< ਜ਼ਬੂਰ 89 >
1 ੧ ਏਥਾਨ ਅਜ਼ਰਾ ਵੰਸ਼ੀ ਦਾ ਮਸ਼ਕੀਲ ਯਹੋਵਾਹ ਦੀਆਂ ਮਿਹਰਬਾਨੀਆਂ ਦੇ ਗੀਤ ਮੈਂ ਸਦਾ ਗਾਵਾਂਗਾ, ਮੈਂ ਤੇਰੀ ਵਫ਼ਾਦਾਰੀ ਸਾਰੀਆਂ ਪੀੜ੍ਹੀਆਂ ਨੂੰ ਆਪਣੇ ਮੂੰਹੋਂ ਸਮਝਾਵਾਂਗਾ।
Милости ћу Господње певати увек, од колена на колено јављаћу истину Твоју устима својим.
2 ੨ ਮੈਂ ਤਾਂ ਆਖਿਆ, ਤੇਰੀ ਦਯਾ ਸਦਾ ਤੋੜੀ ਬਣੀ ਰਹੇਗੀ, ਤੂੰ ਆਪਣੀ ਵਫ਼ਾਦਾਰੀ ਨੂੰ ਅਕਾਸ਼ ਵਿੱਚ ਕਾਇਮ ਕਰੇਂਗਾ।
Јер знам да је зававек основана милост, и на небесима да си утврдио истину своју, рекавши:
3 ੩ ਮੈਂ ਆਪਣੇ ਚੁਣੇ ਹੋਏ ਦੇ ਨਾਲ ਨੇਮ ਬੰਨ੍ਹਿਆ ਹੈ, ਅਤੇ ਆਪਣੇ ਦਾਸ ਦਾਊਦ ਨਾਲ ਸਹੁੰ ਖਾਧੀ,
"Учиних завет с избраним својим, заклех се Давиду, слузи свом:
4 ੪ ਕਿ ਮੈਂ ਤੇਰੀ ਅੰਸ ਨੂੰ ਸਦਾ ਤੱਕ ਕਾਇਮ ਰੱਖਾਂਗਾ, ਅਤੇ ਤੇਰੀ ਰਾਜ ਗੱਦੀ ਨੂੰ ਪੀੜ੍ਹੀਓਂ ਪੀੜ੍ਹੀ ਬਣਾਈ ਰੱਖਾਂਗਾ। ਸਲਹ।
Довека ћу утврђивати семе твоје и престо твој уређивати од колена до колена."
5 ੫ ਹੇ ਯਹੋਵਾਹ, ਅਕਾਸ਼ ਤੇਰੇ ਅਚਰਜਾਂ ਨੂੰ ਸਲਾਹੁਣਗੇ, ਨਾਲੇ ਸੰਤਾਂ ਦੀ ਸੰਗਤ ਵਿੱਚ ਤੇਰੀ ਵਫ਼ਾਦਾਰੀ ਨੂੰ!
Небо казује чудеса Твоја, Господе, и истину Твоју сабор светих.
6 ੬ ਗਗਣ ਵਿੱਚ ਯਹੋਵਾਹ ਦੇ ਤੁੱਲ ਕੌਣ ਹੋ ਸਕਦਾ ਹੈ? ਦੇਵਤਿਆਂ ਦੇ ਪੁੱਤਰਾਂ ਵਿੱਚੋਂ ਕੌਣ ਯਹੋਵਾਹ ਦੇ ਸਮਾਨ ਹੋਵੇਗਾ?
Јер ко је над облацима раван Господу? Ко ће се изједначити с Господом међу синовима Божијим?
7 ੭ ਪਰਮੇਸ਼ੁਰ ਪਵਿੱਤਰਾਂ ਦੀ ਘੋਸ਼ਟੀ ਵਿੱਚ ਅੱਤ ਭਿਆਨਕ ਹੈ, ਅਤੇ ਆਪਣੇ ਆਲੇ-ਦੁਆਲੇ ਦੇ ਸਾਰਿਆਂ ਨਾਲੋਂ ਭੈਅ ਦਾਇਕ ਹੈ!
Богу се ваља клањати на сабору светих, страшнији је од свих који су око Њега.
8 ੮ ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ, ਹੇ ਯਹੋਵਾਹ, ਤੇਰੇ ਤੁੱਲ ਸ਼ਕਤੀਮਾਨ ਕੌਣ ਹੈ? ਤੇਰੀ ਵਫ਼ਾਦਾਰੀ ਤੇਰੇ ਆਲੇ-ਦੁਆਲੇ ਹੈ,
Господе, Боже над војскама! Ко је силан као Ти, Боже? И истина је Твоја око Тебе.
9 ੯ ਤੂੰ ਹੀ ਸਮੁੰਦਰ ਦੇ ਉਛਾਲ ਉੱਤੇ ਹਕੂਮਤ ਕਰਦਾ ਹੈਂ, ਜਾਂ ਉਹ ਦੀਆਂ ਠਾਠਾਂ ਉੱਠ ਪੈਂਦੀਆਂ ਹਨ, ਤਾਂ ਤੂੰ ਉਨ੍ਹਾਂ ਨੂੰ ਥੰਮ੍ਹ ਦਿੰਦਾ ਹੈਂ।
Ти владаш над силом морском; кад подигне вале своје, Ти их укроћаваш.
10 ੧੦ ਤੂੰ ਰਹਬ ਨੂੰ ਕਿਸੇ ਵੱਢੇ ਹੋਏ ਵਾਂਗੂੰ ਚੂਰ-ਚੂਰ ਕਰ ਦਿੱਤਾ ਹੈ, ਅਤੇ ਆਪਣੀਆਂ ਬਾਂਹਾਂ ਦੇ ਬਲ ਨਾਲ ਤੂੰ ਆਪਣੇ ਵੈਰੀਆਂ ਨੂੰ ਛਿੰਨ ਭਿੰਨ ਕਰ ਦਿੱਤਾ ਹੈ!
Ти си оборио охоли Мисир као рањеника, крепком мишицом својом расејао си непријатеље своје.
11 ੧੧ ਅਕਾਸ਼ ਤੇਰੇ ਹਨ, ਧਰਤੀ ਵੀ ਤੇਰੀ ਹੈ, ਜਗਤ ਅਤੇ ਉਹ ਦੀ ਭਰਪੂਰੀ ਦੀ ਨੀਂਹ ਤੂੰ ਰੱਖੀ।
Твоје је небо и Твоја је земља; Ти си саздао васиљену и шта је год у њој.
12 ੧੨ ਉੱਤਰ ਅਤੇ ਦੱਖਣ ਨੂੰ ਤੂੰ ਉਤਪਤ ਕੀਤਾ, ਤਾਬੋਰ ਤੇ ਹਰਮੋਨ ਤੇਰੇ ਨਾਮ ਦਾ ਜੈਕਾਰਾ ਗਜਾਉਣਗੇ।
Север и југ Ти си створио, Тавор и Ермон о Твом се имену радује.
13 ੧੩ ਤੇਰੀ ਬਾਂਹ ਬਲਵੰਤ ਹੈ, ਤੇਰਾ ਹੱਥ ਸ਼ਕਤੀਮਾਨ, ਤੇਰਾ ਸੱਜਾ ਹੱਥ ਉੱਚਾ ਹੈ!
Твоја је мишица крепка, силна је рука Твоја, и висока десница Твоја.
14 ੧੪ ਧਰਮ ਤੇ ਨਿਆਂ ਤੇਰੀ ਰਾਜ ਗੱਦੀ ਦੇ ਨੀਂਹ ਹਨ, ਦਯਾ ਤੇ ਵਫ਼ਾਦਾਰੀ ਤੇਰੇ ਅੱਗੇ-ਅੱਗੇ ਚੱਲਦੀਆਂ ਹਨ।
Благост је и правда подножје престолу Твом, милост и истина иде пред лицем Твојим.
15 ੧੫ ਧੰਨ ਓਹ ਲੋਕ ਹਨ ਜਿਹੜੇ ਅਨੰਦ ਦੀ ਲਲਕਾਰ ਦੇ ਸ਼ਬਦ ਨੂੰ ਜਾਣਦੇ ਹਨ, ਹੇ ਯਹੋਵਾਹ, ਓਹ ਤੇਰੇ ਚਿਹਰੇ ਦੇ ਚਾਨਣ ਵਿੱਚ ਤੁਰਦੇ ਹਨ!
Благо народу који зна трубну поклич! Господе! У светлости лица Твог они ходе;
16 ੧੬ ਤੇਰੇ ਨਾਮ ਉੱਤੇ ਓਹ ਸਾਰਾ ਦਿਨ ਖੁਸ਼ੀ ਮਨਾਉਂਦੇ ਹਨ, ਅਤੇ ਤੇਰੇ ਧਰਮ ਦੇ ਕਾਰਨ ਓਹ ਉੱਚੇ ਕੀਤੇ ਜਾਂਦੇ ਹਨ।
Именом се Твојим радују сав дан, и правдом Твојом узвишују се.
17 ੧੭ ਤੂੰ ਹੀ ਤਾਂ ਉਨ੍ਹਾਂ ਦੇ ਬਲ ਦਾ ਜਲਾਲ ਹੈਂ, ਅਤੇ ਤੇਰੀ ਮਿਹਰਬਾਨੀ ਨਾਲ ਸਾਡਾ ਸਿੰਗ ਉੱਚਾ ਕੀਤਾ ਜਾਵੇਗਾ।
Јер си Ти красота силе њихове, и по милости Твојој узвишује се рог наш.
18 ੧੮ ਸਾਡੀ ਢਾਲ਼ ਤਾਂ ਯਹੋਵਾਹ ਦੀ ਹੈ, ਅਤੇ ਸਾਡਾ ਪਾਤਸ਼ਾਹ ਇਸਰਾਏਲ ਦੇ ਪਵਿੱਤਰ ਪੁਰਖ ਦਾ ਹੈ।
Јер је од Господа одбрана наша, и од Светог Израиљевог цар наш.
19 ੧੯ ਤਦ ਮੈਂ ਦਰਸ਼ਣ ਵਿੱਚ ਆਪਣੇ ਸੰਤਾਂ ਨਾਲ ਬਚਨ ਕੀਤਾ, ਅਤੇ ਫ਼ਰਮਾਇਆ ਕਿ ਮੈਂ ਸਹਾਇਤਾ ਇੱਕ ਸੂਰਮੇ ਨੂੰ ਦਿੱਤੀ ਹੈ, ਮੈਂ ਪਰਜਾ ਵਿੱਚੋਂ ਚੁਣ ਕੇ ਇੱਕ ਨੂੰ ਉੱਚਿਆਂ ਕੀਤਾ ਹੈ।
Тада си говорио у утвари вернима својим, и рекао: "Послах помоћ јунаку, узвисих избраног свог из народа.
20 ੨੦ ਮੈਂ ਆਪਣੇ ਦਾਸ ਦਾਊਦ ਨੂੰ ਲੱਭ ਕੇ, ਆਪਣੇ ਪਵਿੱਤਰ ਤੇਲ ਨਾਲ ਮਸਹ ਕੀਤਾ ਹੈ,
Нађох Давида, слугу свог, светим уљем својим помазах га.
21 ੨੧ ਜਿਹ ਦੇ ਨਾਲ ਮੇਰਾ ਹੱਥ ਦ੍ਰਿੜ੍ਹ ਰਹੇਗਾ, ਨਾਲੇ ਮੇਰੀ ਬਾਂਹ ਉਹ ਨੂੰ ਤਕੜਾਈ ਦੇਵੇਗੀ।
Рука ће моја бити једнако с њим, и мишица моја крепиће га.
22 ੨੨ ਨਾ ਕੋਈ ਵੈਰੀ ਉਸ ਤੋਂ ਚੱਟੀ ਲਵੇਗਾ, ਨਾ ਦੁਸ਼ਟ ਦਾ ਪੁੱਤਰ ਉਹ ਨੂੰ ਔਖਿਆਂ ਕਰੇਗਾ।
Неће га непријатељ надвладати, и син безакоња неће му досадити.
23 ੨੩ ਮੈਂ ਉਹ ਦੇ ਅੱਗੋਂ ਉਹ ਦੇ ਵਿਰੋਧੀਆਂ ਨੂੰ ਮਾਰਾਂਗਾ, ਅਤੇ ਉਹ ਦੇ ਵੈਰੀਆਂ ਨੂੰ ਕੁੱਟਾਂਗਾ।
Потрћу пред лицем његовим непријатеље његове, и ненавиднике његове поразићу.
24 ੨੪ ਪਰ ਮੇਰੀ ਵਫ਼ਾਦਾਰੀ ਅਤੇ ਮੇਰੀ ਦਯਾ ਉਹ ਦੇ ਨਾਲ ਰਹੇਗੀ, ਅਤੇ ਮੇਰੇ ਨਾਮ ਦੇ ਕਾਰਨ ਉਹ ਦਾ ਸਿੰਗ ਉੱਚਾ ਕੀਤਾ ਜਾਵੇਗਾ,
Истина је моја и милост моја с њим; и у моје име узвисиће се рог његов.
25 ੨੫ ਅਤੇ ਮੈਂ ਉਹ ਦਾ ਹੱਥ ਸਮੁੰਦਰ ਉੱਤੇ, ਅਤੇ ਉਹ ਦਾ ਸੱਜਾ ਹੱਥ ਨਦੀਆਂ ਉੱਤੇ ਰੱਖਾਂਗਾ।
Пружићу на море руку његову, и на реке десницу његову.
26 ੨੬ ਇਹ ਮੈਨੂੰ ਪੁਕਾਰ ਕੇ ਆਖੇਗਾ, ਤੂੰ ਮੇਰਾ ਪਿਤਾ, ਮੇਰਾ ਪਰਮੇਸ਼ੁਰ ਅਤੇ ਮੇਰੀ ਮੁਕਤੀ ਦੀ ਚੱਟਾਨ ਹੈਂ!
Он ће ме звати: Ти си Отац мој, Бог мој и град спасења мог.
27 ੨੭ ਮੈਂ ਵੀ ਉਹ ਨੂੰ ਆਪਣਾ ਪਹਿਲੌਠਾ, ਅਤੇ ਧਰਤੀ ਦਿਆਂ ਰਾਜਿਆਂ ਵਿੱਚੋਂ ਅੱਤ ਮਹਾਨ ਬਣਾਵਾਂਗਾ।
И ја ћу га учинити првенцем, вишим од царева земаљских.
28 ੨੮ ਮੈਂ ਸਦਾ ਉਹ ਦੇ ਲਈ ਆਪਣੀ ਦਯਾ ਬਣਾਈ ਰੱਖਾਂਗਾ, ਅਤੇ ਮੇਰਾ ਨੇਮ ਉਹ ਦੇ ਨਾਲ ਪੱਕਾ ਰਹੇਗਾ,
Довека ћу му хранити милост своју, и завет је мој с њим веран.
29 ੨੯ ਅਤੇ ਮੈਂ ਉਹ ਦੇ ਵੰਸ਼ ਨੂੰ ਸਦਾ ਤੱਕ, ਅਤੇ ਉਹ ਦੀ ਰਾਜ ਗੱਦੀ ਨੂੰ ਅਕਾਸ਼ ਦੇ ਦਿਨਾਂ ਵਾਂਗੂੰ ਸਾਂਭਾਂਗਾ।
Продужићу семе његово довека, и престо његов као дане небеске.
30 ੩੦ ਜੇ ਉਹ ਦੇ ਬੱਚੇ ਮੇਰੀ ਬਿਵਸਥਾ ਨੂੰ ਤਿਆਗ ਦੇਣ, ਅਤੇ ਮੇਰੇ ਨਿਆਂਵਾਂ ਉੱਤੇ ਨਾ ਚੱਲਣ,
Ако синови његови оставе закон мој, и не узиду у заповестима мојим;
31 ੩੧ ਜੇ ਓਹ ਮੇਰੀਆਂ ਬਿਧੀਆਂ ਨੂੰ ਵਿਗਾੜ ਦੇਣ, ਅਤੇ ਮੇਰੇ ਹੁਕਮਾਂ ਦੀ ਪਾਲਣਾ ਨਾ ਕਰਨ,
Ако погазе уредбе моје, и заповести моје не сачувају,
32 ੩੨ ਤਾਂ ਮੈਂ ਡੰਡੇ ਨਾਲ ਉਨ੍ਹਾਂ ਦੇ ਅਪਰਾਧਾਂ ਦੀ ਅਤੇ ਕੋਰੜਿਆਂ ਨਾਲ ਉਨ੍ਹਾਂ ਦੀ ਬਦੀ ਦੀ ਸਜ਼ਾ ਦਿਆਂਗਾ।
Онда ћу их покарати прутом за непокорност, и ранама за безакоње њихово;
33 ੩੩ ਪਰ ਮੈਂ ਆਪਣੀ ਦਯਾ ਉਸ ਤੋਂ ਹਟਾ ਨਾ ਲਵਾਂਗਾ, ਨਾ ਆਪਣੀ ਵਫ਼ਾਦਾਰੀ ਛੱਡ ਕੇ ਝੂਠਾ ਹੋਵਾਂਗਾ।
Али милости своје нећу узети од њега, нити ћу преврнути истином својом;
34 ੩੪ ਮੈਂ ਆਪਣੇ ਨੇਮ ਨੂੰ ਭਰਿਸ਼ਟ ਨਾ ਕਰਾਂਗਾ, ਅਤੇ ਜੋ ਮੇਰੇ ਬੁੱਲ੍ਹਾਂ ਵਿੱਚੋਂ ਨਿੱਕਲਿਆ ਉਹ ਨੂੰ ਨਾ ਬਦਲਾਂਗਾ।
Нећу погазити завет свој, и шта је изашло из уста мојих нећу порећи.
35 ੩੫ ਇੱਕ ਵਾਰ ਮੈਂ ਆਪਣੀ ਪਵਿੱਤਰਤਾਈ ਦੀ ਸਹੁੰ ਖਾ ਚੁੱਕਾ ਹਾਂ, ਫੇਰ ਦਾਊਦ ਨਾਲ ਝੂਠ ਨਾ ਬੋਲਾਂਗਾ।
Једном се заклех светошћу својом; зар да слажем Давиду?
36 ੩੬ ਉਹ ਦਾ ਵੰਸ਼ ਅੰਤ ਤੱਕ, ਅਤੇ ਉਹ ਦੀ ਰਾਜ ਗੱਦੀ ਸੂਰਜ ਵਾਂਗੂੰ ਮੇਰੇ ਅੱਗੇ ਬਣੀ ਰਹੇਗੀ।
Семе ће његово трајати довека, и престо његов као сунце преда мном;
37 ੩੭ ਉਹ ਚੰਦਰਮਾਂ ਜਿਹੀ ਕਾਇਮ ਰਹੇਗੀ, ਅਤੇ ਗਗਣ ਦੀ ਸੱਚੀ ਸਾਖੀ ਜਿਹੀ। ਸਲਹ।
Он ће стајати увек као месец и верни сведок у облацима."
38 ੩੮ ਪਰ ਤੂੰ ਤਾਂ ਤਿਆਗ ਦਿੱਤਾ ਅਤੇ ਰੱਦ ਕੀਤਾ ਹੈ, ਤੂੰ ਤਾਂ ਆਪਣੇ ਮਸਹ ਕੀਤੇ ਹੋਏ ਉੱਤੇ ਕ੍ਰੋਧਵਾਨ ਹੋਈਆਂ ਹੈਂ,
А сад си одбацио и занемарио, разгневио си се на помазаника свог;
39 ੩੯ ਤੂੰ ਆਪਣੇ ਦਾਸ ਦੇ ਨੇਮ ਨੂੰ ਘਿਣਾਉਣਾ ਸਮਝਿਆ, ਤੂੰ ਉਹ ਦੇ ਮੁਕਟ ਨੂੰ ਮਿੱਟੀ ਵਿੱਚ ਭਰਿਸ਼ਟ ਕੀਤਾ ਹੈ,
Занемарио си завет са слугом својим, бацио си на земљу венац његов.
40 ੪੦ ਤੂੰ ਉਹ ਦੀਆਂ ਸਾਰੀਆਂ ਵਾੜਾਂ ਨੂੰ ਤੋੜ ਦਿੱਤਾ ਹੈ, ਤੂੰ ਉਹ ਦੇ ਕਿਲਿਆਂ ਨੂੰ ਥੇਹ ਕਰ ਦਿੱਤਾ ਹੈ!
Развалио си све ограде његове, градове његове обратио си у зидине.
41 ੪੧ ਉਸ ਰਾਹ ਦੇ ਸਾਰੇ ਲੰਘਣ ਵਾਲੇ ਉਹ ਨੂੰ ਲੁੱਟਦੇ ਹਨ, ਉਹ ਦੇ ਗੁਆਂਢੀ ਉਹ ਦੀ ਨਿੰਦਿਆ ਕਰਦੇ ਹਨ।
Плене га сви који пролазе онуда, поста подсмех у суседа својих.
42 ੪੨ ਤੂੰ ਉਹ ਦੇ ਵਿਰੋਧੀਆਂ ਦੇ ਸੱਜੇ ਹੱਥ ਨੂੰ ਉੱਚਿਆਂ ਕੀਤਾ, ਤੂੰ ਉਹ ਦੇ ਸਾਰੇ ਵੈਰੀਆਂ ਨੂੰ ਅਨੰਦ ਕੀਤਾ ਹੈ!
Узвисио си десницу непријатеља његових, обрадовао си све противнике његове.
43 ੪੩ ਤੂੰ ਉਹ ਦੀ ਤਲਵਾਰ ਦੀ ਧਾਰ ਨੂੰ ਵੀ ਮੋੜ ਦਿੱਤਾ ਹੈ, ਅਤੇ ਲੜਾਈ ਵਿੱਚ ਉਹ ਨੂੰ ਖਲੋਣ ਨਹੀਂ ਦਿੱਤਾ।
Завратио си оштрице мача његовог, и ниси га укрепио у боју;
44 ੪੪ ਤੂੰ ਉਹ ਦੇ ਤੇਜ ਨੂੰ ਮੁਕਾ ਦਿੱਤਾ ਹੈ, ਅਤੇ ਉਹ ਦੀ ਰਾਜ ਗੱਦੀ ਨੂੰ ਧਰਤੀ ਉੱਤੇ ਪਟਕਾ ਮਾਰਿਆ।
Узео си му светлост, и престо његов оборио си на земљу;
45 ੪੫ ਤੂੰ ਉਹ ਦੀ ਜਵਾਨੀ ਦੇ ਦਿਨਾਂ ਨੂੰ ਘਟਾ ਦਿੱਤਾ ਹੈ, ਤੂੰ ਉਹ ਨੂੰ ਲਾਜ ਵਿੱਚ ਲਪੇਟਿਆ ਹੈ! ਸਲਹ।
Скратио си дане младости његове и обукао га у срамоту.
46 ੪੬ ਹੇ ਯਹੋਵਾਹ, ਕਦ ਤੱਕ? ਕੀ ਤੂੰ ਸਦਾ ਤੱਕ ਆਪਣੇ ਆਪ ਨੂੰ ਲੁਕਾਈ ਰੱਖੇਂਗਾ? ਕਦ ਤੱਕ ਤੇਰਾ ਕ੍ਰੋਧ ਅੱਗ ਵਾਂਗੂੰ ਭੱਖਦਾ ਰਹੇਗਾ?
Докле ћеш се, Господе, једнако одвраћати, докле ће као огањ пламтети гнев Твој?
47 ੪੭ ਚੇਤੇ ਕਰ ਕਿ ਮੇਰਾ ਵੇਲਾ ਕਿੰਨ੍ਹਾਂ ਘੱਟ ਹੈ, ਤੂੰ ਕਿਹੜੇ ਵਿਅਰਥ ਲਈ ਸਾਰੇ ਆਦਮ ਵੰਸ਼ ਨੂੰ ਉਤਪਤ ਕੀਤਾ!
Опомени се какав је век мој, како си ни на шта створио све синове Адамове?
48 ੪੮ ਕਿਹੜਾ ਮਨੁੱਖ ਜਿਉਂਦਾ ਰਹੇਗਾ ਅਤੇ ਮੌਤ ਨੂੰ ਨਾ ਵੇਖੇਗਾ, ਅਤੇ ਆਪਣੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਡਾਵੇਗਾ? ਸਲਹ। (Sheol )
Који је човек живео и није смрти видео, и избавио душу своју из руку паклених? (Sheol )
49 ੪੯ ਹੇ ਪ੍ਰਭੂ, ਤੇਰੀਆਂ ਓਹ ਪਹਿਲੀਆਂ ਦਿਆਲ਼ਗੀਆਂ ਕਿੱਥੇ ਹਨ, ਜਿਨ੍ਹਾਂ ਦੇ ਵਿਖੇ ਤੂੰ ਆਪਣੀ ਵਫ਼ਾਦਾਰੀ ਵਿੱਚ ਦਾਊਦ ਨਾਲ ਸਹੁੰ ਖਾਧੀ ਸੀ?
Где су пређашње милости Твоје, Господе? Клео си се Давиду истином својом.
50 ੫੦ ਹੇ ਪ੍ਰਭੂ, ਆਪਣੇ ਦਾਸਾਂ ਦੇ ਉਲਾਹਮਿਆਂ ਦਾ ਚੇਤਾ ਕਰ, ਮੈਂ ਆਪਣੀ ਛਾਤੀ ਉੱਤੇ ਬਹੁਤ ਸਾਰੇ ਲੋਕਾਂ ਦੇ ਉਲਾਹਮੇ ਚੁੱਕੀ ਬੈਠਾ ਹਾਂ,
Опомени се, Господе, прекора слугу својих, који носим у недрима својим од свих силних народа,
51 ੫੧ ਜਿਨ੍ਹਾਂ ਦੇ ਨਾਲ, ਹੇ ਪ੍ਰਭੂ, ਤੇਰੇ ਵੈਰੀਆਂ ਨੇ ਤਾਨੇ ਮਾਰੇ, ਜਿਨ੍ਹਾਂ ਦੇ ਨਾਲ ਉਨ੍ਹਾਂ ਨੇ ਤੇਰੇ ਮਸਹ ਕੀਤੇ ਹੋਏ ਦੇ ਖੁਰਿਆਂ ਉੱਤੇ ਤਾਨੇ ਮਾਰੇ।
Којим коре непријатељи Твоји, Господе, којим коре траг помазаника Твог.
52 ੫੨ ਯਹੋਵਾਹ ਸਦਾ ਤੱਕ ਮੁਬਾਰਕ ਹੋਵੇ! ਆਮੀਨ, ਫੇਰ ਆਮੀਨ!
Благословен Господ увек! Амин, амин.