< ਜ਼ਬੂਰ 9 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਮੁਲਤਬੈਨ ਦੇ ਰਾਗ ਉੱਤੇ ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਨਾਲ ਤੇਰਾ ਧੰਨਵਾਦ ਕਰਾਂਗਾ, ਮੈਂ ਤੇਰੇ ਸਾਰੇ ਅਚਰਜ਼ ਕੰਮਾਂ ਦਾ ਵਰਣਨ ਕਰਾਂਗਾ।
לַ֭מְנַצֵּחַ עַלְמ֥וּת לַבֵּ֗ן מִזְמֹ֥ור לְדָוִֽד׃ אֹודֶ֣ה יְ֭הוָה בְּכָל־לִבִּ֑י אֲ֝סַפְּרָ֗ה כָּל־נִפְלְאֹותֶֽיךָ׃
2 ਮੈਂ ਤੈਥੋਂ ਖੁਸ਼ ਅਤੇ ਬਾਗ-ਬਾਗ ਹੋਵਾਂਗਾ, ਹੇ ਅੱਤ ਮਹਾਨ, ਮੈਂ ਤੇਰੇ ਨਾਮ ਦੀ ਉਸਤਤ ਗਾਵਾਂਗਾ।
אֶשְׂמְחָ֣ה וְאֶעֶלְצָ֣ה בָ֑ךְ אֲזַמְּרָ֖ה שִׁמְךָ֣ עֶלְיֹֽון׃
3 ਜਦ ਮੇਰੇ ਵੈਰੀ ਪਿਛਾਂਹ ਮੁੜਦੇ ਹਨ, ਉਹ ਤੇਰੇ ਸਾਹਮਣਿਓਂ ਠੇਡਾ ਖਾ ਕੇ ਨਾਸ ਹੋ ਜਾਂਦੇ ਹਨ,
בְּשׁוּב־אֹויְבַ֥י אָחֹ֑ור יִכָּשְׁל֥וּ וְ֝יֹאבְד֗וּ מִפָּנֶֽיךָ׃
4 ਕਿਉਂ ਜੋ ਤੂੰ ਮੇਰਾ ਨਿਆਂ ਅਤੇ ਮੇਰਾ ਫ਼ੈਸਲਾ ਕੀਤਾ ਹੈ, ਤੂੰ ਸਿੰਘਾਸਣ ਉੱਤੇ ਬੈਠ ਕੇ ਸੱਚਾ ਨਿਆਂ ਕੀਤਾ ਹੈ।
כִּֽי־עָ֭שִׂיתָ מִשְׁפָּטִ֣י וְדִינִ֑י יָשַׁ֥בְתָּ לְ֝כִסֵּ֗א שֹׁופֵ֥ט צֶֽדֶק׃
5 ਤੂੰ ਪਰਾਈਆਂ ਕੌਮਾਂ ਨੂੰ ਝਿੜਕਿਆ ਹੈ, ਤੂੰ ਦੁਸ਼ਟਾਂ ਦਾ ਨਾਸ ਕੀਤਾ ਹੈ, ਤੂੰ ਸਦੀਪਕ ਕਾਲ ਲਈ ਉਨ੍ਹਾਂ ਦਾ ਨਾਮ ਮਿਟਾ ਦਿੱਤਾ।
גָּעַ֣רְתָּ גֹ֭ויִם אִבַּ֣דְתָּ רָשָׁ֑ע שְׁמָ֥ם מָ֝חִ֗יתָ לְעֹולָ֥ם וָעֶֽד׃
6 ਵੈਰੀ ਉਜੜੇ ਥਾਵਾਂ ਵਿੱਚ ਸਦਾ ਲਈ ਮੁੱਕ ਗਏ, ਅਤੇ ਜਿਹੜੇ ਨਗਰ ਤੂੰ ਢਾਹ ਦਿੱਤੇ, ਉਨ੍ਹਾਂ ਦਾ ਚੇਤਾ ਵੀ ਮਿਟ ਗਿਆ ਹੈ।
הָֽאֹויֵ֨ב ׀ תַּ֥מּוּ חֳרָבֹ֗ות לָ֫נֶ֥צַח וְעָרִ֥ים נָתַ֑שְׁתָּ אָבַ֖ד זִכְרָ֣ם הֵֽמָּה׃
7 ਪਰੰਤੂ ਯਹੋਵਾਹ ਸਦਾ ਹੀ ਬਿਰਾਜਮਾਨ ਹੈ, ਉਸ ਨੇ ਆਪਣੇ ਸਿੰਘਾਸਣ ਨੂੰ ਨਿਆਂ ਦੇ ਲਈ ਕਾਇਮ ਕਰ ਰੱਖਿਆ ਹੈ
וַֽ֭יהוָה לְעֹולָ֣ם יֵשֵׁ֑ב כֹּונֵ֖ן לַמִּשְׁפָּ֣ט כִּסְאֹֽו׃
8 ਅਤੇ ਉਹ ਧਰਮ ਨਾਲ ਜਗਤ ਦਾ ਨਿਆਂ ਕਰੇਗਾ, ਉਹ ਸਚਿਆਈ ਨਾਲ ਉੱਮਤਾਂ ਦਾ ਫੈਸਲਾ ਕਰੇਗਾ।
וְה֗וּא יִשְׁפֹּֽט־תֵּבֵ֥ל בְּצֶ֑דֶק יָדִ֥ין לְ֝אֻמִּ֗ים בְּמֵישָׁרֽ͏ִים׃
9 ਯਹੋਵਾਹ ਸਤਾਏ ਹੋਏ ਦੇ ਲਈ ਇੱਕ ਉੱਚਾ ਗੜ੍ਹ ਹੋਵੇਗਾ, ਹਾਂ, ਬਿਪਤਾ ਦੇ ਸਮੇਂ ਲਈ ਇੱਕ ਉੱਚਾ ਗੜ੍ਹ ਹੋਵੇਗਾ।
וִ֘יהִ֤י יְהוָ֣ה מִשְׂגָּ֣ב לַדָּ֑ךְ מִ֝שְׂגָּ֗ב לְעִתֹּ֥ות בַּצָּרָֽה׃
10 ੧੦ ਤੇਰੇ ਨਾਮ ਦੇ ਜਾਨਣ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੂੰ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ।
וְיִבְטְח֣וּ בְ֭ךָ יֹודְעֵ֣י שְׁמֶ֑ךָ כִּ֤י לֹֽא־עָזַ֖בְתָּ דֹרְשֶׁ֣יךָ יְהוָֽה׃
11 ੧੧ ਯਹੋਵਾਹ ਦੀ ਉਸਤਤ ਗਾਓ ਜਿਹੜਾ ਸੀਯੋਨ ਵਿੱਚ ਵੱਸਦਾ ਹੈ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਪਰਚਾਰ ਕਰੋ।
זַמְּר֗וּ לַ֭יהוָה יֹשֵׁ֣ב צִיֹּ֑ון הַגִּ֥ידוּ בָ֝עַמִּ֗ים עֲלִֽילֹותָֽיו׃
12 ੧੨ ਜਦ ਉਹ ਖੂਨ ਦੀ ਪੁੱਛ-ਗਿੱਛ ਕਰਦਾ ਹੈ ਉਹ ਉਹਨਾਂ ਨੂੰ ਚੇਤੇ ਕਰਦਾ ਹੈ, ਉਹ ਮਸਕੀਨਾਂ ਦੀ ਦੁਹਾਈ ਨਹੀਂ ਭੁੱਲਦਾ।
כִּֽי־דֹרֵ֣שׁ דָּ֭מִים אֹותָ֣ם זָכָ֑ר לֹֽא־שָׁ֝כַ֗ח צַעֲקַ֥ת עֲנִיִּים (עֲנָוֽ͏ִים)׃
13 ੧੩ ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਤੂੰ ਜੋ ਮੈਨੂੰ ਮੌਤ ਦੇ ਫਾਟਕਾਂ ਤੋਂ ਉੱਠਾ ਲੈਂਦਾ ਹੈ, ਮੇਰੇ ਕਲੇਸ਼ ਉੱਤੇ ਜਿਹੜਾ ਮੇਰੇ ਵੈਰੀਆਂ ਵੱਲੋਂ ਹੈ ਨਜ਼ਰ ਕਰ,
חָֽנְנֵ֬נִי יְהוָ֗ה רְאֵ֣ה עָ֭נְיִי מִשֹּׂנְאָ֑י מְ֝רֹומְמִ֗י מִשַּׁ֥עֲרֵי מָֽוֶת׃
14 ੧੪ ਤਾਂ ਜੋ ਮੈਂ ਸੀਯੋਨ ਦੇ ਲੋਕਾਂ ਦੇ ਫਾਟਕਾਂ ਵਿੱਚ ਤੇਰੀ ਸਾਰੀ ਉਸਤਤ ਦਾ ਪਰਚਾਰ ਕਰਾਂ, ਅਤੇ ਮੈਂ ਤੇਰੇ ਬਚਾਓ ਤੋਂ ਖੁਸ਼ ਹੋਵਾਂ।
לְמַ֥עַן אֲסַפְּרָ֗ה כָּֽל־תְּהִלָּ֫תֶ֥יךָ בְּשַֽׁעֲרֵ֥י בַת־צִיֹּ֑ון אָ֝גִ֗ילָה בִּישׁוּעָתֶֽךָ׃
15 ੧੫ ਜਿਹੜਾ ਟੋਆ ਪਰਾਈਆਂ ਕੌਮਾਂ ਨੇ ਪੁੱਟਿਆ ਸੀ ਉਸ ਵਿੱਚ ਓਹ ਆਪ ਡਿੱਗ ਪਈਆਂ ਹਨ, ਜਿਹੜੀ ਫਾਹੀ ਉਹਨਾਂ ਨੇ ਛਿਪਾਈ ਸੀ ਉਸੇ ਵਿੱਚ ਉਨ੍ਹਾਂ ਦਾ ਆਪਣਾ ਪੈਰ ਫਸ ਗਿਆ ਹੈ।
טָבְע֣וּ גֹ֭ויִם בְּשַׁ֣חַת עָשׂ֑וּ בְּרֶֽשֶׁת־ז֥וּ טָ֝מָ֗נוּ נִלְכְּדָ֥ה רַגְלָֽם׃
16 ੧੬ ਯਹੋਵਾਹ ਉਜਾਗਰ ਹੋਇਆ ਹੈ, ਉਸੇ ਨੇ ਨਿਆਂ ਕੀਤਾ ਹੈ, ਦੁਸ਼ਟ ਨੂੰ ਉਸੇ ਦੇ ਹੱਥ ਦੇ ਕੰਮ ਵਿੱਚ ਉਸ ਨੇ ਫਸਾ ਦਿੱਤਾ ਹੈ। ਹਿੱਗਯੋਨ ਸਲਹ।
נֹ֤ודַ֨ע ׀ יְהוָה֮ מִשְׁפָּ֪ט עָ֫שָׂ֥ה בְּפֹ֣עַל כַּ֭פָּיו נֹוקֵ֣שׁ רָשָׁ֑ע הִגָּיֹ֥ון סֶֽלָה׃
17 ੧੭ ਦੁਸ਼ਟ ਪਤਾਲ ਵਿੱਚ ਮੁੜ੍ਹ ਜਾਣਗੇ, ਉਹ ਸਾਰੀਆਂ ਕੌਮਾਂ ਜਿਹੜੀਆਂ ਪਰਮੇਸ਼ੁਰ ਨੂੰ ਵਿਸਾਰ ਦਿੰਦੀਆਂ ਹਨ। (Sheol h7585)
יָשׁ֣וּבוּ רְשָׁעִ֣ים לִשְׁאֹ֑ולָה כָּל־גֹּ֝ויִ֗ם שְׁכֵחֵ֥י אֱלֹהִֽים׃ (Sheol h7585)
18 ੧੮ ਕੰਗਾਲ ਤਾਂ ਸਦਾ ਵਿਸਰੇ ਨਹੀਂ ਰਹਿਣਗੇ, ਨਾ ਮਸਕੀਨਾਂ ਦੀ ਆਸ਼ਾ ਹਮੇਸ਼ਾ ਲਈ ਨਸ਼ਟ ਹੋਵੇਗੀ।
כִּ֤י לֹ֣א לָ֭נֶצַח יִשָּׁכַ֣ח אֶבְיֹ֑ון תִּקְוַ֥ת עֲנָוִים (עֲ֝נִיִּ֗ים) תֹּאבַ֥ד לָעַֽד׃
19 ੧੯ ਉੱਠ, ਹੇ ਯਹੋਵਾਹ, ਇਨਸਾਨ ਨੂੰ ਪਰਬਲ ਨਾ ਹੋਣ ਦੇ! ਤੇਰੇ ਸਨਮੁਖ ਪਰਾਈਆਂ ਕੌਮਾਂ ਦਾ ਨਿਆਂ ਕੀਤਾ ਜਾਵੇ।
קוּמָ֣ה יְ֭הוָה אַל־יָעֹ֣ז אֱנֹ֑ושׁ יִשָּׁפְט֥וּ גֹ֝ויִ֗ם עַל־פָּנֶֽיךָ׃
20 ੨੦ ਹੇ ਯਹੋਵਾਹ, ਉਹਨਾਂ ਨੂੰ ਭੈਜਲ ਪਾ, ਪਰਾਈਆਂ ਕੌਮਾਂ ਆਪਣੇ ਆਪ ਨੂੰ ਨਿਰਾ ਇਨਸਾਨ ਹੀ ਜਾਣਨ। ਸਲਹ।
שִׁ֘יתָ֤ה יְהוָ֨ה ׀ מֹורָ֗ה לָ֫הֶ֥ם יֵדְע֥וּ גֹויִ֑ם אֱנֹ֖ושׁ הֵ֣מָּה סֶּֽלָה׃

< ਜ਼ਬੂਰ 9 >