< ਜ਼ਬੂਰ 9 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ ਮੁਲਤਬੈਨ ਦੇ ਰਾਗ ਉੱਤੇ ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਨਾਲ ਤੇਰਾ ਧੰਨਵਾਦ ਕਰਾਂਗਾ, ਮੈਂ ਤੇਰੇ ਸਾਰੇ ਅਚਰਜ਼ ਕੰਮਾਂ ਦਾ ਵਰਣਨ ਕਰਾਂਗਾ।
Načelniku godbe, visoke do srednje, psalm Davidov. Slavil bodem, Gospod, iz vsega srca svojega, oznanjal vsa čudovita dela tvoja,
2 ੨ ਮੈਂ ਤੈਥੋਂ ਖੁਸ਼ ਅਤੇ ਬਾਗ-ਬਾਗ ਹੋਵਾਂਗਾ, ਹੇ ਅੱਤ ਮਹਾਨ, ਮੈਂ ਤੇਰੇ ਨਾਮ ਦੀ ਉਸਤਤ ਗਾਵਾਂਗਾ।
Veselil se bodem in radoval v tebi, prepeval bodem tvojemu imenu, Najvišji:
3 ੩ ਜਦ ਮੇਰੇ ਵੈਰੀ ਪਿਛਾਂਹ ਮੁੜਦੇ ਹਨ, ਉਹ ਤੇਰੇ ਸਾਹਮਣਿਓਂ ਠੇਡਾ ਖਾ ਕੇ ਨਾਸ ਹੋ ਜਾਂਦੇ ਹਨ,
Da sovražniki moji umikajoč se padajo in ginejo pred obličjem tvojim.
4 ੪ ਕਿਉਂ ਜੋ ਤੂੰ ਮੇਰਾ ਨਿਆਂ ਅਤੇ ਮੇਰਾ ਫ਼ੈਸਲਾ ਕੀਤਾ ਹੈ, ਤੂੰ ਸਿੰਘਾਸਣ ਉੱਤੇ ਬੈਠ ਕੇ ਸੱਚਾ ਨਿਆਂ ਕੀਤਾ ਹੈ।
Ker sodil si pravico mojo in pravdo mojo, sedel si na prestolu, o branitelj pravice.
5 ੫ ਤੂੰ ਪਰਾਈਆਂ ਕੌਮਾਂ ਨੂੰ ਝਿੜਕਿਆ ਹੈ, ਤੂੰ ਦੁਸ਼ਟਾਂ ਦਾ ਨਾਸ ਕੀਤਾ ਹੈ, ਤੂੰ ਸਦੀਪਕ ਕਾਲ ਲਈ ਉਨ੍ਹਾਂ ਦਾ ਨਾਮ ਮਿਟਾ ਦਿੱਤਾ।
Pokaral si narode, pogubil krivičnega, ime njih si izbrisal na večne čase.
6 ੬ ਵੈਰੀ ਉਜੜੇ ਥਾਵਾਂ ਵਿੱਚ ਸਦਾ ਲਈ ਮੁੱਕ ਗਏ, ਅਤੇ ਜਿਹੜੇ ਨਗਰ ਤੂੰ ਢਾਹ ਦਿੱਤੇ, ਉਨ੍ਹਾਂ ਦਾ ਚੇਤਾ ਵੀ ਮਿਟ ਗਿਆ ਹੈ।
O sovražnik, konec je razdevanja na veke, in uničil si mesta njih, njih spomin je poginil.
7 ੭ ਪਰੰਤੂ ਯਹੋਵਾਹ ਸਦਾ ਹੀ ਬਿਰਾਜਮਾਨ ਹੈ, ਉਸ ਨੇ ਆਪਣੇ ਸਿੰਘਾਸਣ ਨੂੰ ਨਿਆਂ ਦੇ ਲਈ ਕਾਇਮ ਕਰ ਰੱਖਿਆ ਹੈ
A Gospod bode sedel na veke, pripravljajoč na sodbo prestol svoj.
8 ੮ ਅਤੇ ਉਹ ਧਰਮ ਨਾਲ ਜਗਤ ਦਾ ਨਿਆਂ ਕਰੇਗਾ, ਉਹ ਸਚਿਆਈ ਨਾਲ ਉੱਮਤਾਂ ਦਾ ਫੈਸਲਾ ਕਰੇਗਾ।
In sam bode sodil svet pravično, pravde razsojal narodom po vsej pravici.
9 ੯ ਯਹੋਵਾਹ ਸਤਾਏ ਹੋਏ ਦੇ ਲਈ ਇੱਕ ਉੱਚਾ ਗੜ੍ਹ ਹੋਵੇਗਾ, ਹਾਂ, ਬਿਪਤਾ ਦੇ ਸਮੇਂ ਲਈ ਇੱਕ ਉੱਚਾ ਗੜ੍ਹ ਹੋਵੇਗਾ।
In Gospod bode grad na višini siromaku, grad na višini v časih, ko je v stiski.
10 ੧੦ ਤੇਰੇ ਨਾਮ ਦੇ ਜਾਨਣ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੂੰ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ।
Zaupanje torej bodo imeli v té, kateri poznajo ime tvoje, ker ne zapustiš, Gospod, njih, kateri te iščejo.
11 ੧੧ ਯਹੋਵਾਹ ਦੀ ਉਸਤਤ ਗਾਓ ਜਿਹੜਾ ਸੀਯੋਨ ਵਿੱਚ ਵੱਸਦਾ ਹੈ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਪਰਚਾਰ ਕਰੋ।
Prepevajte Gospoda, ki sedí na Sijonu, oznanjujte ljudstvom dela njegova.
12 ੧੨ ਜਦ ਉਹ ਖੂਨ ਦੀ ਪੁੱਛ-ਗਿੱਛ ਕਰਦਾ ਹੈ ਉਹ ਉਹਨਾਂ ਨੂੰ ਚੇਤੇ ਕਰਦਾ ਹੈ, ਉਹ ਮਸਕੀਨਾਂ ਦੀ ਦੁਹਾਈ ਨਹੀਂ ਭੁੱਲਦਾ।
On, ki maščuje kri v moritvi prelito, spominja se njih, ne zabi vpitja siromakov ubozih.
13 ੧੩ ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਤੂੰ ਜੋ ਮੈਨੂੰ ਮੌਤ ਦੇ ਫਾਟਕਾਂ ਤੋਂ ਉੱਠਾ ਲੈਂਦਾ ਹੈ, ਮੇਰੇ ਕਲੇਸ਼ ਉੱਤੇ ਜਿਹੜਾ ਮੇਰੇ ਵੈਰੀਆਂ ਵੱਲੋਂ ਹੈ ਨਜ਼ਰ ਕਰ,
Milost mi izkaži, Gospod, ozri se v ponižanje moje od sovražnikov mojih, dvigni me izpred smrtnih vrât:
14 ੧੪ ਤਾਂ ਜੋ ਮੈਂ ਸੀਯੋਨ ਦੇ ਲੋਕਾਂ ਦੇ ਫਾਟਕਾਂ ਵਿੱਚ ਤੇਰੀ ਸਾਰੀ ਉਸਤਤ ਦਾ ਪਰਚਾਰ ਕਰਾਂ, ਅਤੇ ਮੈਂ ਤੇਰੇ ਬਚਾਓ ਤੋਂ ਖੁਸ਼ ਹੋਵਾਂ।
Da oznanjam vesoljno slavo tvojo med vrati hčere Sijonske, radujem se v blaginji tvoji.
15 ੧੫ ਜਿਹੜਾ ਟੋਆ ਪਰਾਈਆਂ ਕੌਮਾਂ ਨੇ ਪੁੱਟਿਆ ਸੀ ਉਸ ਵਿੱਚ ਓਹ ਆਪ ਡਿੱਗ ਪਈਆਂ ਹਨ, ਜਿਹੜੀ ਫਾਹੀ ਉਹਨਾਂ ਨੇ ਛਿਪਾਈ ਸੀ ਉਸੇ ਵਿੱਚ ਉਨ੍ਹਾਂ ਦਾ ਆਪਣਾ ਪੈਰ ਫਸ ਗਿਆ ਹੈ।
Pogreznili so se narodi v jamo, katero so bili napravili; v mrežo, katero zo bili skrili, vjela se je njih noga.
16 ੧੬ ਯਹੋਵਾਹ ਉਜਾਗਰ ਹੋਇਆ ਹੈ, ਉਸੇ ਨੇ ਨਿਆਂ ਕੀਤਾ ਹੈ, ਦੁਸ਼ਟ ਨੂੰ ਉਸੇ ਦੇ ਹੱਥ ਦੇ ਕੰਮ ਵਿੱਚ ਉਸ ਨੇ ਫਸਾ ਦਿੱਤਾ ਹੈ। ਹਿੱਗਯੋਨ ਸਲਹ।
Pokazal se je Gospod po sodbi, katero je storil; v svojem lastnem delu zapletel se je krivični; vsega pomiselka vredno!
17 ੧੭ ਦੁਸ਼ਟ ਪਤਾਲ ਵਿੱਚ ਮੁੜ੍ਹ ਜਾਣਗੇ, ਉਹ ਸਾਰੀਆਂ ਕੌਮਾਂ ਜਿਹੜੀਆਂ ਪਰਮੇਸ਼ੁਰ ਨੂੰ ਵਿਸਾਰ ਦਿੰਦੀਆਂ ਹਨ। (Sheol )
Nazaj se bodo podili krivični noter do groba; vsi narodi, ki so pozabili Boga. (Sheol )
18 ੧੮ ਕੰਗਾਲ ਤਾਂ ਸਦਾ ਵਿਸਰੇ ਨਹੀਂ ਰਹਿਣਗੇ, ਨਾ ਮਸਕੀਨਾਂ ਦੀ ਆਸ਼ਾ ਹਮੇਸ਼ਾ ਲਈ ਨਸ਼ਟ ਹੋਵੇਗੀ।
Ker siromak naj se ne pozabi nikdar: ubogih upanje ne pogine vekomaj.
19 ੧੯ ਉੱਠ, ਹੇ ਯਹੋਵਾਹ, ਇਨਸਾਨ ਨੂੰ ਪਰਬਲ ਨਾ ਹੋਣ ਦੇ! ਤੇਰੇ ਸਨਮੁਖ ਪਰਾਈਆਂ ਕੌਮਾਂ ਦਾ ਨਿਆਂ ਕੀਤਾ ਜਾਵੇ।
Vstani, Gospod, da se ne ojači človek; sodba pridi nad narode pred obličjem tvojim.
20 ੨੦ ਹੇ ਯਹੋਵਾਹ, ਉਹਨਾਂ ਨੂੰ ਭੈਜਲ ਪਾ, ਪਰਾਈਆਂ ਕੌਮਾਂ ਆਪਣੇ ਆਪ ਨੂੰ ਨਿਰਾ ਇਨਸਾਨ ਹੀ ਜਾਣਨ। ਸਲਹ।
V strah jih primi, Gospod; siloma naj spoznajo narodi, da so umrjoči.