< ਜ਼ਬੂਰ 90 >
1 ੧ ਪਰਮੇਸ਼ੁਰ ਦੇ ਜਨ ਮੂਸਾ ਦੀ ਪ੍ਰਾਰਥਨਾ ਹੇ ਪ੍ਰਭੂ, ਪੀੜ੍ਹੀਓਂ ਪੀੜ੍ਹੀ, ਤੂੰ ਹੀ ਸਾਡੀ ਵੱਸੋਂ ਰਿਹਾ ਹੈਂ।
Ein Gebet Moses, des Mannes Gottes. / Adonái, du bist uns Zuflucht gewesen in allen Geschlechtern.
2 ੨ ਉਸ ਤੋਂ ਪਹਿਲਾਂ ਕਿ ਪਰਬਤ ਉਤਪਤ ਹੋਏ, ਅਤੇ ਧਰਤੀ ਅਤੇ ਜਗਤ ਨੂੰ ਤੂੰ ਰਚਿਆ, ਆਦ ਤੋਂ ਅੰਤ ਤੱਕ ਤੂੰ ਹੀ ਪਰਮੇਸ਼ੁਰ ਹੈਂ।
Eh Berge entstanden, / Eh Erd und Weltkreis geschaffen wurden, / Warst du schon da, o Gott; / Ja, von Ewigkeit bist du und bleibst in Ewigkeit.
3 ੩ ਤੂੰ ਇਨਸਾਨ ਨੂੰ ਖਾਕ ਵੱਲ ਮੋੜ ਦਿੰਦਾ ਹੈਂ, ਅਤੇ ਫਰਮਾਉਂਦਾ ਹੈਂ, ਹੇ ਆਦਮ ਵੰਸ਼ੀਓ, ਮੁੜੋ!
Du wandeltest die Sterblichen in Staub / Und sprachst: "Kehrt wieder, ihr Menschenkinder!"
4 ੪ ਤੇਰੀ ਨਿਗਾਹ ਵਿੱਚ ਤਾਂ ਹਜ਼ਾਰ ਵਰ੍ਹੇ ਕੱਲ ਦੇ ਦਿਨ ਵਰਗੇ ਜਦ ਕਿ ਉਹ ਬੀਤ ਜਾਵੇ, ਅਤੇ ਇੱਕ ਪਹਿਰ ਰਾਤ ਵਰਗੇ ਹਨ।
Denn in deinen Augen sind tausend Jahre / Wie der gestrige Tag, wenn er entschwindet, / Wie eine Wache in der Nacht.
5 ੫ ਤੂੰ ਉਨ੍ਹਾਂ ਨੂੰ ਹੜ੍ਹ ਨਾਲ ਹੂੰਝ ਲੈ ਜਾਂਦਾ ਹੈਂ, ਓਹ ਨੀਂਦ ਵਰਗੇ ਹਨ, ਸਵੇਰ ਨੂੰ ਓਹ ਉਸ ਘਾਹ ਹਨ ਜਿਹੜਾ ਪੁੰਗਰਦਾ ਹੈ।
Du hast sie weggeschwemmt wie Morgenschlaf. / Sie glichen dem sprossenden Gras:
6 ੬ ਸਵੇਰ ਨੂੰ ਉਹ ਲਹਿ ਲਹਿ ਕਰਦਾ ਅਤੇ ਵਧਦਾ ਹੈ, ਸੰਝ ਨੂੰ ਵੱਢਿਆ ਜਾਂਦਾ ਅਤੇ ਸੁੱਕ ਜਾਂਦਾ ਹੈ।
Am Morgen blüht es und sprosset neu, / Am Abend schneidet man's, und es verdorrt.
7 ੭ ਅਸੀਂ ਤਾਂ ਤੇਰੇ ਗੁੱਸੇ ਨਾਲ ਮੁੱਕ ਜਾਂਦੇ, ਅਤੇ ਤੇਰੇ ਕਹਿਰ ਨਾਲ ਘਬਰਾ ਜਾਂਦੇ ਹਾਂ।
Denn geschwunden sind wir durch deinen Zorn, / Hinweggeschreckt durch deinen Grimm.
8 ੮ ਤੂੰ ਸਾਡੀਆਂ ਬਦੀਆਂ ਨੂੰ ਆਪਣੇ ਅੱਗੇ, ਅਤੇ ਸਾਡੇ ਲੁਕੇ ਹੋਏ ਪਾਪਾਂ ਨੂੰ ਆਪਣੇ ਚਿਹਰੇ ਦੇ ਚਾਨਣ ਵਿੱਚ ਰੱਖਿਆ ਹੈ।
Du hast unsre Sünde vor dich gestellt, / Unser heimlich Tun in das helle Licht, / Das von deinem Antlitz strahlet.
9 ੯ ਸਾਡੇ ਸਾਰੇ ਦਿਹਾੜੇ ਤਾਂ ਕਹਿਰ ਵਿੱਚ ਬੀਤਦੇ ਹਨ, ਅਸੀਂ ਆਪਣੇ ਵਰ੍ਹਿਆਂ ਨੂੰ ਇੱਕ ਸਾਹ ਵਾਂਗੂੰ ਮੁਕਾਉਂਦੇ ਹਾਂ।
So sind all unsre Tage dahingefahren durch deinen Zorn, / Unsre Jahre haben wir zugebracht / Wie einen flüchtigen Gedanken.
10 ੧੦ ਸਾਡੀ ਉਮਰ ਦੇ ਦਿਨ ਸੱਤਰ ਵਰ੍ਹੇ ਹਨ, ਪਰ ਜੇ ਸਾਹ ਸੱਚ ਹੋਵੇ ਤਾਂ ਅੱਸੀ ਵਰ੍ਹੇ, ਪਰ ਉਨ੍ਹਾਂ ਦਾ ਬਲ ਕਸ਼ਟ ਅਤੇ ਸੋਗ ਹੀ ਹੈ, ਉਹ ਛੇਤੀ ਬੀਤ ਜਾਂਦੇ ਹਨ ਅਤੇ ਅਸੀਂ ਉਡਾਰੀ ਮਾਰ ਜਾਂਦੇ ਹਾਂ।
Unsre Lebenszeit — bei ihnen währet sie siebzig Jahr, / Und haben sie starke Lebenskraft, so sind es achtzig Jahr. / Und was sie mit Stolz erfüllte, das war nur Mühsal und Unglück. / Denn schnell ist's enteilt — wir flogen!
11 ੧੧ ਤੇਰੇ ਗੁੱਸੇ ਦੇ ਜ਼ੋਰ ਨੂੰ ਅਤੇ ਤੇਰੇ ਕਹਿਰ ਨੂੰ ਤੇਰੇ ਭੈਅ ਅਨੁਸਾਰ ਕੌਣ ਜਾਣਦਾ ਹੈ?
Doch wer erkennt deines Zornes Gewalt / Und deinen Grimm, indem man dich fürchtet?
12 ੧੨ ਸਾਨੂੰ ਸਾਡੇ ਦਿਨ ਗਿਣਨਾ ਐਉਂ ਸਿਖਲਾ, ਕਿ ਅਸੀਂ ਸੇਵਾ ਵਾਲਾ ਮਨ ਪਰਾਪਤ ਕਰੀਏ।
So lehr uns denn unsre Tage zählen, / Damit wir gewinnen ein weises Herz!
13 ੧੩ ਮੁੜ ਆ, ਹੇ ਯਹੋਵਾਹ, ਕਿੰਨ੍ਹਾਂ ਚਿਰ ਤੱਕ? ਅਤੇ ਆਪਣੇ ਦਾਸਾਂ ਉੱਤੇ ਤਰਸ ਖਾਹ!
Wende dich, Jahwe (von deinem Zorn)! / Wie lange noch (soll er währen)? / Erbarme dich deiner Knechte!
14 ੧੪ ਸਵੇਰ ਨੂੰ ਆਪਣੀ ਦਯਾ ਨਾਲ ਸਾਡੀ ਨਿਸ਼ਾ ਕਰ, ਕਿ ਅਸੀਂ ਆਪਣੇ ਸਾਰੇ ਦਿਨ ਜੈਕਾਰੇ ਗਜਾਈਏ ਅਤੇ ਅਨੰਦ ਕਰੀਏ।
Füll uns am Morgen mit deiner Gnade, / So wollen wir all unsre Lebenstage / Jubeln und fröhlich sein!
15 ੧੫ ਸਾਨੂੰ ਓਨੇ ਦਿਨ ਅਨੰਦ ਕਰਵਾ ਜਿੰਨਾਂ ਚਿਰ ਤੂੰ ਸਾਨੂੰ ਦੁਖੀ ਰੱਖਿਆ ਹੈ, ਅਤੇ ਜਿੰਨੇ ਵਰ੍ਹੇ ਅਸੀਂ ਬੁਰਿਆਈ ਵੇਖੀ ਹੈ।
Erfreu uns so lange, wie du uns gebeugt, / So viel Jahre wir Unglück geschaut!
16 ੧੬ ਤੇਰੀ ਕਿਰਪਾ ਤੇਰੇ ਦਾਸਾਂ ਉੱਤੇ ਅਤੇ ਤੇਰਾ ਤੇਜ ਉਨ੍ਹਾਂ ਦੀ ਅੰਸ ਉੱਤੇ ਪਰਗਟ ਹੋਵੇ।
Deinen Knechten erscheine dein herrliches Tun / Und deine Hoheit ihren Kindern!
17 ੧੭ ਪ੍ਰਭੂ ਸਾਡੇ ਪਰਮੇਸ਼ੁਰ ਦੀ ਪ੍ਰਸੰਨਤਾ ਸਾਡੇ ਉੱਤੇ ਹੋਵੇ, ਸਾਡੇ ਹੱਥਾਂ ਦੇ ਕੰਮ ਸਾਡੇ ਲਈ ਕਾਇਮ ਕਰ, ਹਾਂ, ਸਾਡੇ ਹੱਥਾਂ ਦੇ ਕੰਮ ਕਾਇਮ ਕਰ।
Jahwes, unsers Gottes, Huld walte über uns, / Ja, fördre das Werk unsrer Hände!