< ਜ਼ਬੂਰ 90 >
1 ੧ ਪਰਮੇਸ਼ੁਰ ਦੇ ਜਨ ਮੂਸਾ ਦੀ ਪ੍ਰਾਰਥਨਾ ਹੇ ਪ੍ਰਭੂ, ਪੀੜ੍ਹੀਓਂ ਪੀੜ੍ਹੀ, ਤੂੰ ਹੀ ਸਾਡੀ ਵੱਸੋਂ ਰਿਹਾ ਹੈਂ।
하나님의 사람 모세의 기도 주여 주는 대대에 우리의 거처가 되셨나이다
2 ੨ ਉਸ ਤੋਂ ਪਹਿਲਾਂ ਕਿ ਪਰਬਤ ਉਤਪਤ ਹੋਏ, ਅਤੇ ਧਰਤੀ ਅਤੇ ਜਗਤ ਨੂੰ ਤੂੰ ਰਚਿਆ, ਆਦ ਤੋਂ ਅੰਤ ਤੱਕ ਤੂੰ ਹੀ ਪਰਮੇਸ਼ੁਰ ਹੈਂ।
산이 생기기 전, 땅과 세계도 주께서 조성하시기 전 곧 영원부터 영원까지 주는 하나님이시니이다
3 ੩ ਤੂੰ ਇਨਸਾਨ ਨੂੰ ਖਾਕ ਵੱਲ ਮੋੜ ਦਿੰਦਾ ਹੈਂ, ਅਤੇ ਫਰਮਾਉਂਦਾ ਹੈਂ, ਹੇ ਆਦਮ ਵੰਸ਼ੀਓ, ਮੁੜੋ!
주께서 사람을 티끌로 돌아가게 하시고 말씀하시기를 너희 인생들은 돌아가라 하셨사오니
4 ੪ ਤੇਰੀ ਨਿਗਾਹ ਵਿੱਚ ਤਾਂ ਹਜ਼ਾਰ ਵਰ੍ਹੇ ਕੱਲ ਦੇ ਦਿਨ ਵਰਗੇ ਜਦ ਕਿ ਉਹ ਬੀਤ ਜਾਵੇ, ਅਤੇ ਇੱਕ ਪਹਿਰ ਰਾਤ ਵਰਗੇ ਹਨ।
주의 목전에는 천 년이 지나간 어제 같으며 밤의 한 경점 같을 뿐임이니이다
5 ੫ ਤੂੰ ਉਨ੍ਹਾਂ ਨੂੰ ਹੜ੍ਹ ਨਾਲ ਹੂੰਝ ਲੈ ਜਾਂਦਾ ਹੈਂ, ਓਹ ਨੀਂਦ ਵਰਗੇ ਹਨ, ਸਵੇਰ ਨੂੰ ਓਹ ਉਸ ਘਾਹ ਹਨ ਜਿਹੜਾ ਪੁੰਗਰਦਾ ਹੈ।
주께서 저희를 홍수처럼 쓸어 가시나이다 저희는 잠간 자는 것 같으며 아침에 돋는 풀 같으니이다
6 ੬ ਸਵੇਰ ਨੂੰ ਉਹ ਲਹਿ ਲਹਿ ਕਰਦਾ ਅਤੇ ਵਧਦਾ ਹੈ, ਸੰਝ ਨੂੰ ਵੱਢਿਆ ਜਾਂਦਾ ਅਤੇ ਸੁੱਕ ਜਾਂਦਾ ਹੈ।
풀은 아침에 꽃이 피어 자라다가 저녁에는 벤바 되어 마르나이다
7 ੭ ਅਸੀਂ ਤਾਂ ਤੇਰੇ ਗੁੱਸੇ ਨਾਲ ਮੁੱਕ ਜਾਂਦੇ, ਅਤੇ ਤੇਰੇ ਕਹਿਰ ਨਾਲ ਘਬਰਾ ਜਾਂਦੇ ਹਾਂ।
우리는 주의 노에 소멸되며 주의 분내심에 놀라나이다
8 ੮ ਤੂੰ ਸਾਡੀਆਂ ਬਦੀਆਂ ਨੂੰ ਆਪਣੇ ਅੱਗੇ, ਅਤੇ ਸਾਡੇ ਲੁਕੇ ਹੋਏ ਪਾਪਾਂ ਨੂੰ ਆਪਣੇ ਚਿਹਰੇ ਦੇ ਚਾਨਣ ਵਿੱਚ ਰੱਖਿਆ ਹੈ।
주께서 우리의 죄악을 주의 앞에 놓으시며 우리의 은밀한 죄를 주의 얼굴 빛 가운데 두셨사오니
9 ੯ ਸਾਡੇ ਸਾਰੇ ਦਿਹਾੜੇ ਤਾਂ ਕਹਿਰ ਵਿੱਚ ਬੀਤਦੇ ਹਨ, ਅਸੀਂ ਆਪਣੇ ਵਰ੍ਹਿਆਂ ਨੂੰ ਇੱਕ ਸਾਹ ਵਾਂਗੂੰ ਮੁਕਾਉਂਦੇ ਹਾਂ।
우리의 모든 날이 주의 분노 중에 지나가며 우리의 평생이 일식간에 다하였나이다
10 ੧੦ ਸਾਡੀ ਉਮਰ ਦੇ ਦਿਨ ਸੱਤਰ ਵਰ੍ਹੇ ਹਨ, ਪਰ ਜੇ ਸਾਹ ਸੱਚ ਹੋਵੇ ਤਾਂ ਅੱਸੀ ਵਰ੍ਹੇ, ਪਰ ਉਨ੍ਹਾਂ ਦਾ ਬਲ ਕਸ਼ਟ ਅਤੇ ਸੋਗ ਹੀ ਹੈ, ਉਹ ਛੇਤੀ ਬੀਤ ਜਾਂਦੇ ਹਨ ਅਤੇ ਅਸੀਂ ਉਡਾਰੀ ਮਾਰ ਜਾਂਦੇ ਹਾਂ।
우리의 년수가 칠십이요 강건하면 팔십이라도 그 년수의 자랑은 수고와 슬픔뿐이요 신속히 가니 우리가 날아가나이다
11 ੧੧ ਤੇਰੇ ਗੁੱਸੇ ਦੇ ਜ਼ੋਰ ਨੂੰ ਅਤੇ ਤੇਰੇ ਕਹਿਰ ਨੂੰ ਤੇਰੇ ਭੈਅ ਅਨੁਸਾਰ ਕੌਣ ਜਾਣਦਾ ਹੈ?
누가 주의 노의 능력을 알며 누가 주를 두려워하여야 할대로 주의 진노를 알리이까
12 ੧੨ ਸਾਨੂੰ ਸਾਡੇ ਦਿਨ ਗਿਣਨਾ ਐਉਂ ਸਿਖਲਾ, ਕਿ ਅਸੀਂ ਸੇਵਾ ਵਾਲਾ ਮਨ ਪਰਾਪਤ ਕਰੀਏ।
우리에게 우리 날 계수함을 가르치사 지혜의 마음을 얻게 하소서
13 ੧੩ ਮੁੜ ਆ, ਹੇ ਯਹੋਵਾਹ, ਕਿੰਨ੍ਹਾਂ ਚਿਰ ਤੱਕ? ਅਤੇ ਆਪਣੇ ਦਾਸਾਂ ਉੱਤੇ ਤਰਸ ਖਾਹ!
여호와여 돌아오소서 언제까지니이까 주의 종들을 긍휼히 여기소서
14 ੧੪ ਸਵੇਰ ਨੂੰ ਆਪਣੀ ਦਯਾ ਨਾਲ ਸਾਡੀ ਨਿਸ਼ਾ ਕਰ, ਕਿ ਅਸੀਂ ਆਪਣੇ ਸਾਰੇ ਦਿਨ ਜੈਕਾਰੇ ਗਜਾਈਏ ਅਤੇ ਅਨੰਦ ਕਰੀਏ।
아침에 주의 인자로 우리를 만족케 하사 우리 평생에 즐겁고 기쁘게 하소서
15 ੧੫ ਸਾਨੂੰ ਓਨੇ ਦਿਨ ਅਨੰਦ ਕਰਵਾ ਜਿੰਨਾਂ ਚਿਰ ਤੂੰ ਸਾਨੂੰ ਦੁਖੀ ਰੱਖਿਆ ਹੈ, ਅਤੇ ਜਿੰਨੇ ਵਰ੍ਹੇ ਅਸੀਂ ਬੁਰਿਆਈ ਵੇਖੀ ਹੈ।
우리를 곤고케 하신 날수대로와 우리의 화를 당한 년수대로 기쁘게 하소서
16 ੧੬ ਤੇਰੀ ਕਿਰਪਾ ਤੇਰੇ ਦਾਸਾਂ ਉੱਤੇ ਅਤੇ ਤੇਰਾ ਤੇਜ ਉਨ੍ਹਾਂ ਦੀ ਅੰਸ ਉੱਤੇ ਪਰਗਟ ਹੋਵੇ।
주의 행사를 주의 종들에게 나타내시며 주의 영광을 저희 자손에 나타내소서
17 ੧੭ ਪ੍ਰਭੂ ਸਾਡੇ ਪਰਮੇਸ਼ੁਰ ਦੀ ਪ੍ਰਸੰਨਤਾ ਸਾਡੇ ਉੱਤੇ ਹੋਵੇ, ਸਾਡੇ ਹੱਥਾਂ ਦੇ ਕੰਮ ਸਾਡੇ ਲਈ ਕਾਇਮ ਕਰ, ਹਾਂ, ਸਾਡੇ ਹੱਥਾਂ ਦੇ ਕੰਮ ਕਾਇਮ ਕਰ।
주 우리 하나님의 은총을 우리에게 임하게 하사 우리 손의 행사를 우리에게 견고케 하소서 우리 손의 행사를 견고케 하소서