< ਜ਼ਬੂਰ 91 >

1 ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ, ਉਹ ਸਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ।
ישב בסתר עליון בצל שדי יתלונן
2 ਮੈਂ ਯਹੋਵਾਹ ਦੇ ਵਿਖੇ ਆਖਾਂਗਾ, ਕਿ ਉਹ ਮੇਰੀ ਪਨਾਹ ਅਤੇ ਮੇਰਾ ਗੜ੍ਹ ਹੈ, ਮੇਰਾ ਪਰਮੇਸ਼ੁਰ ਜਿਹ ਦੇ ਉੱਤੇ ਮੈਂ ਭਰੋਸਾ ਰੱਖਦਾ ਹਾਂ।
אמר--ליהוה מחסי ומצודתי אלהי אבטח-בו
3 ਉਹ ਤਾਂ ਤੈਨੂੰ ਫਾਂਧੀ ਦੀ ਫਾਹੀ ਵਿੱਚੋਂ ਅਤੇ ਘਾਤਕ ਮਰੀ ਤੋਂ ਛੁਟਕਾਰਾ ਦੇਵੇਗਾ।
כי הוא יצילך מפח יקוש מדבר הוות
4 ਉਹ ਆਪਣੇ ਖੰਭਾਂ ਨਾਲ ਤੈਨੂੰ ਢੱਕ ਲਵੇਗਾ, ਅਤੇ ਉਹ ਦੇ ਪਰਾਂ ਹੇਠ ਤੂੰ ਪਨਾਹ ਲਵੇਂਗਾ, ਉਹ ਦੀ ਸਚਿਆਈ ਇੱਕ ਢਾਲ਼ ਅਤੇ ਫਰੀ ਹੈ।
באברתו יסך לך--ותחת-כנפיו תחסה צנה וסחרה אמתו
5 ਤੂੰ ਰਾਤ ਦੇ ਭੈਜਲ ਤੋਂ ਨਾ ਡਰੇਂਗਾ, ਨਾ ਦਿਨ ਦੇ ਉੱਡਦੇ ਤੀਰ ਤੋਂ,
לא-תירא מפחד לילה מחץ יעוף יומם
6 ਨਾ ਉਸ ਮਰੀ ਤੋਂ ਜਿਹੜੀ ਅਨ੍ਹੇਰੇ ਵਿੱਚ ਚੱਲਦੀ ਹੈ, ਨਾ ਉਸ ਤਬਾਹੀ ਤੋਂ ਜਿਹੜੀ ਦੁਪਹਿਰ ਨੂੰ ਉਜਾੜ ਦੀ ਹੈ।
מדבר באפל יהלך מקטב ישוד צהרים
7 ਤੇਰੇ ਮੁੱਢ ਹਜ਼ਾਰ ਅਤੇ ਤੇਰੇ ਸੱਜੇ ਹੱਥ ਦਸ ਹਜ਼ਾਰ ਡਿੱਗਣਗੇ, ਪਰ ਉਹ ਤੇਰੇ ਨੇੜੇ ਨਾ ਆਵੇਗੀ।
יפל מצדך אלף--ורבבה מימינך אליך לא יגש
8 ਕੇਵਲ ਤੂੰ ਆਪਣੀਆਂ ਅੱਖਾਂ ਨਾਲ ਨਿਗਾਹ ਕਰੇਂਗਾ, ਅਤੇ ਦੁਸ਼ਟਾਂ ਦਾ ਬਦਲਾ ਵੇਖੇਂਗਾ।
רק בעיניך תביט ושלמת רשעים תראה
9 ਹੇ ਯਹੋਵਾਹ, ਤੂੰ ਤਾਂ ਮੇਰੀ ਪਨਾਹਗਾਰ ਹੈਂ, ਤੂੰ ਅੱਤ ਮਹਾਨ ਨੂੰ ਆਪਣੀ ਵੱਸੋਂ ਕਰ ਲਿਆ ਹੈ।
כי-אתה יהוה מחסי עליון שמת מעונך
10 ੧੦ ਤੇਰੇ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਨਾ ਕੋਈ ਬਵਾ ਤੇਰੇ ਡੇਰੇ ਕੋਲ ਪਹੁੰਚੇਗੀ।
לא-תאנה אליך רעה ונגע לא-יקרב באהלך
11 ੧੧ ਉਹ ਤਾਂ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਕਿ ਤੇਰਿਆਂ ਸਾਰਿਆਂ ਰਾਹਾਂ ਵਿੱਚ ਤੇਰੀ ਰੱਖਿਆ ਕਰਨ।
כי מלאכיו יצוה-לך לשמרך בכל-דרכיך
12 ੧੨ ਓਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਮਤੇ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।
על-כפים ישאונך פן-תגף באבן רגלך
13 ੧੩ ਤੂੰ ਸ਼ੇਰ ਅਤੇ ਸੱਪ ਨੂੰ ਮਿੱਧੇਂਗਾ, ਤੂੰ ਜੁਆਨ ਸ਼ੇਰ ਅਤੇ ਨਾਗ ਨੂੰ ਲਤਾੜੇਂਗਾ।
על-שחל ופתן תדרך תרמס כפיר ותנין
14 ੧੪ ਉਸ ਨੇ ਤਾਂ ਮੇਰੇ ਨਾਲ ਪ੍ਰੀਤ ਲਾਈ ਹੈ, ਸੋ ਮੈਂ ਉਹ ਨੂੰ ਛੁਡਾਵਾਂਗਾ, ਮੈਂ ਉਹ ਨੂੰ ਉੱਚਾ ਕਰਾਂਗਾ, ਉਹ ਨੇ ਮੇਰਾ ਨਾਮ ਜੋ ਜਾਣਿਆ ਹੈ।
כי בי חשק ואפלטהו אשגבהו כי-ידע שמי
15 ੧੫ ਉਹ ਮੈਨੂੰ ਪੁਕਾਰੇਗਾ ਅਤੇ ਮੈਂ ਉਹ ਨੂੰ ਉੱਤਰ ਦਿਆਂਗਾ, ਦੁੱਖ ਵਿੱਚ ਮੈਂ ਉਹ ਦੇ ਅੰਗ-ਸੰਗ ਹੋਵਾਂਗਾ, ਮੈਂ ਉਹ ਨੂੰ ਛੁਡਾਵਾਂਗਾ ਅਤੇ ਉਹ ਨੂੰ ਆਦਰ ਦਿਆਂਗਾ,
יקראני ואענהו--עמו-אנכי בצרה אחלצהו ואכבדהו
16 ੧੬ ਆਰਜਾ ਦੇ ਵਾਧੇ ਨਾਲ ਮੈਂ ਉਹ ਦੀ ਨਿਸ਼ਾ ਕਰਾਂਗਾ, ਅਤੇ ਉਹ ਨੂੰ ਆਪਣੀ ਮੁਕਤੀ ਵਿਖਾਵਾਂਗਾ।
ארך ימים אשביעהו ואראהו בישועתי

< ਜ਼ਬੂਰ 91 >