< ਜ਼ਬੂਰ 91 >
1 ੧ ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ, ਉਹ ਸਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ।
Живый в помощи Вышняго, в крове Бога небеснаго водворится,
2 ੨ ਮੈਂ ਯਹੋਵਾਹ ਦੇ ਵਿਖੇ ਆਖਾਂਗਾ, ਕਿ ਉਹ ਮੇਰੀ ਪਨਾਹ ਅਤੇ ਮੇਰਾ ਗੜ੍ਹ ਹੈ, ਮੇਰਾ ਪਰਮੇਸ਼ੁਰ ਜਿਹ ਦੇ ਉੱਤੇ ਮੈਂ ਭਰੋਸਾ ਰੱਖਦਾ ਹਾਂ।
речет Господеви: заступник мой еси и прибежище мое, Бог мой, и уповаю на Него.
3 ੩ ਉਹ ਤਾਂ ਤੈਨੂੰ ਫਾਂਧੀ ਦੀ ਫਾਹੀ ਵਿੱਚੋਂ ਅਤੇ ਘਾਤਕ ਮਰੀ ਤੋਂ ਛੁਟਕਾਰਾ ਦੇਵੇਗਾ।
Яко Той избавит тя от сети ловчи и от словесе мятежна:
4 ੪ ਉਹ ਆਪਣੇ ਖੰਭਾਂ ਨਾਲ ਤੈਨੂੰ ਢੱਕ ਲਵੇਗਾ, ਅਤੇ ਉਹ ਦੇ ਪਰਾਂ ਹੇਠ ਤੂੰ ਪਨਾਹ ਲਵੇਂਗਾ, ਉਹ ਦੀ ਸਚਿਆਈ ਇੱਕ ਢਾਲ਼ ਅਤੇ ਫਰੀ ਹੈ।
плещма Своима осенит тя, и под криле Его надеешися: оружием обыдет тя истина Его.
5 ੫ ਤੂੰ ਰਾਤ ਦੇ ਭੈਜਲ ਤੋਂ ਨਾ ਡਰੇਂਗਾ, ਨਾ ਦਿਨ ਦੇ ਉੱਡਦੇ ਤੀਰ ਤੋਂ,
Не убоишися от страха нощнаго, от стрелы летящия во дни,
6 ੬ ਨਾ ਉਸ ਮਰੀ ਤੋਂ ਜਿਹੜੀ ਅਨ੍ਹੇਰੇ ਵਿੱਚ ਚੱਲਦੀ ਹੈ, ਨਾ ਉਸ ਤਬਾਹੀ ਤੋਂ ਜਿਹੜੀ ਦੁਪਹਿਰ ਨੂੰ ਉਜਾੜ ਦੀ ਹੈ।
от вещи во тме преходящия, от сряща и беса полуденнаго.
7 ੭ ਤੇਰੇ ਮੁੱਢ ਹਜ਼ਾਰ ਅਤੇ ਤੇਰੇ ਸੱਜੇ ਹੱਥ ਦਸ ਹਜ਼ਾਰ ਡਿੱਗਣਗੇ, ਪਰ ਉਹ ਤੇਰੇ ਨੇੜੇ ਨਾ ਆਵੇਗੀ।
Падет от страны твоея тысяща, и тма одесную тебе, к тебе же не приближится:
8 ੮ ਕੇਵਲ ਤੂੰ ਆਪਣੀਆਂ ਅੱਖਾਂ ਨਾਲ ਨਿਗਾਹ ਕਰੇਂਗਾ, ਅਤੇ ਦੁਸ਼ਟਾਂ ਦਾ ਬਦਲਾ ਵੇਖੇਂਗਾ।
обаче очима твоима смотриши и воздаяние грешников узриши.
9 ੯ ਹੇ ਯਹੋਵਾਹ, ਤੂੰ ਤਾਂ ਮੇਰੀ ਪਨਾਹਗਾਰ ਹੈਂ, ਤੂੰ ਅੱਤ ਮਹਾਨ ਨੂੰ ਆਪਣੀ ਵੱਸੋਂ ਕਰ ਲਿਆ ਹੈ।
Яко ты, Господи, упование мое: Вышняго положил еси прибежище твое.
10 ੧੦ ਤੇਰੇ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਨਾ ਕੋਈ ਬਵਾ ਤੇਰੇ ਡੇਰੇ ਕੋਲ ਪਹੁੰਚੇਗੀ।
Не приидет к тебе зло, и рана не приближится телеси твоему:
11 ੧੧ ਉਹ ਤਾਂ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਕਿ ਤੇਰਿਆਂ ਸਾਰਿਆਂ ਰਾਹਾਂ ਵਿੱਚ ਤੇਰੀ ਰੱਖਿਆ ਕਰਨ।
яко Ангелом Своим заповесть о тебе, сохранити тя во всех путех твоих.
12 ੧੨ ਓਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਮਤੇ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।
На руках возмут тя, да не когда преткнеши о камень ногу твою:
13 ੧੩ ਤੂੰ ਸ਼ੇਰ ਅਤੇ ਸੱਪ ਨੂੰ ਮਿੱਧੇਂਗਾ, ਤੂੰ ਜੁਆਨ ਸ਼ੇਰ ਅਤੇ ਨਾਗ ਨੂੰ ਲਤਾੜੇਂਗਾ।
на аспида и василиска наступиши, и попереши льва и змия.
14 ੧੪ ਉਸ ਨੇ ਤਾਂ ਮੇਰੇ ਨਾਲ ਪ੍ਰੀਤ ਲਾਈ ਹੈ, ਸੋ ਮੈਂ ਉਹ ਨੂੰ ਛੁਡਾਵਾਂਗਾ, ਮੈਂ ਉਹ ਨੂੰ ਉੱਚਾ ਕਰਾਂਗਾ, ਉਹ ਨੇ ਮੇਰਾ ਨਾਮ ਜੋ ਜਾਣਿਆ ਹੈ।
Яко на Мя упова, и избавлю и: покрыю и, яко позна имя Мое.
15 ੧੫ ਉਹ ਮੈਨੂੰ ਪੁਕਾਰੇਗਾ ਅਤੇ ਮੈਂ ਉਹ ਨੂੰ ਉੱਤਰ ਦਿਆਂਗਾ, ਦੁੱਖ ਵਿੱਚ ਮੈਂ ਉਹ ਦੇ ਅੰਗ-ਸੰਗ ਹੋਵਾਂਗਾ, ਮੈਂ ਉਹ ਨੂੰ ਛੁਡਾਵਾਂਗਾ ਅਤੇ ਉਹ ਨੂੰ ਆਦਰ ਦਿਆਂਗਾ,
Воззовет ко Мне, и услышу его: с ним есмь в скорби, изму его и прославлю его:
16 ੧੬ ਆਰਜਾ ਦੇ ਵਾਧੇ ਨਾਲ ਮੈਂ ਉਹ ਦੀ ਨਿਸ਼ਾ ਕਰਾਂਗਾ, ਅਤੇ ਉਹ ਨੂੰ ਆਪਣੀ ਮੁਕਤੀ ਵਿਖਾਵਾਂਗਾ।
долготою дний исполню его и явлю ему спасение Мое.