< ਜ਼ਬੂਰ 92 >

1 ਭਜਨ। ਵਿਸ਼ਰਾਮ ਦੇ ਲਈ ਗੀਤ। ਯਹੋਵਾਹ ਦਾ ਧੰਨਵਾਦ ਕਰਨਾ, ਅਤੇ, ਹੇ ਅੱਤ ਮਹਾਨ, ਤੇਰੇ ਨਾਮ ਦਾ ਗੁਣ ਗਾਉਣਾ ਭਲਾ ਹੈ,
מִזְמוֹר שִׁיר לְיוֹם הַשַּׁבָּֽת׃ טוֹב לְהֹדוֹת לַיהֹוָה וּלְזַמֵּר לְשִׁמְךָ עֶלְיֽוֹן׃
2 ਨਾਲੇ ਸਵੇਰ ਨੂੰ ਤੇਰੀ ਦਯਾ ਦਾ, ਅਤੇ ਰਾਤ ਨੂੰ ਤੇਰੀ ਵਫ਼ਾਦਾਰੀ ਦਾ ਪਰਚਾਰ ਕਰਨਾ,
לְהַגִּיד בַּבֹּקֶר חַסְדֶּךָ וֶאֱמוּנָתְךָ בַּלֵּילֽוֹת׃
3 ਦਸਾਂ ਤਰ੍ਹਾਂ ਵਾਲੇ ਵਾਜੇ ਉੱਤੇ ਅਤੇ ਸਿਤਾਰ ਉੱਤੇ, ਅਤੇ ਬਰਬਤ ਦੇ ਬਿਹਾਗ ਦੇ ਸੁਰ ਉੱਤੇ।
עֲֽלֵי־עָשׂוֹר וַעֲלֵי־נָבֶל עֲלֵי הִגָּיוֹן בְּכִנּֽוֹר׃
4 ਹੇ ਯਹੋਵਾਹ, ਤੂੰ ਤਾਂ ਆਪਣੀ ਕਾਰੀਗਰੀ ਨਾਲ ਮੈਨੂੰ ਅਨੰਦ ਕੀਤਾ ਹੈ, ਤੇਰੇ ਹੱਥ ਦਿਆਂ ਕੰਮਾਂ ਕਾਰਨ ਮੈਂ ਜੈਕਾਰਾ ਗਜਾਵਾਂਗਾ।
כִּי שִׂמַּחְתַּנִי יְהֹוָה בְּפׇעֳלֶךָ בְּֽמַעֲשֵׂי יָדֶיךָ אֲרַנֵּֽן׃
5 ਹੇ ਯਹੋਵਾਹ, ਤੇਰੇ ਕੰਮ ਕਿੰਨੇ ਵੱਡੇ ਹਨ! ਤੇਰੇ ਖਿਆਲ ਬਹੁਤ ਹੀ ਡੂੰਘੇ ਹਨ!
מַה־גָּדְלוּ מַעֲשֶׂיךָ יְהֹוָה מְאֹד עָמְקוּ מַחְשְׁבֹתֶֽיךָ׃
6 ਗਿਆਨਹੀਣ ਮਨੁੱਖ ਨਹੀਂ ਜਾਣਦਾ, ਨਾ ਮੂਰਖ ਇਸ ਗੱਲ ਨੂੰ ਸਮਝਦਾ,
אִֽישׁ־בַּעַר לֹא יֵדָע וּכְסִיל לֹא־יָבִין אֶת־זֹֽאת׃
7 ਕਿ ਦੁਸ਼ਟ ਜਦੋਂ ਘਾਹ ਵਾਂਗੂੰ ਫੁੱਟਦੇ ਹਨ ਅਤੇ ਸਾਰੇ ਬਦਕਾਰ ਫੁੱਲਦੇ ਫਲਦੇ ਹਨ, ਇਹ ਇਸ ਕਰਕੇ ਹੈ ਕਿ ਓਹ ਸਦਾ ਲਈ ਨਾਸ ਹੋ ਜਾਣ।
בִּפְרֹחַ רְשָׁעִים ׀ כְּמוֹ־עֵשֶׂב וַיָּצִיצוּ כׇּל־פֹּעֲלֵי אָוֶן לְהִשָּׁמְדָם עֲדֵי־עַֽד׃
8 ਪਰ ਤੂੰ, ਹੇ ਯਹੋਵਾਹ, ਜੁੱਗੋ-ਜੁੱਗ ਮਹਾਨ ਹੈਂ।
וְאַתָּה מָרוֹם לְעֹלָם יְהֹוָֽה׃
9 ਵੇਖ, ਤੇਰੇ ਵੈਰੀ, ਹੇ ਯਹੋਵਾਹ, ਹਾਂ, ਵੇਖ, ਤੇਰੇ ਵੈਰੀ ਨਸ਼ਟ ਹੋ ਜਾਣਗੇ, ਅਤੇ ਸਾਰੇ ਕੁਕਰਮੀ ਖਿੰਡ ਪੁੰਡ ਜਾਣਗੇ!
כִּי הִנֵּה אֹיְבֶיךָ יְֽהֹוָה כִּֽי־הִנֵּה אֹיְבֶיךָ יֹאבֵדוּ יִתְפָּרְדוּ כׇּל־פֹּעֲלֵי אָֽוֶן׃
10 ੧੦ ਪਰ ਤੂੰ ਜੰਗਲੀ ਸਾਨ੍ਹ ਦੇ ਸਿੰਗ ਵਾਂਗੂੰ ਮੇਰੇ ਸਿੰਗ ਨੂੰ ਉੱਚਿਆਂ ਕੀਤਾ ਹੈ, ਮੈਂ ਸੱਜਰੇ ਤੇਲ ਨਾਲ ਮਲਿਆ ਗਿਆ।
וַתָּרֶם כִּרְאֵים קַרְנִי בַּלֹּתִי בְּשֶׁמֶן רַעֲנָֽן׃
11 ੧੧ ਮੇਰੀ ਅੱਖ ਨੇ ਮੇਰੇ ਘਾਤੀਆਂ ਉੱਤੇ ਨਜ਼ਰ ਕੀਤੀ, ਮੇਰੇ ਕੰਨ ਨੇ ਮੇਰੇ ਭੈੜੇ ਵਿਰੋਧੀਆਂ ਦਾ ਹਾਲ ਸੁਣਿਆ!
וַתַּבֵּט עֵינִי בְּשׁוּרָי בַּקָּמִים עָלַי מְרֵעִים תִּשְׁמַעְנָה אׇזְנָֽי׃
12 ੧੨ ਧਰਮੀ ਖਜ਼ੂਰ ਦੇ ਬਿਰਛ ਵਾਂਗੂੰ ਫਲਿਆ ਰਹੇਗਾ, ਲਬਾਨੋਨ ਦੇ ਦਿਆਰ ਵਾਂਗੂੰ ਵਧਦਾ ਜਾਵੇਗਾ।
צַדִּיק כַּתָּמָר יִפְרָח כְּאֶרֶז בַּלְּבָנוֹן יִשְׂגֶּֽה׃
13 ੧੩ ਜਿਹੜੇ ਯਹੋਵਾਹ ਦੇ ਭਵਨ ਵਿੱਚ ਲਾਏ ਹੋਏ ਹਨ, ਓਹ ਪਰਮੇਸ਼ੁਰ ਦੀਆਂ ਦਰਗਾਹਾਂ ਵਿੱਚ ਲਹਿਲਹਾਉਣਗੇ।
שְׁתוּלִים בְּבֵית יְהֹוָה בְּחַצְרוֹת אֱלֹהֵינוּ יַפְרִֽיחוּ׃
14 ੧੪ ਓਹ ਬੁਢੇਪੇ ਵਿੱਚ ਵੀ ਫਲ ਲਿਆਉਣਗੇ, ਓਹ ਹਰੇ ਤੇ ਰਸ ਭਰੇ ਰਹਿਣਗੇ,
עוֹד יְנוּבוּן בְּשֵׂיבָה דְּשֵׁנִים וְֽרַעֲנַנִּים יִהְיֽוּ׃
15 ੧੫ ਕਿ ਓਹ ਪਰਗਟ ਕਰਨ ਕਿ ਯਹੋਵਾਹ ਸੱਚ ਹੈ, ਉਹ ਮੇਰੀ ਚੱਟਾਨ ਹੈ ਅਤੇ ਉਹ ਦੇ ਵਿੱਚ ਕੋਈ ਅਧਰਮੀ ਨਹੀਂ ਹੈ।
לְהַגִּיד כִּֽי־יָשָׁר יְהֹוָה צוּרִי וְֽלֹא־[עַוְלָתָה] (עלתה) בּֽוֹ׃

< ਜ਼ਬੂਰ 92 >