< ਜ਼ਬੂਰ 92 >
1 ੧ ਭਜਨ। ਵਿਸ਼ਰਾਮ ਦੇ ਲਈ ਗੀਤ। ਯਹੋਵਾਹ ਦਾ ਧੰਨਵਾਦ ਕਰਨਾ, ਅਤੇ, ਹੇ ਅੱਤ ਮਹਾਨ, ਤੇਰੇ ਨਾਮ ਦਾ ਗੁਣ ਗਾਉਣਾ ਭਲਾ ਹੈ,
Lijepo je hvaliti Gospoda, i pjevati imenu tvojemu, višnji,
2 ੨ ਨਾਲੇ ਸਵੇਰ ਨੂੰ ਤੇਰੀ ਦਯਾ ਦਾ, ਅਤੇ ਰਾਤ ਨੂੰ ਤੇਰੀ ਵਫ਼ਾਦਾਰੀ ਦਾ ਪਰਚਾਰ ਕਰਨਾ,
Javljati jutrom milost tvoju, i istinu tvoju noæu,
3 ੩ ਦਸਾਂ ਤਰ੍ਹਾਂ ਵਾਲੇ ਵਾਜੇ ਉੱਤੇ ਅਤੇ ਸਿਤਾਰ ਉੱਤੇ, ਅਤੇ ਬਰਬਤ ਦੇ ਬਿਹਾਗ ਦੇ ਸੁਰ ਉੱਤੇ।
Uz deset žica i uz psaltir, i uz jasne gusle!
4 ੪ ਹੇ ਯਹੋਵਾਹ, ਤੂੰ ਤਾਂ ਆਪਣੀ ਕਾਰੀਗਰੀ ਨਾਲ ਮੈਨੂੰ ਅਨੰਦ ਕੀਤਾ ਹੈ, ਤੇਰੇ ਹੱਥ ਦਿਆਂ ਕੰਮਾਂ ਕਾਰਨ ਮੈਂ ਜੈਕਾਰਾ ਗਜਾਵਾਂਗਾ।
Jer si me razveselio, Gospode, djelima svojim, s djela ruku tvojih radujem se.
5 ੫ ਹੇ ਯਹੋਵਾਹ, ਤੇਰੇ ਕੰਮ ਕਿੰਨੇ ਵੱਡੇ ਹਨ! ਤੇਰੇ ਖਿਆਲ ਬਹੁਤ ਹੀ ਡੂੰਘੇ ਹਨ!
Kako su velika djela tvoja, Gospode! Veoma su duboke pomisli tvoje.
6 ੬ ਗਿਆਨਹੀਣ ਮਨੁੱਖ ਨਹੀਂ ਜਾਣਦਾ, ਨਾ ਮੂਰਖ ਇਸ ਗੱਲ ਨੂੰ ਸਮਝਦਾ,
Bezumnik ne zna, i neznalica ne razumije toga.
7 ੭ ਕਿ ਦੁਸ਼ਟ ਜਦੋਂ ਘਾਹ ਵਾਂਗੂੰ ਫੁੱਟਦੇ ਹਨ ਅਤੇ ਸਾਰੇ ਬਦਕਾਰ ਫੁੱਲਦੇ ਫਲਦੇ ਹਨ, ਇਹ ਇਸ ਕਰਕੇ ਹੈ ਕਿ ਓਹ ਸਦਾ ਲਈ ਨਾਸ ਹੋ ਜਾਣ।
Kad bezbožnici nièu kao trava i cvjetaju svi koji èine bezakonje, to biva zato da bi se istrijebili dovijeka.
8 ੮ ਪਰ ਤੂੰ, ਹੇ ਯਹੋਵਾਹ, ਜੁੱਗੋ-ਜੁੱਗ ਮਹਾਨ ਹੈਂ।
A ti si, Gospode, visok uvijek.
9 ੯ ਵੇਖ, ਤੇਰੇ ਵੈਰੀ, ਹੇ ਯਹੋਵਾਹ, ਹਾਂ, ਵੇਖ, ਤੇਰੇ ਵੈਰੀ ਨਸ਼ਟ ਹੋ ਜਾਣਗੇ, ਅਤੇ ਸਾਰੇ ਕੁਕਰਮੀ ਖਿੰਡ ਪੁੰਡ ਜਾਣਗੇ!
Jer evo neprijatelji tvoji, Gospode, jer evo neprijatelji tvoji ginu, i rasipaju se svi koji èine bezakonje;
10 ੧੦ ਪਰ ਤੂੰ ਜੰਗਲੀ ਸਾਨ੍ਹ ਦੇ ਸਿੰਗ ਵਾਂਗੂੰ ਮੇਰੇ ਸਿੰਗ ਨੂੰ ਉੱਚਿਆਂ ਕੀਤਾ ਹੈ, ਮੈਂ ਸੱਜਰੇ ਤੇਲ ਨਾਲ ਮਲਿਆ ਗਿਆ।
A moj rog ti uzvišuješ kao rog u jednoroga, ja sam pomazan novijem uljem.
11 ੧੧ ਮੇਰੀ ਅੱਖ ਨੇ ਮੇਰੇ ਘਾਤੀਆਂ ਉੱਤੇ ਨਜ਼ਰ ਕੀਤੀ, ਮੇਰੇ ਕੰਨ ਨੇ ਮੇਰੇ ਭੈੜੇ ਵਿਰੋਧੀਆਂ ਦਾ ਹਾਲ ਸੁਣਿਆ!
I oko moje vidi neprijatelje moje, i o bezakonicima, koji ustaju na mene, slušaju uši moje.
12 ੧੨ ਧਰਮੀ ਖਜ਼ੂਰ ਦੇ ਬਿਰਛ ਵਾਂਗੂੰ ਫਲਿਆ ਰਹੇਗਾ, ਲਬਾਨੋਨ ਦੇ ਦਿਆਰ ਵਾਂਗੂੰ ਵਧਦਾ ਜਾਵੇਗਾ।
Pravednik se zeleni kao finik, kao kedar na Livanu uzvišuje se.
13 ੧੩ ਜਿਹੜੇ ਯਹੋਵਾਹ ਦੇ ਭਵਨ ਵਿੱਚ ਲਾਏ ਹੋਏ ਹਨ, ਓਹ ਪਰਮੇਸ਼ੁਰ ਦੀਆਂ ਦਰਗਾਹਾਂ ਵਿੱਚ ਲਹਿਲਹਾਉਣਗੇ।
Koji su zasaðeni u domu Gospodnjem, zelene se u dvorovima Boga našega;
14 ੧੪ ਓਹ ਬੁਢੇਪੇ ਵਿੱਚ ਵੀ ਫਲ ਲਿਆਉਣਗੇ, ਓਹ ਹਰੇ ਤੇ ਰਸ ਭਰੇ ਰਹਿਣਗੇ,
Rodni su i u starosti, jedri i zeleni,
15 ੧੫ ਕਿ ਓਹ ਪਰਗਟ ਕਰਨ ਕਿ ਯਹੋਵਾਹ ਸੱਚ ਹੈ, ਉਹ ਮੇਰੀ ਚੱਟਾਨ ਹੈ ਅਤੇ ਉਹ ਦੇ ਵਿੱਚ ਕੋਈ ਅਧਰਮੀ ਨਹੀਂ ਹੈ।
Javljajuæi da je pravedan Gospod, braniè moj, i da nema u njemu nepravde.