< ਜ਼ਬੂਰ 93 >

1 ਯਹੋਵਾਹ ਰਾਜ ਕਰਦਾ ਹੈ ਉਸ ਨੇ ਪਰਤਾਪ ਦਾ ਪਹਿਰਾਵਾ ਪਹਿਨਿਆ ਹੋਇਆ ਹੈ, ਯਹੋਵਾਹ ਨੇ ਪਹਿਰਾਵਾ ਪਹਿਨਿਆ ਹੋਇਆ ਹੈ, ਉਸ ਨੇ ਬਲ ਨਾਲ ਕਮਰ ਕੱਸੀ ਹੋਈ ਹੈ, ਤਾਂ ਹੀ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ।
יְהוָ֣ה מָלָךְ֮ גֵּא֪וּת לָ֫בֵ֥שׁ לָבֵ֣שׁ יְ֭הוָה עֹ֣ז הִתְאַזָּ֑ר אַף־תִּכּ֥וֹן תֵּ֝בֵ֗ל בַּל־תִּמּֽוֹט׃
2 ਤੇਰੀ ਰਾਜ ਗੱਦੀ ਆਦ ਤੋਂ ਕਾਇਮ ਹੈ, ਅਨਾਦੀ ਕਾਲ ਤੋਂ ਤੂੰ ਹੀ ਹੈਂ।
נָכ֣וֹן כִּסְאֲךָ֣ מֵאָ֑ז מֵֽעוֹלָ֣ם אָֽתָּה׃
3 ਹੜ੍ਹਾਂ ਨੇ ਸ਼ੋਰ ਮਚਾਇਆ, ਹੇ ਯਹੋਵਾਹ, ਹੜ੍ਹਾਂ ਨੇ ਆਪਣਾ ਸ਼ੋਰ ਮਚਾਇਆ ਹੈ, ਹੜ੍ਹ ਗਰਜਦੇ ਹਨ!
נָשְׂא֤וּ נְהָר֨וֹת ׀ יְֽהוָ֗ה נָשְׂא֣וּ נְהָר֣וֹת קוֹלָ֑ם יִשְׂא֖וּ נְהָר֣וֹת דָּכְיָֽם׃
4 ਬਹੁਤਿਆਂ ਪਾਣੀਆਂ ਦੇ ਸ਼ੋਰ ਨਾਲੋਂ, ਹਾਂ ਸਮੁੰਦਰ ਦੀਆਂ ਠਾਠਾਂ ਨਾਲੋਂ ਵੀ, ਯਹੋਵਾਹ ਉਚਿਆਈ ਵਿੱਚ ਤੇਜਵਾਨ ਹੈ।
מִקֹּל֨וֹת ׀ מַ֤יִם רַבִּ֗ים אַדִּירִ֣ים מִשְׁבְּרֵי־יָ֑ם אַדִּ֖יר בַּמָּר֣וֹם יְהוָֽה׃
5 ਤੇਰੀਆਂ ਸਾਖੀਆਂ ਅੱਤ ਸੱਚੀਆਂ ਹਨ, ਹੇ ਯਹੋਵਾਹ, ਪਵਿੱਤਰਤਾਈ ਤੇਰੇ ਭਵਨ ਨੂੰ ਅਨੰਤ ਕਾਲ ਤੱਕ ਸ਼ੋਭਾ ਦਿੰਦੀ ਹੈ।
עֵֽדֹתֶ֨יךָ ׀ נֶאֶמְנ֬וּ מְאֹ֗ד לְבֵיתְךָ֥ נַאֲוָה־קֹ֑דֶשׁ יְ֝הוָ֗ה לְאֹ֣רֶךְ יָמִֽים׃

< ਜ਼ਬੂਰ 93 >