< ਜ਼ਬੂਰ 93 >
1 ੧ ਯਹੋਵਾਹ ਰਾਜ ਕਰਦਾ ਹੈ ਉਸ ਨੇ ਪਰਤਾਪ ਦਾ ਪਹਿਰਾਵਾ ਪਹਿਨਿਆ ਹੋਇਆ ਹੈ, ਯਹੋਵਾਹ ਨੇ ਪਹਿਰਾਵਾ ਪਹਿਨਿਆ ਹੋਇਆ ਹੈ, ਉਸ ਨੇ ਬਲ ਨਾਲ ਕਮਰ ਕੱਸੀ ਹੋਈ ਹੈ, ਤਾਂ ਹੀ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ।
Tas Kungs ir ķēniņš un ar godību ģērbies, Tas Kungs ir ģērbies un apjozies ar spēku; tādēļ pasaule stāv stipra, ka nešaubās.
2 ੨ ਤੇਰੀ ਰਾਜ ਗੱਦੀ ਆਦ ਤੋਂ ਕਾਇਮ ਹੈ, ਅਨਾਦੀ ਕਾਲ ਤੋਂ ਤੂੰ ਹੀ ਹੈਂ।
Tavs valdības krēsls stāv stiprs no sendienām; Tu esi no mūžības.
3 ੩ ਹੜ੍ਹਾਂ ਨੇ ਸ਼ੋਰ ਮਚਾਇਆ, ਹੇ ਯਹੋਵਾਹ, ਹੜ੍ਹਾਂ ਨੇ ਆਪਣਾ ਸ਼ੋਰ ਮਚਾਇਆ ਹੈ, ਹੜ੍ਹ ਗਰਜਦੇ ਹਨ!
Upes paceļ, ak Kungs, upes paceļ savu kaukšanu, upes paceļ savu krākšanu.
4 ੪ ਬਹੁਤਿਆਂ ਪਾਣੀਆਂ ਦੇ ਸ਼ੋਰ ਨਾਲੋਂ, ਹਾਂ ਸਮੁੰਦਰ ਦੀਆਂ ਠਾਠਾਂ ਨਾਲੋਂ ਵੀ, ਯਹੋਵਾਹ ਉਚਿਆਈ ਵਿੱਚ ਤੇਜਵਾਨ ਹੈ।
Pār lielu ūdeņu krākšanu, pār varenām jūras bangām Tas Kungs ir jo varens augstībā.
5 ੫ ਤੇਰੀਆਂ ਸਾਖੀਆਂ ਅੱਤ ਸੱਚੀਆਂ ਹਨ, ਹੇ ਯਹੋਵਾਹ, ਪਵਿੱਤਰਤਾਈ ਤੇਰੇ ਭਵਨ ਨੂੰ ਅਨੰਤ ਕਾਲ ਤੱਕ ਸ਼ੋਭਾ ਦਿੰਦੀ ਹੈ।
Tavas liecības ir visai uzticamas; svētums ir Tava nama jaukums, ak Kungs, mūžīgi.