< ਜ਼ਬੂਰ 94 >

1 ਹੇ ਯਹੋਵਾਹ, ਬਦਲਾ ਲੈਣ ਵਾਲੇ ਪਰਮੇਸ਼ੁਰ, ਹੇ ਬਦਲਾ ਲੈਣ ਵਾਲੇ ਪਰਮੇਸ਼ੁਰ, ਆਪਣਾ ਕ੍ਰੋਧ ਵਿਖਾ!
يَا رَبُّ أَنْتَ إِلَهُ الانْتِقَامِ، فَتَجَلَّ بِغَضَبِكَ.١
2 ਹੇ ਧਰਤੀ ਦੇ ਨਿਆਈਂ, ਆਪਣੇ ਆਪ ਨੂੰ ਉਠਾ, ਹੰਕਾਰੀਆਂ ਦੇ ਜੋਗ ਬਦਲਾ ਦੇ!
قُمْ يَا دَيَّانَ الأَرْضِ وَجَازِ الْمُتَكَبِّرِينَ عَلَى أَعْمَالِهِمْ.٢
3 ਹੇ ਯਹੋਵਾਹ, ਜਦੋਂ ਤੋੜੀ ਦੁਸ਼ਟ, ਕਦੋਂ ਤੋੜੀ ਦੁਸ਼ਟ ਬਗਲਾਂ ਵਜਾਉਣਗੇ?
إِلَى مَتَى يَا رَبُّ يَشْمَتُ الأَشْرَارُ فَرِحِينَ؟٣
4 ਓਹ ਡਕਾਰਦੇ, ਓਹ ਨੱਕ ਚੜ੍ਹਾ ਕੇ ਬੋਲਦੇ ਹਨ, ਸਾਰੇ ਬਦਕਾਰ ਵੱਡੇ ਬੋਲ ਬੋਲਦੇ ਹਨ!
إِلَى مَتَى يَهْذِرُ عُمَّالُ الإِثْمِ وَيَتَوَاقَحُونَ وَيَتَبَاهَوْنَ بِأَنْفُسِهِمْ؟٤
5 ਹੇ ਯਹੋਵਾਹ, ਓਹ ਤੇਰੀ ਪਰਜਾ ਨੂੰ ਚੂਰ-ਚੂਰ ਕਰਦੇ ਹਨ, ਓਹ ਤੇਰੀ ਮਿਰਾਸ ਨੂੰ ਦੁੱਖ ਦਿੰਦੇ ਹਨ।
يَسْحَقُونَ شَعْبَكَ يَا رَبُّ وَيَضْطَهِدُونَهُ،٥
6 ਓਹ ਵਿਧਵਾ ਅਤੇ ਪਰਦੇਸੀ ਨੂੰ ਵੱਢ ਸੁੱਟਦੇ ਹਨ, ਅਤੇ ਯਤੀਮਾਂ ਦਾ ਘਾਤ ਕਰਦੇ ਹਨ,
يَقْتُلُونَ الأَرْمَلَةَ وَالْغَرِيبَ وَيَذْبَحُونَ الْيَتِيمَ.٦
7 ਅਤੇ ਉਹ ਆਖਦੇ ਹਨ ਕਿ ਯਹੋਵਾਹ ਨਾ ਵੇਖੇਗਾ, ਅਤੇ ਯਾਕੂਬ ਦਾ ਪਰਮੇਸ਼ੁਰ ਕੁਝ ਧਿਆਨ ਨਾ ਕਰੇਗਾ!
وَيَقُولُونَ: «الرَّبُّ لَا يَرَى هَذَا، وَإِلَهُ إِسْرَائِيلَ لَا يُبَالِي».٧
8 ਹੇ ਪਸ਼ੂ ਵੱਤ ਲੋਕੋ, ਸਮਝੋ! ਹੇ ਮੂਰਖੋ, ਤੁਸੀਂ ਕਦੋਂ ਬੁੱਧਵਾਨ ਬਣੋਗੇ?
افْهَمُوا يَا أَغْبِيَاءَ الشَّعْبِ! يَا جُهَّالُ مَتَى تَتَعَقَّلُونَ؟٨
9 ਜਿਸ ਨੇ ਕੰਨ ਲਾਇਆ, ਭਲਾ, ਉਹ ਨਹੀਂ ਸੁਣੇਗਾ? ਜਿਸ ਨੇ ਅੱਖ ਰਚੀ, ਭਲਾ, ਉਹ ਨਹੀਂ ਵੇਖੇਗਾ?
صَانِعُ الأُذُنِ أَلَا يَسْمَعُ؟ جَابِلُ الْعَيْنِ أَلَا يُبْصِرُ؟٩
10 ੧੦ ਜਿਹੜਾ ਕੌਮਾਂ ਨੂੰ ਤਾੜਦਾ ਹੈ, ਜਿਹੜਾ ਆਦਮੀ ਨੂੰ ਵਿਦਿਆ ਸਿਖਾਉਂਦਾ ਹੈ, ਭਲਾ, ਉਹ ਨਾ ਝਿੜਕੇਗਾ?
مُؤَدِّبُ الأُمَمِ أَلَا يَزْجُرُ وَهُوَ الَّذِي يُعَلِّمُ الإِنْسَانَ الْحِكْمَةَ؟١٠
11 ੧੧ ਯਹੋਵਾਹ ਆਦਮੀ ਦੀਆਂ ਸੋਚਾਂ ਨੂੰ ਜਾਣਦਾ ਹੈ, ਕਿ ਉਹ ਵਿਅਰਥ ਹਨ।
الرَّبُّ يَعْلَمُ أَفْكَارَ الإِنْسَانِ وَيَعْرِفُ أَنَّهَا بَاطِلَةٌ.١١
12 ੧੨ ਹੇ ਯਹੋਵਾਹ, ਧੰਨ ਹੈ ਉਹ ਪੁਰਖ ਜਿਹ ਨੂੰ ਤੂੰ ਤਾੜਦਾ ਹੈਂ, ਅਤੇ ਆਪਣੀ ਬਿਵਸਥਾ ਤੋਂ ਸਿੱਖਿਆ ਦਿੰਦਾ ਹੈਂ!
طُوبَى لِلإِنْسَانِ الَّذِي تُؤَدِّبُهُ، وَتُعَلِّمُهُ مِنْ شَرِيعَتِكَ يَا رَبُّ!١٢
13 ੧੩ ਤਾਂ ਤੂੰ ਉਹ ਨੂੰ ਬੁਰਿਆਂ ਦਿਨਾਂ ਤੋਂ ਚੈਨ ਦੇਵੇਂ, ਜਦ ਤੱਕ ਦੁਸ਼ਟਾਂ ਦੇ ਲਈ ਟੋਆ ਨਾ ਪੁੱਟਿਆ ਜਾਵੇ।
لِتُرِيحَهُ مِنْ أَيَّامِ السُّوءِ، إِلَى أَنْ يَمُوتَ الشِّرِّيرُ وَيَتَوَارَى فِي مَثْواهُ.١٣
14 ੧੪ ਯਹੋਵਾਹ ਤਾਂ ਆਪਣੀ ਪਰਜਾ ਨੂੰ ਨਾ ਛੱਡੇਗਾ, ਨਾ ਆਪਣੀ ਮਿਰਾਸ ਨੂੰ ਤਿਆਗੇਗਾ।
لَا يَرْفُضُ اللهُ شَعْبَهُ، وَلَا يَنْبِذُ خَاصَّتَهُ.١٤
15 ੧੫ ਜਾਂ ਨਿਆਂ ਧਰਮ ਵੱਲ ਮੁੜ ਆਵੇਗਾ, ਤਾਂ ਸਾਰੇ ਸੁੱਧ ਮਨ ਵਾਲੇ ਉਹ ਦੇ ਮਗਰ ਲੱਗਣਗੇ।
لأَنَّ القَضَاءَ يُصْبِحُ عَدْلاً وَيُحِبُّهُ جَمِيعُ الْمُسْتَقِيمِي الْقُلُوبِ.١٥
16 ੧੬ ਮੇਰੇ ਲਈ ਬੁਰਿਆਰਾਂ ਉੱਤੇ ਕੌਣ ਉੱਠੇਗਾ, ਅਤੇ ਮੇਰੇ ਲਈ ਬਦਕਾਰਾਂ ਦਾ ਸਾਹਮਣਾ ਕੌਣ ਕਰੇਗਾ?
مَنْ يَتَوَلَّى عَنِّي مُحَارَبَةَ الأَشْرَارِ؟ مَنْ يُجَابِهُ عَنِّي فَاعِلِي الإِثْمِ؟١٦
17 ੧੭ ਜੇ ਯਹੋਵਾਹ ਮੇਰਾ ਸਹਾਇਕ ਨਾ ਹੁੰਦਾ, ਤਾਂ ਮੇਰੀ ਜਾਨ ਝੱਟ ਖਾਮੋਸ਼ੀ ਵਿੱਚ ਜਾ ਵੱਸਦੀ।
لَوْ لَمْ يَكُنِ الرَّبُّ مُعِينِي لَسَكَنَتْ نَفْسِي الْقَبْرَ.١٧
18 ੧੮ ਜਦ ਮੈਂ ਆਖਿਆ, ਮੇਰਾ ਪੈਰ ਡੋਲਦਾ ਹੈ, ਤਾਂ, ਹੇ ਯਹੋਵਾਹ, ਤੇਰੀ ਦਯਾ ਮੈਨੂੰ ਸੰਭਾਲਦੀ ਸੀ।
قُلْتُ: قَدْ زَلَّتْ قَدَمِي. وَلَكِنَّ رَحْمَتَكَ يَا رَبُّ صَارَتْ لِي سَنَداً.١٨
19 ੧੯ ਜਾਂ ਮੇਰੇ ਅੰਦਰ ਬਹੁਤ ਚਿੰਤਾ ਹੁੰਦੀ ਹੈ, ਤਾਂ ਤੇਰੀਆਂ ਤਸੱਲੀਆਂ ਮੇਰੇ ਜੀਅ ਨੂੰ ਖੁਸ਼ ਕਰਦੀਆਂ ਹਨ।
عِنْدَ كَثْرَةِ هُمُومِي فِي دَاخِلِي تَبْتَهِجُ نَفْسِي بِتَعْزِيَاتِكَ.١٩
20 ੨੦ ਕੀ ਬਰਬਾਦੀ ਦੀ ਰਾਜ ਗੱਦੀ ਤੇਰੇ ਨਾਲ ਸਾਂਝ ਰੱਖੇਗੀ, ਜੋ ਬਿਧੀ ਦੀ ਓਟ ਵਿੱਚ ਸ਼ਰਾਰਤ ਘੜਦੀ ਹੈ?
أَيُحَالِفُكَ مَلِكُ الشَّرِّ الْمُخْتَلِقُ إثْماً لِيَجْعَلَ الظُّلْمَ شَرِيعَةً لِلْقَضَاءِ؟٢٠
21 ੨੧ ਓਹ ਧਰਮੀ ਦੀ ਜਾਨ ਦੇ ਵਿਰੁੱਧ ਚੜ੍ਹ ਆਉਂਦੇ ਹਨ, ਅਤੇ ਨਿਰਦੋਸ਼ੀ ਲਹੂ ਨੂੰ ਦੋਸ਼ੀ ਬਣਾਉਂਦੇ ਹਨ।
يَجْتَمِعُونَ مَعاً لِلْقَضَاءِ عَلَى حَيَاةِ الصِّدِّيقِ، وَيَحْكُمُونَ عَلَى الْبَرِيءِ بِالْمَوْتِ.٢١
22 ੨੨ ਪਰ ਯਹੋਵਾਹ ਮੇਰਾ ਉੱਚਾ ਗੜ੍ਹ ਹੈ, ਅਤੇ ਮੇਰਾ ਪਰਮੇਸ਼ੁਰ ਮੇਰੀ ਪਨਾਹ ਦੀ ਚੱਟਾਨ,
وَلَكِنَّ الرَّبَّ هُوَ حِصْنِي الْمَنِيعُ؛ إِلَهِي هُوَ الصَّخْرَةُ الَّتِي بِها أَحْتَمِي.٢٢
23 ੨੩ ਅਤੇ ਉਹ ਦੁਸ਼ਟਾਂ ਦੀ ਬਦੀ ਮੁੜ ਉਨ੍ਹਾਂ ਹੀ ਦੇ ਪੱਲੇ ਪਵੇਗਾ, ਅਤੇ ਉਨ੍ਹਾਂ ਦੀ ਬੁਰਿਆਈ ਵਿੱਚ ਹੀ ਉਨ੍ਹਾਂ ਨੂੰ ਮਿਟਾ ਦੇਵੇਗਾ, ਹਾਂ, ਯਹੋਵਾਹ ਸਾਡਾ ਪਰਮੇਸ਼ੁਰ ਉਨ੍ਹਾਂ ਨੂੰ ਮਿਟਾ ਦੇਵੇਗਾ!
غَيْرَ أَنَّ الرَّبَّ إِلَهَنَا يُعَاقِبُهُمْ عَلَى إِثْمِهِمْ، وَيُبِيدُهُمْ بِشَرِّهِمْ.٢٣

< ਜ਼ਬੂਰ 94 >