< ਜ਼ਬੂਰ 94 >
1 ੧ ਹੇ ਯਹੋਵਾਹ, ਬਦਲਾ ਲੈਣ ਵਾਲੇ ਪਰਮੇਸ਼ੁਰ, ਹੇ ਬਦਲਾ ਲੈਣ ਵਾਲੇ ਪਰਮੇਸ਼ੁਰ, ਆਪਣਾ ਕ੍ਰੋਧ ਵਿਖਾ!
Ya Rəbb, qisas alan Allah! Ey qisas alan Allah, nurunu saç!
2 ੨ ਹੇ ਧਰਤੀ ਦੇ ਨਿਆਈਂ, ਆਪਣੇ ਆਪ ਨੂੰ ਉਠਾ, ਹੰਕਾਰੀਆਂ ਦੇ ਜੋਗ ਬਦਲਾ ਦੇ!
Ey dünyanın Hakimi, qalx, Təkəbbürlülərin əvəzini ödə!
3 ੩ ਹੇ ਯਹੋਵਾਹ, ਜਦੋਂ ਤੋੜੀ ਦੁਸ਼ਟ, ਕਦੋਂ ਤੋੜੀ ਦੁਸ਼ਟ ਬਗਲਾਂ ਵਜਾਉਣਗੇ?
Ya Rəbb, nə vaxtadək pislər – Axı nə vaxtadək pislər sevincdən cuşa gələcəklər?
4 ੪ ਓਹ ਡਕਾਰਦੇ, ਓਹ ਨੱਕ ਚੜ੍ਹਾ ਕੇ ਬੋਲਦੇ ਹਨ, ਸਾਰੇ ਬਦਕਾਰ ਵੱਡੇ ਬੋਲ ਬੋਲਦੇ ਹਨ!
Dillərindən lovğa sözlər tökülür, Bütün şər iş görənlər öyünürlər.
5 ੫ ਹੇ ਯਹੋਵਾਹ, ਓਹ ਤੇਰੀ ਪਰਜਾ ਨੂੰ ਚੂਰ-ਚੂਰ ਕਰਦੇ ਹਨ, ਓਹ ਤੇਰੀ ਮਿਰਾਸ ਨੂੰ ਦੁੱਖ ਦਿੰਦੇ ਹਨ।
Ya Rəbb, xalqını əzirlər, Sənin irsindən olan adamlara zülm edirlər.
6 ੬ ਓਹ ਵਿਧਵਾ ਅਤੇ ਪਰਦੇਸੀ ਨੂੰ ਵੱਢ ਸੁੱਟਦੇ ਹਨ, ਅਤੇ ਯਤੀਮਾਂ ਦਾ ਘਾਤ ਕਰਦੇ ਹਨ,
Dul qadını və qəribi öldürürlər, Yetimləri qırırlar.
7 ੭ ਅਤੇ ਉਹ ਆਖਦੇ ਹਨ ਕਿ ਯਹੋਵਾਹ ਨਾ ਵੇਖੇਗਾ, ਅਤੇ ਯਾਕੂਬ ਦਾ ਪਰਮੇਸ਼ੁਰ ਕੁਝ ਧਿਆਨ ਨਾ ਕਰੇਗਾ!
Belə deyirlər: «Rəbb heç nə görmür, Yaqubun Allahı heç nə dərk etmir».
8 ੮ ਹੇ ਪਸ਼ੂ ਵੱਤ ਲੋਕੋ, ਸਮਝੋ! ਹੇ ਮੂਰਖੋ, ਤੁਸੀਂ ਕਦੋਂ ਬੁੱਧਵਾਨ ਬਣੋਗੇ?
Dərk edin, ey xalqın nadanları! Ey axmaqlar, nə vaxt ağla gələcəksiniz?
9 ੯ ਜਿਸ ਨੇ ਕੰਨ ਲਾਇਆ, ਭਲਾ, ਉਹ ਨਹੀਂ ਸੁਣੇਗਾ? ਜਿਸ ਨੇ ਅੱਖ ਰਚੀ, ਭਲਾ, ਉਹ ਨਹੀਂ ਵੇਖੇਗਾ?
Qulaqları yaradan eşitməzmi? Gözlərə quruluş verən görməzmi?
10 ੧੦ ਜਿਹੜਾ ਕੌਮਾਂ ਨੂੰ ਤਾੜਦਾ ਹੈ, ਜਿਹੜਾ ਆਦਮੀ ਨੂੰ ਵਿਦਿਆ ਸਿਖਾਉਂਦਾ ਹੈ, ਭਲਾ, ਉਹ ਨਾ ਝਿੜਕੇਗਾ?
Məgər millətlərə təlim verən, İnsanlara bilik öyrədən tənbeh etməzmi?
11 ੧੧ ਯਹੋਵਾਹ ਆਦਮੀ ਦੀਆਂ ਸੋਚਾਂ ਨੂੰ ਜਾਣਦਾ ਹੈ, ਕਿ ਉਹ ਵਿਅਰਥ ਹਨ।
Rəbb insanın düşüncələrini görər, Bunların boş olduğunu bilər.
12 ੧੨ ਹੇ ਯਹੋਵਾਹ, ਧੰਨ ਹੈ ਉਹ ਪੁਰਖ ਜਿਹ ਨੂੰ ਤੂੰ ਤਾੜਦਾ ਹੈਂ, ਅਤੇ ਆਪਣੀ ਬਿਵਸਥਾ ਤੋਂ ਸਿੱਖਿਆ ਦਿੰਦਾ ਹੈਂ!
Ya Rəbb, bəxtiyar o insandır ki, ona təlim vermisən, Öz qanununu öyrətmisən!
13 ੧੩ ਤਾਂ ਤੂੰ ਉਹ ਨੂੰ ਬੁਰਿਆਂ ਦਿਨਾਂ ਤੋਂ ਚੈਨ ਦੇਵੇਂ, ਜਦ ਤੱਕ ਦੁਸ਼ਟਾਂ ਦੇ ਲਈ ਟੋਆ ਨਾ ਪੁੱਟਿਆ ਜਾਵੇ।
Pislər üçün qəbir qazılanadək Onu dar gündən çıxarıb dinclik verəcəksən.
14 ੧੪ ਯਹੋਵਾਹ ਤਾਂ ਆਪਣੀ ਪਰਜਾ ਨੂੰ ਨਾ ਛੱਡੇਗਾ, ਨਾ ਆਪਣੀ ਮਿਰਾਸ ਨੂੰ ਤਿਆਗੇਗਾ।
Çünki Rəbb xalqını Özündən ayırmaz, İrsini Öz əlindən verməz.
15 ੧੫ ਜਾਂ ਨਿਆਂ ਧਰਮ ਵੱਲ ਮੁੜ ਆਵੇਗਾ, ਤਾਂ ਸਾਰੇ ਸੁੱਧ ਮਨ ਵਾਲੇ ਉਹ ਦੇ ਮਗਰ ਲੱਗਣਗੇ।
Yenə ədalətli hökmlər çıxarılacaq, Ürəyidüz olanlar haqqın ardınca gedəcək.
16 ੧੬ ਮੇਰੇ ਲਈ ਬੁਰਿਆਰਾਂ ਉੱਤੇ ਕੌਣ ਉੱਠੇਗਾ, ਅਤੇ ਮੇਰੇ ਲਈ ਬਦਕਾਰਾਂ ਦਾ ਸਾਹਮਣਾ ਕੌਣ ਕਰੇਗਾ?
Kim mənim üçün pislərə qarşı durar? Şər iş görənlərə qarşı kim müdafiəçim olar?
17 ੧੭ ਜੇ ਯਹੋਵਾਹ ਮੇਰਾ ਸਹਾਇਕ ਨਾ ਹੁੰਦਾ, ਤਾਂ ਮੇਰੀ ਜਾਨ ਝੱਟ ਖਾਮੋਸ਼ੀ ਵਿੱਚ ਜਾ ਵੱਸਦੀ।
Əgər Rəbb köməyim olmasaydı, Canım sükut diyarına vaxtsız köçərdi.
18 ੧੮ ਜਦ ਮੈਂ ਆਖਿਆ, ਮੇਰਾ ਪੈਰ ਡੋਲਦਾ ਹੈ, ਤਾਂ, ਹੇ ਯਹੋਵਾਹ, ਤੇਰੀ ਦਯਾ ਮੈਨੂੰ ਸੰਭਾਲਦੀ ਸੀ।
Mən «ayağım büdrəyir» deyən zaman, Ya Rəbb, mənə məhəbbətinlə dayaqsan.
19 ੧੯ ਜਾਂ ਮੇਰੇ ਅੰਦਰ ਬਹੁਤ ਚਿੰਤਾ ਹੁੰਦੀ ਹੈ, ਤਾਂ ਤੇਰੀਆਂ ਤਸੱਲੀਆਂ ਮੇਰੇ ਜੀਅ ਨੂੰ ਖੁਸ਼ ਕਰਦੀਆਂ ਹਨ।
Mən daxilən çox narahat olarkən Təsəlli verərək məni fərəhləndirirsən.
20 ੨੦ ਕੀ ਬਰਬਾਦੀ ਦੀ ਰਾਜ ਗੱਦੀ ਤੇਰੇ ਨਾਲ ਸਾਂਝ ਰੱਖੇਗੀ, ਜੋ ਬਿਧੀ ਦੀ ਓਟ ਵਿੱਚ ਸ਼ਰਾਰਤ ਘੜਦੀ ਹੈ?
Qanun bəhanəsi ilə şər quran Əzazil hökmdarlardan Sənə yoldaş olarmı?
21 ੨੧ ਓਹ ਧਰਮੀ ਦੀ ਜਾਨ ਦੇ ਵਿਰੁੱਧ ਚੜ੍ਹ ਆਉਂਦੇ ਹਨ, ਅਤੇ ਨਿਰਦੋਸ਼ੀ ਲਹੂ ਨੂੰ ਦੋਸ਼ੀ ਬਣਾਉਂਦੇ ਹਨ।
Əlbir olub salehlərin canına qəsd qururlar, Məhkum edib təqsirsizin qanına bais olurlar.
22 ੨੨ ਪਰ ਯਹੋਵਾਹ ਮੇਰਾ ਉੱਚਾ ਗੜ੍ਹ ਹੈ, ਅਤੇ ਮੇਰਾ ਪਰਮੇਸ਼ੁਰ ਮੇਰੀ ਪਨਾਹ ਦੀ ਚੱਟਾਨ,
Amma Rəbb mənə qala oldu, Allahım mənə sığınacaq bir qaya oldu!
23 ੨੩ ਅਤੇ ਉਹ ਦੁਸ਼ਟਾਂ ਦੀ ਬਦੀ ਮੁੜ ਉਨ੍ਹਾਂ ਹੀ ਦੇ ਪੱਲੇ ਪਵੇਗਾ, ਅਤੇ ਉਨ੍ਹਾਂ ਦੀ ਬੁਰਿਆਈ ਵਿੱਚ ਹੀ ਉਨ੍ਹਾਂ ਨੂੰ ਮਿਟਾ ਦੇਵੇਗਾ, ਹਾਂ, ਯਹੋਵਾਹ ਸਾਡਾ ਪਰਮੇਸ਼ੁਰ ਉਨ੍ਹਾਂ ਨੂੰ ਮਿਟਾ ਦੇਵੇਗਾ!
Pislərin şər işlərini başlarına gətirəcək, Pisliklərinə görə onları yox edəcək, Bəli, Allahımız Rəbb onları yox edəcək!