< ਜ਼ਬੂਰ 95 >

1 ਆਓ, ਅਸੀਂ ਯਹੋਵਾਹ ਲਈ ਜੈਕਾਰਾ ਗਜਾਈਏ, ਅਤੇ ਆਪਣੀ ਮੁਕਤੀ ਦੀ ਚੱਟਾਨ ਲਈ ਨਾਰਾ ਮਾਰੀਏ!
來啊,我們要向耶和華歌唱, 向拯救我們的磐石歡呼!
2 ਧੰਨਵਾਦ ਕਰਦਿਆਂ ਉਹ ਦੇ ਹਜ਼ੂਰ ਵਿੱਚ, ਉਹ ਦੇ ਲਈ ਭਜਨਾਂ ਦੇ ਨਾਰੇ ਮਾਰਦਿਆਂ ਚੱਲੀਏ!
我們要來感謝他, 用詩歌向他歡呼!
3 ਯਹੋਵਾਹ ਤਾਂ ਮਹਾਨ ਪਰਮੇਸ਼ੁਰ ਹੈ, ਅਤੇ ਸਾਰੇ ਦੇਵਤਿਆਂ ਉੱਤੇ ਵੱਡਾ ਪਾਤਸ਼ਾਹ ਹੈ,
因耶和華為大上帝, 為大王,超乎萬神之上。
4 ਜਿਹ ਦੇ ਹੱਥ ਵਿੱਚ ਧਰਤੀ ਦੇ ਥੱਲੇ ਹਨ, ਪਹਾੜਾਂ ਦੀਆਂ ਟੀਸੀਆਂ ਵੀ ਉਹ ਦੀਆਂ ਹਨ,
地的深處在他手中; 山的高峰也屬他。
5 ਸਮੁੰਦਰ ਉਹ ਦਾ ਹੈ ਅਤੇ ਉਹ ਨੇ ਉਸ ਨੂੰ ਬਣਾਇਆ, ਅਤੇ ਉਹ ਦੇ ਹੱਥਾਂ ਨੇ ਖੁਸ਼ਕੀ ਨੂੰ ਵੀ ਸਾਜਿਆ।
海洋屬他,是他造的; 旱地也是他手造成的。
6 ਆਓ, ਅਸੀਂ ਮੱਥਾ ਟੇਕੀਏ ਅਤੇ ਝੁੱਕ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ!
來啊,我們要屈身敬拜, 在造我們的耶和華面前跪下。
7 ਉਹ ਤਾਂ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਦੀ ਜੂਹ ਦੀ ਪਰਜਾ ਅਤੇ ਉਹ ਦੇ ਹੱਥ ਦੀਆਂ ਭੇਡਾਂ ਹਾਂ। ਕਾਸ਼ ਕਿ ਤੁਸੀਂ ਅੱਜ ਉਸ ਦੀ ਅਵਾਜ਼ ਸੁਣਦੇ!
因為他是我們的上帝; 我們是他草場的羊,是他手下的民。 惟願你們今天聽他的話:
8 ਤੁਸੀਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਮਰੀਬਾਹ ਤੇ ਮੱਸਾਹ ਦੇ ਵੇਲੇ ਉਜਾੜ ਵਿੱਚ ਕੀਤਾ,
你們不可硬着心,像當日在米利巴, 就是在曠野的瑪撒。
9 ਜਦ ਤੁਹਾਡੇ ਪੁਰਖਿਆਂ ਨੇ ਮੈਨੂੰ ਪਰਤਾਇਆ, ਮੇਰੀ ਜਾਚ ਕੀਤੀ ਅਤੇ ਮੇਰਾ ਕੰਮ ਵੇਖਿਆ।
那時,你們的祖宗試我探我, 並且觀看我的作為。
10 ੧੦ ਚਾਲ੍ਹੀ ਵਰ੍ਹਿਆਂ ਤੱਕ ਮੈਂ ਉਸ ਪੀੜ੍ਹੀ ਤੋਂ ਕ੍ਰੋਧਿਤ ਰਿਹਾ, ਤਾਂ ਮੈਂ ਆਖਿਆ ਕਿ ਇਹ ਤਾਂ ਫਿਰਤੂ ਮਨ ਦੇ ਲੋਕ ਹਨ, ਜਿਨ੍ਹਾਂ ਨੇ ਮੇਰੇ ਰਾਹਾਂ ਨੂੰ ਨਹੀਂ ਜਾਣਿਆ,
四十年之久,我厭煩那世代,說: 這是心裏迷糊的百姓, 竟不曉得我的作為!
11 ੧੧ ਜਿਨ੍ਹਾਂ ਲਈ ਮੈਂ ਆਪਣੇ ਕ੍ਰੋਧ ਵਿੱਚ ਸਹੁੰ ਖਾਧੀ, ਕਿ ਇਹ ਮੇਰੇ ਅਰਾਮ ਵਿੱਚ ਨਾ ਵੜਨਗੇ।
所以,我在怒中起誓,說: 他們斷不可進入我的安息!

< ਜ਼ਬੂਰ 95 >