< ਜ਼ਬੂਰ 95 >
1 ੧ ਆਓ, ਅਸੀਂ ਯਹੋਵਾਹ ਲਈ ਜੈਕਾਰਾ ਗਜਾਈਏ, ਅਤੇ ਆਪਣੀ ਮੁਕਤੀ ਦੀ ਚੱਟਾਨ ਲਈ ਨਾਰਾ ਮਾਰੀਏ!
Kom, lad os juble for HERREN, raabe af fryd for vor Frelses Klippe,
2 ੨ ਧੰਨਵਾਦ ਕਰਦਿਆਂ ਉਹ ਦੇ ਹਜ਼ੂਰ ਵਿੱਚ, ਉਹ ਦੇ ਲਈ ਭਜਨਾਂ ਦੇ ਨਾਰੇ ਮਾਰਦਿਆਂ ਚੱਲੀਏ!
møde med Tak for hans Aasyn, juble i Sang til hans Pris!
3 ੩ ਯਹੋਵਾਹ ਤਾਂ ਮਹਾਨ ਪਰਮੇਸ਼ੁਰ ਹੈ, ਅਤੇ ਸਾਰੇ ਦੇਵਤਿਆਂ ਉੱਤੇ ਵੱਡਾ ਪਾਤਸ਼ਾਹ ਹੈ,
Thi HERREN er en vældig Gud, en Konge stor over alle Guder;
4 ੪ ਜਿਹ ਦੇ ਹੱਥ ਵਿੱਚ ਧਰਤੀ ਦੇ ਥੱਲੇ ਹਨ, ਪਹਾੜਾਂ ਦੀਆਂ ਟੀਸੀਆਂ ਵੀ ਉਹ ਦੀਆਂ ਹਨ,
i hans Haand er Jordens Dybder, Bjergenes Tinder er hans;
5 ੫ ਸਮੁੰਦਰ ਉਹ ਦਾ ਹੈ ਅਤੇ ਉਹ ਨੇ ਉਸ ਨੂੰ ਬਣਾਇਆ, ਅਤੇ ਉਹ ਦੇ ਹੱਥਾਂ ਨੇ ਖੁਸ਼ਕੀ ਨੂੰ ਵੀ ਸਾਜਿਆ।
Havet er hans, han har skabt det, det tørre Land har hans Hænder dannet.
6 ੬ ਆਓ, ਅਸੀਂ ਮੱਥਾ ਟੇਕੀਏ ਅਤੇ ਝੁੱਕ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ!
Kom, lad os bøje os, kaste os ned, knæle for HERREN, vor Skaber!
7 ੭ ਉਹ ਤਾਂ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਦੀ ਜੂਹ ਦੀ ਪਰਜਾ ਅਤੇ ਉਹ ਦੇ ਹੱਥ ਦੀਆਂ ਭੇਡਾਂ ਹਾਂ। ਕਾਸ਼ ਕਿ ਤੁਸੀਂ ਅੱਜ ਉਸ ਦੀ ਅਵਾਜ਼ ਸੁਣਦੇ!
Thi han er vor Gud, og vi er det Folk, han vogter, den Hjord, han leder. Ak, lytted I dog i Dag til hans Røst:
8 ੮ ਤੁਸੀਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਮਰੀਬਾਹ ਤੇ ਮੱਸਾਹ ਦੇ ਵੇਲੇ ਉਜਾੜ ਵਿੱਚ ਕੀਤਾ,
»Forhærder ej eders Hjerte som ved Meriba, som dengang ved Massa i Ørkenen,
9 ੯ ਜਦ ਤੁਹਾਡੇ ਪੁਰਖਿਆਂ ਨੇ ਮੈਨੂੰ ਪਰਤਾਇਆ, ਮੇਰੀ ਜਾਚ ਕੀਤੀ ਅਤੇ ਮੇਰਾ ਕੰਮ ਵੇਖਿਆ।
da eders Fædre fristede mig, prøved mig, skønt de havde set mit Værk.
10 ੧੦ ਚਾਲ੍ਹੀ ਵਰ੍ਹਿਆਂ ਤੱਕ ਮੈਂ ਉਸ ਪੀੜ੍ਹੀ ਤੋਂ ਕ੍ਰੋਧਿਤ ਰਿਹਾ, ਤਾਂ ਮੈਂ ਆਖਿਆ ਕਿ ਇਹ ਤਾਂ ਫਿਰਤੂ ਮਨ ਦੇ ਲੋਕ ਹਨ, ਜਿਨ੍ਹਾਂ ਨੇ ਮੇਰੇ ਰਾਹਾਂ ਨੂੰ ਨਹੀਂ ਜਾਣਿਆ,
Jeg væmmedes fyrretyve Aar ved denne Slægt, og jeg sagde: Det er et Folk med vildfarne Hjerter, de kender ej mine Veje.
11 ੧੧ ਜਿਨ੍ਹਾਂ ਲਈ ਮੈਂ ਆਪਣੇ ਕ੍ਰੋਧ ਵਿੱਚ ਸਹੁੰ ਖਾਧੀ, ਕਿ ਇਹ ਮੇਰੇ ਅਰਾਮ ਵਿੱਚ ਨਾ ਵੜਨਗੇ।
Saa svor jeg da i min Vrede: De skal ikke gaa ind til min Hvile!«