< ਜ਼ਬੂਰ 96 >
1 ੧ ਯਹੋਵਾਹ ਲਈ ਇੱਕ ਨਵਾਂ ਗੀਤ ਲਈ ਗਾਓ, ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ!
你们要向耶和华唱新歌! 全地都要向耶和华歌唱!
2 ੨ ਯਹੋਵਾਹ ਲਈ ਗਾਓ, ਉਹ ਦੇ ਨਾਮ ਨੂੰ ਮੁਬਾਰਕ ਆਖੋ, ਉਹ ਦੀ ਮੁਕਤੀ ਦਾ ਦਿਨੋਂ-ਦਿਨ ਪਰਚਾਰ ਕਰੋ!
要向耶和华歌唱,称颂他的名! 天天传扬他的救恩!
3 ੩ ਕੌਮਾਂ ਦੇ ਵਿੱਚ ਉਹ ਦੇ ਪਰਤਾਪ ਦਾ, ਅਤੇ ਸਾਰੇ ਲੋਕਾਂ ਵਿੱਚ ਉਹ ਦੇ ਅਚਰਜ਼ ਕੰਮਾਂ ਦਾ ਵਰਣਨ ਕਰੋ।
在列邦中述说他的荣耀! 在万民中述说他的奇事!
4 ੪ ਯਹੋਵਾਹ ਤਾਂ ਮਹਾਨ ਹੈ ਅਤੇ ਅੱਤ ਉਸਤਤ ਜੋਗ ਵੀ, ਸਾਰੇ ਦੇਵਤਿਆਂ ਨਾਲੋਂ ਉਹ ਭੈਅ ਦਾਇਕ ਹੈ।
因耶和华为大,当受极大的赞美; 他在万神之上,当受敬畏。
5 ੫ ਲੋਕਾਂ ਦੇ ਸਾਰੇ ਦੇਵਤੇ ਤਾਂ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ।
外邦的神都属虚无; 惟独耶和华创造诸天。
6 ੬ ਮਾਣ ਅਤੇ ਉਪਮਾ ਉਹ ਦੇ ਹਜ਼ੂਰ ਹਨ, ਸਮਰੱਥਾ ਅਤੇ ਸੁਹੱਪਣ ਉਹ ਦੇ ਪਵਿੱਤਰ ਭਵਨ ਵਿੱਚ।
有尊荣和威严在他面前; 有能力与华美在他圣所。
7 ੭ ਹੇ ਲੋਕਾਂ ਦੇ ਕੁਲੋ, ਯਹੋਵਾਹ ਨੂੰ ਮੰਨੋ, ਹਾਂ, ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ,
民中的万族啊,你们要将荣耀、能力归给耶和华, 都归给耶和华!
8 ੮ ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਨਜ਼ਰਾਨਾ ਲੈ ਕੇ ਉਹ ਦੇ ਦਰਬਾਰ ਵਿੱਚ ਆਓ!
要将耶和华的名所当得的荣耀归给他, 拿供物来进入他的院宇。
9 ੯ ਯਹੋਵਾਹ ਨੂੰ ਪਵਿੱਤਰ ਬਸਤਰ ਵਿੱਚ ਮੱਥਾ ਟੇਕੋ। ਹੇ ਸਾਰੀ ਸਰਿਸ਼ਟੀ, ਉਹ ਦੇ ਸਨਮੁਖ ਥਰ-ਥਰ ਕਰੋ!
当以圣洁的妆饰敬拜耶和华; 全地要在他面前战抖!
10 ੧੦ ਕੌਮਾਂ ਵਿੱਚ ਆਖੋ ਕਿ ਯਹੋਵਾਹ ਰਾਜ ਕਰਦਾ ਹੈ, ਇਸੇ ਲਈ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ, ਉਹ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ।
人在列邦中要说:耶和华作王! 世界就坚定,不得动摇; 他要按公正审判众民。
11 ੧੧ ਅਕਾਸ਼ ਅਨੰਦ ਹੋਵੇ ਅਤੇ ਧਰਤੀ ਖੁਸ਼ੀ ਮਨਾਵੇ, ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ,
愿天欢喜,愿地快乐! 愿海和其中所充满的澎湃!
12 ੧੨ ਮੈਦਾਨ ਅਤੇ ਜੋ ਕੁਝ ਉਹ ਦੇ ਵਿੱਚ ਹੈ ਬਾਗ-ਬਾਗ ਹੋਵੇ! ਫੇਰ ਜੰਗਲ ਦੇ ਸਾਰੇ ਬਿਰਛ ਜੈਕਾਰਾ ਗਜਾਉਣਗੇ,
愿田和其中所有的都欢乐! 那时,林中的树木都要在耶和华面前欢呼。
13 ੧੩ ਯਹੋਵਾਹ ਦੇ ਹਜ਼ੂਰ, ਕਿਉਂ ਜੋ ਉਹ ਆ ਰਿਹਾ ਹੈ, ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ, ਅਤੇ ਲੋਕਾਂ ਦਾ ਆਪਣੀ ਸਚਿਆਈ ਨਾਲ ਨਿਆਂ ਕਰੇਗਾ।
因为他来了,他来要审判全地。 他要按公义审判世界, 按他的信实审判万民。