< ਜ਼ਬੂਰ 97 >
1 ੧ ਯਹੋਵਾਹ ਰਾਜ ਕਰਦਾ ਹੈ, ਧਰਤੀ ਖੁਸ਼ ਹੋਵੇ, ਟਾਪੂ ਜਿਹੜੇ ਬਹੁਤ ਸਾਰੇ ਹਨ ਅਨੰਦ ਹੋਣ!
The Lord is king, let the earth rejoice: let her many isles be glad.
2 ੨ ਬੱਦਲ ਅਤੇ ਅਨ੍ਹੇਰਾ ਉਹ ਦੇ ਆਲੇ-ਦੁਆਲੇ ਹਨ, ਧਰਮ ਅਤੇ ਨਿਆਂ ਉਹ ਦੀ ਰਾਜ ਗੱਦੀ ਦੀ ਨੀਂਹ ਹਨ।
Clouds and darkness are round about him, justice and right are the base of his throne.
3 ੩ ਅੱਗ ਉਹ ਦੇ ਅੱਗੇ ਚੱਲਦੀ ਹੈ, ਅਤੇ ਉਹ ਦੇ ਵਿਰੋਧੀਆਂ ਨੂੰ ਚੁਫ਼ੇਰਿਓਂ ਭਸਮ ਕਰ ਦਿੰਦੀ ਹੈ।
Fire goes before him, and blazes around his steps,
4 ੪ ਇਹ ਦੀਆਂ ਬਿਜਲੀਆਂ ਜਗਤ ਨੂੰ ਲਿਸ਼ਕਾਉਂਦੀਆਂ ਹਨ, ਧਰਤੀ ਵੇਖ ਕੇ ਕੰਬ ਉੱਠਦੀ ਹੈ!
his lightnings illumine the world: the earth quakes at the sight.
5 ੫ ਯਹੋਵਾਹ ਦੀ ਹਜ਼ੂਰੀ ਵਿੱਚ ਪਰਬਤ ਮੋਮ ਵਾਂਗੂੰ ਪੰਘਰ ਜਾਂਦੇ ਹਨ! ਹਾਂ, ਸਾਰੀ ਧਰਤੀ ਦੇ ਪ੍ਰਭੂ ਦੀ ਹਜ਼ੂਰੀ ਵਿੱਚ!
Mountains melt like wax before the Lord of all the earth.
6 ੬ ਅਕਾਸ਼ ਉਹ ਦੇ ਧਰਮ ਦਾ ਨਿਰਣਾ ਕਰਦੇ ਹਨ, ਅਤੇ ਸਾਰੇ ਲੋਕ ਉਹ ਦਾ ਪਰਤਾਪ ਵੇਖਦੇ ਹਨ।
The heavens proclaim his justice, all nations behold his glory.
7 ੭ ਉੱਕਰੀਆਂ ਹੋਈਆਂ ਮੂਰਤਾਂ ਦੇ ਸਾਰੇ ਪੁਜਾਰੀ, ਜਿਹੜੇ ਬੁੱਤਾਂ ਉੱਤੇ ਫੁੱਲਦੇ ਹਨ ਸ਼ਰਮਿੰਦੇ ਹੋਣ, ਸਾਰੇ ਦੇਵਤੇ ਉਹ ਨੂੰ ਮੱਥਾ ਟੇਕਣ!
Shamed are all image-worshippers, who make a boast of their idols. All the gods bow before him.
8 ੮ ਹੇ ਯਹੋਵਾਹ, ਤੇਰਿਆਂ ਨਿਆਂਵਾਂ ਦੇ ਕਾਰਨ, ਸੀਯੋਨ ਨੇ ਸੁਣਿਆ ਅਤੇ ਅਨੰਦ ਹੋਇਆ, ਅਤੇ ਯਹੂਦਾਹ ਦੀਆਂ ਧੀਆਂ ਨੇ ਖੁਸ਼ੀ ਮਨਾਈ।
Zion is glad at the tidings, the towns of Judah rejoice because of your judgments, Lord.
9 ੯ ਸਾਰੀ ਧਰਤੀ ਉੱਤੇ, ਹੇ ਯਹੋਵਾਹ, ਤੂੰ ਤਾਂ ਅੱਤ ਮਹਾਨ ਹੈਂ, ਤੂੰ ਸਾਰਿਆਂ ਦੇਵਤਿਆਂ ਨਾਲੋਂ ਬਹੁਤ ਮਹਾਨ ਹੈਂ!
For you are most high over all the earth, greatly exalted above all gods.
10 ੧੦ ਹੇ ਯਹੋਵਾਹ ਦੇ ਪ੍ਰੇਮੀਓ, ਬੁਰਿਆਈ ਤੋਂ ਘਿਣ ਕਰੋ! ਉਹ ਆਪਣੇ ਸੰਤਾਂ ਦੀਆਂ ਜਾਨਾਂ ਦੀ ਰੱਖਿਆ ਕਰਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਦੇ ਹੱਥੋਂ ਛੁਡਾਉਂਦਾ ਹੈ।
The Lord loves those who hate evil, he guards the lives of the faithful: from the hand of the wicked he saves them.
11 ੧੧ ਧਰਮੀਆਂ ਲਈ ਚਾਨਣ ਬੀਜਿਆ ਗਿਆ ਹੈ, ਅਤੇ ਸਿੱਧੇ ਮਨ ਵਾਲਿਆਂ ਲਈ ਅਨੰਦ।
Light arises for the righteous, and joy for the upright in heart.
12 ੧੨ ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ, ਅਤੇ ਉਹ ਦੀ ਪਵਿੱਤਰ ਨਾਮ ਦਾ ਧੰਨਵਾਦ ਕਰੋ!
Rejoice in the Lord, you righteous: give thanks to his holy name.