< ਜ਼ਬੂਰ 97 >

1 ਯਹੋਵਾਹ ਰਾਜ ਕਰਦਾ ਹੈ, ਧਰਤੀ ਖੁਸ਼ ਹੋਵੇ, ਟਾਪੂ ਜਿਹੜੇ ਬਹੁਤ ਸਾਰੇ ਹਨ ਅਨੰਦ ਹੋਣ!
Gospod kraljuje, radúj se zemlja, veselé se naj pokrajine premnoge.
2 ਬੱਦਲ ਅਤੇ ਅਨ੍ਹੇਰਾ ਉਹ ਦੇ ਆਲੇ-ਦੁਆਲੇ ਹਨ, ਧਰਮ ਅਤੇ ਨਿਆਂ ਉਹ ਦੀ ਰਾਜ ਗੱਦੀ ਦੀ ਨੀਂਹ ਹਨ।
Oblaki in temà ga obdajajo; pravica in sodba kraj njegovega prestola.
3 ਅੱਗ ਉਹ ਦੇ ਅੱਗੇ ਚੱਲਦੀ ਹੈ, ਅਤੇ ਉਹ ਦੇ ਵਿਰੋਧੀਆਂ ਨੂੰ ਚੁਫ਼ੇਰਿਓਂ ਭਸਮ ਕਰ ਦਿੰਦੀ ਹੈ।
Ogenj hodi pred njim in požiga okrog sovražnike njegove.
4 ਇਹ ਦੀਆਂ ਬਿਜਲੀਆਂ ਜਗਤ ਨੂੰ ਲਿਸ਼ਕਾਉਂਦੀਆਂ ਹਨ, ਧਰਤੀ ਵੇਖ ਕੇ ਕੰਬ ਉੱਠਦੀ ਹੈ!
Bliski razsvetljujejo vesoljni svet njegov, vidi in trese se zemlja.
5 ਯਹੋਵਾਹ ਦੀ ਹਜ਼ੂਰੀ ਵਿੱਚ ਪਰਬਤ ਮੋਮ ਵਾਂਗੂੰ ਪੰਘਰ ਜਾਂਦੇ ਹਨ! ਹਾਂ, ਸਾਰੀ ਧਰਤੀ ਦੇ ਪ੍ਰਭੂ ਦੀ ਹਜ਼ੂਰੀ ਵਿੱਚ!
Goré se topé kakor vosek vpričo Gospoda, vpričo vse zemlje gospodarja.
6 ਅਕਾਸ਼ ਉਹ ਦੇ ਧਰਮ ਦਾ ਨਿਰਣਾ ਕਰਦੇ ਹਨ, ਅਤੇ ਸਾਰੇ ਲੋਕ ਉਹ ਦਾ ਪਰਤਾਪ ਵੇਖਦੇ ਹਨ।
Nebesa oznanjajo pravico njegovo; tako da vidijo vsa ljudstva čast njegovo.
7 ਉੱਕਰੀਆਂ ਹੋਈਆਂ ਮੂਰਤਾਂ ਦੇ ਸਾਰੇ ਪੁਜਾਰੀ, ਜਿਹੜੇ ਬੁੱਤਾਂ ਉੱਤੇ ਫੁੱਲਦੇ ਹਨ ਸ਼ਰਮਿੰਦੇ ਹੋਣ, ਸਾਰੇ ਦੇਵਤੇ ਉਹ ਨੂੰ ਮੱਥਾ ਟੇਕਣ!
Osramoté se naj vsi, ki se ponašajo z maliki; klanjajo naj se mu vsi angeli.
8 ਹੇ ਯਹੋਵਾਹ, ਤੇਰਿਆਂ ਨਿਆਂਵਾਂ ਦੇ ਕਾਰਨ, ਸੀਯੋਨ ਨੇ ਸੁਣਿਆ ਅਤੇ ਅਨੰਦ ਹੋਇਆ, ਅਤੇ ਯਹੂਦਾਹ ਦੀਆਂ ਧੀਆਂ ਨੇ ਖੁਸ਼ੀ ਮਨਾਈ।
Čuje in veseli se naj Sijon, in radujejo se hčere Judovske, zavoljo sodeb tvojih, Gospod.
9 ਸਾਰੀ ਧਰਤੀ ਉੱਤੇ, ਹੇ ਯਹੋਵਾਹ, ਤੂੰ ਤਾਂ ਅੱਤ ਮਹਾਨ ਹੈਂ, ਤੂੰ ਸਾਰਿਆਂ ਦੇਵਤਿਆਂ ਨਾਲੋਂ ਬਹੁਤ ਮਹਾਨ ਹੈਂ!
Ti namreč si Gospod, vzvišen nad vso zemljo; silno povišan si nad vse angele.
10 ੧੦ ਹੇ ਯਹੋਵਾਹ ਦੇ ਪ੍ਰੇਮੀਓ, ਬੁਰਿਆਈ ਤੋਂ ਘਿਣ ਕਰੋ! ਉਹ ਆਪਣੇ ਸੰਤਾਂ ਦੀਆਂ ਜਾਨਾਂ ਦੀ ਰੱਖਿਆ ਕਰਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਦੇ ਹੱਥੋਂ ਛੁਡਾਉਂਦਾ ਹੈ।
Kateri ljubite Gospoda, sovražite húdo; duše svojih, katerim izkazuje milost, hrani, iz rok krivičnih jih otima.
11 ੧੧ ਧਰਮੀਆਂ ਲਈ ਚਾਨਣ ਬੀਜਿਆ ਗਿਆ ਹੈ, ਅਤੇ ਸਿੱਧੇ ਮਨ ਵਾਲਿਆਂ ਲਈ ਅਨੰਦ।
Luč se je rodila pravičnemu, in poštenim v srci radost.
12 ੧੨ ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ, ਅਤੇ ਉਹ ਦੀ ਪਵਿੱਤਰ ਨਾਮ ਦਾ ਧੰਨਵਾਦ ਕਰੋ!
Veselite se, pravični v Gospodu, in slavite spomin svetosti njegove.

< ਜ਼ਬੂਰ 97 >