< ਜ਼ਬੂਰ 98 >
1 ੧ ਭਜਨ ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ਼ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ।
Psaume à David (de David) lui-même.
2 ੨ ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ।
Le Seigneur a fait connaître son salut: en présence des nations, il a révélé sa justice.
3 ੩ ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰਿਆਂ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫ਼ਤਹ ਨੂੰ ਡਿੱਠਾ ਹੈ।
Il s’est souvenu de sa miséricorde et de sa vérité en faveur de la maison d’Israël.
4 ੪ ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਾਰ ਕਰੋ, ਭਜਨ ਗਾਓ,
Poussez des cris de joie vers Dieu, ô terre toute entière, chantez, et exultez, et jouez du psaltérion.
5 ੫ ਬਰਬਤ ਵਜਾ ਕੇ ਯਹੋਵਾਹ ਲਈ ਭਜਨ ਗਾਓ, ਰਸੀਲੇ ਸੁਰ ਨਾਲ ਬਰਬਤ ਵਜਾ ਕੇ
Chantez le Seigneur sur une harpe; sur une harpe, en y mêlant un chant de psaume;
6 ੬ ਤੁਰ੍ਹੀਆਂ ਅਤੇ ਨਰਸਿੰਗੇ ਦੀ ਅਵਾਜ਼ ਨਾਲ ਯਹੋਵਾਹ ਪਾਤਸ਼ਾਹ ਦੇ ਅੱਗੇ ਲਲਕਾਰੋ।
Sur des trompettes battues au marteau, et au son d’une trompette de corne.
7 ੭ ਸਮੁੰਦਰ ਅਤੇ ਉਹ ਦੀ ਭਰਪੂਰੀ ਅਵਾਜ਼ ਦੇਵੇ, ਜਗਤ ਅਤੇ ਉਹ ਦੇ ਵਾਸੀ ਵੀ।
Que la mer soit agitée et sa plénitude, de même que le globe des terres et ceux qui y habitent.
8 ੮ ਨਦੀਆਂ ਤਾਲ ਦੇਣ, ਪਰਬਤ ਰਲ ਕੇ ਜੈ ਜੈ ਕਾਰ ਕਰਨ,
Les fleuves applaudiront de la main, comme aussi les montagnes exulteront
9 ੯ ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ।
À la présence du Seigneur, parce qu’il vient juger la terre.