< ਜ਼ਬੂਰ 98 >

1 ਭਜਨ ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ਼ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ।
מזמור שירו ליהוה שיר חדש-- כי-נפלאות עשה הושיעה-לו ימינו וזרוע קדשו
2 ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ।
הודיע יהוה ישועתו לעיני הגוים גלה צדקתו
3 ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰਿਆਂ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫ਼ਤਹ ਨੂੰ ਡਿੱਠਾ ਹੈ।
זכר חסדו ואמונתו-- לבית ישראל ראו כל-אפסי-ארץ-- את ישועת אלהינו
4 ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਾਰ ਕਰੋ, ਭਜਨ ਗਾਓ,
הריעו ליהוה כל-הארץ פצחו ורננו וזמרו
5 ਬਰਬਤ ਵਜਾ ਕੇ ਯਹੋਵਾਹ ਲਈ ਭਜਨ ਗਾਓ, ਰਸੀਲੇ ਸੁਰ ਨਾਲ ਬਰਬਤ ਵਜਾ ਕੇ
זמרו ליהוה בכנור בכנור וקול זמרה
6 ਤੁਰ੍ਹੀਆਂ ਅਤੇ ਨਰਸਿੰਗੇ ਦੀ ਅਵਾਜ਼ ਨਾਲ ਯਹੋਵਾਹ ਪਾਤਸ਼ਾਹ ਦੇ ਅੱਗੇ ਲਲਕਾਰੋ।
בחצצרות וקול שופר-- הריעו לפני המלך יהוה
7 ਸਮੁੰਦਰ ਅਤੇ ਉਹ ਦੀ ਭਰਪੂਰੀ ਅਵਾਜ਼ ਦੇਵੇ, ਜਗਤ ਅਤੇ ਉਹ ਦੇ ਵਾਸੀ ਵੀ।
ירעם הים ומלאו תבל וישבי בה
8 ਨਦੀਆਂ ਤਾਲ ਦੇਣ, ਪਰਬਤ ਰਲ ਕੇ ਜੈ ਜੈ ਕਾਰ ਕਰਨ,
נהרות ימחאו-כף יחד הרים ירננו
9 ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ।
לפני יהוה-- כי בא לשפט הארץ ישפט-תבל בצדק ועמים במישרים

< ਜ਼ਬੂਰ 98 >