< ਜ਼ਬੂਰ 99 >
1 ੧ ਯਹੋਵਾਹ ਰਾਜ ਕਰਦਾ ਹੈ, ਲੋਕ ਕੰਬਣ, ਉਹ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਧਰਤੀ ਡੋਲ ਉੱਠੇ!
Jehová reinó, temblarán los pueblos: el que está sentado sobre los querubines reinó: conmoverse ha la tierra.
2 ੨ ਯਹੋਵਾਹ ਸੀਯੋਨ ਵਿੱਚ ਮਹਾਨ ਹੈ, ਅਤੇ ਉਹ ਸਾਰਿਆਂ ਲੋਕਾਂ ਉੱਤੇ ਬਜ਼ੁਰਗ ਹੈ।
Jehová en Sión es grande: y ensalzado sobre todos los pueblos.
3 ੩ ਓਹ ਤੇਰੇ ਵੱਡੇ ਅਤੇ ਭਿਆਨਕ ਨਾਮ ਨੂੰ ਸਲਾਹੁਣ, ਉਹ ਪਵਿੱਤਰ ਹੈ।
Alaben tu nombre, grande, y tremendo, y santo.
4 ੪ ਪਾਤਸ਼ਾਹ ਦੀ ਸਮਰੱਥਾ ਨਿਆਂ ਨਾਲ ਪ੍ਰੇਮ ਰੱਖਦੀ ਹੈ, ਤੂੰ ਸਿਧਿਆਈ ਨੂੰ ਕਾਇਮ ਰੱਖਦਾ ਹੈਂ, ਤੂੰ ਹੀ ਯਾਕੂਬ ਵਿੱਚ ਨਿਆਂ ਅਤੇ ਧਰਮ ਕਰਦਾ ਹੈਂ।
Y la fortaleza del rey, que ama el juicio: tú confirmas la rectitud: tú has hecho en Jacob juicio y justicia.
5 ੫ ਤੁਸੀਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦਿਆਂ ਚਰਨਾਂ ਦੀ ਚੌਂਕੀ ਉੱਤੇ ਮੱਥਾ ਟੇਕੋ, ਉਹ ਪਵਿੱਤਰ ਹੈ।
Ensalzád a Jehová nuestro Dios: y encorváos al estrado de sus pies; él es santo.
6 ੬ ਮੂਸਾ ਅਤੇ ਹਾਰੂਨ ਉਹ ਦੇ ਜਾਜਕਾਂ ਵਿੱਚੋਂ ਸਨ, ਅਤੇ ਸਮੂਏਲ ਉਹ ਦਾ ਨਾਮ ਲੈਣ ਵਾਲਿਆਂ ਵਿੱਚੋਂ, ਓਹ ਯਹੋਵਾਹ ਨੂੰ ਪੁਕਾਰਦੇ ਸਨ ਅਤੇ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ।
Moisés y Aarón están entre sus sacerdotes; y Samuel entre los que invocaron su nombre: llamaban a Jehová, y él les respondía.
7 ੭ ਉਹ ਬੱਦਲ ਦੇ ਥੰਮ੍ਹ ਵਿੱਚ ਦੀ ਉਨ੍ਹਾਂ ਨਾਲ ਗੱਲਾਂ ਕਰਦਾ ਸੀ, ਉਹ ਦੀਆਂ ਸਾਖੀਆਂ ਅਤੇ ਬਿਧੀਆਂ ਨੂੰ, ਜੋ ਉਹ ਨੇ ਉਨ੍ਹਾਂ ਨੂੰ ਦਿੱਤੀਆਂ ਉਨ੍ਹਾਂ ਨੇ ਮੰਨਿਆ।
En columna de nube hablaba con ellos: guardaban sus testimonios, y el derecho que les dió.
8 ੮ ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਉਨ੍ਹਾਂ ਨੂੰ ਉੱਤਰ ਦਿੱਤਾ, ਤੂੰ ਉਨ੍ਹਾਂ ਦਾ ਮਾਫ਼ ਕਰਨ ਵਾਲਾ ਸੀ, ਤੂੰ ਉਨ੍ਹਾਂ ਦੇ ਕੰਮਾਂ ਦਾ ਬਦਲਾ ਲੈਣ ਵਾਲਾ ਸੀ।
Jehová, Dios nuestro, tú les respondías: Dios, tú eras perdonador a ellos, y vengador por sus obras.
9 ੯ ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦੇ ਪਵਿੱਤਰ ਪਰਬਤ ਉੱਤੇ ਮੱਥਾ ਟੇਕੋ, ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਪਵਿੱਤਰ ਹੈ।
Ensalzád a Jehová nuestro Dios, y encorváos al monte de su santidad: porque Jehová nuestro Dios es santo.