< ਜ਼ਬੂਰ 1 >

1 ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖ਼ੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ!
אַ֥שְֽׁרֵי־הָאִ֗ישׁ אֲשֶׁ֤ר ׀ לֹ֥א הָלַךְ֮ בַּעֲצַ֪ת רְשָׁ֫עִ֥ים וּבְדֶ֣רֶךְ חַ֭טָּאִים לֹ֥א עָמָ֑ד וּבְמֹושַׁ֥ב לֵ֝צִ֗ים לֹ֣א יָשָֽׁב׃
2 ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ; ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ।
כִּ֤י אִ֥ם בְּתֹורַ֥ת יְהוָ֗ה חֶ֫פְצֹ֥ו וּֽבְתֹורָתֹ֥ו יֶהְגֶּ֗ה יֹומָ֥ם וָלָֽיְלָה׃
3 ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ, ਜਿਸ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਉਹ ਸਫ਼ਲ ਹੁੰਦਾ ਹੈ।
וְֽהָיָ֗ה כְּעֵץ֮ שָׁת֪וּל עַֽל־פַּלְגֵ֫י מָ֥יִם אֲשֶׁ֤ר פִּרְיֹ֨ו ׀ יִתֵּ֬ן בְּעִתֹּ֗ו וְעָלֵ֥הוּ לֹֽא־יִבֹּ֑ול וְכֹ֖ל אֲשֶׁר־יַעֲשֶׂ֣ה יַצְלִֽיחַ׃
4 ਦੁਸ਼ਟ ਅਜਿਹੇ ਨਹੀਂ ਹੁੰਦੇ ਪਰ ਉਹ ਘਾਹ-ਫੂਸ ਵਰਗੇ ਹੁੰਦੇ ਹਨ, ਜਿਸ ਨੂੰ ਪੌਣ ਉਡਾ ਲੈ ਜਾਂਦੀ ਹੈ।
לֹא־כֵ֥ן הָרְשָׁעִ֑ים כִּ֥י אִם־כַּ֝מֹּ֗ץ אֲ‍ֽשֶׁר־תִּדְּפֶ֥נּוּ רֽוּחַ׃
5 ਇਸ ਲਈ ਦੁਸ਼ਟ ਨਿਆਂ ਵਿੱਚ ਖੜੇ ਨਹੀਂ ਰਹਿ ਸਕਣਗੇ, ਨਾ ਪਾਪੀ ਧਰਮੀਆਂ ਦੀ ਮੰਡਲੀ ਵਿੱਚ,
עַל־כֵּ֤ן ׀ לֹא־יָקֻ֣מוּ רְ֭שָׁעִים בַּמִּשְׁפָּ֑ט וְ֝חַטָּאִ֗ים בַּעֲדַ֥ת צַדִּיקִֽים׃
6 ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ, ਪਰ ਦੁਸ਼ਟਾਂ ਦਾ ਰਾਹ ਨਾਸ ਹੋ ਜਾਵੇਗਾ।
כִּֽי־יֹודֵ֣עַ יְ֭הוָה דֶּ֣רֶךְ צַדִּיקִ֑ים וְדֶ֖רֶךְ רְשָׁעִ֣ים תֹּאבֵֽד׃

< ਜ਼ਬੂਰ 1 >