< ਯੂਹੰਨਾ ਦੇ ਪਰਕਾਸ਼ ਦੀ ਪੋਥੀ 10 >

1 ਮੈਂ ਇੱਕ ਹੋਰ ਬਲਵਾਨ ਦੂਤ ਨੂੰ ਬੱਦਲ ਪਹਿਨੀ ਸਵਰਗ ਤੋਂ ਉੱਤਰਦੇ ਵੇਖਿਆ, ਉਸ ਦੇ ਸਿਰ ਉੱਤੇ ਸੱਤਰੰਗੀ ਪੀਂਘ ਸੀ, ਉਸ ਦਾ ਮੂੰਹ ਸੂਰਜ ਵਰਗਾ ਅਤੇ ਉਸ ਦੇ ਪੈਰ ਅੱਗ ਦੇ ਥੰਮਾਂ ਵਰਗੇ ਸਨ।
Đoạn, tôi lại thấy một vị thiên sứ khác sức mạnh lắm, ở từ trời xuống, có đám mây bao bọc lấy. Trên đầu người có mống; mặt người giống như mặt trời và chân như trụ lửa.
2 ਅਤੇ ਆਪਣੇ ਹੱਥ ਵਿੱਚ ਇੱਕ ਖੁੱਲੀ ਹੋਈ ਛੋਟੀ ਜਿਹੀ ਪੋਥੀ ਉਸ ਨੇ ਫੜ੍ਹੀ ਹੋਈ ਸੀ। ਉਸ ਨੇ ਆਪਣੇ ਸੱਜੇ ਪੈਰ ਨੂੰ ਸਮੁੰਦਰ ਉੱਤੇ ਅਤੇ ਖੱਬੇ ਪੈਰ ਨੂੰ ਧਰਤੀ ਉੱਤੇ ਟਿਕਾਇਆ।
Người cầm nơi tay một quyền sách nhỏ mở ra: người để chân hữu mình trên biển, chân tả mình trên đất,
3 ਤਾਂ ਉਸ ਨੇ ਵੱਡੀ ਅਵਾਜ਼ ਨਾਲ ਇਸ ਤਰ੍ਹਾਂ ਪੁਕਾਰਿਆ ਜਿਵੇਂ ਬੱਬਰ ਸ਼ੇਰ ਗੱਜਦਾ ਹੈ। ਜਦੋਂ ਉਸ ਨੇ ਪੁਕਾਰਿਆ ਤਾਂ ਬੱਦਲ ਦੀਆਂ ਸੱਤ ਗਰਜਾਂ ਨੇ ਆਪਣੀਆਂ ਅਵਾਜ਼ਾਂ ਦਿੱਤੀਆਂ।
và kêu lên một tiếng lớn, như tiếng sư tử rống: khi kêu tiếng đó rồi thì bảy tiếng sấm rền lên.
4 ਅਤੇ ਜਦੋਂ ਉਹ ਸੱਤੇ ਗਰਜਾਂ ਬੋਲ ਹਟੀਆਂ ਤਾਂ ਮੈਂ ਲਿਖਣ ਲੱਗਾ ਅਤੇ ਮੈਂ ਇੱਕ ਅਵਾਜ਼ ਸਵਰਗ ਇਹ ਆਖਦੇ ਸੁਣੀ ਕਿ ਜਿਹੜੀਆਂ ਗੱਲਾਂ ਉਹਨਾਂ ਸੱਤਾਂ ਗਰਜਾਂ ਨੇ ਸੁਣਾਈਆਂ ਉਨ੍ਹਾਂ ਉੱਤੇ ਮੋਹਰ ਲਾ ਅਤੇ ਉਨ੍ਹਾਂ ਨੂੰ ਨਾ ਲਿਖ!
Lại khi bảy tiếng sấm rền lên rồi, tôi có ý chép lấy, nhưng tôi nghe một tiếng ở từ trời đến phán rằng: Hãy đóng ấn, những điều bảy tiếng sấm đã nói, và đừng chép làm chi.
5 ਜਿਹੜੇ ਦੂਤ ਨੂੰ ਮੈਂ ਸਮੁੰਦਰ ਅਤੇ ਧਰਤੀ ਉੱਤੇ ਖੜ੍ਹੇ ਵੇਖਿਆ ਸੀ, ਉਸ ਨੇ ਆਪਣਾ ਸੱਜਾ ਹੱਥ ਸਵਰਗ ਵੱਲ ਉੱਠਾਇਆ।
Bấy giờ vị thiên sứ mà tôi đã thấy đứng trên biển và trên đất, giơ tay hữu lên trời,
6 ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਜਿਸ ਨੇ ਅਕਾਸ਼, ਧਰਤੀ, ਜੋ ਕੁਝ ਅਕਾਸ਼ ਅਤੇ ਧਰਤੀ ਦੇ ਵਿੱਚ ਹੈ, ਸਮੁੰਦਰ ਅਤੇ ਜੋ ਕੁਝ ਸਮੁੰਦਰ ਵਿੱਚ ਹੈ ਉਤਪਤ ਕੀਤਾ, ਉਹ ਦੀ ਸਹੁੰ ਖਾਧੀ ਭਈ ਹੋਰ ਸਮਾਂ ਨਹੀਂ ਲੱਗੇਗਾ! (aiōn g165)
chỉ Đấng hằng sống đời đời, là Đấng đã dựng nên trời cùng muôn vật trên trời, dựng nên đất cùng muôn vật dưới đất, dựng nên biển cùng muôn vật trong biển, mà thề rằng không còn có thì giờ nào nữa; (aiōn g165)
7 ਸਗੋਂ ਸੱਤਵੇਂ ਦੂਤ ਦੀ ਅਵਾਜ਼ ਦੇ ਦਿਨੀਂ ਜਦੋਂ ਉਹ ਤੁਰ੍ਹੀ ਵਜਾਵੇਗਾ ਤਾਂ ਪਰਮੇਸ਼ੁਰ ਦਾ ਭੇਤ ਸੰਪੂਰਨ ਹੋਵੇਗਾ, ਜਿਵੇਂ ਉਹ ਨੇ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ ਇਹ ਦੀ ਖੁਸ਼ਖਬਰੀ ਦਿੱਤੀ ਸੀ।
nhưng đến ngày mà vị thiên sứ thứ bảy cho nghe tiếng mình và thổi loa, thì sự mầu nhiệm Đức Chúa Trời sẽ nên trọn, như Ngài đã phán cùng các tôi tớ Ngài, là các đấng tiên tri.
8 ਅਤੇ ਜਿਹੜੀ ਅਵਾਜ਼ ਮੈਂ ਸਵਰਗ ਤੋਂ ਸੁਣੀ ਸੀ ਮੈਂ ਉਹ ਨੂੰ ਆਪਣੇ ਨਾਲ ਫੇਰ ਗੱਲਾਂ ਕਰਦੇ ਅਤੇ ਇਹ ਆਖਦੇ ਸੁਣਿਆ ਭਈ ਜਾ, ਉਹ ਪੋਥੀ ਲੈ ਲੈ ਜੋ ਉਸ ਦੂਤ ਦੇ ਹੱਥ ਵਿੱਚ ਖੁੱਲ੍ਹੀ ਪਈ ਹੈ ਜਿਹੜਾ ਸਮੁੰਦਰ ਅਤੇ ਧਰਤੀ ਉੱਤੇ ਖੜ੍ਹਾ ਹੈ।
Tiếng mà tôi đã nghe đến từ trời, lại nói cùng tôi và bảo rằng: Hãy đi, lấy quyển sách nhỏ mở ra trong tay vị thiên sứ đang đứng trên biển và đất.
9 ਅਤੇ ਮੈਂ ਉਸ ਦੂਤ ਦੇ ਕੋਲ ਜਾ ਕੇ ਉਸ ਨੂੰ ਕਿਹਾ, ਉਹ ਛੋਟੀ ਪੋਥੀ ਮੈਨੂੰ ਦੇ, ਅਤੇ ਉਸ ਨੇ ਮੈਨੂੰ ਆਖਿਆ, ਲੈ ਅਤੇ ਇਹ ਨੂੰ ਖਾਹ ਜਾ। ਇਹ ਤੇਰੇ ਢਿੱਡ ਨੂੰ ਤਾਂ ਕੌੜਾ ਕਰ ਦੇਵੇਗੀ ਪਰ ਤੇਰੇ ਮੂੰਹ ਵਿੱਚ ਸ਼ਹਿਦ ਜਿਹੀ ਮਿੱਠੀ ਲੱਗੇਗੀ।
Vậy, tôi đi tới vị thiên sứ và xin người cho tôi quyển sách nhỏ. Người phán: Ngươi hãy lấy và nuốt đi; nó sẽ đắng trong bụng ngươi, nhưng trong miệng ngươi nó sẽ ngọt như mật.
10 ੧੦ ਤਦ ਮੈਂ ਉਹ ਛੋਟੀ ਪੋਥੀ ਦੂਤ ਦੇ ਹੱਥੋਂ ਲੈ ਲਈ ਅਤੇ ਉਹ ਨੂੰ ਖਾਧਾ ਅਤੇ ਉਹ ਮੇਰੇ ਮੂੰਹ ਵਿੱਚ ਸ਼ਹਿਦ ਜਿਹੀ ਮਿੱਠੀ ਲੱਗੀ ਅਤੇ ਜਦੋਂ ਮੈਂ ਉਹ ਨੂੰ ਖਾ ਲਿਆ ਤਦ ਮੇਰਾ ਢਿੱਡ ਕੌੜਾ ਹੋ ਗਿਆ।
Tôi lấy quyển sách nhỏ khỏi tay vị thiên sứ và nuốt đi; trong miệng tôi nó ngọt như mật, nhưng khi tôi nuốt rồi, thì đắng ở trong bụng.
11 ੧੧ ਅਤੇ ਉਨ੍ਹਾਂ ਮੈਨੂੰ ਆਖਿਆ, ਤੈਨੂੰ ਬਹੁਤਿਆਂ ਲੋਕਾਂ, ਕੌਮਾਂ, ਭਾਸ਼ਾਵਾਂ ਅਤੇ ਰਾਜਿਆਂ ਉੱਤੇ ਫੇਰ ਅਗੰਮ ਵਾਕ ਕਰਨਾ ਪਵੇਗਾ!
Có lời phán cùng tôi rằng: Ngươi còn phải nói tiên tri về nhiều dân, nhiều nước, nhiều tiếng và nhiều vua nữa.

< ਯੂਹੰਨਾ ਦੇ ਪਰਕਾਸ਼ ਦੀ ਪੋਥੀ 10 >