< ਯੂਹੰਨਾ ਦੇ ਪਰਕਾਸ਼ ਦੀ ਪੋਥੀ 10 >
1 ੧ ਮੈਂ ਇੱਕ ਹੋਰ ਬਲਵਾਨ ਦੂਤ ਨੂੰ ਬੱਦਲ ਪਹਿਨੀ ਸਵਰਗ ਤੋਂ ਉੱਤਰਦੇ ਵੇਖਿਆ, ਉਸ ਦੇ ਸਿਰ ਉੱਤੇ ਸੱਤਰੰਗੀ ਪੀਂਘ ਸੀ, ਉਸ ਦਾ ਮੂੰਹ ਸੂਰਜ ਵਰਗਾ ਅਤੇ ਉਸ ਦੇ ਪੈਰ ਅੱਗ ਦੇ ਥੰਮਾਂ ਵਰਗੇ ਸਨ।
Mó sì rí angẹli mìíràn alágbára ò ń ti ọ̀run sọ̀kalẹ̀ wá, a fi àwọsánmọ̀ wọ̀ ọ́ ni aṣọ; òṣùmàrè sì ń bẹ ní orí rẹ̀, ojú rẹ̀ sì dàbí oòrùn, àti ẹsẹ̀ rẹ̀ bí ọ̀wọ́n iná.
2 ੨ ਅਤੇ ਆਪਣੇ ਹੱਥ ਵਿੱਚ ਇੱਕ ਖੁੱਲੀ ਹੋਈ ਛੋਟੀ ਜਿਹੀ ਪੋਥੀ ਉਸ ਨੇ ਫੜ੍ਹੀ ਹੋਈ ਸੀ। ਉਸ ਨੇ ਆਪਣੇ ਸੱਜੇ ਪੈਰ ਨੂੰ ਸਮੁੰਦਰ ਉੱਤੇ ਅਤੇ ਖੱਬੇ ਪੈਰ ਨੂੰ ਧਰਤੀ ਉੱਤੇ ਟਿਕਾਇਆ।
Ó sì ní ìwé kékeré kan tí a ṣí ní ọwọ́ rẹ̀; ó sì fi ẹsẹ̀ rẹ̀ ọ̀tún lé Òkun, àti ẹsẹ̀ rẹ̀ òsì lé ilẹ̀.
3 ੩ ਤਾਂ ਉਸ ਨੇ ਵੱਡੀ ਅਵਾਜ਼ ਨਾਲ ਇਸ ਤਰ੍ਹਾਂ ਪੁਕਾਰਿਆ ਜਿਵੇਂ ਬੱਬਰ ਸ਼ੇਰ ਗੱਜਦਾ ਹੈ। ਜਦੋਂ ਉਸ ਨੇ ਪੁਕਾਰਿਆ ਤਾਂ ਬੱਦਲ ਦੀਆਂ ਸੱਤ ਗਰਜਾਂ ਨੇ ਆਪਣੀਆਂ ਅਵਾਜ਼ਾਂ ਦਿੱਤੀਆਂ।
Ó sì ké lóhùn rara, bí ìgbà tí kìnnìún bá bú ramúramù. Nígbà tí ó sì ké, àwọn àrá méje náà fọhùn.
4 ੪ ਅਤੇ ਜਦੋਂ ਉਹ ਸੱਤੇ ਗਰਜਾਂ ਬੋਲ ਹਟੀਆਂ ਤਾਂ ਮੈਂ ਲਿਖਣ ਲੱਗਾ ਅਤੇ ਮੈਂ ਇੱਕ ਅਵਾਜ਼ ਸਵਰਗ ਇਹ ਆਖਦੇ ਸੁਣੀ ਕਿ ਜਿਹੜੀਆਂ ਗੱਲਾਂ ਉਹਨਾਂ ਸੱਤਾਂ ਗਰਜਾਂ ਨੇ ਸੁਣਾਈਆਂ ਉਨ੍ਹਾਂ ਉੱਤੇ ਮੋਹਰ ਲਾ ਅਤੇ ਉਨ੍ਹਾਂ ਨੂੰ ਨਾ ਲਿਖ!
Nígbà tí àwọn àrá méje fọhùn, mo múra àti kọ̀wé, mo sì gbọ́ ohùn láti ọ̀run wá ń wí fún pé, “Fi èdìdì di ohun tí àwọn àrá méje náà sọ, má sì ṣe kọ wọ́n sílẹ̀.”
5 ੫ ਜਿਹੜੇ ਦੂਤ ਨੂੰ ਮੈਂ ਸਮੁੰਦਰ ਅਤੇ ਧਰਤੀ ਉੱਤੇ ਖੜ੍ਹੇ ਵੇਖਿਆ ਸੀ, ਉਸ ਨੇ ਆਪਣਾ ਸੱਜਾ ਹੱਥ ਸਵਰਗ ਵੱਲ ਉੱਠਾਇਆ।
Angẹli náà tí mo rí tí ó dúró lórí Òkun àti lórí ilẹ̀, sì gbé ọwọ́ rẹ̀ sí òkè ọ̀run.
6 ੬ ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਜਿਸ ਨੇ ਅਕਾਸ਼, ਧਰਤੀ, ਜੋ ਕੁਝ ਅਕਾਸ਼ ਅਤੇ ਧਰਤੀ ਦੇ ਵਿੱਚ ਹੈ, ਸਮੁੰਦਰ ਅਤੇ ਜੋ ਕੁਝ ਸਮੁੰਦਰ ਵਿੱਚ ਹੈ ਉਤਪਤ ਕੀਤਾ, ਉਹ ਦੀ ਸਹੁੰ ਖਾਧੀ ਭਈ ਹੋਰ ਸਮਾਂ ਨਹੀਂ ਲੱਗੇਗਾ! (aiōn )
Ó sì fi ẹni tí ń bẹ láààyè láé àti láé búra, ẹni tí o dá ọ̀run, àti ohun tí ń bẹ nínú rẹ̀, ayé ohun tí ń bẹ nínú rẹ̀ pé, “Kí yóò si ìjáfara mọ́. (aiōn )
7 ੭ ਸਗੋਂ ਸੱਤਵੇਂ ਦੂਤ ਦੀ ਅਵਾਜ਼ ਦੇ ਦਿਨੀਂ ਜਦੋਂ ਉਹ ਤੁਰ੍ਹੀ ਵਜਾਵੇਗਾ ਤਾਂ ਪਰਮੇਸ਼ੁਰ ਦਾ ਭੇਤ ਸੰਪੂਰਨ ਹੋਵੇਗਾ, ਜਿਵੇਂ ਉਹ ਨੇ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ ਇਹ ਦੀ ਖੁਸ਼ਖਬਰੀ ਦਿੱਤੀ ਸੀ।
Ṣùgbọ́n ní ọjọ́ ohùn angẹli keje, nígbà tí yóò ba fún ìpè, nígbà náà ni ohun ìjìnlẹ̀ Ọlọ́run, gẹ́gẹ́ bí o tí sọ fún àwọn ìránṣẹ́ rẹ̀, àwọn wòlíì ni a ó mú ṣẹ.”
8 ੮ ਅਤੇ ਜਿਹੜੀ ਅਵਾਜ਼ ਮੈਂ ਸਵਰਗ ਤੋਂ ਸੁਣੀ ਸੀ ਮੈਂ ਉਹ ਨੂੰ ਆਪਣੇ ਨਾਲ ਫੇਰ ਗੱਲਾਂ ਕਰਦੇ ਅਤੇ ਇਹ ਆਖਦੇ ਸੁਣਿਆ ਭਈ ਜਾ, ਉਹ ਪੋਥੀ ਲੈ ਲੈ ਜੋ ਉਸ ਦੂਤ ਦੇ ਹੱਥ ਵਿੱਚ ਖੁੱਲ੍ਹੀ ਪਈ ਹੈ ਜਿਹੜਾ ਸਮੁੰਦਰ ਅਤੇ ਧਰਤੀ ਉੱਤੇ ਖੜ੍ਹਾ ਹੈ।
Ohùn náà tí mo gbọ́ láti ọ̀run tún ń ba mi sọ̀rọ̀, ó sì wí pé, “Lọ, gba ìwé tí o ṣí lọ́wọ́ angẹli tí o dúró lórí Òkun àti lórí ilẹ̀.”
9 ੯ ਅਤੇ ਮੈਂ ਉਸ ਦੂਤ ਦੇ ਕੋਲ ਜਾ ਕੇ ਉਸ ਨੂੰ ਕਿਹਾ, ਉਹ ਛੋਟੀ ਪੋਥੀ ਮੈਨੂੰ ਦੇ, ਅਤੇ ਉਸ ਨੇ ਮੈਨੂੰ ਆਖਿਆ, ਲੈ ਅਤੇ ਇਹ ਨੂੰ ਖਾਹ ਜਾ। ਇਹ ਤੇਰੇ ਢਿੱਡ ਨੂੰ ਤਾਂ ਕੌੜਾ ਕਰ ਦੇਵੇਗੀ ਪਰ ਤੇਰੇ ਮੂੰਹ ਵਿੱਚ ਸ਼ਹਿਦ ਜਿਹੀ ਮਿੱਠੀ ਲੱਗੇਗੀ।
Mo sì tọ angẹli náà lọ, mo sì wí fún pé, “Fún mi ní ìwé kékeré náà.” Ó sì wí fún mi pé, “Gbà kí o sì jẹ ẹ́ tan: yóò dàbí oyin.”
10 ੧੦ ਤਦ ਮੈਂ ਉਹ ਛੋਟੀ ਪੋਥੀ ਦੂਤ ਦੇ ਹੱਥੋਂ ਲੈ ਲਈ ਅਤੇ ਉਹ ਨੂੰ ਖਾਧਾ ਅਤੇ ਉਹ ਮੇਰੇ ਮੂੰਹ ਵਿੱਚ ਸ਼ਹਿਦ ਜਿਹੀ ਮਿੱਠੀ ਲੱਗੀ ਅਤੇ ਜਦੋਂ ਮੈਂ ਉਹ ਨੂੰ ਖਾ ਲਿਆ ਤਦ ਮੇਰਾ ਢਿੱਡ ਕੌੜਾ ਹੋ ਗਿਆ।
Mo sì gba ìwé kékeré náà ni ọwọ́ angẹli náà mo sì jẹ ẹ́ tan; ó sì dùn lẹ́nu mi bí oyin; bí mo sì tí jẹ ẹ́ tan, inú mi korò.
11 ੧੧ ਅਤੇ ਉਨ੍ਹਾਂ ਮੈਨੂੰ ਆਖਿਆ, ਤੈਨੂੰ ਬਹੁਤਿਆਂ ਲੋਕਾਂ, ਕੌਮਾਂ, ਭਾਸ਼ਾਵਾਂ ਅਤੇ ਰਾਜਿਆਂ ਉੱਤੇ ਫੇਰ ਅਗੰਮ ਵਾਕ ਕਰਨਾ ਪਵੇਗਾ!
A sì wí fún mi pé, “Ìwọ ó sì tún sọ àsọtẹ́lẹ̀ nípa ọ̀pọ̀lọpọ̀ ènìyàn, àti orílẹ̀ àti èdè, àti àwọn ọba.”