< ਯੂਹੰਨਾ ਦੇ ਪਰਕਾਸ਼ ਦੀ ਪੋਥੀ 11 >

1 ਡੰਡੇ ਵਰਗਾ ਇੱਕ ਕਾਨਾ ਮੈਨੂੰ ਦਿੱਤਾ ਗਿਆ ਅਤੇ ਇਹ ਬਚਨ ਹੋਇਆ ਕਿ ਉੱਠ, ਪਰਮੇਸ਼ੁਰ ਦੀ ਹੈਕਲ, ਜਗਵੇਦੀ ਅਤੇ ਉਹਨਾਂ ਨੂੰ ਜਿਹੜੇ ਉੱਥੇ ਬੰਦਗੀ ਕਰਦੇ ਹਨ ਮਿਣ ਲੈ।
それから、私に杖のような測りざおが与えられた。すると、こう言う者があった。「立って、神の聖所と祭壇と、また、そこで礼拝している人を測れ。
2 ਅਤੇ ਉਸ ਵਿਹੜੇ ਨੂੰ ਜਿਹੜਾ ਹੈਕਲ ਤੋਂ ਬਾਹਰ ਹੈ ਛੱਡ ਦੇ ਅਤੇ ਉਹ ਨੂੰ ਨਾ ਮਿਣ, ਕਿਉਂਕਿ ਉਹ ਪਰਾਈਆਂ ਕੌਮਾਂ ਨੂੰ ਦਿੱਤਾ ਗਿਆ ਹੈ ਅਤੇ ਉਹ ਪਵਿੱਤਰ ਨਗਰੀ ਨੂੰ ਬਤਾਲੀਆਂ ਮਹੀਨਿਆਂ ਤੱਕ ਲਤਾੜਨਗੀਆਂ।
聖所の外の庭は、異邦人に与えられているゆえ、そのままに差し置きなさい。測ってはいけない。彼らは聖なる都を四十二か月の間踏みにじる。
3 ਮੈਂ ਆਪਣਿਆਂ ਦੋਹਾਂ ਗਵਾਹਾਂ ਨੂੰ ਇਹ ਸਮਰੱਥ ਦੇਵਾਂਗਾ ਭਈ ਉਹ ਤੱਪੜ ਪਹਿਨੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਅਗੰਮ ਵਾਕ ਕਰਨਗੇ।
それから、わたしがわたしのふたりの証人に許すと、彼らは荒布を着て千二百六十日の間預言する。」
4 ਇਹ ਉਹ ਦੋ ਜ਼ੈਤੂਨ ਦੇ ਰੁੱਖ ਅਤੇ ਦੋ ਸ਼ਮਾਦਾਨ ਹਨ ਜਿਹੜੇ ਧਰਤੀ ਦੇ ਪ੍ਰਭੂ ਦੇ ਹਜ਼ੂਰ ਖੜ੍ਹੇ ਰਹਿੰਦੇ ਹਨ।
彼らは全地の主の御前にある二本のオリーブの木、また二つの燭台である。
5 ਜੇ ਕੋਈ ਉਹਨਾਂ ਦਾ ਨੁਕਸਾਨ ਕਰਨਾ ਚਾਹੇ ਤਾਂ ਉਹਨਾਂ ਦੇ ਮੂੰਹੋਂ ਅੱਗ ਨਿੱਕਲਦੀ ਹੈ ਅਤੇ ਉਹਨਾਂ ਦੇ ਵੈਰੀਆਂ ਨੂੰ ਭਸਮ ਕਰ ਦਿੰਦੀ ਹੈ। ਸੋ ਜੇ ਉਹਨਾਂ ਦਾ ਨੁਕਸਾਨ ਕਰਨਾ ਚਾਹੇ ਤਾਂ ਉਹ ਇਸੇ ਤਰ੍ਹਾਂ ਜ਼ਰੂਰ ਮਾਰਿਆ ਜਾਵੇ।
彼らに害を加えようとする者があれば、火が彼らの口から出て、敵を滅ぼし尽くす。彼らに害を加えようとする者があれば、必ずこのように殺される。
6 ਅਕਾਸ਼ ਬੰਦ ਕਰਨਾ ਉਹਨਾਂ ਦੇ ਵੱਸ ਵਿੱਚ ਹੈ ਤਾਂ ਕਿ ਉਹਨਾਂ ਦੇ ਅਗੰਮ ਵਾਕ ਦੇ ਦਿਨੀਂ ਮੀਂਹ ਨਾ ਪਵੇ, ਅਤੇ ਪਾਣੀ ਉਹਨਾਂ ਦੇ ਵੱਸ ਵਿੱਚ ਹਨ ਕਿ ਉਨ੍ਹਾਂ ਨੂੰ ਲਹੂ ਬਣਾ ਦੇਣ ਅਤੇ ਜਦੋਂ ਕਦੇ ਉਹਨਾਂ ਦਾ ਮਨ ਕਰੇ, ਤਾਂ ਉਹ ਧਰਤੀ ਨੂੰ ਸਭ ਪਰਕਾਰ ਦੀਆਂ ਮਹਾਂਮਾਰੀਆਂ ਨਾਲ ਮਾਰਨ।
この人たちは、預言をしている期間は雨が降らないように天を閉じる力を持っており、また、水を血に変え、そのうえ、思うままに、何度でも、あらゆる災害をもって地を打つ力を持っている。
7 ਜਦ ਉਹ ਆਪਣੀ ਗਵਾਹੀ ਦੇ ਹਟਣਗੇ ਤਦ ਉਹ ਦਰਿੰਦਾ ਜਿਹੜਾ ਅਥਾਹ ਕੁੰਡ ਵਿੱਚੋਂ ਆਉਂਦਾ ਹੈ, ਉਹਨਾਂ ਨਾਲ ਯੁੱਧ ਕਰਕੇ ਉਹਨਾਂ ਨੂੰ ਜਿੱਤ ਲਵੇਗਾ ਅਤੇ ਉਹਨਾਂ ਨੂੰ ਮਾਰ ਸੁੱਟੇਗਾ। (Abyssos g12)
そして彼らがあかしを終えると、底知れぬ所から上って来る獣が、彼らと戦って勝ち、彼らを殺す。 (Abyssos g12)
8 ਅਤੇ ਉਹਨਾਂ ਦੀਆਂ ਲਾਸ਼ਾਂ ਉਸ ਵੱਡੀ ਨਗਰੀ ਦੇ ਚੌਂਕ ਵਿੱਚ ਪਈਆਂ ਰਹਿਣਗੀਆਂ ਜਿਸ ਨੂੰ ਆਤਮਿਕ ਰੀਤੀ ਨਾਲ ਸਦੂਮ ਅਤੇ ਮਿਸਰ ਕਿਹਾ ਜਾਂਦਾ ਹੈ, ਜਿੱਥੇ ਉਹਨਾਂ ਦਾ ਪ੍ਰਭੂ ਵੀ ਸਲੀਬ ਉੱਤੇ ਚੜ੍ਹਾਇਆ ਗਿਆ ਸੀ।
彼らの死体は、霊的な理解ではソドムやエジプトと呼ばれる大きな都の大通りにさらされる。彼らの主もその都で十字架につけられたのである。
9 ਉੱਮਤਾਂ, ਗੋਤਾਂ, ਭਾਸ਼ਾਵਾਂ ਅਤੇ ਕੌਮਾਂ ਵਿੱਚੋਂ ਕਈ ਉਹਨਾਂ ਦੀਆਂ ਲਾਸ਼ਾਂ ਨੂੰ ਸਾਢੇ ਤਿੰਨ ਦਿਨ ਵੇਖਣਗੇ ਪਰ ਉਹਨਾਂ ਦੀਆਂ ਲਾਸ਼ਾਂ ਨੂੰ ਕਬਰ ਵਿੱਚ ਨਾ ਰੱਖਣਗੇ।
もろもろの民族、部族、国語、国民に属する人々が、三日半の間、彼らの死体をながめていて、その死体を墓に納めることを許さない。
10 ੧੦ ਅਤੇ ਧਰਤੀ ਦੇ ਵਾਸੀ ਖੁਸ਼ ਹੋਣਗੇ ਅਤੇ ਉਹਨਾਂ ਉੱਤੇ ਅਨੰਦ ਕਰਨਗੇ ਅਤੇ ਇੱਕ ਦੂਜੇ ਦੇ ਕੋਲ ਸੁਗਾਤਾਂ ਭੇਜਣਗੇ ਕਿਉਂਕਿ ਇਨ੍ਹਾਂ ਦੋਹਾਂ ਨਬੀਆਂ ਨੇ ਧਰਤੀ ਦੇ ਵਾਸੀਆਂ ਨੂੰ ਔਖਾ ਕੀਤਾ ਹੋਇਆ ਸੀ।
また地に住む人々は、彼らのことで喜び祝って、互いに贈り物を贈り合う。それは、このふたりの預言者が、地に住む人々を苦しめたからである。
11 ੧੧ ਸਾਢੇ ਤਿੰਨਾਂ ਦਿਨਾਂ ਤੋਂ ਬਾਅਦ ਜੀਵਨ ਦਾ ਸੁਆਸ ਪਰਮੇਸ਼ੁਰ ਦੀ ਵੱਲੋਂ ਉਹਨਾਂ ਵਿੱਚ ਆ ਗਿਆ ਅਤੇ ਉਹ ਆਪਣਿਆਂ ਪੈਰਾਂ ਉੱਤੇ ਖੜ੍ਹੇ ਹੋ ਗਏ ਅਤੇ ਜਿਨ੍ਹਾਂ ਉਹਨਾਂ ਨੂੰ ਵੇਖਿਆ, ਉਹ ਬਹੁਤ ਡਰ ਗਏ।
しかし、三日半の後、神から出たいのちの息が、彼らにはいり、彼らが足で立ち上がったので、それを見ていた人々は非常な恐怖に襲われた。
12 ੧੨ ਅਤੇ ਉਨ੍ਹਾਂ ਨੇ ਅਕਾਸ਼ ਤੋਂ ਇੱਕ ਵੱਡੀ ਅਵਾਜ਼ ਉਹਨਾਂ ਨੂੰ ਇਹ ਆਖਦੇ ਸੁਣੀ ਕਿ ਐਧਰ ਉਤਾਹਾਂ ਨੂੰ ਆ ਜਾਓ! ਤਾਂ ਉਹ ਬੱਦਲ ਵਿੱਚ ਅਕਾਸ਼ ਨੂੰ ਉਤਾਹਾਂ ਚੜ੍ਹ ਗਏ ਅਤੇ ਉਹਨਾਂ ਦੇ ਵੈਰੀਆਂ ਨੇ ਉਹਨਾਂ ਨੂੰ ਦੇਖਿਆ।
そのときふたりは、天から大きな声がして、「ここに上れ。」と言うのを聞いた。そこで、彼らは雲に乗って天に上った。彼らの敵はそれを見た。
13 ੧੩ ਉਸੇ ਵੇਲੇ ਵੱਡਾ ਭੂਚਾਲ ਆਇਆ, ਜਿਸ ਨਾਲ ਨਗਰੀ ਦਾ ਦਸਵਾਂ ਹਿੱਸਾ ਢਹਿ ਗਿਆ ਅਤੇ ਸੱਤ ਹਜ਼ਾਰ ਆਦਮੀ ਮਾਰੇ ਗਏ, ਜਿਹੜੇ ਬਚ ਗਏ ਉਹ ਡਰ ਗਏ ਅਤੇ ਸਵਰਗ ਦੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੇ।
そのとき、大地震が起こって、都の十分の一が倒れた。この地震のため七千人が死に、生き残った人々は、恐怖に満たされ、天の神をあがめた。
14 ੧੪ ਦੂਜਾ ਦੁੱਖ ਬੀਤ ਗਿਆ। ਵੇਖੋ, ਤੀਜਾ ਦੁੱਖ ਛੇਤੀ ਆਉਂਦਾ ਹੈ!।
第二のわざわいは過ぎ去った。見よ。第三のわざわいがすぐに来る。
15 ੧੫ ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ! (aiōn g165)
第七の御使いがラッパを吹き鳴らした。すると、天に大きな声々が起こって言った。 「この世の国は私たちの主およびそのキリストのものとなった。主は永遠に支配される。」 (aiōn g165)
16 ੧੬ ਉਹ ਚੌਵੀ ਬਜ਼ੁਰਗ ਜਿਹੜੇ ਪਰਮੇਸ਼ੁਰ ਦੇ ਹਜ਼ੂਰ ਆਪੋ ਆਪਣੇ ਸਿੰਘਾਸਣਾਂ ਉੱਤੇ ਬੈਠੇ ਹੋਏ ਸਨ, ਮੂੰਹ ਦੇ ਭਾਰ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਮੱਥਾ ਟੇਕ ਕੇ ਕਹਿਣ ਲੱਗੇ,
それから、神の御前で自分たちの座に着いている二十四人の長老たちも、地にひれ伏し、神を礼拝して、
17 ੧੭ ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਅਤੇ ਜਿਹੜਾ ਸੀ, ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਇਸ ਲਈ ਜੋ ਤੂੰ ਆਪਣੀ ਵੱਡੀ ਸਮਰੱਥਾ ਲੈ ਕੇ ਰਾਜ ਕੀਤਾ,
言った。 「万物の支配者、常にいまし、昔います神である主。あなたが、その偉大な力を働かせて、王となられたことを感謝します。
18 ੧੮ ਕੌਮਾਂ ਕ੍ਰੋਧਵਾਨ ਹੋਈਆਂ ਤਾਂ ਤੇਰਾ ਕ੍ਰੋਧ ਆਣ ਪਿਆ, ਅਤੇ ਮੁਰਦਿਆਂ ਦਾ ਸਮਾਂ ਆ ਪਹੁੰਚਿਆ ਜੋ ਉਹਨਾਂ ਦਾ ਨਿਆਂ ਹੋਵੇ ਅਤੇ ਤੂੰ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ, ਸੰਤਾਂ ਨੂੰ, ਅਤੇ ਉਹਨਾਂ ਨੂੰ ਜੋ ਤੇਰੇ ਨਾਮ ਦਾ ਡਰ ਰੱਖਦੇ ਹਨ, ਕੀ ਛੋਟੇ ਕੀ ਵੱਡੇ ਨੂੰ ਫਲ ਦੇਵੇਂ, ਅਤੇ ਉਹਨਾਂ ਦਾ ਨਾਸ ਕਰੇਂ ਜੋ ਧਰਤੀ ਦਾ ਨਾਸ ਕਰਨ ਵਾਲੇ ਹਨ!।
諸国の民は怒りました。しかし、あなたの御怒りの日が来ました。死者のさばかれる時、あなたのしもべである預言者たち、聖徒たち、また小さい者も大きい者もすべてあなたの御名を恐れかしこむ者たちに報いの与えられる時、地を滅ぼす者どもの滅ぼされる時です。」
19 ੧੯ ਅਤੇ ਪਰਮੇਸ਼ੁਰ ਦੀ ਹੈਕਲ ਜਿਹੜੀ ਸਵਰਗ ਵਿੱਚ ਹੈ ਖੋਲ੍ਹੀ ਗਈ ਅਤੇ ਉਹ ਦੀ ਹੈਕਲ ਵਿੱਚ ਉਹ ਦੇ ਨੇਮ ਦਾ ਸੰਦੂਕ ਦਿਖਾਈ ਦੇਣ ਲੱਗ ਪਿਆ ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ ਅਤੇ ਭੂਚਾਲ ਆਇਆ ਅਤੇ ਵੱਡੇ-ਵੱਡੇ ਗੜੇ ਪਏ।
それから、天にある、神の神殿が開かれた。神殿の中に、契約の箱が見えた。また、いなずま、声、雷鳴、地震が起こり、大きな雹が降った。

< ਯੂਹੰਨਾ ਦੇ ਪਰਕਾਸ਼ ਦੀ ਪੋਥੀ 11 >