< ਯੂਹੰਨਾ ਦੇ ਪਰਕਾਸ਼ ਦੀ ਪੋਥੀ 12 >
1 ੧ ਸਵਰਗ ਉੱਤੇ ਇੱਕ ਵੱਡਾ ਨਿਸ਼ਾਨ ਦਿਖਾਈ ਦਿੱਤਾ ਅਰਥਾਤ ਇੱਕ ਔਰਤ ਜਿਹੜੀ ਸੂਰਜ ਪਹਿਨੀ ਹੋਈ ਸੀ, ਚੰਦਰਮਾ ਉਹ ਦੇ ਪੈਰਾਂ ਹੇਠ ਅਤੇ ਬਾਰਾਂ ਤਾਰਿਆਂ ਦਾ ਮੁਕਟ ਉਹ ਦੇ ਸਿਰ ਉੱਤੇ ਸੀ।
Et signum magnum apparuit in caelo: Mulier amicta sole, et luna sub pedibus eius, et in capite eius corona stellarum duodecim:
2 ੨ ਉਹ ਗਰਭਵਤੀ ਸੀ ਅਤੇ ਜਣਨ ਦੀਆਂ ਪੀੜਾਂ ਲੱਗਣ ਕਰਕੇ ਚੀਕਾਂ ਮਾਰਦੀ ਸੀ।
et in utero habens, clamabat parturiens, et cruciabatur ut pariat.
3 ੩ ਅਤੇ ਸਵਰਗ ਉੱਤੇ ਇੱਕ ਹੋਰ ਨਿਸ਼ਾਨ ਦਿਖਾਈ ਦਿੱਤਾ ਅਤੇ ਵੇਖੋ, ਇੱਕ ਵੱਡਾ ਭਾਰਾ ਲਾਲ ਅਜਗਰ ਸੀ ਜਿਸ ਦੇ ਸੱਤ ਸਿਰ, ਦਸ ਸਿੰਗ ਸਨ ਅਤੇ ਉਹ ਦੇ ਸਿਰਾਂ ਉੱਤੇ ਸੱਤ ਮੁਕਟ।
Et visum est aliud signum in caelo: et ecce draco magnus rufus habens capita septem, et cornua decem: et in capitibus eius diademata septem,
4 ੪ ਅਤੇ ਉਹ ਦੀ ਪੂੰਛ ਨੇ ਅਕਾਸ਼ ਦੇ ਤਾਰਿਆਂ ਦੀ ਇੱਕ ਤਿਹਾਈ ਨੂੰ ਲਪੇਟ ਕੇ ਖਿੱਚਿਆ ਅਤੇ ਉਹਨਾਂ ਨੂੰ ਧਰਤੀ ਉੱਤੇ ਸੁੱਟ ਦਿੱਤਾ, ਅਤੇ ਉਹ ਅਜਗਰ ਉਸ ਔਰਤ ਦੇ ਅੱਗੇ ਜਿਹੜੀ ਬੱਚੇ ਨੂੰ ਜਨਮ ਦੇਣ ਵਾਲੀ ਲੱਗੀ ਸੀ ਜਾ ਖੜ੍ਹਾ ਹੋਇਆ, ਕਿ ਜਿਸ ਵੇਲੇ ਉਹ ਜਣੇ ਤਾਂ ਉਹ ਦੇ ਬਾਲਕ ਨੂੰ ਨਿਗਲ ਲਵੇ।
et cauda eius trahebat tertiam partem stellarum caeli, et misit eas in terram, et draco stetit ante mulierem, quae erat paritura: ut cum peperisset, filium eius devoraret.
5 ੫ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਜਿਸ ਨੇ ਲੋਹੇ ਦੇ ਡੰਡੇ ਨਾਲ ਸਭਨਾਂ ਕੌਮਾਂ ਉੱਤੇ ਹਕੂਮਤ ਕਰਨੀ ਹੈ, ਅਤੇ ਉਹ ਦਾ ਬਾਲਕ ਪਰਮੇਸ਼ੁਰ ਕੋਲ ਅਤੇ ਉਸ ਦੇ ਸਿੰਘਾਸਣ ਕੋਲ ਉਠਾਇਆ ਗਿਆ।
Et peperit filium masculum, qui recturus erat omnes Gentes in virga ferrea: et raptus est filius eius ad Deum, et ad thronum eius,
6 ੬ ਅਤੇ ਉਹ ਔਰਤ ਉਜਾੜ ਵਿੱਚ ਭੱਜ ਗਈ ਜਿੱਥੇ ਪਰਮੇਸ਼ੁਰ ਦੀ ਵੱਲੋਂ ਇੱਕ ਥਾਂ ਉਹ ਦੇ ਲਈ ਤਿਆਰ ਕੀਤਾ ਹੋਇਆ ਹੈ ਤਾਂ ਕਿ ਉੱਥੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਉਹ ਦੀ ਦੇਖਭਾਲ ਹੋਵੇ।
et mulier fugit in solitudinem ubi habebat locum paratum a Deo, ut ibi pascant eam diebus mille ducentis sexaginta.
7 ੭ ਫੇਰ ਸਵਰਗ ਵਿੱਚ ਯੁੱਧ ਹੋਇਆ। ਮਿਕਾਏਲ ਅਤੇ ਉਹ ਦੇ ਦੂਤ ਅਜਗਰ ਨਾਲ ਲੜਨ ਨੂੰ ਨਿੱਕਲੇ, ਅਜਗਰ ਲੜਿਆ ਅਤੇ ਉਹ ਦੇ ਦੂਤ ਵੀ ਲੜੇ।
Et factum est proelium magnum in caelo: Michael et angeli eius proeliabantur cum dracone, et draco pugnabat, et angeli eius:
8 ੮ ਪਰ ਅਜਗਰ ਅਤੇ ਉਸ ਦੇ ਦੂਤ ਹਾਰ ਗਏ ਅਤੇ ਉਹਨਾਂ ਨੂੰ ਸਵਰਗ ਵਿੱਚ ਫਿਰ ਥਾਂ ਨਹੀਂ ਮਿਲਿਆ।
et non valuerunt, neque locus inventus est eorum amplius in caelo.
9 ੯ ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ।
Et proiectus est draco ille magnus, serpens antiquus, qui vocatur diabolus, et satanas, qui seducit universum orbem: et proiectus est in terram, et angeli eius cum illo missi sunt.
10 ੧੦ ਅਤੇ ਮੈਂ ਇੱਕ ਵੱਡੀ ਅਵਾਜ਼ ਸਵਰਗ ਵਿੱਚ ਇਹ ਆਖਦੇ ਸੁਣੀ ਕਿ ਹੁਣ ਸਾਡੇ ਪਰਮੇਸ਼ੁਰ ਦੀ ਮੁਕਤੀ, ਸਮਰੱਥਾ, ਰਾਜ ਅਤੇ ਉਹ ਦੇ ਮਸੀਹ ਦਾ ਅਧਿਕਾਰ ਹੋ ਗਿਆ, ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲਾ ਜਿਹੜਾ ਸਾਡੇ ਪਰਮੇਸ਼ੁਰ ਦੇ ਹਜ਼ੂਰ ਉਹਨਾਂ ਉੱਤੇ ਰਾਤ-ਦਿਨ ਦੋਸ਼ ਲਾਉਂਦਾ ਹੈ ਹੇਠਾਂ ਸੁੱਟਿਆ ਗਿਆ ਹੈ!
Et audivi vocem magnam in caelo dicentem: Nunc facta est salus, et virtus, et regnum Dei nostri, et potestas Christi eius: quia proiectus est accusator fratrum nostrorum, qui accusabat illos ante conspectum Dei nostri die ac nocte.
11 ੧੧ ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ।
Et ipsi vicerunt eum propter sanguinem Agni, et propter verbum testimonii sui, et non dilexerunt animas suas usque ad mortem.
12 ੧੨ ਇਸ ਕਰਕੇ ਹੇ ਅਕਾਸ਼ੋਂ ਅਤੇ ਜਿਹੜੇ ਉਨ੍ਹਾਂ ਉੱਤੇ ਰਹਿੰਦੇ ਹੋ, ਤੁਸੀਂ ਅਨੰਦ ਕਰੋ! ਧਰਤੀ ਅਤੇ ਸਮੁੰਦਰ ਨੂੰ ਹਾਏ! ਹਾਏ! ਕਿਉਂਕਿ ਸ਼ੈਤਾਨ ਤੁਹਾਡੇ ਕੋਲ ਉਤਰ ਆਇਆ ਹੈ ਅਤੇ ਉਹ ਨੂੰ ਵੱਡਾ ਕ੍ਰੋਧ ਹੈ, ਕਿਉਂ ਜੋ ਉਹ ਜਾਣਦਾ ਹੈ ਭਈ ਮੇਰਾ ਸਮਾਂ ਥੋੜ੍ਹਾ ਹੀ ਰਹਿੰਦਾ ਹੈ।
propterea laetamini caeli, et qui habitatis in eis. Vae terrae, et mari, quia descendit diabolus ad vos, habens iram magnam, sciens quod modicum tempus habet.
13 ੧੩ ਜਦੋਂ ਉਸ ਅਜਗਰ ਨੇ ਵੇਖਿਆ ਕਿ ਮੈਂ ਧਰਤੀ ਉੱਤੇ ਸੁੱਟਿਆ ਗਿਆ ਹਾਂ ਤਾਂ ਉਸ ਔਰਤ ਦੇ ਮਗਰ ਪਿਆ ਜਿਸ ਨੇ ਪੁੱਤਰ ਨੂੰ ਜਨਮ ਦਿੱਤਾ ਸੀ।
Et postquam vidit draco quod proiectus esset in terram, persecutus est mulierem, quae peperit masculum:
14 ੧੪ ਅਤੇ ਔਰਤ ਨੂੰ ਵੱਡੇ ਉਕਾਬ ਦੇ ਦੋ ਪਰ ਦਿੱਤੇ ਗਏ ਤਾਂ ਕਿ ਉਹ ਉਜਾੜ ਵਿੱਚ ਆਪਣੇ ਥਾਂ ਨੂੰ ਉੱਡ ਜਾਵੇ, ਜਿੱਥੇ ਸੱਪ ਦੇ ਮੂੰਹੋਂ ਬਚ ਸਕੇ ਤਾਂ ਸਮੇਂ, ਸਮਿਆਂ ਅਤੇ ਅੱਧ ਸਮੇਂ ਤੱਕ ਉਹ ਦੀ ਦੇਖਭਾਲ ਹੁੰਦੀ ਹੈ।
et datae sunt mulieri alae duae aquilae magnae ut volaret in desertum in locum suum, ubi alitur per tempus et tempora, et dimidium temporis a facie serpentis.
15 ੧੫ ਅਤੇ ਸੱਪ ਨੇ ਔਰਤ ਦੇ ਮਗਰ ਦਰਿਆ ਵਾਂਗੂੰ ਆਪਣੇ ਮੂੰਹੋਂ ਪਾਣੀ ਵਗਾਇਆ ਤਾਂ ਕਿ ਉਹ ਨੂੰ ਰੋੜ੍ਹ ਦੇਵੇ।
Et misit serpens ex ore suo post mulierem, aquam tamquam flumen, ut eam faceret trahi a flumine.
16 ੧੬ ਤਾਂ ਧਰਤੀ ਨੇ ਔਰਤ ਦੀ ਸਹਾਇਤਾ ਕੀਤੀ ਅਤੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਸ ਦਰਿਆ ਨੂੰ ਪੀ ਲਿਆ, ਜਿਹੜਾ ਅਜਗਰ ਨੇ ਆਪਣੇ ਮੂੰਹੋਂ ਵਗਾਇਆ ਸੀ।
Et adiuvit terra mulierem, et aperuit terra os suum, et absorbuit flumen, quod misit draco de ore suo.
17 ੧੭ ਅਤੇ ਅਜਗਰ ਨੂੰ ਔਰਤ ਉੱਤੇ ਕ੍ਰੋਧ ਆਇਆ ਅਤੇ ਉਹ ਦੇ ਵੰਸ਼ ਵਿੱਚੋਂ ਜਿਹੜੇ ਬੱਚੇ ਹਨ, ਜਿਹੜੇ ਪਰਮੇਸ਼ੁਰ ਦੀਆਂ ਆਗਿਆਵਾਂ ਦੀ ਪਾਲਨਾ ਕਰਦੇ ਅਤੇ ਯਿਸੂ ਦੀ ਗਵਾਹੀ ਦਿੰਦੇ ਹਨ ਉਹਨਾਂ ਨਾਲ ਯੁੱਧ ਕਰਨ ਨੂੰ ਚਲਿਆ ਗਿਆ।
Et iratus est draco in mulierem: et abiit facere proelium cum reliquis de semine eius, qui custodiunt mandata Dei, et habent testimonium Iesu Christi.