< ਯੂਹੰਨਾ ਦੇ ਪਰਕਾਸ਼ ਦੀ ਪੋਥੀ 15 >
1 ੧ ਮੈਂ ਸਵਰਗ ਉੱਤੇ ਇੱਕ ਹੋਰ ਨਿਸ਼ਾਨ ਵੱਡਾ ਅਤੇ ਅਚਰਜ਼ ਦੇਖਿਆ, ਅਰਥਾਤ ਸੱਤ ਦੂਤ ਸੱਤ ਮਹਾਂਮਾਰੀਆਂ ਲਏ ਹੋਏ ਖੜ੍ਹੇ ਸਨ, ਜਿਹੜੀਆਂ ਆਖਰੀ ਹਨ, ਕਿਉਂ ਜੋ ਉਹਨਾਂ ਨਾਲ ਪਰਮੇਸ਼ੁਰ ਦਾ ਕ੍ਰੋਧ ਸੰਪੂਰਨ ਹੋਇਆ।
I vidjeh drugo znamenje na nebu, veliko i čudesno: sedam anđela sa sedam zala posljednjih - s njima se navršuje gnjev Božji.
2 ੨ ਅਤੇ ਮੈਂ ਇੱਕ ਕੱਚ ਦੇ ਸਮੁੰਦਰ ਵਰਗਾ ਵੇਖਿਆ, ਜਿਹ ਦੇ ਵਿੱਚ ਅੱਗ ਮਿਲੀ ਹੋਈ ਸੀ, ਅਤੇ ਜਿਨ੍ਹਾਂ ਨੇ ਉਸ ਦਰਿੰਦੇ, ਉਹ ਦੀ ਮੂਰਤੀ ਅਤੇ ਉਹ ਦੇ ਨਾਮ ਦੇ ਅੰਗ ਉੱਤੇ ਜਿੱਤ ਪਾਈ, ਮੈਂ ਉਹਨਾਂ ਨੂੰ ਪਰਮੇਸ਼ੁਰ ਦੇ ਰਬਾਬ ਫੜੀ ਕੱਚ ਦੇ ਸਮੁੰਦਰ ਕੋਲ ਖੜ੍ਹੇ ਵੇਖਿਆ।
I vidjeh kao neko more od prozirca pomiješano s ognjem. Oni koji pobijediše Zvijer i kip njezin i broj imena njezina stoje u moru od prozirca s citrama Božjim u ruci.
3 ੩ ਅਤੇ ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਉਂਦੇ ਹੋਏ ਆਖਦੇ ਹਨ, ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਵੱਡੇ ਅਤੇ ਅਚਰਜ਼ ਕੰਮ ਤੇਰੇ ਹਨ! ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਮਾਰਗ ਠੀਕ ਅਤੇ ਸੱਚੇ ਹਨ!
Pjevaju pjesmu Mojsija, sluge Božjega, i pjesmu Jaganjčevu: “Velika su i čudesna djela tvoja, Gospodine, Bože, Svevladaru! Pravedni su i istiniti putovi tvoji, Kralju naroda!
4 ੪ ਹੇ ਪ੍ਰਭੂ, ਕੌਣ ਤੇਰੇ ਕੋਲੋਂ ਨਾ ਡਰੇਗਾ ਅਤੇ ਤੇਰੇ ਨਾਮ ਦੀ ਮਹਿਮਾ ਨਾ ਕਰੇਗਾ? ਤੂੰ ਹੀ ਤਾਂ ਇਕੱਲਾ ਪਵਿੱਤਰ ਹੈਂ, ਸੋ ਸਾਰੀਆਂ ਕੌਮਾਂ ਆਉਣਗੀਆਂ, ਅਤੇ ਤੇਰੇ ਅੱਗੇ ਮੱਥਾ ਟੇਕਣਗੀਆਂ, ਇਸ ਲਈ ਜੋ ਤੇਰੇ ਨਿਆਂ ਦੇ ਕੰਮ ਪਰਗਟ ਹੋ ਗਏ ਹਨ!
Tko da te se ne boji, Gospodine, tko da ne slavi ime tvoje! Ti si jedini svet! I zato svi će narodi doći i klanjati se pred tobom jer se očitovahu pravedna djela tvoja!”
5 ੫ ਇਸ ਤੋਂ ਬਾਅਦ ਮੈਂ ਦੇਖਿਆ ਅਤੇ ਗਵਾਹੀ ਦੇ ਤੰਬੂ ਦੀ ਹੈਕਲ ਜਿਹੜੀ ਸਵਰਗ ਵਿੱਚ ਹੈ, ਖੋਲ੍ਹੀ ਗਈ।
Nakon toga vidjeh: otvori se hram Šatora svjedočanstva na nebu!
6 ੬ ਅਤੇ ਉਹ ਸੱਤ ਦੂਤ ਜਿਨ੍ਹਾਂ ਕੋਲ ਸੱਤ ਮਹਾਂਮਾਰੀਆਂ ਸਨ ਸਾਫ਼ ਅਤੇ ਚਮਕਦੀ ਕਤਾਨ ਪਹਿਨੇ ਅਤੇ ਸੋਨੇ ਦੀ ਪੇਟੀ ਛਾਤੀ ਦੁਆਲੇ ਬੰਨ੍ਹੇਂ ਹੈਕਲ ਵਿੱਚੋਂ ਨਿੱਕਲੇ।
Iziđe sedam anđela sa sedam zala iz hrama; odjeveni bijahu u blistav bijeli lan, oko prsiju opasani zlatnim pojasom.
7 ੭ ਅਤੇ ਚਾਰਾਂ ਪ੍ਰਾਣੀਆਂ ਵਿੱਚੋਂ ਇੱਕ ਨੇ ਉਹਨਾਂ ਸੱਤਾਂ ਦੂਤਾਂ ਨੂੰ ਸੋਨੇ ਦੇ ਸੱਤ ਕਟੋਰੇ ਫੜਾਏ ਜਿਹੜੇ ਜੁੱਗੋ-ਜੁੱਗ ਜਿਉਂਦੇ ਪਰਮੇਸ਼ੁਰ ਦੇ ਕ੍ਰੋਧ ਨਾਲ ਭਰੇ ਹੋਏ ਸਨ। (aiōn )
Jedno od četiri bića dade sedmorici anđela sedam zlatnih čaša, punih gnjeva Boga koji živi u vijeke vjekova. (aiōn )
8 ੮ ਅਤੇ ਪਰਮੇਸ਼ੁਰ ਦੇ ਤੇਜ ਤੋਂ ਅਤੇ ਉਹ ਦੀ ਸਮਰੱਥਾ ਤੋਂ ਹੈਕਲ ਧੂੰਏਂ ਨਾਲ ਭਰ ਗਈ ਅਤੇ ਜਿਨ੍ਹਾਂ ਸਮਾਂ ਉਹਨਾਂ ਸੱਤਾਂ ਦੂਤਾਂ ਦੀਆਂ ਸੱਤ ਮਹਾਂਮਾਰੀਆਂ ਪੂਰੀਆਂ ਨਾ ਹੋਈਆਂ ਓਨਾ ਸਮਾਂ ਹੈਕਲ ਵਿੱਚ ਕੋਈ ਜਾ ਨਾ ਸਕਿਆ।
I hram se napuni dimom od Slave Božje i od njegove snage te nitko ne mogaše ući u hram dok se ne navrši sedam zala sedmorice anđela.