< ਯੂਹੰਨਾ ਦੇ ਪਰਕਾਸ਼ ਦੀ ਪੋਥੀ 15 >

1 ਮੈਂ ਸਵਰਗ ਉੱਤੇ ਇੱਕ ਹੋਰ ਨਿਸ਼ਾਨ ਵੱਡਾ ਅਤੇ ਅਚਰਜ਼ ਦੇਖਿਆ, ਅਰਥਾਤ ਸੱਤ ਦੂਤ ਸੱਤ ਮਹਾਂਮਾਰੀਆਂ ਲਏ ਹੋਏ ਖੜ੍ਹੇ ਸਨ, ਜਿਹੜੀਆਂ ਆਖਰੀ ਹਨ, ਕਿਉਂ ਜੋ ਉਹਨਾਂ ਨਾਲ ਪਰਮੇਸ਼ੁਰ ਦਾ ਕ੍ਰੋਧ ਸੰਪੂਰਨ ਹੋਇਆ।
וארא אות אחרת בשמים גדולה ונפלאה שבעה מלאכים הנשאים את שבע המכות האחרנות כי בהן כלה זעם אלהים׃
2 ਅਤੇ ਮੈਂ ਇੱਕ ਕੱਚ ਦੇ ਸਮੁੰਦਰ ਵਰਗਾ ਵੇਖਿਆ, ਜਿਹ ਦੇ ਵਿੱਚ ਅੱਗ ਮਿਲੀ ਹੋਈ ਸੀ, ਅਤੇ ਜਿਨ੍ਹਾਂ ਨੇ ਉਸ ਦਰਿੰਦੇ, ਉਹ ਦੀ ਮੂਰਤੀ ਅਤੇ ਉਹ ਦੇ ਨਾਮ ਦੇ ਅੰਗ ਉੱਤੇ ਜਿੱਤ ਪਾਈ, ਮੈਂ ਉਹਨਾਂ ਨੂੰ ਪਰਮੇਸ਼ੁਰ ਦੇ ਰਬਾਬ ਫੜੀ ਕੱਚ ਦੇ ਸਮੁੰਦਰ ਕੋਲ ਖੜ੍ਹੇ ਵੇਖਿਆ।
וארא כים זכוכית בלול באש ואת המתגברים על החיה ועל צלמה ועל תוה ועל מספר שמה עמדים על ים הזכוכית וכנרות אלהים בידיהם׃
3 ਅਤੇ ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਉਂਦੇ ਹੋਏ ਆਖਦੇ ਹਨ, ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਵੱਡੇ ਅਤੇ ਅਚਰਜ਼ ਕੰਮ ਤੇਰੇ ਹਨ! ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਮਾਰਗ ਠੀਕ ਅਤੇ ਸੱਚੇ ਹਨ!
וישירו את שירת משה עבד אלהים ושירת השה לאמר גדולים מעשיך ונפלאים יהוה אלהים צבאות צדק ואמת דרכיך מלך הגוים׃
4 ਹੇ ਪ੍ਰਭੂ, ਕੌਣ ਤੇਰੇ ਕੋਲੋਂ ਨਾ ਡਰੇਗਾ ਅਤੇ ਤੇਰੇ ਨਾਮ ਦੀ ਮਹਿਮਾ ਨਾ ਕਰੇਗਾ? ਤੂੰ ਹੀ ਤਾਂ ਇਕੱਲਾ ਪਵਿੱਤਰ ਹੈਂ, ਸੋ ਸਾਰੀਆਂ ਕੌਮਾਂ ਆਉਣਗੀਆਂ, ਅਤੇ ਤੇਰੇ ਅੱਗੇ ਮੱਥਾ ਟੇਕਣਗੀਆਂ, ਇਸ ਲਈ ਜੋ ਤੇਰੇ ਨਿਆਂ ਦੇ ਕੰਮ ਪਰਗਟ ਹੋ ਗਏ ਹਨ!
מי לא ייראך יהוה ולא יכבד את שמך כי קדוש אתה לבדך כי כל הגוים יבאו וישתחוו לפניך כי נגלו משפטי צדקך׃
5 ਇਸ ਤੋਂ ਬਾਅਦ ਮੈਂ ਦੇਖਿਆ ਅਤੇ ਗਵਾਹੀ ਦੇ ਤੰਬੂ ਦੀ ਹੈਕਲ ਜਿਹੜੀ ਸਵਰਗ ਵਿੱਚ ਹੈ, ਖੋਲ੍ਹੀ ਗਈ।
ואחרי כן ראיתי והנה נפתח היכל משכן העדות בשמים׃
6 ਅਤੇ ਉਹ ਸੱਤ ਦੂਤ ਜਿਨ੍ਹਾਂ ਕੋਲ ਸੱਤ ਮਹਾਂਮਾਰੀਆਂ ਸਨ ਸਾਫ਼ ਅਤੇ ਚਮਕਦੀ ਕਤਾਨ ਪਹਿਨੇ ਅਤੇ ਸੋਨੇ ਦੀ ਪੇਟੀ ਛਾਤੀ ਦੁਆਲੇ ਬੰਨ੍ਹੇਂ ਹੈਕਲ ਵਿੱਚੋਂ ਨਿੱਕਲੇ।
ויצאו מן ההיכל שבעה המלאכים הנשאים את שבע המכות מלבשים בד טהור וצח וחגורים אזורי זהב על לבביהם׃
7 ਅਤੇ ਚਾਰਾਂ ਪ੍ਰਾਣੀਆਂ ਵਿੱਚੋਂ ਇੱਕ ਨੇ ਉਹਨਾਂ ਸੱਤਾਂ ਦੂਤਾਂ ਨੂੰ ਸੋਨੇ ਦੇ ਸੱਤ ਕਟੋਰੇ ਫੜਾਏ ਜਿਹੜੇ ਜੁੱਗੋ-ਜੁੱਗ ਜਿਉਂਦੇ ਪਰਮੇਸ਼ੁਰ ਦੇ ਕ੍ਰੋਧ ਨਾਲ ਭਰੇ ਹੋਏ ਸਨ। (aiōn g165)
ואחת מארבע החיות נתנה אל שבעת המלאכים שבע קערת זהב מלאות חמת האלהים החי לעולמי העולמים׃ (aiōn g165)
8 ਅਤੇ ਪਰਮੇਸ਼ੁਰ ਦੇ ਤੇਜ ਤੋਂ ਅਤੇ ਉਹ ਦੀ ਸਮਰੱਥਾ ਤੋਂ ਹੈਕਲ ਧੂੰਏਂ ਨਾਲ ਭਰ ਗਈ ਅਤੇ ਜਿਨ੍ਹਾਂ ਸਮਾਂ ਉਹਨਾਂ ਸੱਤਾਂ ਦੂਤਾਂ ਦੀਆਂ ਸੱਤ ਮਹਾਂਮਾਰੀਆਂ ਪੂਰੀਆਂ ਨਾ ਹੋਈਆਂ ਓਨਾ ਸਮਾਂ ਹੈਕਲ ਵਿੱਚ ਕੋਈ ਜਾ ਨਾ ਸਕਿਆ।
וימלא ההיכל עשן מכבוד אלהים ועזו ולא יכל איש לבוא אל ההיכל עד אשר כלו שבע המכות אשר בידי שבעה המלאכים׃

< ਯੂਹੰਨਾ ਦੇ ਪਰਕਾਸ਼ ਦੀ ਪੋਥੀ 15 >