< ਯੂਹੰਨਾ ਦੇ ਪਰਕਾਸ਼ ਦੀ ਪੋਥੀ 16 >

1 ਮੈਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਉਹਨਾਂ ਸੱਤਾਂ ਦੂਤਾਂ ਨੂੰ ਇਹ ਆਖਦੇ ਸੁਣੀ ਕਿ ਚੱਲੋ ਅਤੇ ਪਰਮੇਸ਼ੁਰ ਦੇ ਕ੍ਰੋਧ ਦੇ ਸੱਤ ਕਟੋਰੇ ਧਰਤੀ ਉੱਤੇ ਡੋਲ੍ਹ ਦਿਓ!
και ηκουσα φωνης μεγαλης εκ του ναου λεγουσης τοις επτα αγγελοις υπαγετε και εκχεατε τας φιαλας του θυμου του θεου εις την γην
2 ਪਹਿਲੇ ਦੂਤ ਨੇ ਜਾ ਕੇ ਆਪਣਾ ਕਟੋਰਾ ਧਰਤੀ ਉੱਤੇ ਡੋਲ੍ਹ ਦਿੱਤਾ। ਤਾਂ ਜਿਨ੍ਹਾਂ ਮਨੁੱਖਾਂ ਉੱਤੇ ਉਸ ਦਰਿੰਦੇ ਦਾ ਦਾਗ ਸੀ ਅਤੇ ਜਿਹੜੇ ਉਸ ਦੀ ਪੂਜਾ ਕਰਦੇ ਸਨ ਉਹਨਾਂ ਉੱਤੇ ਬੁਰੇ ਅਤੇ ਬਹੁਤ ਦੁੱਖਦਾਇਕ ਫੋੜੇ ਨਿੱਕਲ ਆਏ।
και απηλθεν ο πρωτος και εξεχεεν την φιαλην αυτου επι την γην και εγενετο ελκος κακον και πονηρον εις τους ανθρωπους τους εχοντας το χαραγμα του θηριου και τους τη εικονι αυτου προσκυνουντας
3 ਤਾਂ ਦੂਜੇ ਦੂਤ ਨੇ ਆਪਣਾ ਕਟੋਰਾ ਸਮੁੰਦਰ ਉੱਤੇ ਡੋਲ੍ਹ ਦਿੱਤਾ। ਤਾਂ ਉਹ ਮੁਰਦੇ ਦੇ ਲਹੂ ਵਰਗਾ ਬਣ ਗਿਆ ਅਤੇ ਹਰੇਕ ਜਿਉਂਦੀ ਜਾਨ ਜਿਹੜੀ ਸਮੁੰਦਰ ਵਿੱਚ ਸੀ, ਮਰ ਗਈ।
και ο δευτερος αγγελος εξεχεεν την φιαλην αυτου εις την θαλασσαν και εγενετο αιμα ως νεκρου και πασα ψυχη ζωσα απεθανεν εν τη θαλασση
4 ਫੇਰ ਤੀਜੇ ਦੂਤ ਨੇ ਆਪਣਾ ਕਟੋਰਾ ਦਰਿਆਵਾਂ ਅਤੇ ਪਾਣੀਆਂ ਦੇ ਸੋਤਿਆਂ ਉੱਤੇ ਡੋਲ੍ਹ ਦਿੱਤਾ। ਤਾਂ ਉਸ ਤੋਂ ਉਹ ਲਹੂ ਬਣ ਗਏ
και ο τριτος αγγελος εξεχεεν την φιαλην αυτου εις τους ποταμους και εις τας πηγας των υδατων και εγενετο αιμα
5 ਅਤੇ ਮੈਂ ਪਾਣੀਆਂ ਦੇ ਦੂਤ ਨੂੰ ਇਹ ਆਖਦੇ ਸੁਣਿਆ, ਹੇ ਪਵਿੱਤਰ ਪੁਰਖ, ਤੂੰ ਜੋ ਹੈਂ ਅਤੇ ਤੂੰ ਜੋ ਸੀ, ਤੂੰ ਧਰਮੀ ਹੈਂ, ਤੂੰ ਇਸ ਤਰ੍ਹਾਂ ਨਿਆਂ ਜੋ ਕੀਤਾ,
και ηκουσα του αγγελου των υδατων λεγοντος δικαιος κυριε ει ο ων και ο ην και ο εσομενος οτι ταυτα εκρινας
6 ਕਿਉਂ ਜੋ ਉਹਨਾਂ ਨੇ ਸੰਤਾਂ ਅਤੇ ਨਬੀਆਂ ਦਾ ਲਹੂ ਵਹਾਇਆ, ਤਾਂ ਤੂੰ ਉਹਨਾਂ ਨੂੰ ਪੀਣ ਲਈ ਲਹੂ ਦਿੱਤਾ ਹੈ! ਉਹ ਇਸੇ ਦੇ ਯੋਗ ਹਨ!।
οτι αιμα αγιων και προφητων εξεχεαν και αιμα αυτοις εδωκας πιειν αξιοι γαρ εισιν
7 ਫੇਰ ਮੈਂ ਜਗਵੇਦੀ ਨੂੰ ਇਹ ਆਖਦੇ ਸੁਣਿਆ, ਹੇ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਤੇਰੀਆਂ ਅਦਾਲਤਾਂ ਸੱਚੀਆਂ ਅਤੇ ਠੀਕ ਹਨ!।
και ηκουσα αλλου εκ του θυσιαστηριου λεγοντος ναι κυριε ο θεος ο παντοκρατωρ αληθιναι και δικαιαι αι κρισεις σου
8 ਚੌਥੇ ਦੂਤ ਨੇ ਆਪਣਾ ਕਟੋਰਾ ਸੂਰਜ ਉੱਤੇ ਡੋਲ੍ਹ ਦਿੱਤਾ। ਤਾਂ ਉਹ ਨੂੰ ਇਹ ਦਿੱਤਾ ਗਿਆ ਜੋ ਮਨੁੱਖਾਂ ਨੂੰ ਅੱਗ ਨਾਲ ਝੁਲਸੇ
και ο τεταρτος αγγελος εξεχεεν την φιαλην αυτου επι τον ηλιον και εδοθη αυτω καυματισαι τους ανθρωπους εν πυρι
9 ਅਤੇ ਮਨੁੱਖ ਵੱਡੀ ਤਪਸ਼ ਨਾਲ ਝੁਲਸ ਗਏ ਅਤੇ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਕੀਤੀ ਜਿਸ ਨੂੰ ਇਨ੍ਹਾਂ ਮਹਾਂਮਾਰੀਆਂ ਉੱਤੇ ਅਧਿਕਾਰ ਹੈ ਅਤੇ ਤੋਬਾ ਨਾ ਕੀਤੀ ਜੋ ਉਹ ਦੀ ਵਡਿਆਈ ਕਰਨ।
και εκαυματισθησαν οι ανθρωποι καυμα μεγα και εβλασφημησαν το ονομα του θεου του εχοντος εξουσιαν επι τας πληγας ταυτας και ου μετενοησαν δουναι αυτω δοξαν
10 ੧੦ ਪੰਜਵੇਂ ਦੂਤ ਨੇ ਆਪਣਾ ਕਟੋਰਾ ਦਰਿੰਦੇ ਦੀ ਗੱਦੀ ਉੱਤੇ ਡੋਲ੍ਹ ਦਿੱਤਾ। ਤਾਂ ਉਹ ਦਾ ਰਾਜ ਹਨ੍ਹੇਰਾ ਹੋ ਗਿਆ ਅਤੇ ਲੋਕਾਂ ਨੇ ਦੁੱਖ ਦੇ ਮਾਰੇ ਆਪਣੀਆਂ ਜੀਭਾਂ ਚੱਬੀਆਂ।
και ο πεμπτος αγγελος εξεχεεν την φιαλην αυτου επι τον θρονον του θηριου και εγενετο η βασιλεια αυτου εσκοτωμενη και εμασσωντο τας γλωσσας αυτων εκ του πονου
11 ੧੧ ਅਤੇ ਉਹਨਾਂ ਦੇ ਆਪਣੇ ਦੁੱਖਾਂ ਦੇ ਕਾਰਨ ਅਤੇ ਆਪਣੇ ਜਖ਼ਮਾਂ ਦੇ ਕਾਰਨ ਸਵਰਗ ਦੇ ਪਰਮੇਸ਼ੁਰ ਦੀ ਨਿੰਦਿਆ ਕੀਤੀ ਅਤੇ ਆਪਣੇ ਕੰਮਾਂ ਤੋਂ ਤੋਬਾ ਨਾ ਕੀਤੀ।
και εβλασφημησαν τον θεον του ουρανου εκ των πονων αυτων και εκ των ελκων αυτων και ου μετενοησαν εκ των εργων αυτων
12 ੧੨ ਛੇਵੇਂ ਦੂਤ ਨੇ ਆਪਣਾ ਕਟੋਰਾ ਉਸ ਵੱਡੇ ਦਰਿਆ ਫ਼ਰਾਤ ਉੱਤੇ ਡੋਲ੍ਹ ਦਿੱਤਾ ਅਤੇ ਉਹ ਦਾ ਪਾਣੀ ਸੁੱਕ ਗਿਆ ਤਾਂ ਜੋ ਚੜ੍ਹਦੀ ਵੱਲੋਂ ਜਿਹੜੇ ਰਾਜੇ ਆਉਣ ਵਾਲੇ ਹਨ, ਉਹਨਾਂ ਲਈ ਰਾਹ ਤਿਆਰ ਕੀਤਾ ਜਾਵੇ।
και ο εκτος αγγελος εξεχεεν την φιαλην αυτου επι τον ποταμον τον μεγαν τον ευφρατην και εξηρανθη το υδωρ αυτου ινα ετοιμασθη η οδος των βασιλεων των απο ανατολων ηλιου
13 ੧੩ ਅਜਗਰ ਦੇ ਮੂੰਹ, ਉਸ ਦਰਿੰਦੇ ਦੇ ਮੂੰਹ ਅਤੇ ਝੂਠੇ ਨਬੀ ਦੇ ਮੂੰਹ ਵਿੱਚੋਂ ਮੈਂ ਡੱਡੂਆਂ ਵਰਗੇ ਤਿੰਨ ਭਰਿਸ਼ਟ ਆਤਮੇ ਨਿੱਕਲਦੇ ਵੇਖੇ।
και ειδον εκ του στοματος του δρακοντος και εκ του στοματος του θηριου και εκ του στοματος του ψευδοπροφητου πνευματα τρια ακαθαρτα ομοια βατραχοις
14 ੧੪ ਕਿਉਂ ਜੋ ਇਹ ਨਿਸ਼ਾਨ ਵਿਖਾਉਣ ਵਾਲੇ ਭੂਤਾਂ ਦੇ ਆਤਮੇ ਹਨ, ਜਿਹੜੇ ਸਾਰੇ ਸੰਸਾਰ ਦੇ ਰਾਜਿਆਂ ਕੋਲ ਜਾਂਦੇ ਹਨ, ਤਾਂ ਜੋ ਉਹਨਾਂ ਨੂੰ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਉਸ ਵੱਡੇ ਦਿਹਾੜੇ ਦੇ ਯੁੱਧ ਲਈ ਇਕੱਠਿਆਂ ਕਰਨ।
εισιν γαρ πνευματα δαιμονων ποιουντα σημεια α εκπορευεται επι τους βασιλεις της γης και της οικουμενης ολης συναγαγειν αυτους εις τον πολεμον της ημερας εκεινης της μεγαλης του θεου του παντοκρατορος
15 ੧੫ ਵੇਖੋ, ਮੈਂ ਚੋਰ ਵਾਂਗੂੰ ਆਉਂਦਾ ਹਾਂ। ਧੰਨ ਉਹ ਜਿਹੜਾ ਜਾਗਦਾ ਰਹਿੰਦਾ ਅਤੇ ਆਪਣੇ ਬਸਤਰ ਦੀ ਚੌਕਸੀ ਕਰਦਾ ਹੈ ਜੋ ਉਹ ਨੰਗਾ ਨਾ ਫਿਰੇ ਅਤੇ ਲੋਕ ਉਹ ਦੀ ਸ਼ਰਮ ਨਾ ਵੇਖਣ।
ιδου ερχομαι ως κλεπτης μακαριος ο γρηγορων και τηρων τα ιματια αυτου ινα μη γυμνος περιπατη και βλεπωσιν την ασχημοσυνην αυτου
16 ੧੬ ਅਤੇ ਉਨ੍ਹਾਂ ਨੇ ਉਸ ਥਾਂ ਉਹਨਾਂ ਨੂੰ ਇਕੱਠਿਆਂ ਕੀਤਾ ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਹਰਮਗਿੱਦੋਨ ਕਿਹਾ ਜਾਂਦਾ ਹੈ।
και συνηγαγεν αυτους εις τον τοπον τον καλουμενον εβραιστι αρμαγεδδων
17 ੧੭ ਸੱਤਵੇਂ ਦੂਤ ਨੇ ਆਪਣਾ ਕਟੋਰਾ ਪੌਣ ਉੱਤੇ ਡੋਲ੍ਹ ਦਿੱਤਾ। ਤਾਂ ਸਿੰਘਾਸਣ ਦੀ ਵੱਲੋਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਇਹ ਆਖਦੀ ਆਈ, ਕਿ ਹੋ ਚੁੱਕਿਆ!
και ο εβδομος αγγελος εξεχεεν την φιαλην αυτου εις τον αερα και εξηλθεν φωνη μεγαλη απο του ναου του ουρανου απο του θρονου λεγουσα γεγονεν
18 ੧੮ ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਆਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ, ਅਤੇ ਅਜਿਹਾ ਵੱਡਾ ਭੂਚਾਲ ਆਇਆ ਕਿ ਧਰਤੀ ਉੱਤੇ ਜਦੋਂ ਦੇ ਮਨੁੱਖ ਹੋਏ ਐਡਾ ਵੱਡਾ ਅਤੇ ਭਾਰਾ ਭੂਚਾਲ ਕਦੇ ਨਹੀਂ ਸੀ ਆਇਆ!
και εγενοντο φωναι και βρονται και αστραπαι και σεισμος εγενετο μεγας οιος ουκ εγενετο αφ ου οι ανθρωποι εγενοντο επι της γης τηλικουτος σεισμος ουτως μεγας
19 ੧੯ ਤਾਂ ਉਹ ਵੱਡੀ ਨਗਰੀ ਤਿੰਨ ਟੋਟੇ ਹੋ ਗਈ ਅਤੇ ਕੌਮਾਂ ਦੇ ਨਗਰ ਢਹਿ ਗਏ ਅਤੇ ਉਹ ਵੱਡੀ ਨਗਰੀ ਬਾਬੁਲ ਪਰਮੇਸ਼ੁਰ ਦੇ ਹਜ਼ੂਰ ਚੇਤੇ ਆਈ ਕਿ ਆਪਣੇ ਅੱਤ ਵੱਡੇ ਕ੍ਰੋਧ ਦੀ ਮੈਅ ਦਾ ਪਿਆਲਾ ਉਹ ਨੂੰ ਦੇਵੇ।
και εγενετο η πολις η μεγαλη εις τρια μερη και αι πολεις των εθνων επεσον και βαβυλων η μεγαλη εμνησθη ενωπιον του θεου δουναι αυτη το ποτηριον του οινου του θυμου της οργης αυτου
20 ੨੦ ਅਤੇ ਹਰੇਕ ਟਾਪੂ ਭੱਜ ਗਿਆ ਅਤੇ ਪਹਾੜਾਂ ਦਾ ਪਤਾ ਨਾ ਲੱਗਾ।
και πασα νησος εφυγεν και ορη ουχ ευρεθησαν
21 ੨੧ ਅਤੇ ਅਕਾਸ਼ੋਂ ਮਨੁੱਖਾਂ ਉੱਤੇ ਮੰਨੋ ਮਣ ਮਣ ਦੇ ਵੱਡੇ ਗੜੇ ਪੈਂਦੇ ਹਨ ਅਤੇ ਗੜਿਆਂ ਦੀ ਮਹਾਂਮਾਰੀ ਦੇ ਮਾਰੇ ਮਨੁੱਖਾਂ ਨੇ ਪਰਮੇਸ਼ੁਰ ਦੀ ਨਿੰਦਿਆ ਕੀਤੀ, ਕਿਉਂ ਜੋ ਉਹਨਾਂ ਦੀ ਮਹਾਂਮਾਰੀ ਬਹੁਤ ਭਾਰੀ ਹੈ।
και χαλαζα μεγαλη ως ταλαντιαια καταβαινει εκ του ουρανου επι τους ανθρωπους και εβλασφημησαν οι ανθρωποι τον θεον εκ της πληγης της χαλαζης οτι μεγαλη εστιν η πληγη αυτης σφοδρα

< ਯੂਹੰਨਾ ਦੇ ਪਰਕਾਸ਼ ਦੀ ਪੋਥੀ 16 >