< ਯੂਹੰਨਾ ਦੇ ਪਰਕਾਸ਼ ਦੀ ਪੋਥੀ 17 >

1 ਉਹਨਾਂ ਸੱਤਾਂ ਦੂਤਾਂ ਵਿੱਚੋਂ ਜਿਨ੍ਹਾਂ ਕੋਲ ਸੱਤ ਕਟੋਰੇ ਸਨ, ਇੱਕ ਨੇ ਆਣ ਕੇ ਮੈਨੂੰ ਕਿਹਾ ਕਿ ਮੇਰੇ ਕੋਲ ਆ, ਮੈਂ ਤੈਨੂੰ ਉਸ ਵੱਡੀ ਕੰਜਰੀ ਦੀ ਸਜ਼ਾ ਵਿਖਾਵਾਂ, ਜਿਹੜੀ ਬਹੁਤਿਆਂ ਪਾਣੀਆਂ ਉੱਤੇ ਬੈਠੀ ਹੋਈ ਹੈ!
אחד משבעת המלאכים שרוקנו את הקערות בא אלי ואמר:”בוא איתי ואראה לך מה יקרה לזונה הגדולה, הידועה לשמצה שיושבת על מים רבים.
2 ਜਿਸ ਦੇ ਨਾਲ ਧਰਤੀ ਦੇ ਰਾਜਿਆਂ ਨੇ ਹਰਾਮਕਾਰੀ ਕੀਤੀ ਅਤੇ ਧਰਤੀ ਦੇ ਵਾਸੀ ਉਹ ਦੀ ਹਰਾਮਕਾਰੀ ਦੀ ਮੈਅ ਨਾਲ ਮਸਤ ਹੋਏ।
מלכי העולם נאפו וזנו איתה, ותושבי העולם השתכרו מיין טומאתה.“
3 ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਉਜਾੜ ਵੱਲ ਲੈ ਗਿਆ ਅਤੇ ਮੈਂ ਇੱਕ ਔਰਤ ਨੂੰ ਕਿਰਮਚੀ ਰੰਗ ਦੇ ਇੱਕ ਦਰਿੰਦੇ ਉੱਤੇ ਬੈਠੇ ਵੇਖਿਆ, ਜਿਹੜਾ ਦਰਿੰਦਾ ਨਿੰਦਿਆ ਦੇ ਨਾਵਾਂ ਨਾਲ ਭਰਿਆ ਹੋਇਆ ਸੀ ਅਤੇ ਜਿਸ ਦੇ ਸੱਤ ਸਿਰ ਅਤੇ ਦਸ ਸਿੰਗ ਸਨ।
המלאך נשא אותי ברוח אל המדבר, ושם ראיתי אישה יושבת על חיה אדומה בעלת שבעה ראשים ועשר קרניים, וכולה מלאה שמות גידופים נגד אלוהים.
4 ਅਤੇ ਉਸ ਔਰਤ ਨੇ ਬੈਂਗਣੀ ਅਤੇ ਲਾਲ ਪੁਸ਼ਾਕ ਪਹਿਨੀ ਹੋਈ ਸੀ ਅਤੇ ਉਹ ਸੋਨੇ, ਮੋਤੀਆਂ ਅਤੇ ਜਵਾਹਰਾਂ ਨਾਲ ਸ਼ਿੰਗਾਰੀ ਹੋਈ ਸੀ। ਉਹ ਨੇ ਇੱਕ ਸੋਨੇ ਦਾ ਪਿਆਲਾ ਆਪਣੇ ਹੱਥ ਵਿੱਚ ਫੜਿਆ ਹੋਇਆ ਸੀ ਜਿਹੜਾ ਘਿਣਾਉਣੀਆਂ ਵਸਤਾਂ ਅਤੇ ਉਹ ਦੀ ਹਰਾਮਕਾਰੀ ਦੀਆਂ ਭਰਿਸ਼ਟਤਾਈਆਂ ਨਾਲ ਭਰਿਆ ਹੋਇਆ ਸੀ।
האישה עצמה הייתה לבושה באדום ובארגמן, וענדה תכשיטים רבים עשויים זהב, פנינים ואבני־חן יקרות. בידה החזיקה האישה כוס זהב שמלאה במעשיה המתועבים והטמאים,
5 ਅਤੇ ਉਹ ਦੇ ਮੱਥੇ ਉੱਤੇ ਇਹ ਭੇਤ ਵਾਲਾ ਨਾਮ ਲਿਖਿਆ ਹੋਇਆ ਸੀ ਅਰਥਾਤ “ਬਾਬੁਲ ਉਹ ਵੱਡੀ ਨਗਰੀ, ਕੰਜਰੀਆਂ ਅਤੇ ਧਰਤੀ ਦੀਆਂ ਘਿਣਾਉਣੀਆਂ ਵਸਤਾਂ ਦੀ ਮਾਂ”।
ועל מצחה הייתה כתובת בעלת משמעות נסתרת: בבל הגדולה, אם הזונות וכל מעשי התועבה בעולם!
6 ਅਤੇ ਮੈਂ ਉਸ ਔਰਤ ਨੂੰ ਸੰਤਾਂ ਦੇ ਲਹੂ ਨਾਲ ਅਤੇ ਯਿਸੂ ਦੇ ਸ਼ਹੀਦਾਂ ਦੇ ਲਹੂ ਨਾਲ ਮਸਤ ਹੋਈ ਵੇਖਿਆ, ਅਤੇ ਉਹ ਨੂੰ ਵੇਖ ਕੇ ਮੈਂ ਬਹੁਤ ਹੈਰਾਨ ਹੋ ਕੇ ਹੱਕਾ-ਬੱਕਾ ਰਹਿ ਗਿਆ।
ראיתי שהאישה הייתה שיכורה, מדם המאמינים במשיח (שאותם הרגה), והבטתי בה בתמיהה גדולה.
7 ਅਤੇ ਦੂਤ ਨੇ ਮੈਨੂੰ ਆਖਿਆ ਕਿ ਤੂੰ ਹੱਕਾ-ਬੱਕਾ ਕਿਉਂ ਹੋਇਆ ਹੈਂ। ਉਹ ਔਰਤ ਅਤੇ ਉਹ ਦਰਿੰਦਾ ਜਿਸ ਉੱਤੇ ਉਹ ਸਵਾਰ ਹੈ, ਜਿਹ ਦੇ ਸੱਤ ਸਿਰ ਅਤੇ ਦਸ ਸਿੰਗ ਹਨ, ਮੈਂ ਉਹਨਾਂ ਦਾ ਭੇਤ ਤੈਨੂੰ ਦੱਸਾਂਗਾ।
”מדוע אתה מתפלא כל־כך?“שאל אותי המלאך.”אני אסביר לך מיהי האישה, ומיהי החיה בעלת שבעת הראשים ועשר הקרניים.
8 ਉਹ ਦਰਿੰਦਾ ਜਿਹੜਾ ਤੂੰ ਵੇਖਿਆ ਸੋ ਹੈ ਸੀ ਅਤੇ ਨਹੀਂ ਹੈ ਅਤੇ ਉਹ ਨੇ ਅਥਾਹ ਕੁੰਡ ਵਿੱਚੋਂ ਚੜ੍ਹ ਆਉਣਾ ਅਤੇ ਨਸ਼ਟ ਹੋ ਜਾਣਾ ਹੈ, ਅਤੇ ਧਰਤੀ ਦੇ ਵਾਸੀ ਜਿਨ੍ਹਾਂ ਦਾ ਨਾਮ ਜਗਤ ਦੇ ਮੁੱਢੋਂ ਜੀਵਨ ਦੀ ਪੋਥੀ ਵਿੱਚ ਨਹੀਂ ਲਿਖਿਆ ਗਿਆ ਉਸ ਦਰਿੰਦੇ ਨੂੰ ਵੇਖ ਕੇ ਕਿ ਉਹ ਹੈ ਸੀ ਅਤੇ ਨਹੀਂ ਹੈ ਅਤੇ ਫੇਰ ਆਉਂਦਾ ਹੈ, ਹੈਰਾਨ ਹੋ ਜਾਣਗੇ। (Abyssos g12)
החיה שראית כבר איננה, אך בקרוב תעלה מהתהום ותרד לאבדון. יושבי הארץ, אשר שמם אינו מופיע בספר החיים שנכתב לפני בריאת העולם, ישתוממו בראותם את החיה קמה לתחייה. (Abyssos g12)
9 ਸਮਝਦਾਰ ਬੁੱਧ ਦਾ ਮੌਕਾ ਇੱਥੇ ਹੀ ਹੈ। ਇਹ ਸੱਤ ਸਿਰ ਸੱਤ ਟਿੱਲੇ ਹਨ ਜਿੱਥੇ ਔਰਤ ਉਹਨਾਂ ਉੱਤੇ ਬੈਠੀ ਹੋਈ ਹੈ।
על־מנת להבין את משמעות הדבר יש צורך בתבונה: שבעת הראשים הם שבעה הרים שעליהם יושבת האישה,
10 ੧੦ ਅਤੇ ਉਹ ਸੱਤ ਰਾਜੇ ਵੀ ਹਨ। ਪੰਜ ਤਾਂ ਡਿੱਗ ਪਏ ਹਨ, ਇੱਕ ਹੈ ਅਤੇ ਇੱਕ ਅਜੇ ਆਇਆ ਨਹੀਂ। ਜਦੋਂ ਆਵੇਗਾ ਤਾਂ ਉਹ ਨੂੰ ਥੋੜ੍ਹਾ ਸਮਾਂ ਰਹਿਣਾ ਜ਼ਰੂਰੀ ਹੈ।
אך הם גם שבעה מלכים; חמישה מהם כבר נפלו, השישי מולך עתה, והשביעי – שמלכותו תהיה קצרה – עדיין לא בא.
11 ੧੧ ਅਤੇ ਉਹ ਦਰਿੰਦਾ ਜਿਹੜਾ ਸੀ ਅਤੇ ਨਹੀਂ ਹੈ ਸੋ ਆਪ ਵੀ ਅੱਠਵਾਂ ਹੈ, ਅਤੇ ਉਨ੍ਹਾਂ ਸੱਤਾਂ ਵਿੱਚੋਂ ਹੈ ਅਤੇ ਉਹ ਨਸ਼ਟ ਹੋ ਜਾਵੇਗਾ ।
החיה האדומה שהייתה תופיע כמלך שמיני, אך למעשה היא אחת מהשבעה, ולאחר מלכותה השנייה תרד לאבדון.
12 ੧੨ ਉਹ ਦਸ ਸਿੰਗ ਜਿਹੜੇ ਤੂੰ ਵੇਖੇ ਉਹ ਦਸ ਰਾਜੇ ਹਨ, ਜਿਨ੍ਹਾਂ ਨੂੰ ਅਜੇ ਰਾਜ ਨਹੀਂ ਮਿਲਿਆ ਪਰ ਉਸ ਦਰਿੰਦੇ ਦੇ ਨਾਲ ਇੱਕ ਘੰਟੇ ਲਈ ਰਾਜਿਆਂ ਦੇ ਸਮਾਨ ਉਹਨਾਂ ਨੂੰ ਅਧਿਕਾਰ ਮਿਲਦਾ ਹੈ।
”עשר הקרניים הן עשרה מלכים שעדיין לא עלו למלוכה. הם ימלכו יחד עם החיה, אך מלכותם תהיה קצרה.
13 ੧੩ ਇਨ੍ਹਾਂ ਦਾ ਇੱਕੋ ਮੱਤ ਹੈ ਅਤੇ ਇਹ ਆਪਣੀ ਸਮਰੱਥਾ ਅਤੇ ਅਧਿਕਾਰ ਉਸ ਦਰਿੰਦੇ ਨੂੰ ਦਿੰਦੇ ਹਨ।
עשרת המלכים הם בעלי דעה ומטרה אחידה. הם יפקידו את כל כוחם וסמכותם בידי החיה,
14 ੧੪ ਇਹ ਲੇਲੇ ਨਾਲ ਯੁੱਧ ਕਰਨਗੇ ਅਤੇ ਲੇਲਾ ਉਹਨਾਂ ਉੱਤੇ ਜਿੱਤ ਪਾਵੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਉਹ ਵੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹਨ।
וילחמו יחדיו נגד השה, אך השה ינצחם, שכן הוא אדון האדונים ומלך המלכים, והאנשים אשר איתו נקראו ונבחרו על־ידי ה׳, והם נאמנים לו.“
15 ੧੫ ਅਤੇ ਉਹ ਨੇ ਮੈਨੂੰ ਆਖਿਆ, ਜਿਹੜੇ ਪਾਣੀ ਤੂੰ ਵੇਖੇ ਸਨ ਜਿੱਥੇ ਉਹ ਕੰਜਰੀ ਬੈਠੀ ਹੈ ਉਹ ਉੱਮਤਾਂ ਅਤੇ ਭੀੜ ਅਤੇ ਕੌਮਾਂ ਅਤੇ ਭਾਸ਼ਾਵਾਂ ਹਨ।
המלאך המשיך ואמר:”הימים, הנהרות והאגמים שעליהם יושבת האישה הם המוני אנשים מעמים ומגזעים שונים.
16 ੧੬ ਦਰਿੰਦਾ ਅਤੇ ਜਿਹੜੇ ਦਸ ਸਿੰਗ ਤੂੰ ਵੇਖੇ ਸਨ, ਇਹ ਉਸ ਕੰਜਰੀ ਨਾਲ ਵੈਰ ਕਰਨਗੇ, ਉਹ ਨੂੰ ਉਜਾੜ ਦੇਣਗੇ, ਨੰਗਿਆਂ ਕਰਨਗੇ, ਉਹ ਦਾ ਮਾਸ ਖਾ ਜਾਣਗੇ ਅਤੇ ਉਹ ਨੂੰ ਅੱਗ ਨਾਲ ਸਾੜ ਸੁੱਟਣਗੇ।
”החיה האדומה ועשר הקרניים, שמסמלות את עשרת המלכים שימלכו עם החיה, ישנאו את הזונה; הם יתנפלו עליה, יאכלו את בשרה, ואת הנותר ממנה ישרפו באש.
17 ੧੭ ਕਿਉਂ ਜੋ ਪਰਮੇਸ਼ੁਰ ਨੇ ਉਹਨਾਂ ਦੇ ਦਿਲ ਵਿੱਚ ਇਹ ਪਾਇਆ ਜੋ ਉਸ ਦੀ ਮਰਜ਼ੀ ਪੂਰੀ ਕਰਨ ਅਤੇ ਇੱਕੋ ਮੱਤ ਦੇ ਹੋਣ ਅਤੇ ਆਪਣਾ ਰਾਜ ਉਸ ਦਰਿੰਦੇ ਨੂੰ ਦੇਣ ਜਿਨ੍ਹਾਂ ਸਮਾਂ ਪਰਮੇਸ਼ੁਰ ਦੇ ਬਚਨ ਪੂਰੇ ਨਾ ਹੋ ਜਾਣ।
אלוהים יביא אותם לעשות את רצונו: הוא יגרום לכך שיתאחדו ושיפקידו את כוחם ושלטונם בידי החיה, כדי שיתקיימו דברי אלוהים.
18 ੧੮ ਅਤੇ ਉਹ ਔਰਤ ਜੋ ਤੂੰ ਵੇਖੀ ਸੀ ਉਹ ਵੱਡੀ ਨਗਰੀ ਹੈ ਜਿਹੜੀ ਧਰਤੀ ਦੇ ਰਾਜਿਆਂ ਉੱਤੇ ਰਾਜ ਕਰਦੀ ਹੈ।
האישה שראית בחזיון מסמלת את העיר הגדולה ששולטת על מלכי הארץ.“

< ਯੂਹੰਨਾ ਦੇ ਪਰਕਾਸ਼ ਦੀ ਪੋਥੀ 17 >