< ਯੂਹੰਨਾ ਦੇ ਪਰਕਾਸ਼ ਦੀ ਪੋਥੀ 17 >
1 ੧ ਉਹਨਾਂ ਸੱਤਾਂ ਦੂਤਾਂ ਵਿੱਚੋਂ ਜਿਨ੍ਹਾਂ ਕੋਲ ਸੱਤ ਕਟੋਰੇ ਸਨ, ਇੱਕ ਨੇ ਆਣ ਕੇ ਮੈਨੂੰ ਕਿਹਾ ਕਿ ਮੇਰੇ ਕੋਲ ਆ, ਮੈਂ ਤੈਨੂੰ ਉਸ ਵੱਡੀ ਕੰਜਰੀ ਦੀ ਸਜ਼ਾ ਵਿਖਾਵਾਂ, ਜਿਹੜੀ ਬਹੁਤਿਆਂ ਪਾਣੀਆਂ ਉੱਤੇ ਬੈਠੀ ਹੋਈ ਹੈ!
2 ੨ ਜਿਸ ਦੇ ਨਾਲ ਧਰਤੀ ਦੇ ਰਾਜਿਆਂ ਨੇ ਹਰਾਮਕਾਰੀ ਕੀਤੀ ਅਤੇ ਧਰਤੀ ਦੇ ਵਾਸੀ ਉਹ ਦੀ ਹਰਾਮਕਾਰੀ ਦੀ ਮੈਅ ਨਾਲ ਮਸਤ ਹੋਏ।
3 ੩ ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਉਜਾੜ ਵੱਲ ਲੈ ਗਿਆ ਅਤੇ ਮੈਂ ਇੱਕ ਔਰਤ ਨੂੰ ਕਿਰਮਚੀ ਰੰਗ ਦੇ ਇੱਕ ਦਰਿੰਦੇ ਉੱਤੇ ਬੈਠੇ ਵੇਖਿਆ, ਜਿਹੜਾ ਦਰਿੰਦਾ ਨਿੰਦਿਆ ਦੇ ਨਾਵਾਂ ਨਾਲ ਭਰਿਆ ਹੋਇਆ ਸੀ ਅਤੇ ਜਿਸ ਦੇ ਸੱਤ ਸਿਰ ਅਤੇ ਦਸ ਸਿੰਗ ਸਨ।
4 ੪ ਅਤੇ ਉਸ ਔਰਤ ਨੇ ਬੈਂਗਣੀ ਅਤੇ ਲਾਲ ਪੁਸ਼ਾਕ ਪਹਿਨੀ ਹੋਈ ਸੀ ਅਤੇ ਉਹ ਸੋਨੇ, ਮੋਤੀਆਂ ਅਤੇ ਜਵਾਹਰਾਂ ਨਾਲ ਸ਼ਿੰਗਾਰੀ ਹੋਈ ਸੀ। ਉਹ ਨੇ ਇੱਕ ਸੋਨੇ ਦਾ ਪਿਆਲਾ ਆਪਣੇ ਹੱਥ ਵਿੱਚ ਫੜਿਆ ਹੋਇਆ ਸੀ ਜਿਹੜਾ ਘਿਣਾਉਣੀਆਂ ਵਸਤਾਂ ਅਤੇ ਉਹ ਦੀ ਹਰਾਮਕਾਰੀ ਦੀਆਂ ਭਰਿਸ਼ਟਤਾਈਆਂ ਨਾਲ ਭਰਿਆ ਹੋਇਆ ਸੀ।
5 ੫ ਅਤੇ ਉਹ ਦੇ ਮੱਥੇ ਉੱਤੇ ਇਹ ਭੇਤ ਵਾਲਾ ਨਾਮ ਲਿਖਿਆ ਹੋਇਆ ਸੀ ਅਰਥਾਤ “ਬਾਬੁਲ ਉਹ ਵੱਡੀ ਨਗਰੀ, ਕੰਜਰੀਆਂ ਅਤੇ ਧਰਤੀ ਦੀਆਂ ਘਿਣਾਉਣੀਆਂ ਵਸਤਾਂ ਦੀ ਮਾਂ”।
6 ੬ ਅਤੇ ਮੈਂ ਉਸ ਔਰਤ ਨੂੰ ਸੰਤਾਂ ਦੇ ਲਹੂ ਨਾਲ ਅਤੇ ਯਿਸੂ ਦੇ ਸ਼ਹੀਦਾਂ ਦੇ ਲਹੂ ਨਾਲ ਮਸਤ ਹੋਈ ਵੇਖਿਆ, ਅਤੇ ਉਹ ਨੂੰ ਵੇਖ ਕੇ ਮੈਂ ਬਹੁਤ ਹੈਰਾਨ ਹੋ ਕੇ ਹੱਕਾ-ਬੱਕਾ ਰਹਿ ਗਿਆ।
7 ੭ ਅਤੇ ਦੂਤ ਨੇ ਮੈਨੂੰ ਆਖਿਆ ਕਿ ਤੂੰ ਹੱਕਾ-ਬੱਕਾ ਕਿਉਂ ਹੋਇਆ ਹੈਂ। ਉਹ ਔਰਤ ਅਤੇ ਉਹ ਦਰਿੰਦਾ ਜਿਸ ਉੱਤੇ ਉਹ ਸਵਾਰ ਹੈ, ਜਿਹ ਦੇ ਸੱਤ ਸਿਰ ਅਤੇ ਦਸ ਸਿੰਗ ਹਨ, ਮੈਂ ਉਹਨਾਂ ਦਾ ਭੇਤ ਤੈਨੂੰ ਦੱਸਾਂਗਾ।
8 ੮ ਉਹ ਦਰਿੰਦਾ ਜਿਹੜਾ ਤੂੰ ਵੇਖਿਆ ਸੋ ਹੈ ਸੀ ਅਤੇ ਨਹੀਂ ਹੈ ਅਤੇ ਉਹ ਨੇ ਅਥਾਹ ਕੁੰਡ ਵਿੱਚੋਂ ਚੜ੍ਹ ਆਉਣਾ ਅਤੇ ਨਸ਼ਟ ਹੋ ਜਾਣਾ ਹੈ, ਅਤੇ ਧਰਤੀ ਦੇ ਵਾਸੀ ਜਿਨ੍ਹਾਂ ਦਾ ਨਾਮ ਜਗਤ ਦੇ ਮੁੱਢੋਂ ਜੀਵਨ ਦੀ ਪੋਥੀ ਵਿੱਚ ਨਹੀਂ ਲਿਖਿਆ ਗਿਆ ਉਸ ਦਰਿੰਦੇ ਨੂੰ ਵੇਖ ਕੇ ਕਿ ਉਹ ਹੈ ਸੀ ਅਤੇ ਨਹੀਂ ਹੈ ਅਤੇ ਫੇਰ ਆਉਂਦਾ ਹੈ, ਹੈਰਾਨ ਹੋ ਜਾਣਗੇ। (Abyssos )
9 ੯ ਸਮਝਦਾਰ ਬੁੱਧ ਦਾ ਮੌਕਾ ਇੱਥੇ ਹੀ ਹੈ। ਇਹ ਸੱਤ ਸਿਰ ਸੱਤ ਟਿੱਲੇ ਹਨ ਜਿੱਥੇ ਔਰਤ ਉਹਨਾਂ ਉੱਤੇ ਬੈਠੀ ਹੋਈ ਹੈ।
10 ੧੦ ਅਤੇ ਉਹ ਸੱਤ ਰਾਜੇ ਵੀ ਹਨ। ਪੰਜ ਤਾਂ ਡਿੱਗ ਪਏ ਹਨ, ਇੱਕ ਹੈ ਅਤੇ ਇੱਕ ਅਜੇ ਆਇਆ ਨਹੀਂ। ਜਦੋਂ ਆਵੇਗਾ ਤਾਂ ਉਹ ਨੂੰ ਥੋੜ੍ਹਾ ਸਮਾਂ ਰਹਿਣਾ ਜ਼ਰੂਰੀ ਹੈ।
11 ੧੧ ਅਤੇ ਉਹ ਦਰਿੰਦਾ ਜਿਹੜਾ ਸੀ ਅਤੇ ਨਹੀਂ ਹੈ ਸੋ ਆਪ ਵੀ ਅੱਠਵਾਂ ਹੈ, ਅਤੇ ਉਨ੍ਹਾਂ ਸੱਤਾਂ ਵਿੱਚੋਂ ਹੈ ਅਤੇ ਉਹ ਨਸ਼ਟ ਹੋ ਜਾਵੇਗਾ ।
12 ੧੨ ਉਹ ਦਸ ਸਿੰਗ ਜਿਹੜੇ ਤੂੰ ਵੇਖੇ ਉਹ ਦਸ ਰਾਜੇ ਹਨ, ਜਿਨ੍ਹਾਂ ਨੂੰ ਅਜੇ ਰਾਜ ਨਹੀਂ ਮਿਲਿਆ ਪਰ ਉਸ ਦਰਿੰਦੇ ਦੇ ਨਾਲ ਇੱਕ ਘੰਟੇ ਲਈ ਰਾਜਿਆਂ ਦੇ ਸਮਾਨ ਉਹਨਾਂ ਨੂੰ ਅਧਿਕਾਰ ਮਿਲਦਾ ਹੈ।
13 ੧੩ ਇਨ੍ਹਾਂ ਦਾ ਇੱਕੋ ਮੱਤ ਹੈ ਅਤੇ ਇਹ ਆਪਣੀ ਸਮਰੱਥਾ ਅਤੇ ਅਧਿਕਾਰ ਉਸ ਦਰਿੰਦੇ ਨੂੰ ਦਿੰਦੇ ਹਨ।
14 ੧੪ ਇਹ ਲੇਲੇ ਨਾਲ ਯੁੱਧ ਕਰਨਗੇ ਅਤੇ ਲੇਲਾ ਉਹਨਾਂ ਉੱਤੇ ਜਿੱਤ ਪਾਵੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਉਹ ਵੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹਨ।
15 ੧੫ ਅਤੇ ਉਹ ਨੇ ਮੈਨੂੰ ਆਖਿਆ, ਜਿਹੜੇ ਪਾਣੀ ਤੂੰ ਵੇਖੇ ਸਨ ਜਿੱਥੇ ਉਹ ਕੰਜਰੀ ਬੈਠੀ ਹੈ ਉਹ ਉੱਮਤਾਂ ਅਤੇ ਭੀੜ ਅਤੇ ਕੌਮਾਂ ਅਤੇ ਭਾਸ਼ਾਵਾਂ ਹਨ।
16 ੧੬ ਦਰਿੰਦਾ ਅਤੇ ਜਿਹੜੇ ਦਸ ਸਿੰਗ ਤੂੰ ਵੇਖੇ ਸਨ, ਇਹ ਉਸ ਕੰਜਰੀ ਨਾਲ ਵੈਰ ਕਰਨਗੇ, ਉਹ ਨੂੰ ਉਜਾੜ ਦੇਣਗੇ, ਨੰਗਿਆਂ ਕਰਨਗੇ, ਉਹ ਦਾ ਮਾਸ ਖਾ ਜਾਣਗੇ ਅਤੇ ਉਹ ਨੂੰ ਅੱਗ ਨਾਲ ਸਾੜ ਸੁੱਟਣਗੇ।
17 ੧੭ ਕਿਉਂ ਜੋ ਪਰਮੇਸ਼ੁਰ ਨੇ ਉਹਨਾਂ ਦੇ ਦਿਲ ਵਿੱਚ ਇਹ ਪਾਇਆ ਜੋ ਉਸ ਦੀ ਮਰਜ਼ੀ ਪੂਰੀ ਕਰਨ ਅਤੇ ਇੱਕੋ ਮੱਤ ਦੇ ਹੋਣ ਅਤੇ ਆਪਣਾ ਰਾਜ ਉਸ ਦਰਿੰਦੇ ਨੂੰ ਦੇਣ ਜਿਨ੍ਹਾਂ ਸਮਾਂ ਪਰਮੇਸ਼ੁਰ ਦੇ ਬਚਨ ਪੂਰੇ ਨਾ ਹੋ ਜਾਣ।
18 ੧੮ ਅਤੇ ਉਹ ਔਰਤ ਜੋ ਤੂੰ ਵੇਖੀ ਸੀ ਉਹ ਵੱਡੀ ਨਗਰੀ ਹੈ ਜਿਹੜੀ ਧਰਤੀ ਦੇ ਰਾਜਿਆਂ ਉੱਤੇ ਰਾਜ ਕਰਦੀ ਹੈ।