< ਯੂਹੰਨਾ ਦੇ ਪਰਕਾਸ਼ ਦੀ ਪੋਥੀ 19 >

1 ਇਸ ਤੋਂ ਬਾਅਦ ਮੈਂ ਸਵਰਗ ਵਿੱਚ ਵੱਡੀ ਭੀੜ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, ਹਲਲੂਯਾਹ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ,
And after yt I herde ye voyce of moche people in heven sayinge: Alleluia. Saluacion and glory and honour and power be ascribed to ye lorde oure god
2 ਉਹ ਦੇ ਨਿਆਂ ਤਾਂ ਸੱਚੇ ਅਤੇ ਠੀਕ ਹਨ, ਇਸ ਲਈ ਜੋ ਉਸ ਵੱਡੀ ਕੰਜਰੀ ਦਾ ਜਿਸ ਨੇ ਆਪਣੀ ਹਰਾਮਕਾਰੀ ਨਾਲ ਧਰਤੀ ਨੂੰ ਵਿਗਾੜਿਆ ਸੀ, ਨਿਆਂ ਕੀਤਾ ਅਤੇ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਉਹ ਦੇ ਹੱਥੋਂ ਲਿਆ।
for true and ryghteous are his iudgmentes for he hath iudged ye grett whore which did corrupt the erth with her fornicacion and hath avenged the bloud of his servauntes of her hond.
3 ਉਹ ਦੂਜੀ ਵਾਰ ਬੋਲੇ, ਹਲਲੂਯਾਹ! ਉਹ ਦਾ ਧੂੰਆਂ ਜੁੱਗੋ-ਜੁੱਗ ਪਿਆ ਉੱਠਦਾ ਹੈ! (aiōn g165)
And agayne they said: Alleluya. And smoke rose vp for evermore. (aiōn g165)
4 ਤਾਂ ਉਹ ਚੌਵੀ ਬਜ਼ੁਰਗ ਅਤੇ ਚਾਰ ਪ੍ਰਾਣੀ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਮੱਥਾ ਟੇਕ ਕੇ ਬੋਲੇ, ਆਮੀਨ, ਹਲਲੂਯਾਹ!
And the xxiiii. elders and the iiii. bestes fell doune and worshypped god that sate on the seate sayinge: Amen Alleluya.
5 ਸਿੰਘਾਸਣ ਵੱਲੋਂ ਇੱਕ ਅਵਾਜ਼ ਇਹ ਆਖਦੇ ਆਈ, ਤੁਸੀਂ ਸੱਭੇ ਉਹ ਦੇ ਦਾਸੋ ਕੀ ਛੋਟੇ ਕੀ ਵੱਡੇ, ਜਿਹੜੇ ਉਸ ਦਾ ਡਰ ਮੰਨਦੇ ਹੋ, ਸਾਡੇ ਪਰਮੇਸ਼ੁਰ ਦੀ ਉਸਤਤ ਕਰੋ!
And a voyce cam out of the seate saying: prayse oure lorde god all ye that are his servauntes and ye that feare him both small and grett.
6 ਤਾਂ ਮੈਂ ਵੱਡੀ ਭੀੜ ਦੀ ਅਵਾਜ਼ ਵਰਗੀ ਅਤੇ ਬਾਹਲਿਆਂ ਪਾਣੀਆਂ ਦੀ ਅਵਾਜ਼ ਵਰਗੀ ਅਤੇ ਬੱਦਲ ਦੀਆਂ ਡਾਢੀਆਂ ਗਰਜਾਂ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, - ਹਲਲੂਯਾਹ! ਪ੍ਰਭੂ ਸਾਡਾ ਪਰਮੇਸ਼ੁਰ ਸਰਬ ਸ਼ਕਤੀਮਾਨ ਰਾਜ ਕਰਦਾ ਹੈ!
And I herde the voyce of moche people eve as the voyce of many waters and as the voyce of stronge thondrynges sayinge: Alleluya for god omnipotent raigneth.
7 ਆਓ, ਅਸੀਂ ਅਨੰਦ ਕਰੀਏ ਅਤੇ ਖੁਸ਼ ਹੋਈਏ, ਅਤੇ ਉਹ ਦੀ ਵਡਿਆਈ ਕਰੀਏ, ਲੇਲੇ ਦਾ ਵਿਆਹ ਜੋ ਆ ਗਿਆ ਹੈ, ਅਤੇ ਉਹ ਦੀ ਲਾੜੀ ਨੇ ਆਪਣੇ ਆਪ ਨੂੰ ਤਿਆਰ ਕਰ ਲਿਆ ਹੈ।
Let vs be glad and reioyce and geve honour to him: for the mariage of the lambe is come and hys wyffe made her sylfe reddy.
8 ਇਹ ਉਸ ਨੂੰ ਬਖ਼ਸ਼ਿਆ ਗਿਆ ਕਿ ਸੁੰਦਰ ਅਤੇ ਸਾਫ਼ ਕਤਾਨ ਦੀ ਪੁਸ਼ਾਕ ਪਾਵੇ, ਇਹ ਕਤਾਨ ਤਾਂ ਸੰਤਾਂ ਦਾ ਧਰਮੀ ਕੰਮ ਹੈ।
And to her was graunted that she shulde be arayed with pure and goodly raynes. For the raynes is the ryghtewesnes of saynctes.
9 ਤਾਂ ਦੂਤ ਨੇ ਮੈਨੂੰ ਆਖਿਆ, ਲਿਖ ਕਿ ਧੰਨ ਉਹ ਜਿਹੜੇ ਲੇਲੇ ਦੇ ਵਿਆਹ ਦੀ ਦਾਵਤ ਵਿੱਚ ਸੱਦੇ ਹੋਏ ਹਨ! ਅਤੇ ਮੈਨੂੰ ਆਖਿਆ ਕਿ ਇਹ ਪਰਮੇਸ਼ੁਰ ਦੀਆਂ ਸੱਚੀਆਂ ਗੱਲਾਂ ਹਨ।
And he sayde vnto me: happy are they which are called vnto the Labes supper. And he sayde vnto me: these are the true sayinges of God.
10 ੧੦ ਅਤੇ ਉਹ ਨੂੰ ਮੱਥਾ ਟੇਕਣ ਲਈ ਮੈਂ ਡਿੱਗ ਕੇ ਉਹ ਦੇ ਚਰਨੀ ਪਿਆ। ਤਾਂ ਉਸ ਨੇ ਮੈਨੂੰ ਆਖਿਆ ਕਿ ਇਸ ਤਰ੍ਹਾਂ ਨਾ ਕਰ! ਮੈਂ ਤਾਂ ਤੇਰੇ ਅਤੇ ਤੇਰੇ ਭਰਾਵਾਂ ਦੇ ਜਿਹੜੇ ਯਿਸੂ ਦੀ ਗਵਾਹੀ ਦਿੰਦੇ ਹਨ ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ! ਯਿਸੂ ਦੀ ਗਵਾਹੀ ਤਾਂ ਅਗੰਮ ਵਾਕ ਦਾ ਆਤਮਾ ਹੈ।
And I fell at his fete to worshyppe him. And he sayde vnto me se thou do it not. For I am thy felowe seruaunt and one of thy brethern and of them that have the testimony of Iesus. Worshyppe God. For the testymony of Iesus ys the sprete of prophesy.
11 ੧੧ ਮੈਂ ਅਕਾਸ਼ ਨੂੰ ਖੁੱਲਿਆ ਹੋਇਆ ਦੇਖਿਆ, ਤਾਂ ਕੀ ਵੇਖਦਾ ਹਾਂ ਭਈ ਇੱਕ ਚਿੱਟਾ ਘੋੜਾ ਹੈ ਅਤੇ ਉਹ ਦਾ ਸਵਾਰ “ਵਫ਼ਾਦਾਰ” ਅਤੇ “ਸੱਚਾ” ਅਖਵਾਉਂਦਾ ਹੈ ਅਤੇ ਉਹ ਧਰਮ ਨਾਲ ਨਿਆਂ ਅਤੇ ਯੁੱਧ ਕਰਦਾ ਹੈ।
And I sawe heven open and beholde a whyte horsse: and he that sat apon him was faythfull and true and in ryghtewesnes dyd iudge and make battayle.
12 ੧੨ ਉਹ ਦੀਆਂ ਅੱਖਾਂ ਅੱਗ ਦੀ ਲਾਟ ਹਨ, ਉਹ ਦੇ ਸਿਰ ਉੱਤੇ ਬਹੁਤ ਸਾਰੇ ਮੁਕਟ ਹਨ ਅਤੇ ਉਹ ਦਾ ਇੱਕ ਨਾਮ ਲਿਖਿਆ ਹੋਇਆ ਹੈ ਜਿਸ ਨੂੰ ਉਹ ਦੇ ਬਿਨ੍ਹਾਂ ਹੋਰ ਕੋਈ ਨਹੀਂ ਜਾਣਦਾ।
His eyes were as a flame of fyre: and on his heed were many crounes: and he had a name written yt noman knewe but him sylfe.
13 ੧੩ ਅਤੇ ਉਹ ਇੱਕ ਬਸਤਰ ਲਹੂ ਨਾਲ ਛਿੜਕਿਆ ਹੋਇਆ ਪਹਿਨੇ ਹੋਏ ਹੈ ਅਤੇ ਉਹ ਦਾ ਨਾਮ “ਪਰਮੇਸ਼ੁਰ ਦਾ ਸ਼ਬਦ” ਅਖਵਾਉਂਦਾ ਹੈ।
And he was clothed with a vesture dipt in bloud and and hys name ys called the worde of God.
14 ੧੪ ਅਤੇ ਜਿਹੜੀਆਂ ਫ਼ੌਜਾਂ ਸਵਰਗ ਵਿੱਚ ਹਨ, ਉਹ ਚਿੱਟੇ ਅਤੇ ਸਾਫ਼ ਕਤਾਨੀ ਕੱਪੜੇ ਪਹਿਨੀ ਚਿੱਟੇ ਘੋੜਿਆਂ ਉੱਤੇ ਉਹ ਦੇ ਮਗਰ-ਮਗਰ ਆਉਂਦੀਆਂ ਹਨ।
And the warriers which were in heven folowed him apon whyte horsses clothed with whyte and pure raynes:
15 ੧੫ ਅਤੇ ਉਹ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿੱਕਲਦੀ ਹੈ ਜੋ ਉਸ ਨਾਲ ਉਹ ਕੌਮਾਂ ਨੂੰ ਮਾਰੇ ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਅਤੇ ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਅੱਤ ਵੱਡੇ ਕ੍ਰੋਧ ਦੀ ਮੈਅ ਦੇ ਚੁਬੱਚੇ ਨੂੰ ਲਿਤਾੜਦਾ ਹੈ।
and out of his mouthe went out a sharppe swerde that with yt he shuld smyte the hethen. And he shall rule them with a rodde of yron and he trode the wynefatt of fearsnes and wrath of almyghty god.
16 ੧੬ ਉਹ ਦੇ ਬਸਤਰ ਉੱਤੇ ਅਤੇ ਉਹ ਦੇ ਪੱਟ ਉੱਤੇ ਇਹ ਨਾਮ ਲਿਖਿਆ ਹੋਇਆ ਹੈ, - “ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ।”
And hath on his vesture and on his thygh a name written: kynge of kynges and lorde of lordes.
17 ੧੭ ਮੈਂ ਇੱਕ ਦੂਤ ਨੂੰ ਸੂਰਜ ਵਿੱਚ ਖੜ੍ਹਾ ਵੇਖਿਆ ਅਤੇ ਉਸ ਨੇ ਉਹਨਾਂ ਸਭਨਾਂ ਪੰਛੀਆਂ ਨੂੰ ਜਿਹੜੇ ਅਕਾਸ਼ ਵਿੱਚ ਉੱਡਦੇ ਹਨ ਵੱਡੀ ਅਵਾਜ਼ ਨਾਲ ਆਖਿਆ, ਆਓ ਚੱਲੋ ਅਤੇ ਪਰਮੇਸ਼ੁਰ ਦੀ ਵੱਡੀ ਦਾਵਤ ਲਈ ਇਕੱਠੇ ਹੋਵੋ!
And I sawe an angell stonde in the sunne and he cryed with a lowde voyce sayinge to all the fowles that flye by ye myddes of heve come and gaddre youre selves to gedder vnto the supper of the gret god
18 ੧੮ ਭਈ ਤੁਸੀਂ ਰਾਜਿਆਂ ਦਾ ਮਾਸ, ਫੌਜ ਦੇ ਸਰਦਾਰਾਂ ਦਾ ਮਾਸ, ਮਹਾਂ ਬਲੀਆਂ ਦਾ ਮਾਸ, ਘੋੜਿਆਂ ਨਾਲੇ ਉਨ੍ਹਾਂ ਦੇ ਸਵਾਰਾਂ ਦਾ ਮਾਸ ਅਤੇ ਕੀ ਅਜ਼ਾਦਾਂ ਕੀ ਗੁਲਾਮਾਂ, ਕੀ ਛੋਟਿਆਂ ਕੀ ਵੱਡਿਆਂ, ਸਭਨਾਂ ਦਾ ਮਾਸ ਖਾਓ!
that ye maye eate the flesshe of kynges and of hye captaynes and the flesshe of myghty men and the flesshe of horsses and of them that sytt on them and the flesshe of all free men and bond men and of small and gret.
19 ੧੯ ਫੇਰ ਮੈਂ ਵੇਖਿਆ ਕਿ ਉਹ ਦਰਿੰਦਾ, ਧਰਤੀ ਦੇ ਰਾਜੇ ਅਤੇ ਉਨ੍ਹਾਂ ਦੀਆਂ ਫ਼ੌਜਾਂ ਇਕੱਠੀਆਂ ਹੋਈਆਂ ਕਿ ਉਹ ਅਤੇ ਉਹ ਦੀ ਫੌਜ ਦੇ ਨਾਲ ਯੁੱਧ ਕਰਨ, ਜਿਹੜਾ ਘੋੜੇ ਉੱਤੇ ਸਵਾਰ ਸੀ।
And I sawe the beste and the kynges of the erth and their warriers gaddred to gedder to make battayle agaynste him that satt on the horsse and agaynst his sowdiers.
20 ੨੦ ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਵੀ ਜਿਸ ਨੇ ਉਹ ਦੇ ਸਾਹਮਣੇ ਉਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾਂ ਨਾਲ ਉਸ ਨੇ ਉਹਨਾਂ ਨੂੰ ਭਰਮਾਇਆ ਸੀ ਜਿਨ੍ਹਾਂ ਉਸ ਦਰਿੰਦੇ ਦਾ ਦਾਗ ਲੁਆਇਆ ਸੀ, ਅਤੇ ਉਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ। ਇਹ ਦੋਵੇਂ ਉਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜਿਉਂਦੇ ਜੀ ਸੁੱਟੇ ਗਏ! (Limnē Pyr g3041 g4442)
And the beste was take and with him that falce prophett that wrought myracles before him with which he desceaved the that receaved ye beestes marke and them that worshipped his ymage. These both were cast into a pode of fyre burnyge with brymstone: (Limnē Pyr g3041 g4442)
21 ੨੧ ਅਤੇ ਹੋਰ ਸਭ ਉਸ ਘੋੜੇ ਦੇ ਸਵਾਰ ਦੀ ਤਲਵਾਰ ਨਾਲ ਜੋ ਉਹ ਦੇ ਮੂੰਹ ਵਿੱਚੋਂ ਨਿੱਕਲਦੀ ਸੀ ਵੱਢੇ ਗਏ ਅਤੇ ਸਾਰੇ ਪੰਛੀ ਉਹਨਾਂ ਦੇ ਮਾਸ ਨਾਲ ਰੱਜ ਗਏ।
and ye remnaunte were slayne with ye swearde of him that sat apon the horsse which swearde proceded out of his mouthe and all the foules were fulfilled with their flesshe.

< ਯੂਹੰਨਾ ਦੇ ਪਰਕਾਸ਼ ਦੀ ਪੋਥੀ 19 >