< ਯੂਹੰਨਾ ਦੇ ਪਰਕਾਸ਼ ਦੀ ਪੋਥੀ 20 >
1 ੧ ਮੈਂ ਇੱਕ ਦੂਤ ਨੂੰ ਅਥਾਹ ਕੁੰਡ ਦੀ ਕੁੰਜੀ ਅਤੇ ਇੱਕ ਵੱਡਾ ਸੰਗਲ ਆਪਣੇ ਹੱਥ ਵਿੱਚ ਲਈ ਸਵਰਗ ਤੋਂ ਉੱਤਰਦੇ ਵੇਖਿਆ। (Abyssos )
I viděl jsem anděla sstupujícího s nebe, majícího klíč od propasti a řetěz veliký v ruce své. (Abyssos )
2 ੨ ਅਤੇ ਉਹ ਨੇ ਅਜਗਰ ਨੂੰ ਅਰਥਾਤ ਉਸ ਪੁਰਾਣੇ ਸੱਪ ਨੂੰ ਜਿਹੜਾ ਇਬਲੀਸ ਅਤੇ ਸ਼ੈਤਾਨ ਹੈ, ਫੜਿਆ ਅਤੇ ਹਜ਼ਾਰ ਸਾਲ ਤੱਕ ਉਹ ਨੂੰ ਜਕੜ ਰੱਖਿਆ।
I chopil draka, hada toho starého, jenž jest ďábel a satan, i svázal jej za tisíc let.
3 ੩ ਅਤੇ ਉਹ ਨੂੰ ਅਥਾਹ ਕੁੰਡ ਵਿੱਚ ਸੁੱਟ ਦਿੱਤਾ ਅਤੇ ਇਹ ਨੂੰ ਬੰਦ ਕਰਕੇ ਉਹ ਦੇ ਉੱਤੇ ਮੋਹਰ ਲਾਈ ਜੋ ਉਹ ਕੌਮਾਂ ਨੂੰ ਫੇਰ ਨਾ ਭਰਮਾਵੇ, ਜਿਨ੍ਹਾਂ ਚਿਰ ਹਜ਼ਾਰ ਸਾਲ ਪੂਰਾ ਨਾ ਹੋ ਜਾਵੇ। ਇਸ ਤੋਂ ਬਾਅਦ ਜ਼ਰੂਰੀ ਹੈ ਭਈ ਉਹ ਥੋੜ੍ਹੇ ਸਮਾਂ ਲਈ ਛੱਡਿਆ ਜਾਵੇ। (Abyssos )
A uvrhl ho do propasti, i zavřel jej tam a svrchu nad ním zapečetil, aby nesvodil více národů, až by se vyplnilo tisíc let; neboť potom musí býti propuštěn na malý čas. (Abyssos )
4 ੪ ਮੈਂ ਸਿੰਘਾਸਣ ਵੇਖੇ ਅਤੇ ਉਹ ਉਨ੍ਹਾਂ ਉੱਤੇ ਬੈਠੇ ਹੋਏ ਸਨ ਅਤੇ ਨਿਆਂ ਕਰਨ ਦਾ ਉਹਨਾਂ ਨੂੰ ਅਧਿਕਾਰ ਦਿੱਤਾ ਗਿਆ ਅਤੇ ਮੈਂ ਉਹਨਾਂ ਦੀ ਆਤਮਾਵਾਂ ਨੂੰ ਵੇਖਿਆ, ਜਿਨ੍ਹਾਂ ਦੇ ਸਿਰ ਯਿਸੂ ਦੀ ਗਵਾਹੀ ਦੇ ਕਾਰਨ ਅਤੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਵੱਢੇ ਗਏ ਸਨ ਅਤੇ ਜਿਨ੍ਹਾਂ ਉਸ ਦਰਿੰਦੇ ਦੀ ਜਾਂ ਉਹ ਦੀ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਉਹ ਦਾਗ ਆਪਣੇ ਮੱਥੇ ਅਤੇ ਆਪਣੇ ਹੱਥ ਉੱਤੇ ਨਹੀਂ ਲੁਆਇਆ ਸੀ। ਉਹ ਜਿਉਂਦੇ ਹੋ ਗਏ ਅਤੇ ਹਜ਼ਾਰ ਸਾਲ ਮਸੀਹ ਦੇ ਨਾਲ ਰਾਜ ਕਰਦੇ ਰਹੇ।
I viděl jsem stolice, a posadili se na nich, i dán jest jim soud, a viděl jsem duše stínaných pro svědectví Ježíšovo a pro slovo Boží, a kteříž se neklaněli šelmě, ani obrazu jejímu, a aniž přijali znamení jejího na čela svá, anebo na ruce své. A ožili a kralovali s Kristem tisíc let.
5 ੫ ਬਾਕੀ ਦੇ ਮੁਰਦੇ ਹਜ਼ਾਰ ਸਾਲ ਦੇ ਪੂਰੇ ਹੋਣ ਤੱਕ ਜਿਉਂਦੇ ਨਾ ਹੋਏ। ਇਹ ਪਹਿਲਾ ਮੁਰਦਿਆਂ ਦਾ ਜੀ ਉੱਠਣਾ ਹੈ।
Jiní pak mrtví neožili, dokudž by se nevyplnilo tisíc let. A toť jest první vzkříšení.
6 ੬ ਧੰਨ ਅਤੇ ਪਵਿੱਤਰ ਉਹ ਜਿਹੜਾ ਪਹਿਲਾ ਮੁਰਦਿਆਂ ਦੇ ਜੀ ਉੱਠਣ ਵਿੱਚ ਸ਼ਾਮਿਲ ਹੈ! ਇਹਨਾਂ ਉੱਤੇ ਦੂਸਰੀ ਮੌਤ ਦਾ ਕੁਝ ਵੱਸ ਨਹੀਂ ਸਗੋਂ ਉਹ ਪਰਮੇਸ਼ੁਰ ਅਤੇ ਮਸੀਹ ਦੇ ਜਾਜਕ ਹੋਣਗੇ ਅਤੇ ਉਹ ਦੇ ਨਾਲ ਹਜ਼ਾਰ ਸਾਲ ਰਾਜ ਕਰਨਗੇ।
Blahoslavený a svatý, kdož má díl v prvním vzkříšení. Nad těmiť ta druhá smrt nemá moci, ale budou kněží Boží a Kristovi, a kralovati s ním budou tisíc let.
7 ੭ ਜਦ ਉਹ ਹਜ਼ਾਰ ਸਾਲ ਪੂਰਾ ਹੋ ਗਿਆ ਤਾਂ ਸ਼ੈਤਾਨ ਆਪਣੀ ਕੈਦ ਤੋਂ ਛੱਡਿਆ ਜਾਵੇਗਾ।
A když se vyplní tisíc let, propuštěn bude satanáš z žaláře svého.
8 ੮ ਅਤੇ ਉਹਨਾਂ ਕੌਮਾਂ ਨੂੰ ਜਿਹੜੀਆਂ ਧਰਤੀ ਦੇ ਚਾਰਾਂ ਕੋਨਿਆਂ ਵਿੱਚ ਹਨ, ਅਰਥਾਤ ਗੋਗ ਅਤੇ ਮਗੋਗ ਨੂੰ ਭਰਮਾਉਣ ਲਈ ਨਿੱਕਲੇਗਾ ਭਈ ਉਹਨਾਂ ਨੂੰ ਯੁੱਧ ਲਈ ਇਕੱਠੀਆਂ ਕਰੇ। ਉਹਨਾਂ ਦੀ ਗਿਣਤੀ ਸਮੁੰਦਰ ਦੀ ਰੇਤ ਜਿੰਨੀ ਹੈ।
I vyjde, aby svodil národy, kteříž jsou na čtyřech stranách země, Goga a Magoga, a aby je shromáždil k boji, kterýchžto počet jest jako písku mořského.
9 ੯ ਉਹ ਸਾਰੀ ਧਰਤੀ ਉੱਤੇ ਚੜ੍ਹ ਪਏ ਅਤੇ ਸੰਤਾਂ ਦੇ ਡੇਰੇ ਅਤੇ ਪਿਆਰੀ ਨਗਰੀ ਨੂੰ ਘੇਰਾ ਪਾ ਲਿਆ ਅਤੇ ਸਵਰਗ ਉੱਤੋਂ ਅੱਗ ਉਤਰੀ ਜਿਸ ਨੇ ਉਹਨਾਂ ਨੂੰ ਭਸਮ ਕਰ ਦਿੱਤਾ!
I vstoupili na širokost země a obklíčili stany svatých, i to město milé, ale sstoupil oheň od Boha s nebe a spálil je.
10 ੧੦ ਅਤੇ ਸ਼ੈਤਾਨ ਜਿਸ ਨੇ ਉਹਨਾਂ ਨੂੰ ਭਰਮਾਇਆ ਸੀ, ਅੱਗ ਅਤੇ ਗੰਧਕ ਦੀ ਝੀਲ ਵਿੱਚ ਸੁੱਟਿਆ ਗਿਆ ਜਿੱਥੇ ਉਹ ਦਰਿੰਦਾ ਅਤੇ ਝੂਠਾ ਨਬੀ ਹੈ ਅਤੇ ਉਹ ਰਾਤ-ਦਿਨ ਜੁੱਗੋ-ਜੁੱਗ ਕਸ਼ਟ ਭੋਗਣਗੇ। (aiōn , Limnē Pyr )
A ďábel, kterýž je svodil, uvržen jest do jezera ohně a síry, kdež jest i šelma, i falešný prorok, a budouť mučeni dnem i nocí na věky věků. (aiōn , Limnē Pyr )
11 ੧੧ ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ।
I viděl jsem trůn veliký bílý, a sedícího na něm, před jehož tváří utekla země i nebe, a místo jim není nalezeno.
12 ੧੨ ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਂ ਪੋਥੀਆਂ ਵਿੱਚ ਲਿਖੀਆਂ ਹੋਈਆਂ ਗੱਲਾਂ ਤੋਂ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ।
I viděl jsem mrtvé, malé i veliké, stojící před obličejem Božím, a knihy otevříny jsou. A jiné knihy také jsou otevříny, to jest knihy života, i souzeni jsou mrtví podle toho, jakž psáno bylo v knihách, totiž podle skutků svých.
13 ੧੩ ਅਤੇ ਸਮੁੰਦਰ ਨੇ ਉਹ ਮੁਰਦੇ ਜਿਹੜੇ ਉਹ ਦੇ ਵਿੱਚ ਸਨ ਮੋੜ ਦਿੱਤੇ, ਮੌਤ ਅਤੇ ਪਤਾਲ ਨੇ ਉਹਨਾਂ ਨੂੰ ਦੇ ਦਿੱਤਾ ਜੋ ਉਸ ਵਿੱਚ ਸਨ, ਅਤੇ ਹਰੇਕ ਦਾ ਨਿਆਂ ਉਹ ਦੇ ਕੰਮਾਂ ਅਨੁਸਾਰ ਕੀਤਾ ਗਿਆ। (Hadēs )
A vydalo moře mrtvé, kteříž byli v něm, tolikéž smrt i peklo vydali ty, kteříž v nich byli, i souzeni jsou jeden každý podle skutků svých. (Hadēs )
14 ੧੪ ਤਾਂ ਕਾਲ ਅਤੇ ਪਤਾਲ ਅੱਗ ਦੀ ਝੀਲ ਵਿੱਚ ਸੁੱਟੇ ਗਏ। ਇਹ ਦੂਜੀ ਮੌਤ ਹੈ ਅਰਥਾਤ ਅੱਗ ਦੀ ਝੀਲ। (Hadēs , Limnē Pyr )
Smrt pak a peklo uvrženi jsou do jezera ohnivého, a toť jest smrt druhá. (Hadēs , Limnē Pyr )
15 ੧੫ ਅਤੇ ਜੇਕਰ ਕਿਸੇ ਦਾ ਨਾਮ ਜੀਵਨ ਦੀ ਪੋਥੀ ਵਿੱਚ ਲਿਖਿਆ ਹੋਇਆ ਨਾ ਮਿਲਿਆ, ਤਾਂ ਉਹ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ। (Limnē Pyr )
I ten, kdož není nalezen v knihách života, uvržen jest do jezera ohnivého. (Limnē Pyr )