< ਯੂਹੰਨਾ ਦੇ ਪਰਕਾਸ਼ ਦੀ ਪੋਥੀ 21 >
1 ੧ ਫਿਰ ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਵੇਖੀ, ਕਿਉਂ ਜੋ ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਜਾਂਦੀ ਰਹੀ ਹੈ ਅਤੇ ਹੁਣ ਸਮੁੰਦਰ ਨਹੀਂ ਹੈ।
૧પછી મેં નવું આકાશ તથા નવી પૃથ્વી જોયાં, કેમ કે પ્રથમનું આકાશ તથા પ્રથમની પૃથ્વી જતા રહ્યાં હતા; અને સમુદ્ર પણ રહ્યો ન હતો.
2 ੨ ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਪਰਮੇਸ਼ੁਰ ਦੇ ਕੋਲੋਂ ਅਕਾਸ਼ ਤੋਂ ਉਤਰਦੀ ਹੋਈ ਵੇਖਿਆ, ਉਹ ਇਸ ਤਰ੍ਹਾਂ ਤਿਆਰ ਕੀਤੀ ਹੋਈ ਸੀ, ਜਿਵੇਂ ਲਾੜੀ ਆਪਣੇ ਲਾੜੇ ਲਈ ਸ਼ਿੰਗਾਰੀ ਹੋਈ ਹੋਵੇ।
૨મેં પવિત્ર નગર, નવું યરુશાલેમ, ઈશ્વરની પાસેથી સ્વર્ગમાંથી ઊતરતું જોયું, અને જેમ કન્યા પોતાના વરને સારુ શણગારેલી હોય તેમ તે તૈયાર કરેલું હતું.
3 ੩ ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਕਿ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਉਹਨਾਂ ਨਾਲ ਡੇਰਾ ਕਰੇਗਾ ਅਤੇ ਉਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਉਹਨਾਂ ਦਾ ਪਰਮੇਸ਼ੁਰ ਹੋ ਕੇ ਉਹਨਾਂ ਦੇ ਨਾਲ ਰਹੇਗਾ।
૩રાજ્યાસનમાંથી મોટી વાણી એમ કહેતી મેં સાંભળી કે, ‘જુઓ, ઈશ્વરનું રહેઠાણ માણસોની સાથે છે, અને ઈશ્વર તેઓની સાથે વસશે, અને તેઓ તેમના લોકો થશે, અને ઈશ્વર પોતે તેઓની સાથે રહીને તેઓના ઈશ્વર થશે.
4 ੪ ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,
૪તે તેઓની આંખોમાંનું દરેક આંસુ લૂછી નાખશે; હવે મરણ, શોક, રુદન કે વેદના ફરીથી થશે નહિ. જૂની વાતો જતી રહી છે.’”
5 ੫ ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਬੋਲਿਆ, ਵੇਖ, ਮੈਂ ਸਭ ਕੁਝ ਨਵਾਂ ਬਣਾਉਂਦਾ ਹਾਂ, ਅਤੇ ਉਸ ਨੇ ਆਖਿਆ, ਲਿਖ, ਕਿਉਂ ਜੋ ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ।
૫રાજ્યાસન પર જે બેઠેલા છે, તેમણે કહ્યું કે, ‘જુઓ, હું સઘળું નવું બનાવું છું.’” ફરીથી તે કહે છે કે, ‘તું લખ, કેમ કે આ વાતો વિશ્વસનીય તથા સાચી છે.’”
6 ੬ ਅਤੇ ਉਸ ਨੇ ਮੈਨੂੰ ਆਖਿਆ, ਹੋ ਗਿਆ ਹੈ! ਮੈਂ ਅਲਫਾ ਅਤੇ ਓਮੇਗਾ, ਆਦ ਅਤੇ ਅੰਤ ਹਾਂ। ਜਿਹੜਾ ਤਿਹਾਇਆ ਹੈ, ਮੈਂ ਉਹ ਨੂੰ ਅੰਮ੍ਰਿਤ ਜਲ ਦੇ ਸੋਤੇ ਵਿੱਚੋਂ ਮੁਫ਼ਤ ਪਿਆਵਾਂਗਾ।
૬તેમણે મને કહ્યું કે, ‘તે પૂરી થઈ ગઈ છે. હું આલ્ફા તથા ઓમેગા, શરૂઆત તથા અંત છું. હું તરસ્યાને જીવનનાં પાણીના ઝરામાંથી મફત જળ આપીશ.
7 ੭ ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਿਕਾਰੀ ਹੋਵੇਗਾ ਅਤੇ ਮੈਂ ਉਹ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ।
૭જે જીતે છે તે તેઓનો વારસો પામશે, અને હું તેમનો ઈશ્વર થઈશ, અને તેઓ મારા બાળકો થશે.
8 ੮ ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ। (Limnē Pyr )
૮પણ કાયરો, અવિશ્વાસીઓ, દુર્જનો, હત્યારાઓ, વ્યભિચારીઓ, તાંત્રિકો, મૂર્તિપૂજકો તથા સઘળા જૂઠું બોલનારાઓને, અગ્નિ તથા ગંધકથી બળનારા સરોવરમાં ફેંકવામાં આવશે. એ જ બીજું મરણ છે.” (Limnē Pyr )
9 ੯ ਜਿਨ੍ਹਾਂ ਸੱਤਾਂ ਦੂਤਾਂ ਕੋਲ ਉਹ ਸੱਤ ਕਟੋਰੇ ਸਨ ਅਤੇ ਜਿਹੜੇ ਆਖਰੀ ਸੱਤ ਮਹਾਂਮਾਰੀਆਂ ਨੂੰ ਲਏ ਹੋਏ ਸਨ, ਉਹਨਾਂ ਵਿੱਚੋਂ ਇੱਕ ਨੇ ਆ ਕੇ ਮੇਰੇ ਨਾਲ ਗੱਲ ਕੀਤੀ ਕਿ ਇੱਧਰ ਆ, ਮੈਂ ਤੈਨੂੰ ਲਾੜੀ ਵਿਖਾਵਾਂ ਜਿਹੜੀ ਲੇਲੇ ਦੀ ਪਤਨੀ ਹੈ।
૯જે સાત સ્વર્ગદૂતોની પાસે સાત પ્યાલા હતા, તે સાત છેલ્લી આફતોથી ભરેલા હતા તેઓમાંનો એક સ્વર્ગદૂત મારી પાસે આવ્યો ને મને કહ્યું કે, ‘અહીં આવ, અને જે કન્યા હલવાનની પત્ની છે તેને હું તને બતાવીશ.’”
10 ੧੦ ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਵੱਡੇ ਅਤੇ ਉੱਚੇ ਪਹਾੜ ਉੱਤੇ ਲੈ ਗਿਆ ਅਤੇ ਉਸ ਨੇ ਉਹ ਪਵਿੱਤਰ ਨਗਰੀ ਯਰੂਸ਼ਲਮ ਪਰਮੇਸ਼ੁਰ ਕੋਲੋਂ ਸਵਰਗ ਤੋਂ ਉੱਤਰਦੀ ਮੈਨੂੰ ਵਿਖਾਈ, ਜਿਹ ਦੇ ਵਿੱਚ ਪਰਮੇਸ਼ੁਰ ਦਾ ਤੇਜ ਸੀ।
૧૦પછી તે મને આત્મામાં એક મોટા તથા ઊંચા પહાડ પર લઈ ગયો, અને ઈશ્વરની પાસેથી સ્વર્ગથી ઊતરતું પવિત્ર નગર યરુશાલેમ મને બતાવ્યું.
11 ੧੧ ਉਹ ਦੀ ਜੋਤ ਅੱਤ ਭਾਰੇ ਮੁੱਲ ਦੇ ਜਵਾਹਰ ਵਰਗੀ ਸੀ ਅਰਥਾਤ ਪੁਖਰਾਜ ਪੱਥਰ ਜਿਹੀ ਜੋ ਬਲੌਰ ਦੀ ਤਰ੍ਹਾਂ ਨਿਰਮਲ ਹੋਵੇ।
૧૧તેમાં ઈશ્વરનું ગૌરવ હતું, અને તેનું તેજ અતિ મૂલ્યવાન રત્ન જેવું, એટલે યાસપિસ પાષાણ જે સ્ફટિક સમાન નિર્મળ હોય, એના જેવું હતું.
12 ੧੨ ਅਤੇ ਉਹ ਦੀ ਵੱਡੀ ਅਤੇ ਉੱਚੀ ਸ਼ਹਿਰਪਨਾਹ ਹੈ ਅਤੇ ਉਹ ਦੇ ਬਾਰਾਂ ਦਰਵਾਜ਼ੇ ਹਨ ਅਤੇ ਉਹਨਾਂ ਦਰਵਾਜਿਆਂ ਉੱਤੇ ਬਾਰਾਂ ਦੂਤ। ਅਤੇ ਉਹਨਾਂ ਉੱਤੇ ਨਾਮ ਲਿਖੇ ਹੋਏ ਸਨ, ਜਿਹੜੇ ਇਸਰਾਏਲ ਦੇ ਵੰਸ਼ ਦੇ ਬਾਰਾਂ ਗੋਤਾਂ ਦੇ ਨਾਮ ਹਨ।
૧૨તેની દિવાલ મોટી તથા ઉંચી હતી અને જેને બાર દરવાજા હતા, અને દરવાજા પાસે બાર સ્વર્ગદૂતો ઊભેલા હતા. દરવાજા પર ઇઝરાયલનાં બાર કુળોના નામો લખેલાં હતાં.
13 ੧੩ ਪੂਰਬ ਵੱਲ ਤਿੰਨ ਦਰਵਾਜ਼ੇ ਅਤੇ ਪੱਛਮ ਵੱਲ ਤਿੰਨ ਦਰਵਾਜ਼ੇ ਅਤੇ ਦੱਖਣ ਵੱਲ ਤਿੰਨ ਦਰਵਾਜ਼ੇ ਅਤੇ ਉੱਤਰ ਵੱਲ ਤਿੰਨ ਦਰਵਾਜ਼ੇ ਹਨ।
૧૩પૂર્વમાં ત્રણ દરવાજા, ઉત્તરમાં ત્રણ દરવાજા, દક્ષિણમાં ત્રણ દરવાજા અને પશ્ચિમમાં ત્રણ દરવાજા હતા.
14 ੧੪ ਅਤੇ ਉਸ ਨਗਰੀ ਦੀ ਸ਼ਹਿਰਪਨਾਹ ਦੀਆਂ ਬਾਰਾਂ ਨੀਹਾਂ ਹਨ ਅਤੇ ਉਹਨਾਂ ਉੱਤੇ ਲੇਲੇ ਦੇ ਬਾਰਾਂ ਰਸੂਲਾਂ ਦੇ ਨਾਮ ਹਨ।
૧૪નગરની દીવાલના પાયાના બાર પથ્થર હતા, અને તેના પર હલવાનના બાર પ્રેરિતોનાં બાર નામ હતાં.
15 ੧੫ ਮੇਰੇ ਨਾਲ ਜਿਹੜਾ ਗੱਲਾਂ ਕਰਦਾ ਸੀ ਉਹ ਦੇ ਕੋਲ ਇੱਕ ਨਾਪ ਅਰਥਾਤ ਇੱਕ ਸੋਨੇ ਦਾ ਕਾਨਾ ਸੀ ਭਈ ਉਹ ਉਸ ਨਗਰੀ ਦੀ ਅਤੇ ਉਹ ਦੇ ਦਰਵਾਜਿਆਂ ਦੀ ਅਤੇ ਉਹ ਦੀ ਸ਼ਹਿਰਪਨਾਹ ਦੀ ਮਿਣਤੀ ਕਰੇ।
૧૫મારી સાથે જે સ્વર્ગદૂત બોલતો હતો, તેની પાસે નગર, દરવાજા અને દીવાલનું માપ લેવાની સોનાની લાકડી હતી.
16 ੧੬ ਅਤੇ ਉਹ ਨਗਰੀ ਚੌਰਸ ਬਣੀ ਹੋਈ ਹੈ ਅਤੇ ਜਿੰਨੀ ਉਹ ਦੀ ਚੌੜਾਈ ਓਨੀ ਹੀ ਉਹ ਦੀ ਲੰਬਾਈ ਹੈ। ਅਤੇ ਉਸ ਨੇ ਨਗਰੀ ਨੂੰ ਕਾਨੇ ਨਾਲ ਮਿਣਿਆ ਅਤੇ ਪੰਦਰਾਂ ਸੌ ਮੀਲ ਨਿੱਕਲੀ ਉਹ ਦੀ ਲੰਬਾਈ ਅਤੇ ਚੁੜਾਈ ਅਤੇ ਉਚਾਈ ਇੱਕੋ ਜਿਹੀ ਹੈ।
૧૬નગર સમચોરસ હતું તેની જેટલી લંબાઈ હતી તેટલી જ તેની પહોળાઈ હતી. તેણે લાકડીથી નગરનું માપ લીધું. તો તે બે હજાર ચારસો કિલોમિટર થયું. નગરની લંબાઈ, પહોળાઈ ઊંચાઈ સરખી હતી.
17 ੧੭ ਅਤੇ ਉਸ ਨੇ ਉਹ ਦੀ ਸ਼ਹਿਰਪਨਾਹ ਨੂੰ ਮਨੁੱਖ ਦੇ ਅਰਥਾਤ ਦੂਤ ਦੇ ਨਾਪ ਦੇ ਅਨੁਸਾਰ ਮਿਣਿਆ ਅਤੇ ਇੱਕ ਸੌ ਚੁਤਾਲੀ ਹੱਥ ਨਿੱਕਲੀ।
૧૭તેણે તેની દીવાલનું માપ લીધું, તે માણસના માપ, એટલે સ્વર્ગદૂતના માપ પ્રમાણે ગણતાં એક્સો ચુંમાળીસ હાથ હતું.
18 ੧੮ ਅਤੇ ਉਹ ਦੀ ਸ਼ਹਿਰਪਨਾਹ ਦੀ ਚਿਣਾਈ ਯਸ਼ਬ ਦੀ ਸੀ ਅਤੇ ਉਹ ਨਗਰੀ ਸਾਫ਼ ਸ਼ੀਸ਼ੇ ਦੇ ਵਾਂਗੂੰ ਸ਼ੁੱਧ ਸੋਨੇ ਦੀ ਸੀ।
૧૮તેની દીવાલની બાંધણી યાસપિસની હતી; અને નગર સ્વચ્છ કાચનાં જેવું શુદ્ધ સોનાનું હતું.
19 ੧੯ ਉਸ ਨਗਰੀ ਦੀ ਸ਼ਹਿਰਪਨਾਹ ਦੀਆਂ ਨੀਹਾਂ ਹਰ ਪਰਕਾਰ ਦੇ ਜਵਾਹਰ ਨਾਲ ਜੜੀਆਂ ਹੋਈਆਂ ਸਨ। ਪਹਿਲੀ ਨੀਂਹ ਯਸ਼ਬ ਦੀ ਸੀ, ਦੂਜੀ ਨੀਲਮ ਦੀ, ਤੀਜੀ ਦੁਧੀਯਾ ਅਕੀਕ ਦੀ, ਚੌਥੀ ਪੰਨੇ ਦੀ।
૧૯નગરની દીવાલના પાયા દરેક પ્રકારના મૂલ્યવાન પાષાણથી સુશોભિત હતા; પહેલો પાયો યાસપિસ, બીજો નીલમ, ત્રીજો માણેક, ચોથો લીલમ,
20 ੨੦ ਪੰਜਵੀਂ ਸੁਲੇਮਾਨੀ ਦੀ, ਛੇਵੀਂ ਲਾਲ ਅਕੀਕ ਦੀ, ਸੱਤਵੀਂ ਜ਼ਬਰਜਦ ਦੀ, ਅੱਠਵੀਂ ਬੈਰੂਜ ਦੀ, ਨੌਵੀਂ ਸੁਨਹਿਲੇ ਦੀ, ਦਸਵੀਂ ਹਰੇ ਅਕੀਕ ਦੀ, ਗਿਆਰ੍ਹਵੀਂ ਜ਼ਕਰਨ ਦੀ, ਬਾਰ੍ਹਵੀਂ ਕਟਹਲੇ ਦੀ।
૨૦પાંચમો ગોમેદ, છઠ્ઠો અકીક, સાતમો તૃણમણિ, આઠમો પિરોજ, નવમો પોખરાજ, દસમો લસણિયો, અગિયારમો શનિ, બારમો યાકૂત.
21 ੨੧ ਅਤੇ ਬਾਰਾਂ ਦਰਵਾਜ਼ੇ ਬਾਰਾਂ ਮੋਤੀ ਸਨ। ਇੱਕ-ਇੱਕ ਦਰਵਾਜ਼ਾ ਇੱਕ-ਇੱਕ ਮੋਤੀ ਦਾ ਸੀ, ਅਤੇ ਉਸ ਨਗਰੀ ਦਾ ਚੌਂਕ ਨਿਰਮਲ ਸ਼ੀਸ਼ੇ ਵਰਗਾ ਸ਼ੁੱਧ ਸੋਨੇ ਦਾ ਸੀ।
૨૧તે બાર દરવાજા બાર મોતી હતા, તેઓમાંનો દરેક દરવાજો એક એક મોતીનો બનેલો હતો. નગરનો માર્ગ પારદર્શક કાચ જેવા શુદ્ધ સોનાનો બનેલો હતો.
22 ੨੨ ਮੈਂ ਉਸ ਵਿੱਚ ਕੋਈ ਹੈਕਲ ਨਾ ਵੇਖੀ ਕਿਉਂ ਜੋ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ ਅਤੇ ਲੇਲਾ ਉਹ ਦੀ ਹੈਕਲ ਹੈ।
૨૨મેં તેમાં ભક્તિસ્થાન જોયું નહિ, કેમ કે સર્વસમર્થ પ્રભુ ઈશ્વર તથા હલવાન એ જ ત્યાનું ભક્તિસ્થાન છે.
23 ੨੩ ਅਤੇ ਉਸ ਨਗਰੀ ਨੂੰ ਸੂਰਜ ਦੀ ਕੁਝ ਲੋੜ ਨਹੀਂ, ਨਾ ਚੰਦਰਮਾ ਦੀ ਕਿ ਉਹ ਉਸ ਉੱਤੇ ਚਮਕਣ ਕਿਉਂ ਜੋ ਪਰਮੇਸ਼ੁਰ ਦੇ ਤੇਜ ਨੇ ਉਹ ਨੂੰ ਚਾਨਣ ਕੀਤਾ ਅਤੇ ਲੇਲਾ ਉਹ ਦੀ ਜੋਤ ਹੈ।
૨૩નગરમાં સૂર્ય કે ચંદ્ર પ્રકાશ આપે એવી જરૂર નથી. કેમ કે ઈશ્વરના ગૌરવે તેને પ્રકાશિત કર્યું છે, અને હલવાન તેનો દીવો છે.
24 ੨੪ ਅਤੇ ਕੌਮਾਂ ਉਹ ਦੇ ਚਾਨਣ ਦੇ ਆਸਰੇ ਫਿਰਨਗੀਆਂ ਅਤੇ ਧਰਤੀ ਦੇ ਰਾਜੇ ਆਪਣਾ ਪ੍ਰਤਾਪ ਉਸ ਵਿੱਚ ਲਿਆਉਣਗੇ।
૨૪પૃથ્વીની સર્વ પ્રજા તેના પ્રકાશમાં ચાલશે. અને દુનિયાના રાજાઓ પોતાનો વૈભવ તેમાં લાવે છે.
25 ੨੫ ਅਤੇ ਉਹ ਦੇ ਦਰਵਾਜ਼ੇ ਦਿਨ ਨੂੰ ਕਦੇ ਬੰਦ ਨਾ ਹੋਣਗੇ ਕਿਉਂ ਜੋ ਰਾਤ ਤਾਂ ਉੱਥੇ ਹੋਣੀ ਹੀ ਨਹੀਂ।
૨૫દિવસે તેના દરવાજા કદી બંધ થશે નહિ ત્યાં રાત પડશે નહિ.
26 ੨੬ ਅਤੇ ਉਹ ਕੌਮਾਂ ਦਾ ਪ੍ਰਤਾਪ ਅਤੇ ਮਾਣ ਉਸ ਵਿੱਚ ਲਿਆਉਣਗੇ।
૨૬તેઓ સર્વ પ્રજાઓનો વૈભવ તથા કીર્તિ તેમાં લાવશે;
27 ੨੭ ਪਰ ਕੋਈ ਅਪਵਿੱਤਰ ਵਸਤ ਜਾਂ ਕੋਈ ਘਿਣਾਉਣੇ ਕੰਮ ਕਰਨ ਵਾਲਾ ਅਤੇ ਝੂਠਾ ਕੰਮ ਕਰਨ ਵਾਲਾ ਉਸ ਵਿੱਚ ਕਦੇ ਨਾ ਵੜੇਗਾ ਪਰ ਕੇਵਲ ਉਹ ਜਿਹਨਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਲਿਖੇ ਹੋਏ ਹਨ।
૨૭અને જે કંઈ અશુદ્ધ છે, અને જે કોઈ ધિક્કારપાત્ર તથા અસત્યનું આચરણ કરે છે તેઓ તેમાં પ્રવેશી શકશે નહિ. જેઓનાં નામ હલવાનના જીવનપુસ્તકમાં લખેલાં છે તેઓ જ પ્રવેશ પામી શકશે.