< ਯੂਹੰਨਾ ਦੇ ਪਰਕਾਸ਼ ਦੀ ਪੋਥੀ 22 +
1 ੧ ਉਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਗੂੰ ਸਾਫ਼ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ, ਉਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ।
Καὶ ἔδειξέν μοι ποταμὸν ὕδατος ζωῆς λαμπρὸν ὡς κρύσταλλον, ἐκπορευόμενον ἐκ τοῦ θρόνου τοῦ θεοῦ καὶ τοῦ ἀρνίου.
2 ੨ ਉਸ ਨਦੀ ਦੇ ਦੋਨਾਂ ਕਿਨਾਰਿਆਂ ਉੱਤੇ ਜੀਵਨ ਦਾ ਬਿਰਛ ਹੈ, ਜਿਸ ਨੂੰ ਬਾਰਾਂ ਪਰਕਾਰ ਦੇ ਫਲ ਲੱਗਦੇ ਹਨ ਅਤੇ ਉਹ ਹਰ ਮਹੀਨੇ ਆਪਣਾ ਫਲ ਦਿੰਦਾ ਹੈ, ਅਤੇ ਉਸ ਬਿਰਛ ਦੇ ਪੱਤੇ ਕੌਮਾਂ ਦੇ ਇਲਾਜ ਦੇ ਲਈ ਹਨ।
ἐν μέσῳ τῆς πλατείας αὐτῆς καὶ τοῦ ποταμοῦ ἐντεῦθεν καὶ ἐκεῖθεν ξύλον ζωῆς ποιῶν καρποὺς δώδεκα, κατὰ μῆνα ἕκαστον ἀποδιδοὺς τὸν καρπὸν αὐτοῦ, καὶ τὰ φύλλα τοῦ ξύλου εἰς θεραπείαν τῶν ἐθνῶν.
3 ੩ ਅਤੇ ਹੁਣ ਅਗਾਹਾਂ ਨੂੰ ਕੋਈ ਸਰਾਪ ਨਾ ਹੋਵੇਗਾ ਅਤੇ ਪਰਮੇਸ਼ੁਰ ਅਤੇ ਲੇਲੇ ਦਾ ਸਿੰਘਾਸਣ ਉਸ ਵਿੱਚ ਹੋਵੇਗਾ ਅਤੇ ਉਹ ਦੇ ਦਾਸ ਉਹ ਦੀ ਬੰਦਗੀ ਕਰਨਗੇ।
καὶ πᾶν κατάθεμα οὐκ ἔσται ἔτι. καὶ ὁ θρόνος τοῦ θεοῦ καὶ τοῦ ἀρνίου ἐν αὐτῇ ἔσται, καὶ οἱ δοῦλοι αὐτοῦ λατρεύσουσιν αὐτῷ,
4 ੪ ਅਤੇ ਉਹ ਦਾ ਦਰਸ਼ਣ ਪਾਉਣਗੇ ਅਤੇ ਉਹ ਦਾ ਨਾਮ ਉਹਨਾਂ ਦੇ ਮੱਥਿਆਂ ਉੱਤੇ ਹੋਵੇਗਾ।
καὶ ὄψονται τὸ πρόσωπον αὐτοῦ, καὶ τὸ ὄνομα αὐτοῦ ἐπὶ τῶν μετώπων αὐτῶν.
5 ੫ ਅਤੇ ਹੁਣ ਅਗਾਹਾਂ ਨੂੰ ਰਾਤ ਨਾ ਹੋਵੇਗੀ ਅਤੇ ਉਹਨਾਂ ਨੂੰ ਦੀਵੇ ਦੀ ਰੋਸ਼ਨੀ ਸਗੋਂ ਸੂਰਜ ਦੇ ਚਾਨਣ ਦੀ ਕੁਝ ਜ਼ਰੂਰਤ ਨਹੀਂ ਕਿਉਂ ਜੋ ਪ੍ਰਭੂ ਪਰਮੇਸ਼ੁਰ ਉਹਨਾਂ ਨੂੰ ਚਾਨਣ ਦੇਵੇਗਾ, ਅਤੇ ਉਹ ਜੁੱਗੋ-ਜੁੱਗ ਰਾਜ ਕਰਨਗੇ। (aiōn )
καὶ νὺξ οὐκ ἔσται ἔτι, καὶ οὐκ ἔχουσιν χρείαν φωτὸς λύχνου καὶ φωτὸς ἡλίου, ὅτι κύριος ὁ θεὸς φωτιεῖ ἐπ’ αὐτούς, καὶ βασιλεύσουσιν εἰς τοὺς αἰῶνας τῶν αἰώνων. (aiōn )
6 ੬ ਫੇਰ ਉਸ ਨੇ ਮੈਨੂੰ ਆਖਿਆ, ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ ਅਤੇ ਪ੍ਰਭੂ ਨੇ ਜਿਹੜਾ ਨਬੀਆਂ ਦੇ ਆਤਮਿਆਂ ਦਾ ਪਰਮੇਸ਼ੁਰ ਹੈ ਆਪਣਾ ਦੂਤ ਭੇਜਿਆ, ਜੋ ਜਿਹੜੀਆਂ ਗੱਲਾਂ ਛੇਤੀ ਹੋਣੀਆਂ ਹਨ ਸੋ ਆਪਣਿਆਂ ਦਾਸਾਂ ਨੂੰ ਵਿਖਾਵੇ।
καὶ εἶπέν μοι, οὗτοι οἱ λόγοι πιστοὶ καὶ ἀληθινοί, καὶ ὁ κύριος, ὁ θεὸς τῶν πνευμάτων τῶν προφητῶν, ἀπέστειλεν τὸν ἄγγελον αὐτοῦ δεῖξαι τοῖς δούλοις αὐτοῦ ἃ δεῖ γενέσθαι ἐν τάχει.
7 ੭ ਵੇਖ, ਮੈਂ ਛੇਤੀ ਆਉਂਦਾ ਹਾਂ! ਧੰਨ ਉਹ ਜਿਹੜਾ ਇਸ ਪੋਥੀ ਦੇ ਅਗੰਮ ਵਾਕ ਦੀਆਂ ਗੱਲਾਂ ਦੀ ਪਾਲਨਾ ਕਰਦਾ ਹੈ!
καὶ ἰδοὺ ἔρχομαι ταχύ. μακάριος ὁ τηρῶν τοὺς λόγους τῆς προφητείας τοῦ βιβλίου τούτου.
8 ੮ ਮੈਂ ਯੂਹੰਨਾ ਉਹ ਹਾਂ ਜਿਸ ਨੇ ਇਨ੍ਹਾਂ ਗੱਲਾਂ ਨੂੰ ਸੁਣਿਆ ਅਤੇ ਵੇਖਿਆ, ਅਤੇ ਜਦੋਂ ਮੈਂ ਸੁਣਿਆ ਅਤੇ ਵੇਖਿਆ ਤਾਂ ਮੈਂ ਮੱਥਾ ਟੇਕਣ ਲਈ ਡਿੱਗ ਕੇ ਉਸ ਦੂਤ ਦੇ ਪੈਰਾਂ ਉੱਤੇ ਜਾ ਪਿਆ ਜਿਸ ਨੇ ਮੈਨੂੰ ਇਹ ਗੱਲਾਂ ਵਿਖਾਈਆਂ ਸਨ।
Κἀγὼ Ἰωάννης ὁ βλέπων καὶ ἀκούων ταῦτα. καὶ ὅτε ἤκουσα καὶ ἔβλεψα, ἔπεσα προσκυνῆσαι ἔμπροσθεν τῶν ποδῶν τοῦ ἀγγέλου τοῦ δεικνύοντός μοι ταῦτα.
9 ੯ ਤਾਂ ਉਸ ਮੈਨੂੰ ਆਖਿਆ ਭਈ ਇਸ ਤਰ੍ਹਾਂ ਨਾ ਕਰ! ਮੈਂ ਤਾਂ ਤੇਰੇ ਅਤੇ ਨਬੀਆਂ ਦੇ ਜੋ ਤੇਰੇ ਭਰਾ ਹਨ ਅਤੇ ਉਹਨਾਂ ਦੇ ਜਿਹੜੇ ਇਸ ਪੋਥੀ ਦੀਆਂ ਗੱਲਾਂ ਦੀ ਪਾਲਨਾ ਕਰਦੇ ਹਨ, ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ!
καὶ λέγει μοι, ὅρα μή· σύνδουλός σού εἰμι καὶ τῶν ἀδελφῶν σου τῶν προφητῶν καὶ τῶν τηρούντων τοὺς λόγους τοῦ βιβλίου τούτου· τῷ θεῷ προσκύνησον.
10 ੧੦ ਤਾਂ ਉਸ ਮੈਨੂੰ ਆਖਿਆ ਕਿ ਇਸ ਪੋਥੀ ਦੇ ਅਗੰਮ ਵਾਕ ਦੀਆਂ ਬਾਣੀਆਂ ਉੱਤੇ ਮੋਹਰ ਨਾ ਲਾ, ਕਿਉਂ ਜੋ ਸਮਾਂ ਨੇੜੇ ਹੈ!
καὶ λέγει μοι, μὴ σφραγίσῃς τοὺς λόγους τῆς προφητείας τοῦ βιβλίου τούτου, ὁ καιρὸς γὰρ ἐγγύς ἐστιν.
11 ੧੧ ਜਿਹੜਾ ਕੁਧਰਮੀ ਹੈ ਉਹ ਅਗਾਹਾਂ ਨੂੰ ਕੁਧਰਮ ਕਰੀ ਜਾਏ ਅਤੇ ਜਿਹੜਾ ਅਸ਼ੁੱਧ ਹੈ ਉਹ ਅਗਾਹਾਂ ਨੂੰ ਅਸ਼ੁੱਧ ਹੋਈ ਜਾਏ ਅਤੇ ਜਿਹੜਾ ਧਰਮੀ ਹੈ ਉਹ ਅਗਾਹਾਂ ਨੂੰ ਧਰਮ ਕਰੀ ਜਾਏ ਅਤੇ ਜਿਹੜਾ ਪਵਿੱਤਰ ਹੈ ਉਹ ਅਗਾਹਾਂ ਨੂੰ ਪਵਿੱਤਰ ਹੋਈ ਜਾਏ।
ὁ ἀδικῶν ἀδικησάτω ἔτι, καὶ ὁ ῥυπαρὸς ῥυπανθήτω ἔτι, καὶ ὁ δίκαιος δικαιοσύνην ποιησάτω ἔτι, καὶ ὁ ἅγιος ἁγιασθήτω ἔτι.
12 ੧੨ ਵੇਖ, ਮੈਂ ਛੇਤੀ ਆਉਂਦਾ ਹਾਂ ਅਤੇ ਹਰੇਕ ਮਨੁੱਖ ਨੂੰ ਉਸ ਦੇ ਕੰਮਾਂ ਅਨੁਸਾਰ ਦੇਣ ਲਈ ਫਲ ਮੇਰੇ ਕੋਲ ਹੈ।
Ἰδοὺ ἔρχομαι ταχύ, καὶ ὁ μισθός μου μετ’ ἐμοῦ, ἀποδοῦναι ἑκάστῳ ὡς τὸ ἔργον ἐστὶν αὐτοῦ.
13 ੧੩ ਮੈਂ ਅਲਫਾ ਅਤੇ ਓਮੇਗਾ, ਪਹਿਲਾ ਅਤੇ ਪਿਛਲਾ, ਆਦ ਅਤੇ ਅੰਤ ਹਾਂ।
ἐγὼ τὸ ἄλφα καὶ τὸ ω, ὁ πρῶτος καὶ ὁ ἔσχατος, ἡ ἀρχὴ καὶ τὸ τέλος.
14 ੧੪ ਧੰਨ ਉਹ ਜਿਹੜੇ ਆਪਣੇ ਬਸਤਰ ਧੋ ਲੈਂਦੇ ਹਨ ਭਈ ਉਹਨਾਂ ਨੂੰ ਜੀਵਨ ਦੇ ਬਿਰਛ ਦੇ ਉੱਤੇ ਹੱਕ ਹੋਵੇ ਅਤੇ ਉਹ ਦਰਵਾਜਿਆਂ ਰਾਹੀਂ ਉਸ ਨਗਰੀ ਦੇ ਅੰਦਰ ਜਾਣ।
μακάριοι οἱ πλύνοντες τὰς στολὰς αὐτῶν, ἵνα ἔσται ἡ ἐξουσία αὐτῶν ἐπὶ τὸ ξύλον τῆς ζωῆς καὶ τοῖς πυλῶσιν εἰσέλθωσιν εἰς τὴν πόλιν.
15 ੧੫ ਬਾਹਰ ਹਨ ਕੁੱਤੇ, ਜਾਦੂਗਰ, ਹਰਾਮਕਾਰ, ਖੂਨੀ, ਮੂਰਤੀ ਪੂਜਕ ਅਤੇ ਹਰ ਕੋਈ ਜਿਹੜਾ ਝੂਠ ਨੂੰ ਪਸੰਦ ਕਰਦਾ ਅਤੇ ਕਮਾਉਂਦਾ ਹੈ।
ἔξω οἱ κύνες καὶ οἱ φάρμακοι καὶ οἱ πόρνοι καὶ οἱ φονεῖς καὶ οἱ εἰδωλολάτραι καὶ πᾶς ποιῶν καὶ φιλῶν ψεῦδος.
16 ੧੬ ਮੈਂ ਯਿਸੂ ਨੇ ਕਲੀਸਿਯਾਵਾਂ ਦੇ ਲਈ ਇਨ੍ਹਾਂ ਗੱਲਾਂ ਦੀ ਗਵਾਹੀ ਦੇਣ ਨੂੰ ਤੁਹਾਡੇ ਕੋਲ ਆਪਣਾ ਦੂਤ ਭੇਜਿਆ ਹੈ। ਮੈਂ ਦਾਊਦ ਦੀ ਜੜ੍ਹ ਅਤੇ ਅੰਸ ਹਾਂ। ਮੈਂ ਸਵੇਰ ਦਾ ਚਮਕਦਾ ਤਾਰਾ ਹਾਂ।
ἐγὼ Ἰησοῦς ἔπεμψα τὸν ἄγγελόν μου μαρτυρῆσαι ὑμῖν ταῦτα ἐπὶ ταῖς ἐκκλησίαις. ἐγώ εἰμι ἡ ῥίζα καὶ τὸ γένος Δαυείδ, ὁ ἀστὴρ ὁ λαμπρὸς ὁ πρωϊνός.
17 ੧੭ ਆਤਮਾ ਅਤੇ ਲਾੜੀ ਆਖਦੀ ਹੈ, ਆਓ! ਜਿਹੜਾ ਸੁਣਦਾ ਹੋਵੇ ਉਹ ਆਖੇ ਆਓ! ਅਤੇ ਜਿਹੜਾ ਤਿਹਾਇਆ ਹੋਵੇ ਉਹ ਆਵੇ। ਜਿਹੜਾ ਚਾਹੇ ਉਹ ਅੰਮ੍ਰਿਤ ਜਲ ਮੁਫ਼ਤ ਲਵੇ।
καὶ τὸ πνεῦμα καὶ ἡ νύμφη λέγουσιν, ἔρχου. καὶ ὁ ἀκούων εἰπάτω, ἔρχου. καὶ ὁ διψῶν ἐρχέσθω, ὁ θέλων λαβέτω ὕδωρ ζωῆς δωρεάν.
18 ੧੮ ਮੈਂ ਹਰ ਇੱਕ ਦੇ ਅੱਗੇ ਜਿਹੜਾ ਇਸ ਪੋਥੀ ਦੇ ਅਗੰਮ ਵਾਕ ਦੀਆਂ ਲਿਖਤਾਂ ਸੁਣਦਾ ਹੈ, ਗਵਾਹੀ ਦਿੰਦਾ ਹਾਂ। ਜੇ ਕੋਈ ਇਨ੍ਹਾਂ ਵਿੱਚ ਕੁਝ ਵਧਾਵੇ ਤਾਂ ਉਹ ਮਹਾਂਮਾਰੀਆਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪਰਮੇਸ਼ੁਰ ਉਸ ਉੱਤੇ ਵਧਾਵੇਗਾ।
Μαρτυρῶ ἐγὼ παντὶ τῷ ἀκούοντι τοὺς λόγους τῆς προφητείας τοῦ βιβλίου τούτου· ἐάν τις ἐπιθῇ ἐπ’ αὐτά, ἐπιθήσει ἐπ’ αὐτὸν ὁ θεὸς τὰς πληγὰς τὰς γεγραμμένας ἐν τῷ βιβλίῳ τούτῳ·
19 ੧੯ ਅਤੇ ਜੇ ਕੋਈ ਇਸ ਅਗੰਮ ਵਾਕ ਦੀ ਪੋਥੀ ਦੀਆਂ ਲਿਖਤਾਂ ਵਿੱਚੋਂ ਕੁਝ ਘਟਾਵੇ ਤਾਂ ਜੀਵਨ ਦੇ ਬਿਰਛ ਤੋਂ ਅਤੇ ਪਵਿੱਤਰ ਨਗਰੀ ਵਿੱਚੋਂ ਅਰਥਾਤ ਉਨ੍ਹਾਂ ਗੱਲਾਂ ਵਿੱਚੋਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪਰਮੇਸ਼ੁਰ ਉਹ ਦਾ ਹਿੱਸਾ ਘਟਾਵੇਗਾ।
καὶ ἐάν τις ἀφέλῃ ἀπὸ τῶν λόγων τοῦ βιβλίου τῆς προφητείας ταύτης, ἀφελεῖ ὁ θεὸς τὸ μέρος αὐτοῦ ἀπὸ τοῦ ξύλου τῆς ζωῆς καὶ ἐκ τῆς πόλεως τῆς ἁγίας, τῶν γεγραμμένων ἐν τῷ βιβλίῳ τούτῳ.
20 ੨੦ ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ ਉਹ ਆਖਦਾ ਹੈ ਕਿ ਹਾਂ, ਮੈਂ ਛੇਤੀ ਆਉਂਦਾ ਹਾਂ। ਆਮੀਨ। ਹੇ ਪ੍ਰਭੂ ਯਿਸੂ, ਆਓ!
Λέγει ὁ μαρτυρῶν ταῦτα· ναί, ἔρχομαι ταχύ. Ἀμήν, ἔρχου κύριε Ἰησοῦ.
21 ੨੧ ਪ੍ਰਭੂ ਯਿਸੂ ਦੀ ਕਿਰਪਾ ਸੰਤਾਂ ਦੇ ਉੱਤੇ ਹੋਵੇ। ਆਮੀਨ।
Ἡ χάρις τοῦ κυρίου Ἰησοῦ μετὰ πάντων.