< ਯੂਹੰਨਾ ਦੇ ਪਰਕਾਸ਼ ਦੀ ਪੋਥੀ 3 >

1 ਸਾਰਦੀਸ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਸ ਦੇ ਕੋਲ ਪਰਮੇਸ਼ੁਰ ਦੇ ਸੱਤ ਆਤਮੇ ਅਤੇ ਸੱਤ ਤਾਰੇ ਹਨ, ਉਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਜੋ ਤੂੰ ਜਿਉਂਦਾ ਅਖਵਾਉਂਦਾ ਹੈਂ ਪਰ ਹੈ ਮੁਰਦਾ।
「你要寫信給撒狄教會的使者,說:『那有上帝的七靈和七星的,說:我知道你的行為,按名你是活的,其實是死的。
2 ਚੌਕਸ ਹੋ ਜਾ ਅਤੇ ਜੋ ਕੁਝ ਰਹਿ ਗਿਆ ਹੈ, ਭਾਵੇਂ ਮਿਟਣ ਵਾਲਾ ਹੋਵੇ, ਉਹ ਨੂੰ ਪੱਕਿਆਂ ਕਰ ਕਿਉਂ ਜੋ ਮੈਂ ਤੇਰੇ ਕੰਮ ਆਪਣੇ ਪਰਮੇਸ਼ੁਰ ਦੇ ਅੱਗੇ ਪੂਰੇ ਨਹੀਂ ਪਾਏ।
你要警醒,堅固那剩下將要衰微的;因我見你的行為,在我上帝面前,沒有一樣是完全的。
3 ਇਸ ਲਈ ਚੇਤੇ ਕਰ ਕਿ ਤੂੰ ਕਿਸ ਤਰ੍ਹਾਂ ਪ੍ਰਾਪਤ ਕੀਤਾ ਅਤੇ ਸੁਣਿਆ, ਅਤੇ ਉਹ ਦੀ ਪਾਲਨਾ ਕਰ ਅਤੇ ਤੋਬਾ ਕਰ। ਉਪਰੰਤ ਜੇ ਤੂੰ ਨਾ ਜਾਗਿਆ ਤਾਂ ਮੈਂ ਚੋਰ ਵਾਂਗੂੰ ਆਵਾਂਗਾ ਅਤੇ ਤੈਨੂੰ ਬਿਲਕੁਲ ਪਤਾ ਨਾ ਹੋਵੇਗਾ ਜੋ ਮੈਂ ਤੇਰੇ ਉੱਪਰ ਕਿਸ ਵੇਲੇ ਆ ਪਵਾਂਗਾ।
所以要回想你是怎樣領受、怎樣聽見的,又要遵守,並要悔改。若不警醒,我必臨到你那裏,如同賊一樣。我幾時臨到,你也決不能知道。
4 ਪਰ ਤੇਰੇ ਕੋਲ ਸਾਰਦੀਸ ਵਿੱਚ ਥੋੜ੍ਹੇ ਜਣੇ ਹਨ ਜਿਨ੍ਹਾਂ ਆਪਣੇ ਬਸਤਰ ਨੂੰ ਦਾਗ ਨਹੀਂ ਲੱਗਣ ਦਿੱਤਾ ਅਤੇ ਉਹ ਉੱਜਲੇ ਬਸਤਰ ਪਹਿਨੇ ਮੇਰੇ ਨਾਲ ਫਿਰਨਗੇ, ਕਿਉਂਕਿ ਉਹ ਇਸ ਦੇ ਯੋਗ ਹਨ।
然而在撒狄,你還有幾名是未曾污穢自己衣服的,他們要穿白衣與我同行,因為他們是配得過的。
5 ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਇਸੇ ਪ੍ਰਕਾਰ ਚਿੱਟੇ ਬਸਤਰ ਪਹਿਨਾਏ ਜਾਣਗੇ ਅਤੇ ਮੈਂ ਉਹ ਦਾ ਨਾਮ ਜੀਵਨ ਦੀ ਪੋਥੀ ਵਿੱਚੋਂ ਕਦੇ ਨਾ ਮਿਟਾਵਾਂਗਾ ਸਗੋਂ ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਅੱਗੇ ਉਹ ਦੇ ਨਾਮ ਦਾ ਇਕਰਾਰ ਕਰਾਂਗਾ।
凡得勝的必這樣穿白衣,我也必不從生命冊上塗抹他的名;且要在我父面前,和我父眾使者面前,認他的名。
6 ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ।
聖靈向眾教會所說的話,凡有耳的,就應當聽!』」
7 ਫ਼ਿਲਦਲਫ਼ੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਉਹ ਜਿਹੜਾ ਪਵਿੱਤਰ ਹੈ, ਜਿਹੜਾ ਸੱਚ ਹੈ, ਜਿਹ ਦੇ ਕੋਲ ਦਾਊਦ ਦੀ ਕੁੰਜੀ ਹੈ, ਉਸ ਦੇ ਖੋਲ੍ਹੇ ਹੋਏ ਨੂੰ ਕੋਈ ਬੰਦ ਨਹੀਂ ਕਰ ਸਕਦਾ ਅਤੇ ਉਸ ਦੇ ਬੰਦ ਕੀਤੇ ਹੋਏ ਨੂੰ ਕੋਈ ਖੋਲ੍ਹ ਨਹੀਂ ਸਕਦਾ, ਉਹ ਇਹ ਆਖਦਾ ਹੈ,
「你要寫信給非拉鐵非教會的使者,說:『那聖潔、真實、拿着大衛的鑰匙、開了就沒有人能關、關了就沒有人能開的,說:
8 ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ। ਵੇਖ, ਮੈਂ ਤੇਰੇ ਸਾਹਮਣੇ ਇੱਕ ਖੁੱਲ੍ਹਾ ਹੋਇਆ ਦਰਵਾਜ਼ਾ ਰੱਖਿਆ ਹੈ, ਜਿਹੜਾ ਕਿਸੇ ਤੋਂ ਬੰਦ ਨਹੀਂ ਹੋ ਸਕਦਾ, ਕਿਉਂਕਿ ਭਾਵੇਂ ਤੇਰੀ ਸਮਰੱਥਾ ਥੋੜੀ ਹੈ ਪਰ ਤੂੰ ਮੇਰੇ ਬਚਨ ਦੀ ਪਾਲਨਾ ਕੀਤੀ ਅਤੇ ਮੇਰੇ ਨਾਮ ਦਾ ਇਨਕਾਰ ਨਹੀਂ ਕੀਤਾ।
我知道你的行為,你略有一點力量,也曾遵守我的道,沒有棄絕我的名。看哪,我在你面前給你一個敞開的門,是無人能關的。
9 ਵੇਖ, ਮੈਂ ਸ਼ੈਤਾਨ ਦੀ ਮੰਡਲੀ ਵਿੱਚੋਂ ਅਰਥਾਤ ਉਹਨਾਂ ਵਿੱਚੋਂ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਪਰ ਉਹ ਯਹੂਦੀ ਨਹੀਂ ਹਨ ਸਗੋਂ ਝੂਠ ਬੋਲਦੇ ਹਨ, ਕਈਆਂ ਨਾਲ ਅਜਿਹਾ ਕਰਾਂਗਾ ਜੋ ਉਹ ਤੇਰੇ ਪੈਰਾਂ ਦੇ ਅੱਗੇ ਮੱਥਾ ਟੇਕਣ ਅਤੇ ਜਾਣ ਲੈਣ ਜੋ ਮੈਂ ਤੇਰੇ ਨਾਲ ਪਿਆਰ ਕੀਤਾ।
那撒但一會的,自稱是猶太人,其實不是猶太人,乃是說謊話的,我要使他們來,在你腳前下拜,也使他們知道我是已經愛你了。
10 ੧੦ ਤੂੰ ਜੋ ਮੇਰੇ ਧੀਰਜ ਦੇ ਬਚਨ ਦੀ ਰੱਖਿਆ ਕੀਤੀ ਤਾਂ ਮੈਂ ਵੀ ਉਸ ਪ੍ਰੀਖਿਆ ਦੇ ਸਮੇਂ ਤੇਰੀ ਰੱਖਿਆ ਕਰਾਂਗਾ, ਜੋ ਧਰਤੀ ਦੇ ਵਾਸੀਆਂ ਨੂੰ ਪਰਖਣ ਲਈ ਸਾਰੇ ਸੰਸਾਰ ਉੱਤੇ ਆਉਣ ਵਾਲੀ ਹੈ।
你既遵守我忍耐的道,我必在普天下人受試煉的時候,保守你免去你的試煉。
11 ੧੧ ਮੈਂ ਛੇਤੀ ਆਉਂਦਾ ਹਾਂ। ਜੋ ਕੁਝ ਤੇਰੇ ਕੋਲ ਹੈ ਸੋ ਮਜ਼ਬੂਤੀ ਨਾਲ ਫੜੀ ਰੱਖ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਤੇਰਾ ਮੁਕਟ ਕੋਈ ਹੋਰ ਲੈ ਜਾਵੇ।
我必快來,你要持守你所有的,免得人奪去你的冠冕。
12 ੧੨ ਜਿਹੜਾ ਜਿੱਤਣ ਵਾਲਾ ਹੈ, ਉਸ ਨੂੰ ਮੈਂ ਆਪਣੇ ਪਰਮੇਸ਼ੁਰ ਦੀ ਹੈਕਲ ਵਿੱਚ ਇੱਕ ਥੰਮ੍ਹ ਬਣਾਵਾਂਗਾ ਅਤੇ ਉਹ ਫੇਰ ਕਦੇ ਬਾਹਰ ਨਾ ਜਾਵੇਗਾ। ਮੈਂ ਆਪਣੇ ਪਰਮੇਸ਼ੁਰ ਦਾ ਨਾਮ, ਆਪਣੇ ਪਰਮੇਸ਼ੁਰ ਦੀ ਨਗਰੀ ਨਵਾਂ ਯਰੂਸ਼ਲਮ ਦਾ ਨਾਮ ਜਿਹੜੀ ਪਰਮੇਸ਼ੁਰ ਵੱਲੋਂ ਸਵਰਗ ਵਿੱਚੋਂ ਉੱਤਰਦੀ ਹੈ ਅਤੇ ਆਪਣਾ ਨਵਾਂ ਨਾਮ ਉਸ ਉੱਤੇ ਲਿਖਾਂਗਾ।
得勝的,我要叫他在我上帝殿中作柱子,他也必不再從那裏出去。我又要將我上帝的名和我上帝城的名(這城就是從天上、從我上帝那裏降下來的新耶路撒冷),並我的新名,都寫在他上面。
13 ੧੩ ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ।
聖靈向眾教會所說的話,凡有耳的,就應當聽!』」
14 ੧੪ ਲਾਉਦਿਕੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਆਮੀਨ ਹੈ, ਜਿਹੜਾ ਵਫ਼ਾਦਾਰ ਅਤੇ ਸੱਚਾ ਗਵਾਹ ਹੈ, ਜਿਹੜਾ ਪਰਮੇਸ਼ੁਰ ਦੀ ਉਤਪਤੀ ਦਾ ਮੁੱਢ ਹੈ, ਉਹ ਇਹ ਆਖਦਾ ਹੈ,
「你要寫信給老底嘉教會的使者,說:『那為阿們的,為誠信真實見證的,在上帝創造萬物之上為元首的,說:
15 ੧੫ ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਕਿ ਤੂੰ ਨਾ ਠੰਡਾ ਹੈਂ ਅਤੇ ਨਾ ਗਰਮ ਹੈਂ। ਮੈਂ ਚਾਹੁੰਦਾ ਸੀ ਜੋ ਤੂੰ ਠੰਡਾ ਜਾਂ ਗਰਮ ਹੁੰਦਾ!
我知道你的行為,你也不冷也不熱;我巴不得你或冷或熱。
16 ੧੬ ਸੋ ਤੂੰ ਸੀਲ ਗਰਮ ਜੋ ਹੈਂ, ਨਾ ਗਰਮ ਨਾ ਠੰਡਾ, ਇਸ ਕਾਰਨ ਮੈਂ ਤੈਨੂੰ ਆਪਣੇ ਮੂੰਹ ਵਿੱਚੋਂ ਉਗਲ ਸੁੱਟਾਂਗਾ।
你既如溫水,也不冷也不熱,所以我必從我口中把你吐出去。
17 ੧੭ ਤੂੰ ਜੋ ਆਖਦਾ ਹੈਂ ਜੋ ਮੈਂ ਧਨਵਾਨ ਹਾਂ ਅਤੇ ਮੈਂ ਮਾਇਆ ਇਕੱਠੀ ਕੀਤੀ ਹੈ ਅਤੇ ਮੈਨੂੰ ਕਿਸੇ ਚੀਜ਼ ਦੀ ਲੋੜ ਨਹੀਂ ਹੈ ਪਰ ਤੂੰ ਨਹੀਂ ਜਾਣਦਾ ਹੈਂ ਕਿ ਤੂੰ ਦੁੱਖੀ, ਮੰਦਭਾਗਾ, ਕੰਗਾਲ, ਅੰਨ੍ਹਾ ਅਤੇ ਨੰਗਾ ਹੈਂ।
你說:我是富足,已經發了財,一樣都不缺;卻不知道你是那困苦、可憐、貧窮、瞎眼、赤身的。
18 ੧੮ ਮੈਂ ਤੈਨੂੰ ਸਲਾਹ ਦਿੰਦਾ ਹਾਂ ਕਿ ਅੱਗ ਵਿੱਚ ਤਾਇਆ ਹੋਇਆ ਸੋਨਾ ਮੇਰੇ ਕੋਲੋਂ ਮੁੱਲ ਲੈ, ਤਾਂ ਜੋ ਤੂੰ ਧਨਵਾਨ ਜੋ ਜਾਵੇਂ ਅਤੇ ਚਿੱਟੇ ਬਸਤਰ ਲੈ ਤਾਂ ਜੋ ਤੂੰ ਪਹਿਨ ਲਵੇਂ ਅਤੇ ਤੇਰੇ ਨੰਗੇਜ਼ ਦੀ ਸ਼ਰਮ ਪਰਗਟ ਨਾ ਹੋਵੇ ਅਤੇ ਆਪਣੀਆਂ ਅੱਖਾਂ ਵਿੱਚ ਪਾਉਣ ਨੂੰ ਸੁਰਮਾ ਲੈ, ਜੋ ਤੂੰ ਸੁਜਾਖਾ ਹੋ ਜਾਵੇਂ।
我勸你向我買火煉的金子,叫你富足;又買白衣穿上,叫你赤身的羞恥不露出來;又買眼藥擦你的眼睛,使你能看見。
19 ੧੯ ਮੈਂ ਜਿੰਨਿਆਂ ਨਾਲ ਪਿਆਰ ਕਰਦਾ ਹਾਂ, ਉਹਨਾਂ ਨੂੰ ਝਿੜਕਦਾ ਅਤੇ ਤਾੜਦਾ ਹਾਂ ਇਸ ਕਾਰਨ ਤੂੰ ਉੱਦਮੀ ਬਣ ਅਤੇ ਤੋਬਾ ਕਰ।
凡我所疼愛的,我就責備管教他;所以你要發熱心,也要悔改。
20 ੨੦ ਵੇਖ, ਮੈਂ ਬੂਹੇ ਉੱਤੇ ਖਲੋਤਾ ਅਤੇ ਖੜਕਾਉਂਦਾ ਹਾਂ। ਜੇ ਕੋਈ ਮੇਰੀ ਅਵਾਜ਼ ਸੁਣੇ ਅਤੇ ਦਰਵਾਜ਼ਾ ਖੋਲ੍ਹ ਦੇਵੇ, ਤਾਂ ਮੈਂ ਉਹ ਦੇ ਕੋਲ ਅੰਦਰ ਜਾਂਵਾਂਗਾ ਅਤੇ ਉਹ ਦੇ ਨਾਲ ਭੋਜਨ ਖਾਵਾਂਗਾ ਅਤੇ ਉਹ ਮੇਰੇ ਨਾਲ ਖਾਵੇਗਾ।
看哪,我站在門外叩門,若有聽見我聲音就開門的,我要進到他那裏去,我與他,他與我一同坐席。
21 ੨੧ ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪ੍ਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ।
得勝的,我要賜他在我寶座上與我同坐,就如我得了勝,在我父的寶座上與他同坐一般。
22 ੨੨ ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ।
聖靈向眾教會所說的話,凡有耳的,就應當聽!』」

< ਯੂਹੰਨਾ ਦੇ ਪਰਕਾਸ਼ ਦੀ ਪੋਥੀ 3 >