< ਯੂਹੰਨਾ ਦੇ ਪਰਕਾਸ਼ ਦੀ ਪੋਥੀ 4 >
1 ੧ ਇਸ ਤੋਂ ਬਾਅਦ ਮੈਂ ਦੇਖਿਆ, ਤਾਂ ਕੀ ਵੇਖਦਾ ਹਾਂ ਕਿ ਸਵਰਗ ਵਿੱਚ ਇੱਕ ਬੂਹਾ ਖੁੱਲਿਆ ਹੋਇਆ ਹੈ ਅਤੇ ਪਹਿਲੀ ਅਵਾਜ਼ ਜੋ ਮੈਂ ਸੁਣੀ, ਸੋ ਤੁਰ੍ਹੀ ਜਿਹੀ ਮੇਰੇ ਨਾਲ ਗੱਲ ਕਰਦੀ ਸੀ ਕਿ ਐਧਰ ਉੱਪਰ ਨੂੰ ਆ ਜਾ ਅਤੇ ਜੋ ਕੁਝ ਇਸ ਦੇ ਬਾਅਦ ਹੋਣ ਵਾਲਾ ਹੈ ਉਹ ਮੈਂ ਤੈਨੂੰ ਵਿਖਾਂਵਾਗਾ।
這些事以後,我看見天上有一個門開了,並且有我初次聽見,那同我說話像似號角的聲音,說:「你上到這裏來,我要指示給你,這些事以後必須要發生的事。」
2 ੨ ਉਸੇ ਤਰ੍ਹਾਂ ਹੀ ਮੈਂ ਆਤਮਾ ਵਿੱਚ ਆਇਆ ਤਦ ਕੀ ਵੇਖਦਾ ਹਾਂ ਕਿ ਸਵਰਗ ਵਿੱਚ ਇੱਕ ਸਿੰਘਾਸਣ ਰੱਖਿਆ ਹੋਇਆ ਹੈ ਅਤੇ ਉਸ ਸਿੰਘਾਸਣ ਉੱਤੇ ਕੋਈ ਬਿਰਾਜਮਾਨ ਹੈ।
我立刻神魂超拔了。看,在天上安置了一個寶座,有一位坐在那寶座上的。
3 ੩ ਅਤੇ ਜਿਹੜਾ ਬਿਰਾਜਮਾਨ ਹੈ ਸੋ ਵੇਖਣ ਨੂੰ ਪੁਖਰਾਜ ਅਤੇ ਅਕੀਕ ਪੱਥਰ ਵਰਗਾ ਹੈ ਅਤੇ ਸਿੰਘਾਸਣ ਦੇ ਦੁਆਲੇ ਇੱਕ ਮੇਘ ਧਣੁੱਖ ਹੈ ਜੋ ਵੇਖਣ ਨੂੰ ਪੰਨੇ ਦੇ ਵਰਗਾ ਹੈ।
那位坐著的,看來好似水蒼玉和紅瑪瑙;圍繞寶座的虹霓,看來好似翡翠。
4 ੪ ਸਿੰਘਾਸਣ ਦੇ ਆਲੇ-ਦੁਆਲੇ ਚੌਵੀ ਗੱਦੀਆਂ ਹਨ ਅਤੇ ਮੈਂ ਚੌਵੀ ਬਜ਼ੁਰਗਾਂ ਨੂੰ ਚਿੱਟੇ ਬਸਤਰ ਪਹਿਨੇ ਅਤੇ ਸਿਰਾਂ ਉੱਤੇ ਸੋਨੇ ਦੇ ਮੁਕਟ ਰੱਖੇ ਉਹਨਾਂ ਗੱਦੀਆਂ ਉੱਤੇ ਬੈਠੇ ਦੇਖਿਆ।
寶座周圍還有二十四個寶座,寶座上坐著二十四位長老:身穿白衣,頭戴金冠。
5 ੫ ਅਤੇ ਸਿੰਘਾਸਣ ਵਿੱਚੋਂ ਬਿਜਲੀਆਂ ਦੀਆਂ ਲਿਸ਼ਕਾਂ, ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਨਿੱਕਲਦੀਆਂ ਹਨ ਅਤੇ ਸਿੰਘਾਸਣ ਦੇ ਸਾਹਮਣੇ ਅੱਗ ਦੇ ਸੱਤ ਦੀਵੇ ਬਲਦੇ ਹਨ, ਜਿਹੜੇ ਪਰਮੇਸ਼ੁਰ ਦੇ ਸੱਤੇ ਆਤਮੇ ਹਨ।
有閃電、響聲和雷霆從那寶座發出來;在寶座前還燃著七個火炬,那就是天主的七神。
6 ੬ ਅਤੇ ਸਿੰਘਾਸਣ ਦੇ ਅੱਗੇ ਬਲੌਰ ਵਰਗਾ ਕੱਚ ਦਾ ਇੱਕ ਸਮੁੰਦਰ ਸੀ ਅਤੇ ਸਿੰਘਾਸਣ ਦੇ ਵਿਚਾਲੇ ਅਤੇ ਸਿੰਘਾਸਣ ਦੇ ਆਲੇ-ਦੁਆਲੇ ਚਾਰ ਪ੍ਰਾਣੀ ਹਨ, ਜਿਹੜੇ ਅੱਗਿਓਂ ਪਿੱਛਿਓਂ ਅੱਖਾਂ ਨਾਲ ਭਰੇ ਹੋਏ ਹਨ।
寶座前面有如玻璃海,彷彿水晶;在寶座每一面當中,在寶座周圍,有四個活物,前後都滿了眼睛:
7 ੭ ਅਤੇ ਪਹਿਲਾ ਪ੍ਰਾਣੀ ਬੱਬਰ ਸ਼ੇਰ ਵਰਗਾ ਹੈ ਅਤੇ ਦੂਜਾ ਪ੍ਰਾਣੀ ਵਹਿੜਕੇ ਵਰਗਾ ਅਤੇ ਤੀਜੇ ਪ੍ਰਾਣੀ ਦਾ ਮੂੰਹ ਮਨੁੱਖ ਦੇ ਮੂੰਹ ਵਰਗਾ ਹੈ ਅਤੇ ਚੌਥਾ ਪ੍ਰਾਣੀ ਉੱਡਦੇ ਹੋਏ ਉਕਾਬ ਵਰਗਾ ਹੈ।
第一個活物像獅子,第二個活物像牛犢,第三個活物面貌像人,第四個活物像飛鷹。
8 ੮ ਅਤੇ ਉਹ ਚਾਰੇ ਪ੍ਰਾਣੀ ਜਿਨ੍ਹਾਂ ਵਿੱਚੋਂ ਹਰੇਕ ਦੇ ਛੇ-ਛੇ ਖੰਭ ਹਨ ਅਤੇ ਉਹ ਰਾਤ-ਦਿਨ ਇਹ ਕਹਿੰਦੇ ਨਹੀਂ ਥੱਕਦੇ - ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਸੀ ਅਤੇ ਹੈ ਅਤੇ ਆਉਣ ਵਾਲਾ ਹੈ!
那四個活物,個個都有六個翅膀,周圍內外都滿了眼睛,日夜不停的說:「聖!聖!聖!上主,全能的天主,是昔在、今在、及將來永在者。」
9 ੯ ਜਦੋਂ ਉਹ ਪ੍ਰਾਣੀ ਉਸ ਦੀ ਵਡਿਆਈ, ਮਾਣ ਅਤੇ ਧੰਨਵਾਦ ਕਰਨਗੇ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ (aiōn )
每逢那些活物將光榮、尊威和頌謝歸於那坐在寶座上的,萬世萬代的永生者時, (aiōn )
10 ੧੦ ਤਾਂ ਚੌਵੀ ਬਜ਼ੁਰਗ ਉਹ ਦੇ ਅੱਗੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਡਿੱਗ ਪੈਣਗੇ ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਉਹ ਨੂੰ ਮੱਥਾ ਟੇਕਣਗੇ ਅਤੇ ਇਹ ਆਖਦੇ ਹੋਏ ਆਪਣੇ ਮੁਕਟ ਸਿੰਘਾਸਣ ਦੇ ਅੱਗੇ ਸੁੱਟਣਗੇ (aiōn )
二十四位長老就俯伏在坐於寶座的那位前,朝拜那萬世萬代的永生者,且把他們的榮冠投在寶座前說:「 (aiōn )
11 ੧੧ ਹੇ ਸਾਡੇ ਪ੍ਰਭੂ ਅਤੇ ਸਾਡੇ ਪਰਮੇਸ਼ੁਰ, ਤੂੰ ਮਹਿਮਾ, ਮਾਣ, ਅਤੇ ਸਮਰੱਥਾ ਲੈਣ ਦੇ ਯੋਗ ਹੈਂ, ਤੂੰ ਜੋ ਸਾਰੀਆਂ ਵਸਤਾਂ ਰਚੀਆਂ, ਅਤੇ ਉਹ ਤੇਰੀ ਹੀ ਮਰਜ਼ੀ ਨਾਲ ਹੋਈਆਂ ਅਤੇ ਰਚੀਆਂ ਗਈਆਂ!
上主,我們的天主!你是堪享光榮、尊威和權能的,因為你創造了萬物,萬物都是因了你的旨意而存在,而造成的。」