< ਯੂਹੰਨਾ ਦੇ ਪਰਕਾਸ਼ ਦੀ ਪੋਥੀ 5 >

1 ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ, ਮੈਂ ਉਹ ਦੇ ਸੱਜੇ ਹੱਥ ਵਿੱਚ ਇੱਕ ਪੋਥੀ ਵੇਖੀ, ਜੋ ਅੰਦਰੋਂ ਬਾਹਰੋਂ ਲਿਖੀ ਹੋਈ ਅਤੇ ਸੱਤਾਂ ਮੋਹਰਾਂ ਨਾਲ ਬੰਦ ਕੀਤੀ ਹੋਈ ਸੀ।
وَرَأَيْتُ عَلَى يَمِينِ ٱلْجَالِسِ عَلَى ٱلْعَرْشِ سِفْرًا مَكْتُوبًا مِنْ دَاخِلٍ وَمِنْ وَرَاءٍ، مَخْتُومًا بِسَبْعَةِ خُتُومٍ.١
2 ਅਤੇ ਮੈਂ ਇੱਕ ਬਲਵਾਨ ਦੂਤ ਨੂੰ ਵੱਡੀ ਅਵਾਜ਼ ਨਾਲ ਇਹ ਪਰਚਾਰ ਕਰਦੇ ਵੇਖਿਆ ਕਿ ਪੋਥੀ ਨੂੰ ਖੋਲ੍ਹਣ ਅਤੇ ਉਹ ਦੀਆਂ ਮੋਹਰਾਂ ਨੂੰ ਤੋੜਨ ਦੇ ਯੋਗ ਕੌਣ ਹੈ?
وَرَأَيْتُ مَلَاكًا قَوِيًّا يُنَادِي بِصَوْتٍ عَظِيمٍ: «مَنْ هُوَ مُسْتَحِقٌّ أَنْ يَفْتَحَ ٱلسِّفْرَ وَيَفُكَّ خُتُومَهُ؟».٢
3 ਨਾ ਸਵਰਗ ਵਿੱਚ, ਨਾ ਧਰਤੀ ਉੱਤੇ, ਨਾ ਧਰਤੀ ਦੇ ਹੇਠ ਕੋਈ ਸੀ, ਜੋ ਉਸ ਪੋਥੀ ਨੂੰ ਖੋਲ੍ਹਣ ਅਤੇ ਪੜ੍ਹਨ ਦੇ ਯੋਗ ਹੋਵੇ।
فَلَمْ يَسْتَطِعْ أَحَدٌ فِي ٱلسَّمَاءِ وَلَا عَلَى ٱلْأَرْضِ وَلَا تَحْتَ ٱلْأَرْضِ أَنْ يَفْتَحَ ٱلسِّفْرَ وَلَا أَنْ يَنْظُرَ إِلَيْهِ.٣
4 ਤਾਂ ਮੈਂ ਬਹੁਤ ਰੋਇਆ, ਕਿਉਂਕਿ ਉਸ ਪੋਥੀ ਦੇ ਖੋਲ੍ਹਣ ਜਾਂ ਉਸ ਉੱਤੇ ਨਿਗਾਹ ਕਰਨ ਦੇ ਯੋਗ ਕੋਈ ਨਾ ਨਿੱਕਲਿਆ।
فَصِرْتُ أَنَا أَبْكِي كَثِيرًا، لِأَنَّهُ لَمْ يُوجَدْ أَحَدٌ مُسْتَحِقًّا أَنْ يَفْتَحَ ٱلسِّفْرَ وَيَقْرَأَهُ وَلَا أَنْ يَنْظُرَ إِلَيْهِ.٤
5 ਉਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ, ਨਾ ਰੋ! ਵੇਖ, ਉਹ ਬੱਬਰ ਸ਼ੇਰ ਜਿਹੜਾ ਯਹੂਦਾਹ ਦੇ ਗੋਤ ਵਿੱਚੋਂ ਹੈ ਅਤੇ “ਦਾਊਦ ਦੀ ਜੜ੍ਹ” ਹੈ, ਉਹ ਇਸ ਪੋਥੀ ਅਤੇ ਉਹ ਦੀਆਂ ਸੱਤਾਂ ਮੋਹਰਾਂ ਦੇ ਖੋਲ੍ਹਣ ਲਈ ਜਿੱਤ ਗਿਆ ਹੈ।
فَقَالَ لِي وَاحِدٌ مِنَ ٱلشُّيُوخِ: «لَا تَبْكِ. هُوَذَا قَدْ غَلَبَ ٱلْأَسَدُ ٱلَّذِي مِنْ سِبْطِ يَهُوذَا، أَصْلُ دَاوُدَ، لِيَفْتَحَ ٱلسِّفْرَ وَيَفُكَّ خُتُومَهُ ٱلسَّبْعَةَ».٥
6 ਅਤੇ ਮੈਂ ਸਿੰਘਾਸਣ ਅਤੇ ਚਾਰ ਪ੍ਰਾਣੀਆਂ ਅਤੇ ਬਜ਼ੁਰਗਾਂ ਦੇ ਵਿਚਾਲੇ ਇੱਕ ਲੇਲੇ ਨੂੰ ਜੋ ਜਿਵੇਂ ਬਲੀਦਾਨ ਕੀਤਾ ਹੋਇਆ ਸੀ ਖਲੋਤਾ ਵੇਖਿਆ, ਜਿਹ ਦੇ ਸੱਤ ਸਿੰਗ ਅਤੇ ਸੱਤ ਅੱਖਾਂ ਸਨ। ਇਹ ਪਰਮੇਸ਼ੁਰ ਦੇ ਸੱਤ ਆਤਮੇ ਹਨ ਜਿਹੜੇ ਸਾਰੀ ਧਰਤੀ ਵਿੱਚ ਭੇਜੇ ਹੋਏ ਹਨ।
وَرَأَيْتُ فَإِذَا فِي وَسَطِ ٱلْعَرْشِ وَٱلْحَيَوَانَاتِ ٱلْأَرْبَعَةِ وَفِي وَسَطِ ٱلشُّيُوخِ خَرُوفٌ قَائِمٌ كَأَنَّهُ مَذْبُوحٌ، لَهُ سَبْعَةُ قُرُونٍ وَسَبْعُ أَعْيُنٍ، هِيَ سَبْعَةُ أَرْوَاحِ ٱللهِ ٱلْمُرْسَلَةُ إِلَى كُلِّ ٱلْأَرْضِ.٦
7 ਅਤੇ ਉਹ ਨੇ ਆ ਕੇ ਉਸ ਦੇ ਸੱਜੇ ਹੱਥੋਂ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ, ਉਹ ਪੋਥੀ ਲੈ ਲਈ।
فَأَتَى وَأَخَذَ ٱلسِّفْرَ مِنْ يَمِينِ ٱلْجَالِسِ عَلَى ٱلْعَرْشِ.٧
8 ਅਤੇ ਜਦੋਂ ਉਹ ਨੇ ਪੋਥੀ ਲੈ ਲਈ ਤਾਂ ਚਾਰੇ ਪ੍ਰਾਣੀ ਅਤੇ ਚੌਵੀ ਬਜ਼ੁਰਗ ਲੇਲੇ ਦੇ ਅੱਗੇ ਡਿੱਗ ਪਏ ਅਤੇ ਹਰੇਕ ਦੇ ਕੋਲ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੋਨੇ ਦੇ ਕਟੋਰੇ ਸਨ, ਜਿਹੜੇ ਸੰਤਾਂ ਦੀਆਂ ਪ੍ਰਾਰਥਨਾਵਾਂ ਹਨ।
وَلَمَّا أَخَذَ ٱلسِّفْرَ خَرَّتِ ٱلْأَرْبَعَةُ ٱلْحَيَوَانَاتُ وَٱلْأَرْبَعَةُ وَٱلْعِشْرُونَ شَيْخًا أَمَامَ ٱلْخَروفِ، وَلَهُمْ كُلِّ وَاحِدٍ قِيثَارَاتٌ وَجَامَاتٌ مِنْ ذَهَبٍ مَمْلُوَّةٌ بَخُورًا هِيَ صَلَوَاتُ ٱلْقِدِّيسِينَ.٨
9 ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,
وَهُمْ يَتَرَنَّمُونَ تَرْنِيمَةً جَدِيدَةً قَائِلِينَ: «مُسْتَحِقٌّ أَنْتَ أَنْ تَأْخُذَ ٱلسِّفْرَ وَتَفْتَحَ خُتُومَهُ، لِأَنَّكَ ذُبِحْتَ وَٱشْتَرَيْتَنَا لِلهِ بِدَمِكَ مِنْ كُلِّ قَبِيلَةٍ وَلِسَانٍ وَشَعْبٍ وَأُمَّةٍ،٩
10 ੧੦ ਅਤੇ ਉਹਨਾਂ ਨੂੰ ਸਾਡੇ ਪਰਮੇਸ਼ੁਰ ਲਈ, ਇੱਕ ਪਾਤਸ਼ਾਹੀ ਅਤੇ ਜਾਜਕ ਬਣਾਇਆ, ਅਤੇ ਉਹ ਧਰਤੀ ਉੱਤੇ ਰਾਜ ਕਰਨਗੇ।
وَجَعَلْتَنَا لِإِلَهِنَا مُلُوكًا وَكَهَنَةً، فَسَنَمْلِكُ عَلَى ٱلْأَرْضِ».١٠
11 ੧੧ ਤਾਂ ਮੈਂ ਦੇਖਿਆ ਅਤੇ ਸਿੰਘਾਸਣ, ਉਹਨਾਂ ਪ੍ਰਾਣੀਆਂ, ਅਤੇ ਬਜ਼ੁਰਗਾਂ ਦੇ ਆਲੇ-ਦੁਆਲੇ ਬਹੁਤਿਆਂ ਦੂਤਾਂ ਦੀ ਅਵਾਜ਼ ਸੁਣੀ ਅਤੇ ਉਹਨਾਂ ਦੀ ਗਿਣਤੀ ਲੱਖਾਂ ਅਤੇ ਕਰੋੜਾਂ ਸੀ।
وَنَظَرْتُ وَسَمِعْتُ صَوْتَ مَلَائِكَةٍ كَثِيرِينَ حَوْلَ ٱلْعَرْشِ وَٱلْحَيَوَانَاتِ وَٱلشُّيُوخِ، وَكَانَ عَدَدُهُمْ رَبَوَاتِ رَبَوَاتٍ وَأُلُوفَ أُلُوفٍ،١١
12 ੧੨ ਅਤੇ ਉਹ ਵੱਡੀ ਅਵਾਜ਼ ਨਾਲ ਇਹ ਆਖਦੇ ਸਨ, - ਲੇਲਾ ਜਿਹੜਾ ਬਲੀਦਾਨ ਕੀਤਾ ਗਿਆ ਸੀ ਸਮਰੱਥਾ, ਧਨ, ਬੁੱਧ, ਸ਼ਕਤੀ, ਮਾਣ, ਮਹਿਮਾ ਅਤੇ ਧੰਨਵਾਦ ਲੈਣ ਦੇ ਯੋਗ ਹੈ!
قَائِلِينَ بِصَوْتٍ عَظِيمٍ: «مُسْتَحِقٌّ هُوَ ٱلْخَروُفُ ٱلْمَذْبُوحُ أَنْ يَأْخُذَ ٱلْقُدْرَةَ وَٱلْغِنَى وَٱلْحِكْمَةَ وَٱلْقُوَّةَ وَٱلْكَرَامَةَ وَٱلْمَجْدَ وَٱلْبَرَكَةَ!».١٢
13 ੧੩ ਹਰੇਕ ਰਚਨਾ ਨੂੰ ਜੋ ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠ ਅਤੇ ਸਮੁੰਦਰ ਉੱਤੇ ਹੈ ਅਤੇ ਸੱਭੇ ਜੋ ਉਹਨਾਂ ਦੇ ਵਿੱਚ ਹਨ, ਮੈਂ ਇਹ ਆਖਦੇ ਸੁਣਿਆ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਉਹ ਦਾ ਅਤੇ ਲੇਲੇ ਦਾ ਧੰਨਵਾਦ, ਮਾਣ, ਮਹਿਮਾ ਤੇ ਪਰਾਕਰਮ ਜੁੱਗੋ-ਜੁੱਗ ਹੋਵੇ! (aiōn g165)
وَكُلُّ خَلِيقَةٍ مِمَّا فِي ٱلسَّمَاءِ وَعَلَى ٱلْأَرْضِ وَتَحْتَ ٱلْأَرْضِ، وَمَا عَلَى ٱلْبَحْرِ، كُلُّ مَا فِيهَا، سَمِعْتُهَا قَائِلَةً: «لِلْجَالِسِ عَلَى ٱلْعَرْشِ وَلِلْخَرُوفِ ٱلْبَرَكَةُ وَٱلْكَرَامَةُ وَٱلْمَجْدُ وَٱلسُّلْطَانُ إِلَى أَبَدِ ٱلْآبِدِينَ». (aiōn g165)١٣
14 ੧੪ ਚਾਰੇ ਪ੍ਰਾਣੀ ਬੋਲੇ, “ਆਮੀਨ” ਅਤੇ ਉਹਨਾਂ ਬਜ਼ੁਰਗਾਂ ਨੇ ਡਿੱਗ ਕੇ ਮੱਥਾ ਟੇਕਿਆ।
وَكَانَتِ ٱلْحَيَوَانَاتُ ٱلْأَرْبَعَةُ تَقُولُ: «آمِينَ». وَٱلشُّيُوخُ ٱلْأَرْبَعَةُ وَٱلْعِشْرُونَ خَرُّوا وَسَجَدُوا لِلْحَيِّ إِلَى أَبَدِ ٱلْآبِدِينَ.١٤

< ਯੂਹੰਨਾ ਦੇ ਪਰਕਾਸ਼ ਦੀ ਪੋਥੀ 5 >