< ਯੂਹੰਨਾ ਦੇ ਪਰਕਾਸ਼ ਦੀ ਪੋਥੀ 5 >
1 ੧ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ, ਮੈਂ ਉਹ ਦੇ ਸੱਜੇ ਹੱਥ ਵਿੱਚ ਇੱਕ ਪੋਥੀ ਵੇਖੀ, ਜੋ ਅੰਦਰੋਂ ਬਾਹਰੋਂ ਲਿਖੀ ਹੋਈ ਅਤੇ ਸੱਤਾਂ ਮੋਹਰਾਂ ਨਾਲ ਬੰਦ ਕੀਤੀ ਹੋਈ ਸੀ।
ag jeg saa i hans højre Haand, som sad paa Tronen, en Bog, beskreven indeni og udenpaa, forseglet med syv Segl.
2 ੨ ਅਤੇ ਮੈਂ ਇੱਕ ਬਲਵਾਨ ਦੂਤ ਨੂੰ ਵੱਡੀ ਅਵਾਜ਼ ਨਾਲ ਇਹ ਪਰਚਾਰ ਕਰਦੇ ਵੇਖਿਆ ਕਿ ਪੋਥੀ ਨੂੰ ਖੋਲ੍ਹਣ ਅਤੇ ਉਹ ਦੀਆਂ ਮੋਹਰਾਂ ਨੂੰ ਤੋੜਨ ਦੇ ਯੋਗ ਕੌਣ ਹੈ?
Og jeg saa en vældig Engel, som udraabte med høj Røst: Hvem er værdig til at aabne Bogen og bryde dens Segl?
3 ੩ ਨਾ ਸਵਰਗ ਵਿੱਚ, ਨਾ ਧਰਤੀ ਉੱਤੇ, ਨਾ ਧਰਤੀ ਦੇ ਹੇਠ ਕੋਈ ਸੀ, ਜੋ ਉਸ ਪੋਥੀ ਨੂੰ ਖੋਲ੍ਹਣ ਅਤੇ ਪੜ੍ਹਨ ਦੇ ਯੋਗ ਹੋਵੇ।
Og ingen i Himmelen, ej heller paa Jorden, ej heller under Jorden, formaaede at aabne Bogen eller at se i den.
4 ੪ ਤਾਂ ਮੈਂ ਬਹੁਤ ਰੋਇਆ, ਕਿਉਂਕਿ ਉਸ ਪੋਥੀ ਦੇ ਖੋਲ੍ਹਣ ਜਾਂ ਉਸ ਉੱਤੇ ਨਿਗਾਹ ਕਰਨ ਦੇ ਯੋਗ ਕੋਈ ਨਾ ਨਿੱਕਲਿਆ।
Og jeg græd saare, fordi ingen fandtes værdig til at aabne Bogen eller at se i den.
5 ੫ ਉਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ, ਨਾ ਰੋ! ਵੇਖ, ਉਹ ਬੱਬਰ ਸ਼ੇਰ ਜਿਹੜਾ ਯਹੂਦਾਹ ਦੇ ਗੋਤ ਵਿੱਚੋਂ ਹੈ ਅਤੇ “ਦਾਊਦ ਦੀ ਜੜ੍ਹ” ਹੈ, ਉਹ ਇਸ ਪੋਥੀ ਅਤੇ ਉਹ ਦੀਆਂ ਸੱਤਾਂ ਮੋਹਰਾਂ ਦੇ ਖੋਲ੍ਹਣ ਲਈ ਜਿੱਤ ਗਿਆ ਹੈ।
Og en af de Ældste sagde til mig: Græd ikke! se, sejret har Løven af Judas Stamme, Davids Rodskud, saa han kan aabne Bogen og dens syv Segl.
6 ੬ ਅਤੇ ਮੈਂ ਸਿੰਘਾਸਣ ਅਤੇ ਚਾਰ ਪ੍ਰਾਣੀਆਂ ਅਤੇ ਬਜ਼ੁਰਗਾਂ ਦੇ ਵਿਚਾਲੇ ਇੱਕ ਲੇਲੇ ਨੂੰ ਜੋ ਜਿਵੇਂ ਬਲੀਦਾਨ ਕੀਤਾ ਹੋਇਆ ਸੀ ਖਲੋਤਾ ਵੇਖਿਆ, ਜਿਹ ਦੇ ਸੱਤ ਸਿੰਗ ਅਤੇ ਸੱਤ ਅੱਖਾਂ ਸਨ। ਇਹ ਪਰਮੇਸ਼ੁਰ ਦੇ ਸੱਤ ਆਤਮੇ ਹਨ ਜਿਹੜੇ ਸਾਰੀ ਧਰਤੀ ਵਿੱਚ ਭੇਜੇ ਹੋਏ ਹਨ।
Og jeg saa, midt imellem Tronen med de fire Væsener og de Ældste stod et Lam, ligesom slagtet: Det havde syv Horn og syv Øjne, hvilke ere de syv Guds Aander, som ere udsendte til hele Jorden.
7 ੭ ਅਤੇ ਉਹ ਨੇ ਆ ਕੇ ਉਸ ਦੇ ਸੱਜੇ ਹੱਥੋਂ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ, ਉਹ ਪੋਥੀ ਲੈ ਲਈ।
Og det kom og tog Bogen af hans højre Haand, som sad paa Tronen.
8 ੮ ਅਤੇ ਜਦੋਂ ਉਹ ਨੇ ਪੋਥੀ ਲੈ ਲਈ ਤਾਂ ਚਾਰੇ ਪ੍ਰਾਣੀ ਅਤੇ ਚੌਵੀ ਬਜ਼ੁਰਗ ਲੇਲੇ ਦੇ ਅੱਗੇ ਡਿੱਗ ਪਏ ਅਤੇ ਹਰੇਕ ਦੇ ਕੋਲ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੋਨੇ ਦੇ ਕਟੋਰੇ ਸਨ, ਜਿਹੜੇ ਸੰਤਾਂ ਦੀਆਂ ਪ੍ਰਾਰਥਨਾਵਾਂ ਹਨ।
Og da det tog Bogen, faldt de fire Væsener og de fire og tyve Ældste ned for Lammet, holdende hver sin Harpe og Guldskaaler fyldte med Røgelse, som er de helliges Bønner.
9 ੯ ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,
Og de sang en ny Sang og sagde: Du er værdig til at tage Bogen og aabne dens Segl, fordi du blev slagtet og med dit Blod købte til Gud Mennesker af alle Stammer og Tungemaal og Folk og Folkeslag,
10 ੧੦ ਅਤੇ ਉਹਨਾਂ ਨੂੰ ਸਾਡੇ ਪਰਮੇਸ਼ੁਰ ਲਈ, ਇੱਕ ਪਾਤਸ਼ਾਹੀ ਅਤੇ ਜਾਜਕ ਬਣਾਇਆ, ਅਤੇ ਉਹ ਧਰਤੀ ਉੱਤੇ ਰਾਜ ਕਰਨਗੇ।
og du har gjort dem for vor Gud til et Kongerige og til Præster, og de skulle være Konger paa Jorden.
11 ੧੧ ਤਾਂ ਮੈਂ ਦੇਖਿਆ ਅਤੇ ਸਿੰਘਾਸਣ, ਉਹਨਾਂ ਪ੍ਰਾਣੀਆਂ, ਅਤੇ ਬਜ਼ੁਰਗਾਂ ਦੇ ਆਲੇ-ਦੁਆਲੇ ਬਹੁਤਿਆਂ ਦੂਤਾਂ ਦੀ ਅਵਾਜ਼ ਸੁਣੀ ਅਤੇ ਉਹਨਾਂ ਦੀ ਗਿਣਤੀ ਲੱਖਾਂ ਅਤੇ ਕਰੋੜਾਂ ਸੀ।
Og jeg saa, og jeg hørte rundt om Tronen og Væsenerne og de Ældste en Røst af mange Engle, og deres Tal var Titusinder Gange Titusinder, og Tusinder Gange Tusinder,
12 ੧੨ ਅਤੇ ਉਹ ਵੱਡੀ ਅਵਾਜ਼ ਨਾਲ ਇਹ ਆਖਦੇ ਸਨ, - ਲੇਲਾ ਜਿਹੜਾ ਬਲੀਦਾਨ ਕੀਤਾ ਗਿਆ ਸੀ ਸਮਰੱਥਾ, ਧਨ, ਬੁੱਧ, ਸ਼ਕਤੀ, ਮਾਣ, ਮਹਿਮਾ ਅਤੇ ਧੰਨਵਾਦ ਲੈਣ ਦੇ ਯੋਗ ਹੈ!
og de sagde med høj Røst: Værdigt er Lammet, det slagtede, til at faa Kraften og Rigdom og Visdom og Styrke og Ære og Pris og Velsignelse!
13 ੧੩ ਹਰੇਕ ਰਚਨਾ ਨੂੰ ਜੋ ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠ ਅਤੇ ਸਮੁੰਦਰ ਉੱਤੇ ਹੈ ਅਤੇ ਸੱਭੇ ਜੋ ਉਹਨਾਂ ਦੇ ਵਿੱਚ ਹਨ, ਮੈਂ ਇਹ ਆਖਦੇ ਸੁਣਿਆ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਉਹ ਦਾ ਅਤੇ ਲੇਲੇ ਦਾ ਧੰਨਵਾਦ, ਮਾਣ, ਮਹਿਮਾ ਤੇ ਪਰਾਕਰਮ ਜੁੱਗੋ-ਜੁੱਗ ਹੋਵੇ! (aiōn )
Og hver Skabning, som er i Himmelen og paa Jorden og under Jorden og paa Havet, ja, alt, hvad der er i dem, hørte jeg sige: Ham, som sidder paa Tronen, og Lammet tilhører Velsignelsen og Æren og Prisen og Magten i Evighedernes Evigheder! (aiōn )
14 ੧੪ ਚਾਰੇ ਪ੍ਰਾਣੀ ਬੋਲੇ, “ਆਮੀਨ” ਅਤੇ ਉਹਨਾਂ ਬਜ਼ੁਰਗਾਂ ਨੇ ਡਿੱਗ ਕੇ ਮੱਥਾ ਟੇਕਿਆ।
Og de fire Væsener sagde: Amen! Og de Ældste faldt ned og tilbade.