< ਯੂਹੰਨਾ ਦੇ ਪਰਕਾਸ਼ ਦੀ ਪੋਥੀ 6 >
1 ੧ ਜਦੋਂ ਲੇਲੇ ਨੇ ਉਹਨਾਂ ਸੱਤਾਂ ਮੋਹਰਾਂ ਵਿੱਚੋਂ ਇੱਕ ਨੂੰ ਤੋੜਿਆ, ਤਾਂ ਮੈਂ ਦੇਖਿਆ ਅਤੇ ਚਾਰ ਪ੍ਰਾਣੀਆਂ ਵਿੱਚੋਂ ਇੱਕ ਨੂੰ ਬੱਦਲ ਦੀ ਗਰਜ ਜਿਹੀ ਅਵਾਜ਼ ਨਾਲ ਇਹ ਆਖਦੇ ਸੁਣਿਆ ਕਿ ਆ ਜਾ!
και ειδον οτε ηνοιξεν το αρνιον μιαν εκ των επτα σφραγιδων και ηκουσα ενος εκ των τεσσαρων ζωων λεγοντος ως φωνη βροντης ερχου
2 ੨ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਇੱਕ ਚਿੱਟਾ ਘੋੜਾ ਹੈ ਅਤੇ ਉਹ ਦੇ ਸਵਾਰ ਕੋਲ ਇੱਕ ਕਮਾਣ ਹੈ। ਫੇਰ ਉਹ ਨੂੰ ਇੱਕ ਮੁਕਟ ਦਿੱਤਾ ਗਿਆ ਅਤੇ ਉਹ ਜਿੱਤ ਪ੍ਰਾਪਤ ਕਰਦਿਆਂ ਅਤੇ ਜਿੱਤਣ ਲਈ ਨਿੱਕਲ ਤੁਰਿਆ।
και ειδον και ιδου ιππος λευκος και ο καθημενος επ αυτον εχων τοξον και εδοθη αυτω στεφανος και εξηλθεν νικων και ινα νικηση
3 ੩ ਜਦੋਂ ਉਹ ਨੇ ਦੂਜੀ ਮੋਹਰ ਤੋੜੀ ਤਾਂ ਮੈਂ ਦੂਜੇ ਪ੍ਰਾਣੀ ਨੂੰ ਇਹ ਆਖਦੇ ਸੁਣਿਆ, ਕਿ ਆ ਜਾ!
και οτε ηνοιξεν την σφραγιδα την δευτεραν ηκουσα του δευτερου ζωου λεγοντος ερχου
4 ੪ ਤਾਂ ਇੱਕ ਹੋਰ ਘੋੜਾ ਨਿੱਕਲਿਆ ਜੋ ਲਾਲ ਸੀ ਅਤੇ ਉਹ ਦੇ ਸਵਾਰ ਨੂੰ ਇਹ ਦਿੱਤਾ ਗਿਆ ਕਿ ਧਰਤੀ ਉੱਤੋਂ ਮੇਲ-ਮਿਲਾਪ ਨੂੰ ਖ਼ਤਮ ਕਰ ਦੇਵੇ ਅਤੇ ਇਹ ਜੋ ਮਨੁੱਖ ਇੱਕ ਦੂਜੇ ਨੂੰ ਮਾਰ ਸੁੱਟਣ ਅਤੇ ਇੱਕ ਵੱਡੀ ਸਾਰੀ ਤਲਵਾਰ ਉਹ ਨੂੰ ਫੜਾਈ ਗਈ।
και εξηλθεν αλλος ιππος πυρρος και τω καθημενω επ αυτον εδοθη {VAR1: [αυτω] } {VAR2: αυτω } λαβειν την ειρηνην {VAR1: [εκ] } {VAR2: εκ } της γης και ινα αλληλους σφαξουσιν και εδοθη αυτω μαχαιρα μεγαλη
5 ੫ ਜਦੋਂ ਉਹ ਨੇ ਤੀਜੀ ਮੋਹਰ ਤੋੜੀ ਤਾਂ ਮੈਂ ਤੀਜੇ ਪ੍ਰਾਣੀ ਨੂੰ ਇਹ ਆਖਦੇ ਸੁਣਿਆ, ਕਿ ਆ ਜਾ! ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਕਾਲਾ ਘੋੜਾ ਹੈ ਅਤੇ ਉਹ ਦੇ ਸਵਾਰ ਨੇ ਆਪਣੇ ਹੱਥ ਵਿੱਚ ਤੱਕੜੀ ਫੜ੍ਹੀ ਹੋਈ ਹੈ।
και οτε ηνοιξεν την σφραγιδα την τριτην ηκουσα του τριτου ζωου λεγοντος ερχου και ειδον και ιδου ιππος μελας και ο καθημενος επ αυτον εχων ζυγον εν τη χειρι αυτου
6 ੬ ਅਤੇ ਮੈਂ ਉਹਨਾਂ ਚਾਰ ਪ੍ਰਾਣੀਆਂ ਦੇ ਵਿੱਚ ਇੱਕ ਅਵਾਜ਼ ਇਹ ਆਖਦੇ ਸੁਣੀ ਕਿ ਕਣਕ ਦੀਨਾਰ ਦੀ ਸੇਰ ਭਰ ਅਤੇ ਜੌਂ ਦੀਨਾਰ ਦੇ ਤਿੰਨ ਸੇਰ ਅਤੇ ਤੇਲ ਅਤੇ ਦਾਖ਼ਰਸ ਦਾ ਵਿਗਾੜ ਨਾ ਕਰੀਂ!
και ηκουσα ως φωνην εν μεσω των τεσσαρων ζωων λεγουσαν χοινιξ σιτου δηναριου και τρεις χοινικες κριθων δηναριου και το ελαιον και τον οινον μη αδικησης
7 ੭ ਜਦੋਂ ਉਹ ਨੇ ਚੌਥੀ ਮੋਹਰ ਤੋੜੀ ਤਾਂ ਮੈਂ ਚੌਥੇ ਪ੍ਰਾਣੀ ਦੀ ਅਵਾਜ਼ ਇਹ ਆਖਦੇ ਸੁਣੀ, ਕਿ ਆ ਜਾ!
και οτε ηνοιξεν την σφραγιδα την τεταρτην ηκουσα φωνην του τεταρτου ζωου λεγοντος ερχου
8 ੮ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਪੀਲਾ ਘੋੜਾ ਹੈ ਅਤੇ ਜਿਹੜਾ ਉਸ ਉੱਤੇ ਸਵਾਰ ਹੈ ਉਹ ਦਾ ਨਾਮ ਮੌਤ ਹੈ ਅਤੇ ਪਤਾਲ ਉਹ ਦੇ ਮਗਰ-ਮਗਰ ਚੱਲਿਆ ਆਉਂਦਾ ਹੈ ਅਤੇ ਉਹਨਾਂ ਨੂੰ ਧਰਤੀ ਦੇ ਚੌਥੇ ਹਿੱਸੇ ਉੱਤੇ ਅਧਿਕਾਰ ਦਿੱਤਾ ਗਿਆ ਕਿ ਤਲਵਾਰ, ਕਾਲ ਅਤੇ ਮਰੀ ਨਾਲ ਅਤੇ ਧਰਤੀ ਦੇ ਦਰਿੰਦਿਆਂ ਦੇ ਰਾਹੀਂ ਮਾਰ ਸੁੱਟਣ। (Hadēs )
και ειδον και ιδου ιππος χλωρος και ο καθημενος επανω {VAR1: [αυτου] } {VAR2: αυτου } ονομα αυτω [ο] θανατος και ο αδης ηκολουθει μετ αυτου και εδοθη αυτοις εξουσια επι το τεταρτον της γης αποκτειναι εν ρομφαια και εν λιμω και εν θανατω και υπο των θηριων της γης (Hadēs )
9 ੯ ਜਦੋਂ ਉਹ ਨੇ ਪੰਜਵੀਂ ਮੋਹਰ ਤੋੜੀ ਤਾਂ ਮੈਂ ਜਗਵੇਦੀ ਦੇ ਹੇਠਾਂ ਉਹਨਾਂ ਦੀਆਂ ਜਾਨਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਅਤੇ ਉਸ ਗਵਾਹੀ ਦੇ ਕਾਰਨ ਜੋ ਉਹਨਾਂ ਦਿੱਤੀ ਸੀ, ਵੱਢੇ ਗਏ ਸਨ।
και οτε ηνοιξεν την πεμπτην σφραγιδα ειδον υποκατω του θυσιαστηριου τας ψυχας των εσφαγμενων δια τον λογον του θεου και δια την μαρτυριαν ην ειχον
10 ੧੦ ਅਤੇ ਉਹਨਾਂ ਵੱਡੀ ਅਵਾਜ਼ ਨਾਲ ਪੁਕਾਰ ਕੇ ਇਹ ਆਖਿਆ ਕਿ ਹੇ ਸੁਆਮੀ ਜੀ, ਜਿਹੜਾ ਪਵਿੱਤਰ ਅਤੇ ਸੱਚ ਹੈਂ, ਕਦੋਂ ਤੱਕ ਤੂੰ ਨਿਆਂ ਨਹੀਂ ਕਰਦਾ ਅਤੇ ਧਰਤੀ ਦੇ ਵਾਸੀਆਂ ਕੋਲੋਂ ਸਾਡੇ ਲਹੂ ਦਾ ਬਦਲਾ ਨਹੀਂ ਲੈਂਦਾ ਹੈਂ?
και εκραξαν φωνη μεγαλη λεγοντες εως ποτε ο δεσποτης ο αγιος και αληθινος ου κρινεις και εκδικεις το αιμα ημων εκ των κατοικουντων επι της γης
11 ੧੧ ਅਤੇ ਉਹਨਾਂ ਵਿੱਚੋਂ ਹਰੇਕ ਨੂੰ ਚਿੱਟਾ ਬਸਤਰ ਦਿੱਤਾ ਗਿਆ ਅਤੇ ਉਹਨਾਂ ਨੂੰ ਇਹ ਬਚਨ ਹੋਇਆ ਭਈ ਥੋੜ੍ਹਾ ਸਮਾਂ ਹੋਰ ਅਰਾਮ ਕਰੋ ਜਦੋਂ ਤੱਕ ਤੁਹਾਡੇ ਨਾਲ ਦੇ ਦਾਸਾਂ ਅਤੇ ਤੁਹਾਡੇ ਭਰਾਵਾਂ ਦੀ ਜਿਹੜੇ ਤੁਹਾਡੇ ਵਾਂਗੂੰ ਵੱਢੇ ਜਾਣਗੇ ਗਿਣਤੀ ਪੂਰੀ ਨਾ ਹੋ ਲਵੇ!
και εδοθη αυτοις εκαστω στολη λευκη και ερρεθη αυτοις ινα αναπαυσονται ετι χρονον μικρον εως πληρωθωσιν και οι συνδουλοι αυτων και οι αδελφοι αυτων οι μελλοντες αποκτεννεσθαι ως και αυτοι
12 ੧੨ ਜਦੋਂ ਉਹ ਨੇ ਛੇਵੀਂ ਮੋਹਰ ਤੋੜੀ ਤਾਂ ਮੈਂ ਦੇਖਿਆ ਅਤੇ ਵੱਡਾ ਭੂਚਾਲ ਆਇਆ ਅਤੇ ਸੂਰਜ ਵਾਲਾਂ ਦੇ ਵਰਗਾ ਕਾਲਾ ਹੋ ਗਿਆ ਅਤੇ ਸਾਰਾ ਚੰਦਰਮਾ ਲਹੂ ਜਿਹਾ ਹੋ ਗਿਆ।
και ειδον οτε ηνοιξεν την σφραγιδα την εκτην και σεισμος μεγας εγενετο και ο ηλιος εγενετο μελας ως σακκος τριχινος και η σεληνη ολη εγενετο ως αιμα
13 ੧੩ ਅਤੇ ਅਕਾਸ਼ ਦੇ ਤਾਰੇ ਧਰਤੀ ਉੱਤੇ ਡਿੱਗ ਪਏ, ਜਿਸ ਪ੍ਰਕਾਰ ਹੰਜ਼ੀਰ ਦੇ ਬੂਟੇ ਤੋਂ ਜੋ ਵੱਡੀ ਹਨੇਰੀ ਨਾਲ ਝੋਕੇ ਖਾਂਦਾ ਹੈ, ਤਾਂ ਉਹ ਦੇ ਕੱਚੇ ਫਲ ਝੜ ਜਾਂਦੇ ਹਨ।
και οι αστερες του ουρανου επεσαν εις την γην ως συκη βαλλει τους ολυνθους αυτης υπο ανεμου μεγαλου σειομενη
14 ੧੪ ਅਤੇ ਅਕਾਸ਼ ਲਪੇਟਵੀਂ ਪੋਥੀ ਵਾਂਗੂੰ ਸਰਕ ਗਿਆ ਅਤੇ ਹਰੇਕ ਪਹਾੜ ਅਤੇ ਟਾਪੂ ਆਪੋ-ਆਪਣੇ ਸਥਾਨ ਤੋਂ ਹਿੱਲ ਗਿਆ।
και ο ουρανος απεχωρισθη ως βιβλιον ελισσομενον και παν ορος και νησος εκ των τοπων αυτων εκινηθησαν
15 ੧੫ ਅਤੇ ਧਰਤੀ ਦੇ ਰਾਜਿਆਂ, ਅਮੀਰਾਂ, ਫੌਜ ਦੇ ਸਰਦਾਰਾਂ, ਧਨਵਾਨਾਂ, ਬਲਵੰਤਾਂ ਅਤੇ ਹਰੇਕ ਗੁਲਾਮ ਅਤੇ ਅਜ਼ਾਦ ਨੇ ਆਪਣੇ ਆਪ ਨੂੰ ਗੁਫ਼ਾਂਵਾਂ ਵਿੱਚ ਅਤੇ ਪਹਾੜਾਂ ਦੀਆਂ ਚੱਟਾਨਾਂ ਵਿੱਚ ਲੁਕੋ ਲਿਆ।
και οι βασιλεις της γης και οι μεγιστανες και οι χιλιαρχοι και οι πλουσιοι και οι ισχυροι και πας δουλος και ελευθερος εκρυψαν εαυτους εις τα σπηλαια και εις τας πετρας των ορεων
16 ੧੬ ਅਤੇ ਉਹ ਪਹਾੜਾਂ ਅਤੇ ਚੱਟਾਨਾਂ ਨੂੰ ਕਹਿਣ ਲੱਗੇ ਭਈ ਸਾਡੇ ਉੱਤੇ ਡਿੱਗ ਪਓ! ਅਤੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਦੇ ਸਾਹਮਣਿਓਂ ਅਤੇ ਲੇਲੇ ਦੇ ਕ੍ਰੋਧ ਤੋਂ ਸਾਨੂੰ ਲੁਕਾ ਲਓ!
και λεγουσιν τοις ορεσιν και ταις πετραις πεσετε εφ ημας και κρυψατε ημας απο προσωπου του καθημενου επι του θρονου και απο της οργης του αρνιου
17 ੧੭ ਕਿਉਂ ਜੋ ਉਹਨਾਂ ਦੇ ਕ੍ਰੋਧ ਦਾ ਵੱਡਾ ਦਿਨ ਆ ਪਹੁੰਚਿਆ ਹੈ, ਹੁਣ ਕੌਣ ਖੜ੍ਹਾ ਹੋ ਸਕਦਾ ਹੈ?
οτι ηλθεν η ημερα η μεγαλη της οργης αυτων και τις δυναται σταθηναι