< ਯੂਹੰਨਾ ਦੇ ਪਰਕਾਸ਼ ਦੀ ਪੋਥੀ 7 >
1 ੧ ਇਸ ਤੋਂ ਬਾਅਦ ਮੈਂ ਧਰਤੀ ਦੇ ਚਾਰੋਂ ਕੋਨਿਆਂ ਉੱਤੇ ਚਾਰ ਦੂਤ ਖੜ੍ਹੇ ਵੇਖੇ, ਜਿਨ੍ਹਾਂ ਧਰਤੀ ਦੀਆਂ ਚਾਰਾਂ ਪੌਣਾਂ ਨੂੰ ਫੜ੍ਹਿਆ ਹੋਇਆ ਸੀ ਤਾਂ ਜੋ ਪੌਣ ਧਰਤੀ ਉੱਤੇ ਜਾਂ ਸਮੁੰਦਰ ਉੱਤੇ ਜਾਂ ਕਿਸੇ ਰੁੱਖ ਉੱਤੇ ਨਾ ਵਗੇ।
Sau đó, tôi thấy bốn thiên sứ đứng bốn góc địa cầu, cầm giữ gió bốn phương trên đất, khiến cho khắp đất, biển và cây cối đều lặng yên.
2 ੨ ਅਤੇ ਮੈਂ ਇੱਕ ਹੋਰ ਦੂਤ ਨੂੰ ਜਿਹ ਦੇ ਕੋਲ ਜਿਉਂਦੇ ਪਰਮੇਸ਼ੁਰ ਦੀ ਮੋਹਰ ਸੀ, ਚੜ੍ਹਦੇ ਪਾਸਿਓਂ ਉੱਠਦਾ ਵੇਖਿਆ ਅਤੇ ਉਸ ਨੇ ਉਹਨਾਂ ਚਾਰਾਂ ਦੂਤਾਂ ਨੂੰ ਜਿਨ੍ਹਾਂ ਨੂੰ ਇਹ ਦਿੱਤਾ ਗਿਆ ਸੀ ਕਿ ਧਰਤੀ ਅਤੇ ਸਮੁੰਦਰ ਦਾ ਵਿਗਾੜ ਕਰਨ, ਵੱਡੀ ਅਵਾਜ਼ ਨਾਲ ਪੁਕਾਰ ਕੇ ਆਖਿਆ।
Tôi lại thấy một thiên sứ khác đến từ phương đông, cầm ấn của Đức Chúa Trời Hằng Sống. Thiên sứ này lớn tiếng kêu gọi bốn thiên sứ đã được quyền làm hại đất và biển:
3 ੩ ਜਿਨ੍ਹਾਂ ਸਮਾਂ ਅਸੀਂ ਆਪਣੇ ਪਰਮੇਸ਼ੁਰ ਦੇ ਦਾਸਾਂ ਦੇ ਮੱਥੇ ਉੱਤੇ ਮੋਹਰ ਨਾ ਲਾਈਏ, ਤੁਸੀਂ ਧਰਤੀ ਜਾਂ ਸਮੁੰਦਰ ਜਾਂ ਰੁੱਖਾਂ ਦਾ ਵਿਗਾੜ ਨਾ ਕਰੋ।
“Đừng làm hại đất, biển, và cây cối cho đến khi chúng ta đóng ấn trên trán các đầy tớ của Đức Chúa Trời.”
4 ੪ ਅਤੇ ਜਿਨ੍ਹਾਂ ਉੱਤੇ ਮੋਹਰ ਲੱਗੀ ਮੈਂ ਉਹਨਾਂ ਦੀ ਗਿਣਤੀ ਸੁਣੀ ਤਾਂ ਇਸਰਾਏਲ ਦੇ ਵੰਸ਼ ਦੇ ਸਭਨਾਂ ਗੋਤਾਂ ਵਿੱਚੋਂ ਇੱਕ ਲੱਖ ਚੁਤਾਲੀ ਹਜ਼ਾਰ ਉੱਤੇ ਮੋਹਰ ਲੱਗੀ -
Tôi nghe có nhiều người được đóng ấn của Đức Chúa Trời—số người được đóng ấn thuộc các đại tộc Ít-ra-ên là 144.000 người:
5 ੫ ਯਹੂਦਾਹ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉੱਤੇ ਮੋਹਰ ਲੱਗੀ। ਰੂਬੇਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਗਾਦ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ,
Đại tộc Giu-đa có 12.000 người, đại tộc Ru-bên có 12.000 người, đại tộc Gát có 12.000 người,
6 ੬ ਆਸ਼ੇਰ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਨਫ਼ਥਾਲੀ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਮਨੱਸ਼ਹ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ,
đại tộc A-se có 12.000 người, đại tộc Nép-ta-li có 12.000 người, đại tộc Ma-na-se có 12.000 người,
7 ੭ ਸ਼ਮਊਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਲੇਵੀ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਯਿੱਸਾਕਾਰ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ,
đại tộc Si-mê-ôn có 12.000 người, đại tộc Lê-vi có 12.000 người, đại tộc Y-sa-ca có 12.000 người,
8 ੮ ਜ਼ਬੂਲੁਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਯੂਸੁਫ਼ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉੱਤੇ ਮੋਹਰ ਲੱਗੀ।
đại tộc Sa-bu-luân có 12.000 người, đại tộc Giô-sép có 12.000 người, đại tộc Bên-gia-min có 12.000 người.
9 ੯ ਇਸ ਤੋਂ ਬਾਅਦ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਸ਼ਾ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜ਼ੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲੈ ਕੇ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜ੍ਹੀ ਹੈ।
Sau đó tôi thấy vô số người, không ai đếm nổi, từ mọi quốc gia, dòng giống, dân tộc, và ngôn ngữ. Họ đứng trước ngai và trước Chiên Con. Họ mặc áo dài trắng, tay cầm cành chà là.
10 ੧੦ ਅਤੇ ਇਹ ਵੱਡੀ ਅਵਾਜ਼ ਨਾਲ ਪੁਕਾਰ ਕੇ ਕਹਿੰਦੇ ਹਨ, - ਮੁਕਤੀ ਸਾਡੇ ਪਰਮੇਸ਼ੁਰ ਵੱਲੋਂ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਅਤੇ ਲੇਲੇ ਵੱਲੋਂ ਹੈ!।
Họ lớn tiếng tung hô: “Ơn cứu rỗi chúng ta là do Đức Chúa Trời, Đấng ngồi trên ngai và do Chiên Con!”
11 ੧੧ ਸਾਰੇ ਦੂਤ ਸਿੰਘਾਸਣ ਦੇ ਅਤੇ ਬਜ਼ੁਰਗਾਂ ਦੇ ਅਤੇ ਚਾਰਾਂ ਪ੍ਰਾਣੀਆਂ ਦੇ ਆਲੇ-ਦੁਆਲੇ ਖੜ੍ਹੇ ਸਨ ਤਾਂ ਉਹ ਸਿੰਘਾਸਣ ਦੇ ਸਾਹਮਣੇ ਮੂੰਹ ਦੇ ਭਾਰ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਮੱਥਾ ਟੇਕਿਆ।
Các thiên sứ đang đứng quanh ngai, các trưởng lão và bốn sinh vật đều sấp mặt xuống trước ngai thờ phượng Đức Chúa Trời.
12 ੧੨ ਅਤੇ ਬੋਲੇ, - ਆਮੀਨ! ਸਾਡੇ ਪਰਮੇਸ਼ੁਰ ਦਾ ਧੰਨਵਾਦ, ਮਹਿਮਾ, ਬੁੱਧ, ਸ਼ੁਕਰ, ਮਾਣ, ਸਮਰੱਥਾ ਅਤੇ ਸ਼ਕਤੀ ਜੁੱਗੋ-ਜੁੱਗ ਹੋਵੇ! ਆਮੀਨ। (aiōn )
Họ ca tụng: “A-men! Sự chúc tụng, vinh quang, và khôn ngoan, cảm tạ và vinh dự, uy quyền và sức mạnh thuộc về Đức Chúa Trời chúng ta đời đời vô tận! A-men.” (aiōn )
13 ੧੩ ਉਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਅੱਗੋਂ ਮੈਨੂੰ ਇਹ ਕਹਿ ਕੇ ਪੁੱਛਿਆ ਭਈ ਇਹ ਜਿਨ੍ਹਾਂ ਚਿੱਟੇ ਬਸਤਰ ਪਹਿਨੇ ਹਨ ਕੌਣ ਹਨ ਅਤੇ ਕਿੱਥੋਂ ਆਏ?
Một trong hai mươi bốn trưởng lão hỏi tôi: “Những người mặc áo dài trắng đó là ai? Họ từ đâu đến?”
14 ੧੪ ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੂ ਜੀ, ਤੁਸੀਂ ਜਾਣੋ। ਤਾਂ ਉਸ ਨੇ ਮੈਨੂੰ ਆਖਿਆ, ਇਹ ਉਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਉਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ।
Tôi thưa: “Thưa ông, ông là người biết điều đó.” Rồi trưởng lão nói với tôi: “Đó là những người đã qua khỏi cơn đại nạn, đã giặt và phiếu trắng áo mình trong máu Chiên Con.
15 ੧੫ ਇਸ ਕਰਕੇ ਉਹ ਪਰਮੇਸ਼ੁਰ ਦੇ ਸਿੰਘਾਸਣ ਦੇ ਸਾਹਮਣੇ ਹਨ, ਅਤੇ ਉਹ ਦੀ ਹੈਕਲ ਵਿੱਚ ਰਾਤ-ਦਿਨ ਉਹ ਦੀ ਬੰਦਗੀ ਕਰਦੇ ਹਨ, ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਉਹਨਾਂ ਦੇ ਵਿਚਕਾਰ ਆਪਣਾ ਡੇਰਾ ਲਗਾਵੇਗਾ।
Vì thế, họ được đứng trước ngai Đức Chúa Trời, ngày đêm phụng sự Ngài trong Đền Thờ. Đấng ngồi trên ngai sẽ che chở họ.
16 ੧੬ ਉਹ ਫੇਰ ਭੁੱਖੇ ਨਾ ਹੋਣਗੇ, ਨਾ ਫੇਰ ਤਿਹਾਏ ਹੋਣਗੇ, ਨਾ ਧੁੱਪ, ਨਾ ਕੋਈ ਲੂ ਉਹਨਾਂ ਉੱਤੇ ਪਵੇਗੀ,
Họ sẽ không còn đói khát; cũng không còn bị mặt trời hay sức nóng nào nung đốt.
17 ੧੭ ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਉਹਨਾਂ ਦਾ ਅਯਾਲੀ ਹੋਵੇਗਾ, ਅਤੇ ਉਹਨਾਂ ਨੂੰ ਅੰਮ੍ਰਿਤ ਜਲ ਦੇ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਉਹਨਾਂ ਦੀਆਂ ਅੱਖਾਂ ਤੋਂ ਹਰੇਕ ਹੰਝੂ ਪੂੰਝੇਗਾ।
Vì Chiên Con ở giữa ngai sẽ là Đấng Chăn Dắt của họ. Ngài sẽ dẫn họ đến những suối nước sống. Và Đức Chúa Trời sẽ lau sạch nước mắt họ.”