< ਯੂਹੰਨਾ ਦੇ ਪਰਕਾਸ਼ ਦੀ ਪੋਥੀ 8 >
1 ੧ ਜਦੋਂ ਉਹ ਨੇ ਸੱਤਵੀਂ ਮੋਹਰ ਤੋੜੀ ਤਾਂ ਸਵਰਗ ਵਿੱਚ ਅੱਧੇ ਕੁ ਘੰਟੇ ਤੱਕ ਖਮੋਸ਼ੀ ਛਾ ਗਈ।
και οτε ηνοιξεν την σφραγιδα την εβδομην εγενετο σιγη εν τω ουρανω ως ημιωριον
2 ੨ ਅਤੇ ਮੈਂ ਉਹਨਾਂ ਸੱਤਾਂ ਦੂਤਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਹਜ਼ੂਰ ਖੜ੍ਹੇ ਰਹਿੰਦੇ ਹਨ, ਅਤੇ ਉਹਨਾਂ ਨੂੰ ਸੱਤ ਤੁਰ੍ਹੀਆਂ ਫੜਾਈਆਂ ਗਈਆਂ।
και ειδον τους επτα αγγελους οι ενωπιον του θεου εστηκασιν και εδοθησαν αυτοις επτα σαλπιγγες
3 ੩ ਫੇਰ ਇੱਕ ਹੋਰ ਦੂਤ ਆਇਆ ਅਤੇ ਸੋਨੇ ਦੀ ਧੂਪਦਾਨੀ ਲੈ ਕੇ ਜਗਵੇਦੀ ਉੱਤੇ ਜਾ ਖੜ੍ਹਾ ਹੋਇਆ, ਅਤੇ ਬਹੁਤ ਸਾਰੀ ਧੂਪ ਉਹ ਨੂੰ ਦਿੱਤੀ ਗਈ ਕਿ ਉਹ ਉਸ ਨੂੰ ਸਭਨਾਂ ਸੰਤਾਂ ਦੀਆਂ ਪ੍ਰਾਰਥਨਾਵਾਂ ਦੇ ਨਾਲ-ਨਾਲ ਉਸ ਸੋਨੇ ਦੀ ਜਗਵੇਦੀ ਉੱਤੇ ਧੁਖਾਉਂਦਾ ਰਹੇ, ਜਿਹੜੀ ਸਿੰਘਾਸਣ ਦੇ ਅੱਗੇ ਹੈ।
και αλλος αγγελος ηλθεν και εσταθη επι του θυσιαστηριου εχων λιβανωτον χρυσουν και εδοθη αυτω θυμιαματα πολλα ινα δωση ταις προσευχαις των αγιων παντων επι το θυσιαστηριον το χρυσουν το ενωπιον του θρονου
4 ੪ ਅਤੇ ਧੂਪ ਦਾ ਧੂੰਆਂ ਸੰਤਾਂ ਦੀਆਂ ਪ੍ਰਾਰਥਨਾਵਾਂ ਨਾਲ ਉਸ ਦੂਤ ਦੇ ਹੱਥੋਂ ਪਰਮੇਸ਼ੁਰ ਦੇ ਹਜ਼ੂਰ ਪਹੁੰਚ ਗਿਆ।
και ανεβη ο καπνος των θυμιαματων ταις προσευχαις των αγιων εκ χειρος του αγγελου ενωπιον του θεου
5 ੫ ਤਾਂ ਦੂਤ ਨੇ ਧੂਪਦਾਨੀ ਲਈ ਅਤੇ ਜਗਵੇਦੀ ਦੀ ਕੁਝ ਅੱਗ ਉਸ ਵਿੱਚ ਭਰ ਕੇ ਧਰਤੀ ਉੱਤੇ ਸੁੱਟ ਦਿੱਤੀ ਤਦ ਬੱਦਲ ਦੀਆਂ ਗਰਜਾਂ ਅਤੇ ਅਵਾਜ਼ਾਂ ਅਤੇ ਬਿਜਲੀ ਦੀਆਂ ਲਿਸ਼ਕਾਂ ਹੋਈਆਂ ਅਤੇ ਭੂਚਾਲ ਆਇਆ!
και ειληφεν ο αγγελος τον λιβανωτον και εγεμισεν αυτον εκ του πυρος του θυσιαστηριου και εβαλεν εις την γην και εγενοντο βρονται και φωναι και αστραπαι και σεισμος
6 ੬ ਫੇਰ ਉਹਨਾਂ ਸੱਤਾਂ ਦੂਤਾਂ ਨੇ ਜਿਨ੍ਹਾਂ ਕੋਲ ਸੱਤ ਤੁਰ੍ਹੀਆਂ ਸਨ, ਆਪਣੇ ਆਪ ਨੂੰ ਤੁਰ੍ਹੀਆਂ ਵਜਾਉਣ ਲਈ ਤਿਆਰ ਕੀਤਾ।
και οι επτα αγγελοι οι εχοντες τας επτα σαλπιγγας ητοιμασαν εαυτους ινα σαλπισωσιν
7 ੭ ਪਹਿਲੇ ਦੂਤ ਨੇ ਤੁਰ੍ਹੀ ਵਜਾਈ ਤਾਂ ਲਹੂ ਨਾਲ ਮਿਲੇ ਹੋਏ ਗੜੇ ਅਤੇ ਅੱਗ ਪਰਗਟ ਹੋਈ ਜੋ ਧਰਤੀ ਉੱਤੇ ਸੁੱਟੀ ਗਈ, ਤਦ ਧਰਤੀ ਦੀ ਇੱਕ ਤਿਹਾਈ ਅਤੇ ਰੁੱਖਾਂ ਦੀ ਇੱਕ ਤਿਹਾਈ ਸੜ ਗਈ ਅਤੇ ਸਭ ਹਰਾ ਘਾਹ ਸੜ ਗਿਆ।
και ο πρωτος εσαλπισεν και εγενετο χαλαζα και πυρ μεμιγμενα εν αιματι και εβληθη εις την γην και το τριτον της γης κατεκαη και το τριτον των δενδρων κατεκαη και πας χορτος χλωρος κατεκαη
8 ੮ ਫੇਰ ਦੂਜੇ ਦੂਤ ਨੇ ਤੁਰ੍ਹੀ ਵਜਾਈ ਤਦ ਇੱਕ ਵੱਡਾ ਪਹਾੜ ਜਿਹਾ ਅੱਗ ਨਾਲ ਬਲਦਾ ਹੋਇਆ ਸਮੁੰਦਰ ਵਿੱਚ ਸੁੱਟਿਆ ਗਿਆ ਅਤੇ ਸਮੁੰਦਰ ਦਾ ਇੱਕ ਤਿਹਾਈ ਲਹੂ ਬਣ ਗਿਆ।
και ο δευτερος αγγελος εσαλπισεν και ως ορος μεγα καιομενον εβληθη εις την θαλασσαν και εγενετο το τριτον της θαλασσης αιμα
9 ੯ ਅਤੇ ਸਮੁੰਦਰ ਦੇ ਜਲ ਜੰਤੂਆਂ ਦਾ ਇੱਕ ਤਿਹਾਈ ਮਰ ਗਿਆ ਅਤੇ ਜਹਾਜ਼ਾਂ ਦਾ ਇੱਕ ਤਿਹਾਈ ਨਸ਼ਟ ਹੋ ਗਿਆ।
και απεθανεν το τριτον των κτισματων εν τη θαλασση τα εχοντα ψυχας και το τριτον των πλοιων διεφθαρη
10 ੧੦ ਫੇਰ ਤੀਜੇ ਦੂਤ ਨੇ ਤੁਰ੍ਹੀ ਵਜਾਈ ਤਾਂ ਇੱਕ ਵੱਡਾ ਤਾਰਾ ਮਸ਼ਾਲ ਵਾਗੂੰ ਬਲਦਾ ਹੋਇਆ ਅਕਾਸ਼ੋਂ ਟੁੱਟਿਆ ਅਤੇ ਨਦੀਆਂ ਦੀ ਇੱਕ ਤਿਹਾਈ ਉੱਤੇ ਅਤੇ ਪਾਣੀਆਂ ਦੇ ਸੋਤਿਆਂ ਉੱਤੇ ਜਾ ਪਿਆ।
και ο τριτος αγγελος εσαλπισεν και επεσεν εκ του ουρανου αστηρ μεγας καιομενος ως λαμπας και επεσεν επι το τριτον των ποταμων και επι τας πηγας των υδατων
11 ੧੧ ਉਸ ਤਾਰੇ ਦਾ ਨਾਮ ਨਾਗਦੌਣਾ ਕਰਕੇ ਕਿਹਾ ਜਾਂਦਾ ਹੈ ਅਤੇ ਪਾਣੀਆਂ ਦੀ ਇੱਕ ਤਿਹਾਈ ਨਾਗਦੌਣੇ ਜਿਹੀ ਹੋ ਗਈ ਅਤੇ ਉਹਨਾਂ ਪਾਣੀਆਂ ਦੇ ਕੌੜੇ ਹੋ ਜਾਣ ਕਾਰਨ ਬਹੁਤੇ ਮਨੁੱਖ ਮਰ ਗਏ।
και το ονομα του αστερος λεγεται ο αψινθος και εγενετο το τριτον των υδατων εις αψινθον και πολλοι των ανθρωπων απεθανον εκ των υδατων οτι επικρανθησαν
12 ੧੨ ਫੇਰ ਚੌਥੇ ਦੂਤ ਨੇ ਤੁਰ੍ਹੀ ਵਜਾਈ ਤਾਂ ਸੂਰਜ, ਚੰਦਰਮਾ ਅਤੇ ਤਾਰਿਆਂ ਦਾ ਇੱਕ ਤਿਹਾਈ ਮਾਰਿਆ ਗਿਆ ਤਾਂ ਕਿ ਉਹਨਾਂ ਦੀ ਇੱਕ ਤਿਹਾਈ ਹਨ੍ਹੇਰਾ ਹੋ ਜਾਵੇ ਅਤੇ ਦਿਨ ਦੀ ਇੱਕ ਤਿਹਾਈ ਚਾਨਣ ਨਾ ਹੋਵੇ ਅਤੇ ਇਸੇ ਪ੍ਰਕਾਰ ਰਾਤ ਦੀ ਵੀ।
και ο τεταρτος αγγελος εσαλπισεν και επληγη το τριτον του ηλιου και το τριτον της σεληνης και το τριτον των αστερων ινα σκοτισθη το τριτον αυτων και η ημερα μη φαινη το τριτον αυτης και η νυξ ομοιως
13 ੧੩ ਤਾਂ ਮੈਂ ਨਿਗਾਹ ਕੀਤੀ ਅਤੇ ਇੱਕ ਉਕਾਬ ਨੂੰ ਅਕਾਸ਼ ਵਿੱਚ ਉੱਡਦੇ ਅਤੇ ਵੱਡੀ ਅਵਾਜ਼ ਨਾਲ ਇਹ ਕਹਿੰਦੇ ਸੁਣਿਆ ਭਈ ਹਾਏ ਹਾਏ ਧਰਤੀ ਦੇ ਵਾਸੀਆਂ ਨੂੰ! ਉਹਨਾਂ ਤਿੰਨਾਂ ਦੂਤਾਂ ਦੀ ਤੁਰ੍ਹੀ ਦੀਆਂ ਰਹਿੰਦੀਆਂ ਅਵਾਜ਼ਾਂ ਦੇ ਕਾਰਨ ਜਿਨ੍ਹਾਂ ਅਜੇ ਤੁਰ੍ਹੀ ਵਜਾਉਣੀ ਹੈ!
και ειδον και ηκουσα ενος αετου πετομενου εν μεσουρανηματι λεγοντος φωνη μεγαλη ουαι ουαι ουαι τοις κατοικουσιν επι της γης εκ των λοιπων φωνων της σαλπιγγος των τριων αγγελων των μελλοντων σαλπιζειν