< ਯੂਹੰਨਾ ਦੇ ਪਰਕਾਸ਼ ਦੀ ਪੋਥੀ 8 >

1 ਜਦੋਂ ਉਹ ਨੇ ਸੱਤਵੀਂ ਮੋਹਰ ਤੋੜੀ ਤਾਂ ਸਵਰਗ ਵਿੱਚ ਅੱਧੇ ਕੁ ਘੰਟੇ ਤੱਕ ਖਮੋਸ਼ੀ ਛਾ ਗਈ।
И когда Он снял седьмую печать, сделалось безмолвие на небе, как бы на полчаса.
2 ਅਤੇ ਮੈਂ ਉਹਨਾਂ ਸੱਤਾਂ ਦੂਤਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਹਜ਼ੂਰ ਖੜ੍ਹੇ ਰਹਿੰਦੇ ਹਨ, ਅਤੇ ਉਹਨਾਂ ਨੂੰ ਸੱਤ ਤੁਰ੍ਹੀਆਂ ਫੜਾਈਆਂ ਗਈਆਂ।
И я видел семь Ангелов, которые стояли пред Богом; и дано им семь труб.
3 ਫੇਰ ਇੱਕ ਹੋਰ ਦੂਤ ਆਇਆ ਅਤੇ ਸੋਨੇ ਦੀ ਧੂਪਦਾਨੀ ਲੈ ਕੇ ਜਗਵੇਦੀ ਉੱਤੇ ਜਾ ਖੜ੍ਹਾ ਹੋਇਆ, ਅਤੇ ਬਹੁਤ ਸਾਰੀ ਧੂਪ ਉਹ ਨੂੰ ਦਿੱਤੀ ਗਈ ਕਿ ਉਹ ਉਸ ਨੂੰ ਸਭਨਾਂ ਸੰਤਾਂ ਦੀਆਂ ਪ੍ਰਾਰਥਨਾਵਾਂ ਦੇ ਨਾਲ-ਨਾਲ ਉਸ ਸੋਨੇ ਦੀ ਜਗਵੇਦੀ ਉੱਤੇ ਧੁਖਾਉਂਦਾ ਰਹੇ, ਜਿਹੜੀ ਸਿੰਘਾਸਣ ਦੇ ਅੱਗੇ ਹੈ।
И пришел иной Ангел, и стал перед жертвенником, держа золотую кадильницу; и дано было ему множество фимиама, чтобы он с молитвами всех святых возложил его на золотой жертвенник, который перед престолом.
4 ਅਤੇ ਧੂਪ ਦਾ ਧੂੰਆਂ ਸੰਤਾਂ ਦੀਆਂ ਪ੍ਰਾਰਥਨਾਵਾਂ ਨਾਲ ਉਸ ਦੂਤ ਦੇ ਹੱਥੋਂ ਪਰਮੇਸ਼ੁਰ ਦੇ ਹਜ਼ੂਰ ਪਹੁੰਚ ਗਿਆ।
И вознесся дым фимиама с молитвами святых от руки Ангела пред Бога.
5 ਤਾਂ ਦੂਤ ਨੇ ਧੂਪਦਾਨੀ ਲਈ ਅਤੇ ਜਗਵੇਦੀ ਦੀ ਕੁਝ ਅੱਗ ਉਸ ਵਿੱਚ ਭਰ ਕੇ ਧਰਤੀ ਉੱਤੇ ਸੁੱਟ ਦਿੱਤੀ ਤਦ ਬੱਦਲ ਦੀਆਂ ਗਰਜਾਂ ਅਤੇ ਅਵਾਜ਼ਾਂ ਅਤੇ ਬਿਜਲੀ ਦੀਆਂ ਲਿਸ਼ਕਾਂ ਹੋਈਆਂ ਅਤੇ ਭੂਚਾਲ ਆਇਆ!
И взял Ангел кадильницу, и наполнил ее огнем с жертвенника, и поверг на землю: и произошли голоса и громы, и молнии и землетрясение.
6 ਫੇਰ ਉਹਨਾਂ ਸੱਤਾਂ ਦੂਤਾਂ ਨੇ ਜਿਨ੍ਹਾਂ ਕੋਲ ਸੱਤ ਤੁਰ੍ਹੀਆਂ ਸਨ, ਆਪਣੇ ਆਪ ਨੂੰ ਤੁਰ੍ਹੀਆਂ ਵਜਾਉਣ ਲਈ ਤਿਆਰ ਕੀਤਾ।
И семь Ангелов, имеющие семь труб, приготовились трубить.
7 ਪਹਿਲੇ ਦੂਤ ਨੇ ਤੁਰ੍ਹੀ ਵਜਾਈ ਤਾਂ ਲਹੂ ਨਾਲ ਮਿਲੇ ਹੋਏ ਗੜੇ ਅਤੇ ਅੱਗ ਪਰਗਟ ਹੋਈ ਜੋ ਧਰਤੀ ਉੱਤੇ ਸੁੱਟੀ ਗਈ, ਤਦ ਧਰਤੀ ਦੀ ਇੱਕ ਤਿਹਾਈ ਅਤੇ ਰੁੱਖਾਂ ਦੀ ਇੱਕ ਤਿਹਾਈ ਸੜ ਗਈ ਅਤੇ ਸਭ ਹਰਾ ਘਾਹ ਸੜ ਗਿਆ।
Первый Ангел вострубил, и сделались град и огонь, смешанные с кровью, и пали на землю; и третья часть дерев сгорела, и вся трава зеленая сгорела.
8 ਫੇਰ ਦੂਜੇ ਦੂਤ ਨੇ ਤੁਰ੍ਹੀ ਵਜਾਈ ਤਦ ਇੱਕ ਵੱਡਾ ਪਹਾੜ ਜਿਹਾ ਅੱਗ ਨਾਲ ਬਲਦਾ ਹੋਇਆ ਸਮੁੰਦਰ ਵਿੱਚ ਸੁੱਟਿਆ ਗਿਆ ਅਤੇ ਸਮੁੰਦਰ ਦਾ ਇੱਕ ਤਿਹਾਈ ਲਹੂ ਬਣ ਗਿਆ।
Второй Ангел вострубил, и как бы большая гора, пылающая огнем, низверглась в море; и третья часть моря сделалась кровью,
9 ਅਤੇ ਸਮੁੰਦਰ ਦੇ ਜਲ ਜੰਤੂਆਂ ਦਾ ਇੱਕ ਤਿਹਾਈ ਮਰ ਗਿਆ ਅਤੇ ਜਹਾਜ਼ਾਂ ਦਾ ਇੱਕ ਤਿਹਾਈ ਨਸ਼ਟ ਹੋ ਗਿਆ।
и умерла третья часть одушевленных тварей, живущих в море, и третья часть судов погибла.
10 ੧੦ ਫੇਰ ਤੀਜੇ ਦੂਤ ਨੇ ਤੁਰ੍ਹੀ ਵਜਾਈ ਤਾਂ ਇੱਕ ਵੱਡਾ ਤਾਰਾ ਮਸ਼ਾਲ ਵਾਗੂੰ ਬਲਦਾ ਹੋਇਆ ਅਕਾਸ਼ੋਂ ਟੁੱਟਿਆ ਅਤੇ ਨਦੀਆਂ ਦੀ ਇੱਕ ਤਿਹਾਈ ਉੱਤੇ ਅਤੇ ਪਾਣੀਆਂ ਦੇ ਸੋਤਿਆਂ ਉੱਤੇ ਜਾ ਪਿਆ।
Третий ангел вострубил, и упала с неба большая звезда, горящая подобно светильнику, и пала на третью часть рек и на источники вод.
11 ੧੧ ਉਸ ਤਾਰੇ ਦਾ ਨਾਮ ਨਾਗਦੌਣਾ ਕਰਕੇ ਕਿਹਾ ਜਾਂਦਾ ਹੈ ਅਤੇ ਪਾਣੀਆਂ ਦੀ ਇੱਕ ਤਿਹਾਈ ਨਾਗਦੌਣੇ ਜਿਹੀ ਹੋ ਗਈ ਅਤੇ ਉਹਨਾਂ ਪਾਣੀਆਂ ਦੇ ਕੌੜੇ ਹੋ ਜਾਣ ਕਾਰਨ ਬਹੁਤੇ ਮਨੁੱਖ ਮਰ ਗਏ।
Имя сей звезде “полынь”; и третья часть вод сделалась полынью, и многие из людей умерли от вод, потому что они стали горьки.
12 ੧੨ ਫੇਰ ਚੌਥੇ ਦੂਤ ਨੇ ਤੁਰ੍ਹੀ ਵਜਾਈ ਤਾਂ ਸੂਰਜ, ਚੰਦਰਮਾ ਅਤੇ ਤਾਰਿਆਂ ਦਾ ਇੱਕ ਤਿਹਾਈ ਮਾਰਿਆ ਗਿਆ ਤਾਂ ਕਿ ਉਹਨਾਂ ਦੀ ਇੱਕ ਤਿਹਾਈ ਹਨ੍ਹੇਰਾ ਹੋ ਜਾਵੇ ਅਤੇ ਦਿਨ ਦੀ ਇੱਕ ਤਿਹਾਈ ਚਾਨਣ ਨਾ ਹੋਵੇ ਅਤੇ ਇਸੇ ਪ੍ਰਕਾਰ ਰਾਤ ਦੀ ਵੀ।
Четвертый Ангел вострубил, и поражена была третья часть солнца и третья часть луны и третья часть звезд, так что затмилась третья часть их, и третья часть дня не светла была - так, как и ночи.
13 ੧੩ ਤਾਂ ਮੈਂ ਨਿਗਾਹ ਕੀਤੀ ਅਤੇ ਇੱਕ ਉਕਾਬ ਨੂੰ ਅਕਾਸ਼ ਵਿੱਚ ਉੱਡਦੇ ਅਤੇ ਵੱਡੀ ਅਵਾਜ਼ ਨਾਲ ਇਹ ਕਹਿੰਦੇ ਸੁਣਿਆ ਭਈ ਹਾਏ ਹਾਏ ਧਰਤੀ ਦੇ ਵਾਸੀਆਂ ਨੂੰ! ਉਹਨਾਂ ਤਿੰਨਾਂ ਦੂਤਾਂ ਦੀ ਤੁਰ੍ਹੀ ਦੀਆਂ ਰਹਿੰਦੀਆਂ ਅਵਾਜ਼ਾਂ ਦੇ ਕਾਰਨ ਜਿਨ੍ਹਾਂ ਅਜੇ ਤੁਰ੍ਹੀ ਵਜਾਉਣੀ ਹੈ!
И видел я и слышал одного Ангела, летящего посреди неба и говорящего громким голосом: горе, горе, горе живущим на земле от остальных трубных голосов трех Ангелов, которые будут трубить!

< ਯੂਹੰਨਾ ਦੇ ਪਰਕਾਸ਼ ਦੀ ਪੋਥੀ 8 >