< ਯੂਹੰਨਾ ਦੇ ਪਰਕਾਸ਼ ਦੀ ਪੋਥੀ 1 >

1 ਯਿਸੂ ਮਸੀਹ ਦਾ ਪਰਕਾਸ਼, ਜਿਹੜਾ ਪਰਮੇਸ਼ੁਰ ਨੇ ਆਪਣਿਆਂ ਦਾਸਾਂ ਨੂੰ ਵਿਖਾਉਣ ਲਈ ਉਹ ਨੂੰ ਦਿੱਤਾ ਅਰਥਾਤ ਓਹ ਗੱਲਾਂ ਜਿਹੜੀਆਂ ਛੇਤੀ ਹੋਣ ਵਾਲੀਆਂ ਹਨ; ਅਤੇ ਉਸ ਨੇ ਆਪਣੇ ਸਵਰਗ ਦੂਤ ਨੂੰ ਭੇਜ ਕੇ ਉਸ ਦੁਆਰਾ ਆਪਣੇ ਦਾਸ ਯੂਹੰਨਾ ਉੱਤੇ ਇਹ ਗੱਲਾਂ ਪ੍ਰਗਟ ਕੀਤੀਆਂ।
This is the Revelation of Yeshua the Messiah, which God gave him to show to his servants the things which must happen soon, which he sent and made known by his angel to his servant, John,
2 ਜਿਸ ਨੇ ਪਰਮੇਸ਼ੁਰ ਦੇ ਬਚਨ ਦੀ ਅਤੇ ਯਿਸੂ ਮਸੀਹ ਦੀ ਅਰਥਾਤ ਉਹਨਾਂ ਸਭਨਾਂ ਗੱਲਾਂ ਦੀ ਜੋ ਉਸ ਨੇ ਵੇਖੀਆਂ ਸਨ, ਗਵਾਹੀ ਦਿੱਤੀ।
who testified to God's word, and of the testimony of Yeshua the Messiah, about everything that he saw.
3 ਧੰਨ ਹੈ ਉਹ ਜਿਹੜਾ ਅਗੰਮ ਵਾਕ ਦੇ ਬਚਨਾਂ ਨੂੰ ਪੜ੍ਹਦਾ ਹੈ ਅਤੇ ਉਹ ਜਿਹੜੇ ਸੁਣਦੇ ਹਨ, ਅਤੇ ਜੋ ਕੁਝ ਇਹ ਦੇ ਵਿੱਚ ਲਿਖਿਆ ਹੋਇਆ ਹੈ ਉਸ ਦੀ ਪਾਲਨਾ ਕਰਦੇ ਹਨ, ਕਿਉਂ ਜੋ ਸਮਾਂ ਨੇੜੇ ਹੈ।
Blessed is he who reads and those who hear the words of the prophecy, and keep the things that are written in it, for the time is near.
4 ਯੂਹੰਨਾ ਵੱਲੋਂ, ਅੱਗੇ ਉਨ੍ਹਾਂ ਸੱਤਾਂ ਕਲੀਸਿਯਾਵਾਂ ਨੂੰ ਜਿਹੜੀਆਂ ਅਸਿਯਾ ਵਿੱਚ ਹਨ: ਉਹ ਦੀ ਵੱਲੋਂ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ। ਅਤੇ ਉਹਨਾਂ ਸੱਤਾਂ ਆਤਮਿਆਂ ਦੀ ਵੱਲੋਂ ਜਿਹੜੇ ਉਹ ਦੇ ਸਿੰਘਾਸਣ ਦੇ ਅੱਗੇ ਹਨ।
John, to the seven congregations that are in Asia: Grace to you and peace, from him who is and who was and who is to come; and from the seven Ruachs who are before his throne;
5 ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ। ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ।
and from Yeshua the Messiah, the faithful witness, the firstborn of the dead, and the ruler of the kings of the earth. To him who loves us, and freed us from our sins by his blood;
6 ਅਤੇ ਉਸ ਨੇ ਸਾਨੂੰ ਇੱਕ ਪਾਤਸ਼ਾਹੀ ਬਣਾਇਆ ਕਿ ਅਸੀਂ ਉਹ ਦੇ ਪਿਤਾ ਪਰਮੇਸ਼ੁਰ ਲਈ ਜਾਜਕ ਬਣੀਏ, ਉਸੇ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹੋਵੇ! ਆਮੀਨ। (aiōn g165)
and he made us to be a Kingdom, cohanim to his God and Father; to him be the glory and the dominion forever and ever. Amen. (aiōn g165)
7 ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਵੇਖਣਗੇ, ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ। ਹਾਂ! ਆਮੀਨ।
Look, he is coming with the clouds, and every eye will see him, including those who pierced him. And all the tribes of the earth will mourn over him. Even so, Amen.
8 ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ।
"I am the Alpha and the Omega," says the Lord God, "who is and who was and who is to come, the Almighty."
9 ਮੈਂ ਯੂਹੰਨਾ, ਜੋ ਤੁਹਾਡਾ ਭਰਾ ਅਤੇ ਤੁਹਾਡੇ ਨਾਲ ਰਲ ਕੇ, ਉਸ ਬਿਪਤਾ ਅਤੇ ਰਾਜ ਅਤੇ ਸਬਰ ਵਿੱਚ ਜੋ ਯਿਸੂ ਵਿੱਚ ਹੈ ਸਾਂਝੀ ਹਾਂ, ਪਰਮੇਸ਼ੁਰ ਦੇ ਬਚਨ ਅਤੇ ਯਿਸੂ ਦੀ ਗਵਾਹੀ ਦੇਣ ਦੇ ਕਾਰਨ ਉਸ ਟਾਪੂ ਵਿੱਚ ਸੀ, ਜਿਸ ਨੂੰ ਪਾਤਮੁਸ ਕਿਹਾ ਜਾਂਦਾ ਹੈ।
I John, your brother and fellow-partner with you in persecution, Kingdom, and patient endurance in Yeshua, was on the island that is called Patmos because of the word of God and the testimony of Yeshua.
10 ੧੦ ਮੈਂ ਪ੍ਰਭੂ ਦੇ ਦਿਨ ਆਤਮਾ ਵਿੱਚ ਆਇਆ ਅਤੇ ਮੈਂ ਆਪਣੇ ਪਿੱਛੇ ਤੁਰ੍ਹੀ ਜਿਹੀ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ,
I was in the Ruach on the Lord's day, and I heard behind me a loud voice, like a trumpet
11 ੧੧ ਕਿ ਜੋ ਕੁਝ ਤੂੰ ਵੇਖਦਾ ਹੈਂ, ਸੋ ਇੱਕ ਪੋਥੀ ਵਿੱਚ ਲਿਖ ਲੈ ਅਤੇ ਸੱਤਾਂ ਕਲੀਸਿਯਾਵਾਂ ਨੂੰ ਭੇਜ ਦੇ ਅਰਥਾਤ ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ।
saying, "What you see, write on a scroll and send to the seven congregations: to Ephesus, Smyrna, Pergamum, Thyatira, Sardis, Philadelphia, and to Laodicea."
12 ੧੨ ਅਤੇ ਮੈਂ ਓਸ ਅਵਾਜ਼ ਨੂੰ ਜਿਹੜੀ ਮੇਰੇ ਨਾਲ ਗੱਲ ਕਰਦੀ ਸੀ, ਵੇਖਣ ਲਈ ਮੁੜਿਆ ਅਤੇ ਜਦ ਮੁੜਿਆ ਤਾਂ ਸੋਨੇ ਦੇ ਸੱਤ ਸ਼ਮਾਦਾਨ ਵੇਖੇ।
I turned to see the voice that spoke with me. Having turned, I saw seven golden lampstands.
13 ੧੩ ਅਤੇ ਉਹਨਾਂ ਸ਼ਮਾਦਾਨਾਂ ਦੇ ਵਿਚਕਾਰ ਮਨੁੱਖ ਦੇ ਪੁੱਤਰ ਵਰਗਾ ਕੋਈ ਵੇਖਿਆ, ਜਿਸ ਨੇ ਪੈਰਾਂ ਤੱਕ ਚੋਗਾ ਪਹਿਨਿਆ ਹੋਇਆ ਸੀ ਅਤੇ ਛਾਤੀ ਦੁਆਲੇ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ।
And among the lampstands was one like a son of man, clothed with a robe reaching down to his feet, and with a golden sash around his chest.
14 ੧੪ ਉਹ ਦਾ ਸਿਰ ਅਤੇ ਵਾਲ਼ ਉੱਨ ਦੇ ਵਾਂਗੂੰ ਚਿੱਟੇ ਸਗੋਂ ਬਰਫ਼ ਦੇ ਸਮਾਨ ਸਨ, ਅਤੇ ਉਹ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆਂ ਸਨ।
His head and his hair were white as white wool, like snow. His eyes were like a flame of fire.
15 ੧੫ ਅਤੇ ਉਹ ਦੇ ਪੈਰ ਸ਼ੁੱਧ ਪਿੱਤਲ ਵਰਗੇ ਸਨ, ਜਿਵੇਂ ਉਹ ਭੱਠੀ ਵਿੱਚ ਤਾਇਆ ਹੋਵੇ ਅਤੇ ਉਹ ਦੀ ਅਵਾਜ਼ ਬਹੁਤੇ ਪਾਣੀਆਂ ਦੀ ਘੂਕ ਵਰਗੀ ਸੀ।
His feet were like burnished bronze, as if it had been refined in a furnace. His voice was like the voice of many waters.
16 ੧੬ ਉਸ ਦੇ ਸੱਜੇ ਹੱਥ ਵਿੱਚ ਸੱਤ ਤਾਰੇ ਸਨ ਅਤੇ ਉਹ ਦੇ ਮੂੰਹ ਵਿੱਚੋਂ ਇੱਕ ਦੋਧਾਰੀ ਤਿੱਖੀ ਤਲਵਾਰ ਨਿੱਕਲਦੀ ਸੀ, ਅਤੇ ਉਹ ਦਾ ਚਿਹਰਾ ਅਜਿਹਾ ਸੀ ਜਿਵੇਂ ਸੂਰਜ ਆਪਣੇ ਡਾਢੇ ਤੇਜ ਨਾਲ ਚਮਕਦਾ ਹੈ।
He had seven stars in his right hand. Out of his mouth proceeded a sharp two-edged sword. His face was like the sun shining at its brightest.
17 ੧੭ ਜਦ ਮੈਂ ਉਹ ਨੂੰ ਦੇਖਿਆ ਤਾਂ ਉਹ ਦੇ ਪੈਰਾਂ ਵਿੱਚ ਮੁਰਦੇ ਵਾਂਗੂੰ ਡਿੱਗ ਪਿਆ ਤਾਂ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ, ਨਾ ਡਰ। ਮੈਂ ਪਹਿਲਾ ਅਤੇ ਆਖਰੀ ਹਾਂ
When I saw him, I fell at his feet like a dead man. He laid his right hand on me, saying, "Do not be afraid. I am the first and the last,
18 ੧੮ ਅਤੇ ਜਿਉਂਦਾ ਹਾਂ। ਮੈਂ ਮੁਰਦਾ ਸੀ ਅਤੇ ਵੇਖ, ਮੈਂ ਜੁੱਗੋ-ਜੁੱਗ ਜਿਉਂਦਾ ਹਾਂ, ਮੌਤ ਅਤੇ ਪਤਾਲ ਦੀਆਂ ਕੁੰਜੀਆਂ ਮੇਰੇ ਕੋਲ ਹਨ। (aiōn g165, Hadēs g86)
and the Living one. I was dead, but look, I am alive forevermore. I have the keys of Death and of Sheol. (aiōn g165, Hadēs g86)
19 ੧੯ ਇਸ ਲਈ ਜੋ ਕੁਝ ਤੂੰ ਵੇਖਿਆ, ਜੋ ਕੁਝ ਹੈ ਅਤੇ ਜੋ ਕੁਝ ਇਹ ਦੇ ਬਾਅਦ ਹੋਣ ਵਾਲਾ ਹੈ, ਸੋ ਤੂੰ ਲਿਖ ਲੈ।
Write therefore the things which you have seen, and the things which are, and the things which will happen hereafter;
20 ੨੦ ਅਰਥਾਤ ਉਹਨਾਂ ਸੱਤ ਤਾਰਿਆਂ ਦਾ ਭੇਤ ਜਿਹੜੇ ਤੂੰ ਮੇਰੇ ਸੱਜੇ ਹੱਥ ਵਿੱਚ ਵੇਖੇ ਸਨ ਅਤੇ ਉਹਨਾਂ ਸੱਤ ਸੋਨੇ ਦੇ ਸ਼ਮਾਦਾਨਾਂ ਦਾ, ਉਹ ਸੱਤ ਤਾਰੇ ਸੱਤਾਂ ਕਲੀਸਿਯਾਵਾਂ ਦੇ ਦੂਤ ਹਨ ਅਤੇ ਉਹ ਸੱਤ ਸ਼ਮਾਦਾਨ ਸੱਤ ਕਲੀਸਿਯਾਵਾਂ ਹਨ।
the mystery of the seven stars which you saw in my right hand, and the seven golden lampstands. The seven stars are the angels of the seven congregations. The seven lampstands are seven congregations.

< ਯੂਹੰਨਾ ਦੇ ਪਰਕਾਸ਼ ਦੀ ਪੋਥੀ 1 >