< ਯੂਹੰਨਾ ਦੇ ਪਰਕਾਸ਼ ਦੀ ਪੋਥੀ 1 >
1 ੧ ਯਿਸੂ ਮਸੀਹ ਦਾ ਪਰਕਾਸ਼, ਜਿਹੜਾ ਪਰਮੇਸ਼ੁਰ ਨੇ ਆਪਣਿਆਂ ਦਾਸਾਂ ਨੂੰ ਵਿਖਾਉਣ ਲਈ ਉਹ ਨੂੰ ਦਿੱਤਾ ਅਰਥਾਤ ਓਹ ਗੱਲਾਂ ਜਿਹੜੀਆਂ ਛੇਤੀ ਹੋਣ ਵਾਲੀਆਂ ਹਨ; ਅਤੇ ਉਸ ਨੇ ਆਪਣੇ ਸਵਰਗ ਦੂਤ ਨੂੰ ਭੇਜ ਕੇ ਉਸ ਦੁਆਰਾ ਆਪਣੇ ਦਾਸ ਯੂਹੰਨਾ ਉੱਤੇ ਇਹ ਗੱਲਾਂ ਪ੍ਰਗਟ ਕੀਤੀਆਂ।
Ἀποκάλυψις Ἰησοῦ Χριστοῦ, ἣν ἔδωκεν αὐτῷ ὁ Θεὸς δεῖξαι τοῖς δούλοις αὐτοῦ, ἃ δεῖ γενέσθαι ἐν τάχει, καὶ ἐσήμανεν ἀποστείλας διὰ τοῦ ἀγγέλου αὐτοῦ τῷ δούλῳ αὐτοῦ Ἰωάννῃ,
2 ੨ ਜਿਸ ਨੇ ਪਰਮੇਸ਼ੁਰ ਦੇ ਬਚਨ ਦੀ ਅਤੇ ਯਿਸੂ ਮਸੀਹ ਦੀ ਅਰਥਾਤ ਉਹਨਾਂ ਸਭਨਾਂ ਗੱਲਾਂ ਦੀ ਜੋ ਉਸ ਨੇ ਵੇਖੀਆਂ ਸਨ, ਗਵਾਹੀ ਦਿੱਤੀ।
ὃς ἐμαρτύρησε τὸν λόγον τοῦ Θεοῦ καὶ τὴν μαρτυρίαν Ἰησοῦ Χριστοῦ, ὅσα εἶδε.
3 ੩ ਧੰਨ ਹੈ ਉਹ ਜਿਹੜਾ ਅਗੰਮ ਵਾਕ ਦੇ ਬਚਨਾਂ ਨੂੰ ਪੜ੍ਹਦਾ ਹੈ ਅਤੇ ਉਹ ਜਿਹੜੇ ਸੁਣਦੇ ਹਨ, ਅਤੇ ਜੋ ਕੁਝ ਇਹ ਦੇ ਵਿੱਚ ਲਿਖਿਆ ਹੋਇਆ ਹੈ ਉਸ ਦੀ ਪਾਲਨਾ ਕਰਦੇ ਹਨ, ਕਿਉਂ ਜੋ ਸਮਾਂ ਨੇੜੇ ਹੈ।
Μακάριος ὁ ἀναγινώσκων, καὶ οἱ ἀκούοντες τοὺς λόγους τῆς προφητείας καὶ τηροῦντες τὰ ἐν αὐτῇ γεγραμμένα· ὁ γὰρ καιρὸς ἐγγύς.
4 ੪ ਯੂਹੰਨਾ ਵੱਲੋਂ, ਅੱਗੇ ਉਨ੍ਹਾਂ ਸੱਤਾਂ ਕਲੀਸਿਯਾਵਾਂ ਨੂੰ ਜਿਹੜੀਆਂ ਅਸਿਯਾ ਵਿੱਚ ਹਨ: ਉਹ ਦੀ ਵੱਲੋਂ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ। ਅਤੇ ਉਹਨਾਂ ਸੱਤਾਂ ਆਤਮਿਆਂ ਦੀ ਵੱਲੋਂ ਜਿਹੜੇ ਉਹ ਦੇ ਸਿੰਘਾਸਣ ਦੇ ਅੱਗੇ ਹਨ।
Ἰωάννης ταῖς ἑπτὰ ἐκκλησίαις ταῖς ἐν τῇ Ἀσίᾳ· χάρις ὑμῖν καὶ εἰρήνη ἀπὸ Θεοῦ ὁ ὢν καὶ ὁ ἦν καὶ ὁ ἐρχόμενος· καὶ ἀπὸ τῶν ἑπτὰ πνευμάτων ἃ ἐνώπιον τοῦ θρόνου αὐτοῦ·
5 ੫ ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ। ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ।
καὶ ἀπὸ Ἰησοῦ Χριστοῦ, ὁ μάρτυς ὁ πιστός, ὁ πρωτότοκος τῶν νεκρῶν, καὶ ὁ ἄρχων τῶν βασιλέων τῆς γῆς. Τῷ ἀγαπῶντι ἡμᾶς, καὶ λούσαντι ἡμᾶς ἀπὸ τῶν ἁμαρτιῶν ἡμῶν ἐν τῷ αἵματι αὐτοῦ·
6 ੬ ਅਤੇ ਉਸ ਨੇ ਸਾਨੂੰ ਇੱਕ ਪਾਤਸ਼ਾਹੀ ਬਣਾਇਆ ਕਿ ਅਸੀਂ ਉਹ ਦੇ ਪਿਤਾ ਪਰਮੇਸ਼ੁਰ ਲਈ ਜਾਜਕ ਬਣੀਏ, ਉਸੇ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹੋਵੇ! ਆਮੀਨ। (aiōn )
καὶ ἐποίησεν ἡμᾶς βασιλείαν, ἱερεῖς τῷ Θεῷ καὶ πατρὶ αὐτοῦ· αὐτῷ ἡ δόξα καὶ τὸ κράτος εἰς τοὺς αἰῶνας τῶν αἰώνων. Ἀμήν. (aiōn )
7 ੭ ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਵੇਖਣਗੇ, ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ। ਹਾਂ! ਆਮੀਨ।
Ἰδού, ἔρχεται μετὰ τῶν νεφελῶν, καὶ ὄψεται αὐτὸν πᾶς ὀφθαλμός, καὶ οἵτινες αὐτὸν ἐξεκέντησαν· καὶ κόψονται ἐπ᾽ αὐτὸν πᾶσαι αἱ φυλαὶ τῆς γῆς. Ναί, ἀμήν.
8 ੮ ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ।
Ἐγώ εἰμι τὸ Ἄλφα καὶ τὸ Ὦ, λέγει Κύριος ὁ Θεός, ὁ ὢν καὶ ὁ ἦν καὶ ὁ ἐρχόμενος, ὁ παντοκράτωρ.
9 ੯ ਮੈਂ ਯੂਹੰਨਾ, ਜੋ ਤੁਹਾਡਾ ਭਰਾ ਅਤੇ ਤੁਹਾਡੇ ਨਾਲ ਰਲ ਕੇ, ਉਸ ਬਿਪਤਾ ਅਤੇ ਰਾਜ ਅਤੇ ਸਬਰ ਵਿੱਚ ਜੋ ਯਿਸੂ ਵਿੱਚ ਹੈ ਸਾਂਝੀ ਹਾਂ, ਪਰਮੇਸ਼ੁਰ ਦੇ ਬਚਨ ਅਤੇ ਯਿਸੂ ਦੀ ਗਵਾਹੀ ਦੇਣ ਦੇ ਕਾਰਨ ਉਸ ਟਾਪੂ ਵਿੱਚ ਸੀ, ਜਿਸ ਨੂੰ ਪਾਤਮੁਸ ਕਿਹਾ ਜਾਂਦਾ ਹੈ।
Ἐγὼ Ἰωάννης, ὁ ἀδελφὸς ὑμῶν καὶ κοινωνὸς ἐν τῇ θλίψει καὶ βασιλείᾳ καὶ ὑπομονῇ ἐν Χριστῷ Ἰησοῦ, ἐγενόμην ἐν τῇ νήσῳ τῇ καλουμένῃ Πάτμῳ, διὰ τὸν λόγον τοῦ Θεοῦ καὶ διὰ τὴν μαρτυρίαν Ἰησοῦ Χριστοῦ.
10 ੧੦ ਮੈਂ ਪ੍ਰਭੂ ਦੇ ਦਿਨ ਆਤਮਾ ਵਿੱਚ ਆਇਆ ਅਤੇ ਮੈਂ ਆਪਣੇ ਪਿੱਛੇ ਤੁਰ੍ਹੀ ਜਿਹੀ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ,
Ἐγενόμην ἐν πνεύματι ἐν τῇ κυριακῇ ἡμέρᾳ· καὶ ἤκουσα φωνὴν ὀπίσω μου μεγάλην ὡς σάλπιγγος,
11 ੧੧ ਕਿ ਜੋ ਕੁਝ ਤੂੰ ਵੇਖਦਾ ਹੈਂ, ਸੋ ਇੱਕ ਪੋਥੀ ਵਿੱਚ ਲਿਖ ਲੈ ਅਤੇ ਸੱਤਾਂ ਕਲੀਸਿਯਾਵਾਂ ਨੂੰ ਭੇਜ ਦੇ ਅਰਥਾਤ ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ।
λεγούσης, Ὃ βλέπεις γράψον εἰς βιβλίον, καὶ πέμψον ταῖς ἑπτὰ ἐκκλησίαις, εἰς Ἔφεσον, καὶ εἰς Σμύρναν, καὶ εἰς Πέργαμον, καὶ εἰς Θυάτειρα, καὶ εἰς Σάρδεις, καὶ εἰς Φιλαδέλφειαν, καὶ εἰς Λαοδίκειαν.
12 ੧੨ ਅਤੇ ਮੈਂ ਓਸ ਅਵਾਜ਼ ਨੂੰ ਜਿਹੜੀ ਮੇਰੇ ਨਾਲ ਗੱਲ ਕਰਦੀ ਸੀ, ਵੇਖਣ ਲਈ ਮੁੜਿਆ ਅਤੇ ਜਦ ਮੁੜਿਆ ਤਾਂ ਸੋਨੇ ਦੇ ਸੱਤ ਸ਼ਮਾਦਾਨ ਵੇਖੇ।
Καὶ ἐκεῖ ἐπέστρεψα βλέπειν τὴν φωνὴν ἥτις ἐλάλει μετ᾽ ἐμοῦ. Καὶ ἐπιστρέψας εἶδον ἑπτὰ λυχνίας χρυσᾶς,
13 ੧੩ ਅਤੇ ਉਹਨਾਂ ਸ਼ਮਾਦਾਨਾਂ ਦੇ ਵਿਚਕਾਰ ਮਨੁੱਖ ਦੇ ਪੁੱਤਰ ਵਰਗਾ ਕੋਈ ਵੇਖਿਆ, ਜਿਸ ਨੇ ਪੈਰਾਂ ਤੱਕ ਚੋਗਾ ਪਹਿਨਿਆ ਹੋਇਆ ਸੀ ਅਤੇ ਛਾਤੀ ਦੁਆਲੇ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ।
καὶ ἐν μέσῳ τῶν ἑπτὰ λυχνιῶν ὅμοιον υἱῷ ἀνθρώπου, ἐνδεδυμένον ποδήρη, καὶ περιεζωσμένον πρὸς τοῖς μαστοῖς ζώνην χρυσῆν.
14 ੧੪ ਉਹ ਦਾ ਸਿਰ ਅਤੇ ਵਾਲ਼ ਉੱਨ ਦੇ ਵਾਂਗੂੰ ਚਿੱਟੇ ਸਗੋਂ ਬਰਫ਼ ਦੇ ਸਮਾਨ ਸਨ, ਅਤੇ ਉਹ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆਂ ਸਨ।
Ἡ δὲ κεφαλὴ αὐτοῦ καὶ αἱ τρίχες λευκαὶ ὡς ἔριον λευκόν, ὡς χιών· καὶ οἱ ὀφθαλμοὶ αὐτοῦ ὡς φλὸξ πυρός·
15 ੧੫ ਅਤੇ ਉਹ ਦੇ ਪੈਰ ਸ਼ੁੱਧ ਪਿੱਤਲ ਵਰਗੇ ਸਨ, ਜਿਵੇਂ ਉਹ ਭੱਠੀ ਵਿੱਚ ਤਾਇਆ ਹੋਵੇ ਅਤੇ ਉਹ ਦੀ ਅਵਾਜ਼ ਬਹੁਤੇ ਪਾਣੀਆਂ ਦੀ ਘੂਕ ਵਰਗੀ ਸੀ।
καὶ οἱ πόδες αὐτοῦ ὅμοιοι χαλκολιβάνῳ, ὡς ἐν καμίνῳ πεπυρωμένοι· καὶ ἡ φωνὴ αὐτοῦ ὡς φωνὴ ὑδάτων πολλῶν.
16 ੧੬ ਉਸ ਦੇ ਸੱਜੇ ਹੱਥ ਵਿੱਚ ਸੱਤ ਤਾਰੇ ਸਨ ਅਤੇ ਉਹ ਦੇ ਮੂੰਹ ਵਿੱਚੋਂ ਇੱਕ ਦੋਧਾਰੀ ਤਿੱਖੀ ਤਲਵਾਰ ਨਿੱਕਲਦੀ ਸੀ, ਅਤੇ ਉਹ ਦਾ ਚਿਹਰਾ ਅਜਿਹਾ ਸੀ ਜਿਵੇਂ ਸੂਰਜ ਆਪਣੇ ਡਾਢੇ ਤੇਜ ਨਾਲ ਚਮਕਦਾ ਹੈ।
Καὶ ἔχων ἐν τῇ δεξιᾷ αὐτοῦ χειρὶ ἀστέρας ἑπτά· καὶ ἐκ τοῦ στόματος αὐτοῦ ῥομφαία δίστομος ὀξεῖα ἐκπορευομένη· καὶ ἡ ὄψις αὐτοῦ, ὡς ὁ ἥλιος φαίνει ἐν τῇ δυνάμει αὐτοῦ.
17 ੧੭ ਜਦ ਮੈਂ ਉਹ ਨੂੰ ਦੇਖਿਆ ਤਾਂ ਉਹ ਦੇ ਪੈਰਾਂ ਵਿੱਚ ਮੁਰਦੇ ਵਾਂਗੂੰ ਡਿੱਗ ਪਿਆ ਤਾਂ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ, ਨਾ ਡਰ। ਮੈਂ ਪਹਿਲਾ ਅਤੇ ਆਖਰੀ ਹਾਂ
Καὶ ὅτε εἶδον αὐτόν, ἔπεσα πρὸς τοὺς πόδας αὐτοῦ ὡς νεκρός· καὶ ἔθηκε τὴν δεξιὰν αὐτοῦ ἐπ᾽ ἐμέ, λέγων, Μὴ φοβοῦ· ἐγώ εἰμι ὁ πρῶτος καὶ ὁ ἔσχατος,
18 ੧੮ ਅਤੇ ਜਿਉਂਦਾ ਹਾਂ। ਮੈਂ ਮੁਰਦਾ ਸੀ ਅਤੇ ਵੇਖ, ਮੈਂ ਜੁੱਗੋ-ਜੁੱਗ ਜਿਉਂਦਾ ਹਾਂ, ਮੌਤ ਅਤੇ ਪਤਾਲ ਦੀਆਂ ਕੁੰਜੀਆਂ ਮੇਰੇ ਕੋਲ ਹਨ। (aiōn , Hadēs )
καὶ ὁ ζῶν, καὶ ἐγενόμην νεκρός, καὶ ἰδού, ζῶν εἰμι εἰς τοὺς αἰῶνας τῶν αἰώνων, ἀμήν· καὶ ἔχω τὰς κλεῖς τοῦ Θανάτου καὶ τοῦ ᾍδου. (aiōn , Hadēs )
19 ੧੯ ਇਸ ਲਈ ਜੋ ਕੁਝ ਤੂੰ ਵੇਖਿਆ, ਜੋ ਕੁਝ ਹੈ ਅਤੇ ਜੋ ਕੁਝ ਇਹ ਦੇ ਬਾਅਦ ਹੋਣ ਵਾਲਾ ਹੈ, ਸੋ ਤੂੰ ਲਿਖ ਲੈ।
Γράψον οὖν ἃ εἶδες, καὶ ἅ εἰσι, καὶ ἃ μέλλει γίνεσθαι μετὰ ταῦτα·
20 ੨੦ ਅਰਥਾਤ ਉਹਨਾਂ ਸੱਤ ਤਾਰਿਆਂ ਦਾ ਭੇਤ ਜਿਹੜੇ ਤੂੰ ਮੇਰੇ ਸੱਜੇ ਹੱਥ ਵਿੱਚ ਵੇਖੇ ਸਨ ਅਤੇ ਉਹਨਾਂ ਸੱਤ ਸੋਨੇ ਦੇ ਸ਼ਮਾਦਾਨਾਂ ਦਾ, ਉਹ ਸੱਤ ਤਾਰੇ ਸੱਤਾਂ ਕਲੀਸਿਯਾਵਾਂ ਦੇ ਦੂਤ ਹਨ ਅਤੇ ਉਹ ਸੱਤ ਸ਼ਮਾਦਾਨ ਸੱਤ ਕਲੀਸਿਯਾਵਾਂ ਹਨ।
τὸ μυστήριον τῶν ἑπτὰ ἀστέρων ὧν εἶδες ἐπὶ τῆς δεξιᾶς μου, καὶ τὰς ἑπτὰ λυχνίας τὰς χρυσᾶς. Οἱ ἑπτὰ ἀστέρες ἄγγελοι τῶν ἑπτὰ ἐκκλησιῶν εἰσι· καὶ αἱ λυχνίαι αἱ ἑπτὰ ἑπτὰ ἐκκλησίαι εἰσί.