< ਰੋਮੀਆਂ ਨੂੰ 10 >
1 ੧ ਹੇ ਭਰਾਵੋ, ਮੇਰੇ ਮਨ ਦੀ ਇੱਛਾ ਅਤੇ ਮੇਰੀ ਬੇਨਤੀ ਪਰਮੇਸ਼ੁਰ ਦੇ ਅੱਗੇ ਉਹਨਾਂ ਦੀ ਮੁਕਤੀ ਲਈ ਹੈ।
αδελφοι η μεν ευδοκια της εμης καρδιας και η δεησις η προς τον θεον υπερ του ισραηλ εστιν εις σωτηριαν
2 ੨ ਮੈਂ ਉਹਨਾਂ ਦੀ ਗਵਾਹੀ ਵੀ ਭਰਦਾ ਹਾਂ ਕਿ ਉਹਨਾਂ ਨੂੰ ਪਰਮੇਸ਼ੁਰ ਲਈ ਅਣਖ ਤਾਂ ਹੈ, ਪਰ ਸਮਝ ਨਾਲ ਨਹੀਂ।
μαρτυρω γαρ αυτοις οτι ζηλον θεου εχουσιν αλλ ου κατ επιγνωσιν
3 ੩ ਕਿਉਂ ਜੋ ਪਰਮੇਸ਼ੁਰ ਦੀ ਧਾਰਮਿਕਤਾ ਤੋਂ ਅਣਜਾਣ ਹੋ ਕੇ ਅਤੇ ਆਪਣੇ ਹੀ ਧਾਰਮਿਕਤਾ ਨੂੰ ਦ੍ਰਿੜ੍ਹ ਕਰਨ ਦਾ ਜਤਨ ਕਰਕੇ ਉਹ ਪਰਮੇਸ਼ੁਰ ਦੀ ਧਾਰਮਿਕਤਾ ਦੇ ਅਧੀਨ ਨਾ ਹੋਏ।
αγνοουντες γαρ την του θεου δικαιοσυνην και την ιδιαν δικαιοσυνην ζητουντες στησαι τη δικαιοσυνη του θεου ουχ υπεταγησαν
4 ੪ ਕਿਉਂ ਜੋ ਧਾਰਮਿਕਤਾ ਲਈ ਮਸੀਹ ਹਰੇਕ ਵਿਸ਼ਵਾਸ ਕਰਨ ਵਾਲੇ ਦੇ ਲਈ ਬਿਵਸਥਾ ਦਾ ਅੰਤ ਹੈ।
τελος γαρ νομου χριστος εις δικαιοσυνην παντι τω πιστευοντι
5 ੫ ਮੂਸਾ ਲਿਖਦਾ ਹੈ, ਕਿ ਜਿਹੜਾ ਮਨੁੱਖ ਉਸ ਬਿਵਸਥਾ ਅਨੁਸਾਰ ਧਾਰਮਿਕਤਾ ਨੂੰ ਪੂਰਾ ਕਰਦਾ ਹੈ, ਉਹ ਉਸੇ ਧਾਰਮਿਕਤਾ ਨਾਲ ਜੀਉਂਦਾ ਰਹੇਗਾ।
μωσης γαρ γραφει την δικαιοσυνην την εκ του νομου οτι ο ποιησας αυτα ανθρωπος ζησεται εν αυτοις
6 ੬ ਪਰ ਉਹ ਧਾਰਮਿਕਤਾ ਜੋ ਵਿਸ਼ਵਾਸ ਤੋਂ ਹੈ ਇਸ ਤਰ੍ਹਾਂ ਕਹਿੰਦਾ ਹੈ, ਜੋ ਆਪਣੇ ਮਨ ਵਿੱਚ ਇਹ ਨਾ ਆਖ ਕਿ ਅਕਾਸ਼ ਉੱਤੇ ਕੌਣ ਚੜ੍ਹੇਗਾ ਅਰਥਾਤ ਮਸੀਹ ਨੂੰ ਹੇਠਾਂ ਉਤਾਰਨ ਲਈ?
η δε εκ πιστεως δικαιοσυνη ουτως λεγει μη ειπης εν τη καρδια σου τις αναβησεται εις τον ουρανον τουτ εστιν χριστον καταγαγειν
7 ੭ ਜਾਂ ਪਤਾਲ ਵਿੱਚ ਕੌਣ ਉਤਰੇਗਾ ਅਰਥਾਤ ਮਸੀਹ ਨੂੰ ਮੁਰਦਿਆਂ ਵਿੱਚੋਂ ਉੱਠਾ ਲਿਆਉਣ ਲਈ? (Abyssos )
η τις καταβησεται εις την αβυσσον τουτ εστιν χριστον εκ νεκρων αναγαγειν (Abyssos )
8 ੮ ਪਰ ਕੀ ਆਖਦਾ ਹੈ? ਬਚਨ ਤੇਰੇ ਕੋਲ ਅਤੇ ਤੇਰੇ ਮੂੰਹ ਵਿੱਚ ਅਤੇ ਤੇਰੇ ਮਨ ਵਿੱਚ ਹੈ, ਇਹ ਤਾਂ ਉਸ ਵਿਸ਼ਵਾਸ ਦਾ ਬਚਨ ਹੈ, ਜਿਹ ਦਾ ਅਸੀਂ ਪਰਚਾਰ ਕਰਦੇ ਹਾਂ।
αλλα τι λεγει εγγυς σου το ρημα εστιν εν τω στοματι σου και εν τη καρδια σου τουτ εστιν το ρημα της πιστεως ο κηρυσσομεν
9 ੯ ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੂ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਦਿਲ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਹੈ, ਤਾਂ ਤੂੰ ਜ਼ਰੂਰ ਬਚਾਇਆ ਜਾਵੇਂਗਾ।
οτι εαν ομολογησης εν τω στοματι σου κυριον ιησουν και πιστευσης εν τη καρδια σου οτι ο θεος αυτον ηγειρεν εκ νεκρων σωθηση
10 ੧੦ ਧਾਰਮਿਕਤਾ ਦੇ ਲਈ ਤਾਂ ਦਿਲ ਨਾਲ ਵਿਸ਼ਵਾਸ ਕੀਤਾ ਜਾਂਦਾ ਅਤੇ ਮੁਕਤੀ ਲਈ ਮੂੰਹ ਨਾਲ ਇਕਰਾਰ ਕੀਤਾ ਜਾਂਦਾ ਹੈ।
καρδια γαρ πιστευεται εις δικαιοσυνην στοματι δε ομολογειται εις σωτηριαν
11 ੧੧ ਪਵਿੱਤਰ ਗ੍ਰੰਥ ਇਸ ਤਰ੍ਹਾਂ ਕਹਿੰਦਾ ਹੈ, ਕਿ ਜੋ ਕੋਈ ਉਸ ਉੱਤੇ ਵਿਸ਼ਵਾਸ ਕਰੇ, ਉਹ ਸ਼ਰਮਿੰਦਾ ਨਾ ਹੋਵੇਗਾ।
λεγει γαρ η γραφη πας ο πιστευων επ αυτω ου καταισχυνθησεται
12 ੧੨ ਯਹੂਦੀ ਅਤੇ ਯੂਨਾਨੀ ਵਿੱਚ ਤਾਂ ਕੁਝ ਫ਼ਰਕ ਨਹੀਂ ਹੈ, ਇਸ ਲਈ ਜੋ ਉਹੀ ਪ੍ਰਭੂ ਸਭ ਦਾ ਪ੍ਰਭੂ ਹੈ ਅਤੇ ਉਨ੍ਹਾਂ ਸਾਰਿਆਂ ਲਈ ਜਿਹੜੇ ਉਹਦਾ ਨਾਮ ਲੈਂਦੇ ਹਨ ਵੱਡਾ ਦਾਤਾ ਹੈ।
ου γαρ εστιν διαστολη ιουδαιου τε και ελληνος ο γαρ αυτος κυριος παντων πλουτων εις παντας τους επικαλουμενους αυτον
13 ੧੩ ਕਿਉਂ ਜੋ ਹਰੇਕ ਜੋ ਪ੍ਰਭੂ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ।
πας γαρ ος αν επικαλεσηται το ονομα κυριου σωθησεται
14 ੧੪ ਪਰ ਜਿਸ ਦੇ ਉੱਤੇ ਵਿਸ਼ਵਾਸ ਨਹੀਂ ਕੀਤਾ, ਉਹ ਉਸਦਾ ਨਾਮ ਕਿਵੇਂ ਲੈਣ? ਅਤੇ ਜਿਸ ਦੀ ਖ਼ਬਰ ਸੁਣੀ ਹੀ ਨਹੀਂ, ਉਸ ਉੱਤੇ ਵਿਸ਼ਵਾਸ ਕਿਵੇਂ ਕਰਨ? ਅਤੇ ਪ੍ਰਚਾਰਕ ਤੋਂ ਬਿਨ੍ਹਾਂ ਕਿਵੇਂ ਸੁਣਨ?
πως ουν επικαλεσονται εις ον ουκ επιστευσαν πως δε πιστευσουσιν ου ουκ ηκουσαν πως δε ακουσουσιν χωρις κηρυσσοντος
15 ੧੫ ਅਤੇ ਜੇ ਭੇਜੇ ਨਾ ਜਾਣ ਤਾਂ ਕਿਵੇਂ ਪਰਚਾਰ ਕਰਨ? ਜਿਵੇਂ ਲਿਖਿਆ ਹੋਇਆ ਹੈ, ਕਿ ਜਿਹੜੇ ਚੰਗੀਆਂ ਗੱਲਾਂ ਦੀ ਖੁਸ਼ਖਬਰੀ ਸੁਣਾਉਂਦੇ ਹਨ, ਉਹਨਾਂ ਦੇ ਪੈਰ ਕਿੰਨੇ ਸੋਹਣੇ ਹਨ!
πως δε κηρυξουσιν εαν μη αποσταλωσιν καθως γεγραπται ως ωραιοι οι ποδες των ευαγγελιζομενων ειρηνην των ευαγγελιζομενων τα αγαθα
16 ੧੬ ਪਰ ਸਭ ਨੇ ਇਸ ਖੁਸ਼ਖਬਰੀ ਨੂੰ ਨਹੀਂ ਮੰਨਿਆ ਕਿਉਂ ਜੋ ਯਸਾਯਾਹ ਕਹਿੰਦਾ ਹੈ, ਹੇ ਪ੍ਰਭੂ, ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ?
αλλ ου παντες υπηκουσαν τω ευαγγελιω ησαιας γαρ λεγει κυριε τις επιστευσεν τη ακοη ημων
17 ੧੭ ਸੋ ਵਿਸ਼ਵਾਸ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।
αρα η πιστις εξ ακοης η δε ακοη δια ρηματος θεου
18 ੧੮ ਪਰ ਮੈਂ ਆਖਦਾ ਹਾਂ, ਭਲਾ, ਉਨ੍ਹਾਂ ਨੇ ਨਹੀਂ ਸੀ ਸੁਣਿਆ? ਬੇਸ਼ਕ! ਉਨ੍ਹਾਂ ਦੀ ਅਵਾਜ਼ ਸਾਰੀ ਧਰਤੀ ਵਿੱਚ ਗਈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਨ੍ਹਾਂ ਦੇ ਬੋਲ।
αλλα λεγω μη ουκ ηκουσαν μενουνγε εις πασαν την γην εξηλθεν ο φθογγος αυτων και εις τα περατα της οικουμενης τα ρηματα αυτων
19 ੧੯ ਪਰ ਮੈਂ ਕਹਿੰਦਾ ਹਾਂ, ਕੀ ਇਸਰਾਏਲ ਨਹੀਂ ਸੀ ਜਾਣਦਾ? ਪਹਿਲਾਂ ਤਾਂ ਮੂਸਾ ਕਹਿੰਦਾ ਹੈ, ਮੈਂ ਉਹਨਾਂ ਤੋਂ ਜੋ ਕੌਮ ਨਹੀਂ ਹੈ, ਤੁਹਾਨੂੰ ਈਰਖਾ ਕਰਾਵਾਂਗਾ, ਮੈਂ ਇੱਕ ਮੂਰਖ ਕੌਮ ਦੇ ਦੁਆਰਾ ਤੁਹਾਨੂੰ ਗੁੱਸਾ ਦੁਆਵਾਂਗਾ।
αλλα λεγω μη ουκ εγνω ισραηλ πρωτος μωσης λεγει εγω παραζηλωσω υμας επ ουκ εθνει επι εθνει ασυνετω παροργιω υμας
20 ੨੦ ਫੇਰ ਯਸਾਯਾਹ ਵੱਡੀ ਦਲੇਰੀ ਨਾਲ ਕਹਿੰਦਾ ਹੈ, ਜਿਨ੍ਹਾਂ ਨੇ ਮੈਨੂੰ ਨਹੀਂ ਭਾਲਿਆ, ਉਹਨਾਂ ਨੇ ਮੈਨੂੰ ਪਾ ਲਿਆ, ਅਤੇ ਜਿਨ੍ਹਾਂ ਨੇ ਮੈਨੂੰ ਨਾ ਪੁੱਛਿਆ, ਮੈਂ ਉਹਨਾਂ ਉੱਤੇ ਪਰਗਟ ਹੋਇਆ।
ησαιας δε αποτολμα και λεγει ευρεθην τοις εμε μη ζητουσιν εμφανης εγενομην τοις εμε μη επερωτωσιν
21 ੨੧ ਪਰ ਇਸਰਾਏਲ ਦੇ ਬਾਰੇ ਉਹ ਕਹਿੰਦਾ ਹੈ, ਮੈਂ ਇੱਕ ਅਣ-ਆਗਿਆਕਾਰੀ ਅਤੇ ਵਿਵਾਦ ਕਰਨ ਵਾਲੀ ਪਰਜਾ ਵੱਲ ਸਾਰਾ ਦਿਨ ਆਪਣੇ ਹੱਥ ਪਸਾਰੇ ਰਿਹਾ।
προς δε τον ισραηλ λεγει ολην την ημεραν εξεπετασα τας χειρας μου προς λαον απειθουντα και αντιλεγοντα