< ਰੋਮੀਆਂ ਨੂੰ 10 >

1 ਹੇ ਭਰਾਵੋ, ਮੇਰੇ ਮਨ ਦੀ ਇੱਛਾ ਅਤੇ ਮੇਰੀ ਬੇਨਤੀ ਪਰਮੇਸ਼ੁਰ ਦੇ ਅੱਗੇ ਉਹਨਾਂ ਦੀ ਮੁਕਤੀ ਲਈ ਹੈ।
兄弟等よ、我が切に心に望む所、神に祈る所は、彼等の救はれん事なり。
2 ਮੈਂ ਉਹਨਾਂ ਦੀ ਗਵਾਹੀ ਵੀ ਭਰਦਾ ਹਾਂ ਕਿ ਉਹਨਾਂ ਨੂੰ ਪਰਮੇਸ਼ੁਰ ਲਈ ਅਣਖ ਤਾਂ ਹੈ, ਪਰ ਸਮਝ ਨਾਲ ਨਹੀਂ।
我彼等が神に熱心なる事を證明す、然れど其熱心は知識に一致せず、
3 ਕਿਉਂ ਜੋ ਪਰਮੇਸ਼ੁਰ ਦੀ ਧਾਰਮਿਕਤਾ ਤੋਂ ਅਣਜਾਣ ਹੋ ਕੇ ਅਤੇ ਆਪਣੇ ਹੀ ਧਾਰਮਿਕਤਾ ਨੂੰ ਦ੍ਰਿੜ੍ਹ ਕਰਨ ਦਾ ਜਤਨ ਕਰਕੇ ਉਹ ਪਰਮੇਸ਼ੁਰ ਦੀ ਧਾਰਮਿਕਤਾ ਦੇ ਅਧੀਨ ਨਾ ਹੋਏ।
其は神の義を知らず、且己が義を立てんことを力めて、神の義に服せざればなり。
4 ਕਿਉਂ ਜੋ ਧਾਰਮਿਕਤਾ ਲਈ ਮਸੀਹ ਹਰੇਕ ਵਿਸ਼ਵਾਸ ਕਰਨ ਵਾਲੇ ਦੇ ਲਈ ਬਿਵਸਥਾ ਦਾ ਅੰਤ ਹੈ।
蓋律法の終はキリストにして、是信ずる人の各義とせられん為なり。
5 ਮੂਸਾ ਲਿਖਦਾ ਹੈ, ਕਿ ਜਿਹੜਾ ਮਨੁੱਖ ਉਸ ਬਿਵਸਥਾ ਅਨੁਸਾਰ ਧਾਰਮਿਕਤਾ ਨੂੰ ਪੂਰਾ ਕਰਦਾ ਹੈ, ਉਹ ਉਸੇ ਧਾਰਮਿਕਤਾ ਨਾਲ ਜੀਉਂਦਾ ਰਹੇਗਾ।
斯てモイゼは律法に由る義に就きて、「之を為せる人は律法に由りて活くべし」と録したるに、
6 ਪਰ ਉਹ ਧਾਰਮਿਕਤਾ ਜੋ ਵਿਸ਼ਵਾਸ ਤੋਂ ਹੈ ਇਸ ਤਰ੍ਹਾਂ ਕਹਿੰਦਾ ਹੈ, ਜੋ ਆਪਣੇ ਮਨ ਵਿੱਚ ਇਹ ਨਾ ਆਖ ਕਿ ਅਕਾਸ਼ ਉੱਤੇ ਕੌਣ ਚੜ੍ਹੇਗਾ ਅਰਥਾਤ ਮਸੀਹ ਨੂੰ ਹੇਠਾਂ ਉਤਾਰਨ ਲਈ?
信仰に由る義に就きては謂へらく、「汝心の中に謂ふこと勿れ、誰か天に昇らんと」、是キリストを引下す為ならん。
7 ਜਾਂ ਪਤਾਲ ਵਿੱਚ ਕੌਣ ਉਤਰੇਗਾ ਅਰਥਾਤ ਮਸੀਹ ਨੂੰ ਮੁਰਦਿਆਂ ਵਿੱਚੋਂ ਉੱਠਾ ਲਿਆਉਣ ਲਈ? (Abyssos g12)
「或は誰か陰府に降らんと」、是キリストを死より呼起す為ならん。 (Abyssos g12)
8 ਪਰ ਕੀ ਆਖਦਾ ਹੈ? ਬਚਨ ਤੇਰੇ ਕੋਲ ਅਤੇ ਤੇਰੇ ਮੂੰਹ ਵਿੱਚ ਅਤੇ ਤੇਰੇ ਮਨ ਵਿੱਚ ਹੈ, ਇਹ ਤਾਂ ਉਸ ਵਿਸ਼ਵਾਸ ਦਾ ਬਚਨ ਹੈ, ਜਿਹ ਦਾ ਅਸੀਂ ਪਰਚਾਰ ਕਰਦੇ ਹਾਂ।
然るに(聖書に)何と言へるぞ、「御言は汝に近く、汝の口に在り、汝の心に在り」と、是即ち我等が宣ぶる所の信仰の言なり。
9 ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੂ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਦਿਲ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਹੈ, ਤਾਂ ਤੂੰ ਜ਼ਰੂਰ ਬਚਾਇਆ ਜਾਵੇਂਗਾ।
蓋汝もし口を以て主イエズスを宣言し、心を以て神の之を死者の中より復活せしめ給ひしことを信ぜば救はるべし。
10 ੧੦ ਧਾਰਮਿਕਤਾ ਦੇ ਲਈ ਤਾਂ ਦਿਲ ਨਾਲ ਵਿਸ਼ਵਾਸ ਕੀਤਾ ਜਾਂਦਾ ਅਤੇ ਮੁਕਤੀ ਲਈ ਮੂੰਹ ਨਾਲ ਇਕਰਾਰ ਕੀਤਾ ਜਾਂਦਾ ਹੈ।
其は心には信じて義とせられ、口には宣言して救霊を得べければなり。
11 ੧੧ ਪਵਿੱਤਰ ਗ੍ਰੰਥ ਇਸ ਤਰ੍ਹਾਂ ਕਹਿੰਦਾ ਹੈ, ਕਿ ਜੋ ਕੋਈ ਉਸ ਉੱਤੇ ਵਿਸ਼ਵਾਸ ਕਰੇ, ਉਹ ਸ਼ਰਮਿੰਦਾ ਨਾ ਹੋਵੇਗਾ।
即ち聖書に曰く、「(誰にもあれ)彼を信ずる人は辱められじ」と。
12 ੧੨ ਯਹੂਦੀ ਅਤੇ ਯੂਨਾਨੀ ਵਿੱਚ ਤਾਂ ਕੁਝ ਫ਼ਰਕ ਨਹੀਂ ਹੈ, ਇਸ ਲਈ ਜੋ ਉਹੀ ਪ੍ਰਭੂ ਸਭ ਦਾ ਪ੍ਰਭੂ ਹੈ ਅਤੇ ਉਨ੍ਹਾਂ ਸਾਰਿਆਂ ਲਈ ਜਿਹੜੇ ਉਹਦਾ ਨਾਮ ਲੈਂਦੇ ਹਨ ਵੱਡਾ ਦਾਤਾ ਹੈ।
蓋萬民の主は唯一に在して、頼み奉る一切の人に對して豊に在せば、ユデア人とギリシア人との別ある事なし。
13 ੧੩ ਕਿਉਂ ਜੋ ਹਰੇਕ ਜੋ ਪ੍ਰਭੂ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ।
故に誰にもあれ主の御名を呼び頼む人は救はるべし。
14 ੧੪ ਪਰ ਜਿਸ ਦੇ ਉੱਤੇ ਵਿਸ਼ਵਾਸ ਨਹੀਂ ਕੀਤਾ, ਉਹ ਉਸਦਾ ਨਾਮ ਕਿਵੇਂ ਲੈਣ? ਅਤੇ ਜਿਸ ਦੀ ਖ਼ਬਰ ਸੁਣੀ ਹੀ ਨਹੀਂ, ਉਸ ਉੱਤੇ ਵਿਸ਼ਵਾਸ ਕਿਵੇਂ ਕਰਨ? ਅਤੇ ਪ੍ਰਚਾਰਕ ਤੋਂ ਬਿਨ੍ਹਾਂ ਕਿਵੇਂ ਸੁਣਨ?
然らば未だ信ぜざりし者を如何にしてか之を呼び頼まん、未だ聞かざりし者を如何にしてか之を信ぜん、宣ぶる人なくば如何にしてか之を聞くべき、
15 ੧੫ ਅਤੇ ਜੇ ਭੇਜੇ ਨਾ ਜਾਣ ਤਾਂ ਕਿਵੇਂ ਪਰਚਾਰ ਕਰਨ? ਜਿਵੇਂ ਲਿਖਿਆ ਹੋਇਆ ਹੈ, ਕਿ ਜਿਹੜੇ ਚੰਗੀਆਂ ਗੱਲਾਂ ਦੀ ਖੁਸ਼ਖਬਰੀ ਸੁਣਾਉਂਦੇ ਹਨ, ਉਹਨਾਂ ਦੇ ਪੈਰ ਕਿੰਨੇ ਸੋਹਣੇ ਹਨ!
遣はされずば如何にしてか宣べん、録して「嗟麗し、幸に平和を告げ、善事を告ぐる人々の足」、とあるが如し。
16 ੧੬ ਪਰ ਸਭ ਨੇ ਇਸ ਖੁਸ਼ਖਬਰੀ ਨੂੰ ਨਹੀਂ ਮੰਨਿਆ ਕਿਉਂ ਜੋ ਯਸਾਯਾਹ ਕਹਿੰਦਾ ਹੈ, ਹੇ ਪ੍ਰਭੂ, ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ?
然れども皆福音に随へるには非ず、即ちイザヤ曰く、「主よ、我等に聞きて信ぜし者は誰ぞや」と。
17 ੧੭ ਸੋ ਵਿਸ਼ਵਾਸ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।
然れば信仰は聞くより起り、聞くはキリストの御言を以てす。
18 ੧੮ ਪਰ ਮੈਂ ਆਖਦਾ ਹਾਂ, ਭਲਾ, ਉਨ੍ਹਾਂ ਨੇ ਨਹੀਂ ਸੀ ਸੁਣਿਆ? ਬੇਸ਼ਕ! ਉਨ੍ਹਾਂ ਦੀ ਅਵਾਜ਼ ਸਾਰੀ ਧਰਤੀ ਵਿੱਚ ਗਈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਨ੍ਹਾਂ ਦੇ ਬੋਲ।
然れど我は言はん、彼等は聞こえざりしか、と。然らず、而も「其聲は全世界に行渡り、其言は地の極にまで及べり」
19 ੧੯ ਪਰ ਮੈਂ ਕਹਿੰਦਾ ਹਾਂ, ਕੀ ਇਸਰਾਏਲ ਨਹੀਂ ਸੀ ਜਾਣਦਾ? ਪਹਿਲਾਂ ਤਾਂ ਮੂਸਾ ਕਹਿੰਦਾ ਹੈ, ਮੈਂ ਉਹਨਾਂ ਤੋਂ ਜੋ ਕੌਮ ਨਹੀਂ ਹੈ, ਤੁਹਾਨੂੰ ਈਰਖਾ ਕਰਾਵਾਂਗਾ, ਮੈਂ ਇੱਕ ਮੂਰਖ ਕੌਮ ਦੇ ਦੁਆਰਾ ਤੁਹਾਨੂੰ ਗੁੱਸਾ ਦੁਆਵਾਂਗਾ।
然れど我は言はん、イスラエルは知らざりしかと、[然らず]、モイゼ先曰く「我民たらざる者を以て汝等を妬ましめ、愚なる民に對して怒らしめん」と。
20 ੨੦ ਫੇਰ ਯਸਾਯਾਹ ਵੱਡੀ ਦਲੇਰੀ ਨਾਲ ਕਹਿੰਦਾ ਹੈ, ਜਿਨ੍ਹਾਂ ਨੇ ਮੈਨੂੰ ਨਹੀਂ ਭਾਲਿਆ, ਉਹਨਾਂ ਨੇ ਮੈਨੂੰ ਪਾ ਲਿਆ, ਅਤੇ ਜਿਨ੍ਹਾਂ ਨੇ ਮੈਨੂੰ ਨਾ ਪੁੱਛਿਆ, ਮੈਂ ਉਹਨਾਂ ਉੱਤੇ ਪਰਗਟ ਹੋਇਆ।
イザヤも亦敢て曰く、「我探さざりし人々に見出だされ、尋ねざりし人々に公然と顕れたり」と。
21 ੨੧ ਪਰ ਇਸਰਾਏਲ ਦੇ ਬਾਰੇ ਉਹ ਕਹਿੰਦਾ ਹੈ, ਮੈਂ ਇੱਕ ਅਣ-ਆਗਿਆਕਾਰੀ ਅਤੇ ਵਿਵਾਦ ਕਰਨ ਵਾਲੀ ਪਰਜਾ ਵੱਲ ਸਾਰਾ ਦਿਨ ਆਪਣੇ ਹੱਥ ਪਸਾਰੇ ਰਿਹਾ।
又イスラエルに向ひて曰く、「我信ぜずして逆らへる民を、終日手を伸べて待てり」と。

< ਰੋਮੀਆਂ ਨੂੰ 10 >