< ਰੋਮੀਆਂ ਨੂੰ 11 >

1 ਸੋ ਮੈਂ ਕਹਿੰਦਾ ਹਾਂ, ਕੀ ਪਰਮੇਸ਼ੁਰ ਨੇ ਆਪਣੀ ਪਰਜਾ ਨੂੰ ਛੱਡ ਦਿੱਤਾ? ਕਦੇ ਨਹੀਂ! ਮੈਂ ਵੀ ਤਾਂ ਇਸਰਾਏਲੀ ਹਾਂ, ਅਬਰਾਹਾਮ ਦੇ ਵੰਸ਼ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਹਾਂ।
ܐܠܐ ܐܡܪ ܐܢܐ ܕܠܡܐ ܕܚܩܗ ܐܠܗܐ ܠܥܡܗ ܚܤ ܐܦ ܐܢܐ ܓܝܪ ܡܢ ܐܝܤܪܝܠ ܐܢܐ ܡܢ ܙܪܥܗ ܕܐܒܪܗܡ ܡܢ ܫܪܒܬܐ ܕܒܢܝܡܝܢ
2 ਪਰਮੇਸ਼ੁਰ ਨੇ ਆਪਣੀ ਉਸ ਪਰਜਾ ਨੂੰ ਨਹੀਂ ਛੱਡਿਆ ਜਿਹ ਨੂੰ ਉਸ ਨੇ ਪਹਿਲਾਂ ਹੀ ਜਾਣਿਆ ਸੀ। ਭਲਾ, ਤੁਸੀਂ ਇਹ ਨਹੀਂ ਜਾਣਦੇ ਕਿ ਪਵਿੱਤਰ ਗ੍ਰੰਥ ਏਲੀਯਾਹ ਦੀ ਕਥਾ ਵਿੱਚ ਕੀ ਕਹਿੰਦਾ ਹੈ, ਕਿ ਉਹ ਪਰਮੇਸ਼ੁਰ ਦੇ ਅੱਗੇ ਇਸਰਾਏਲ ਦੇ ਵਿਰੁੱਧ ਕਿਸ ਤਰ੍ਹਾਂ ਫ਼ਰਿਆਦ ਕਰਦਾ ਹੈ?
ܠܐ ܕܚܩ ܐܠܗܐ ܠܥܡܗ ܐܝܢܐ ܕܡܢ ܩܕܝܡ ܝܕܝܥ ܗܘܐ ܠܗ ܐܘ ܠܐ ܝܕܥܝܢ ܐܢܬܘܢ ܒܟܬܒܐ ܕܐܠܝܐ ܡܢܐ ܐܡܪ ܟܕ ܩܒܠ ܗܘܐ ܠܐܠܗܐ ܥܠ ܐܝܤܪܝܠ ܘܐܡܪ
3 ਕਿ ਹੇ ਪ੍ਰਭੂ, ਉਹਨਾਂ ਨੇ ਤੇਰੇ ਨਬੀਆਂ ਨੂੰ ਜਾਨੋਂ ਮਾਰ ਦਿੱਤਾ, ਅਤੇ ਤੇਰੀਆਂ ਜਗਵੇਦੀਆਂ ਨੂੰ ਢਾਹ ਦਿੱਤਾ ਅਤੇ ਹੁਣ ਮੈਂ ਹੀ ਇਕੱਲਾ ਰਹਿ ਗਿਆ ਹਾਂ ਅਤੇ ਉਹ ਮੇਰੀ ਜਾਨ ਦੇ ਵੀ ਖੋਜੀ ਹਨ।
ܡܪܝ ܠܢܒܝܝܟ ܩܛܠܘ ܘܠܡܕܒܚܝܟ ܤܚܦܘ ܘܐܢܐ ܗܘ ܒܠܚܘܕܝ ܐܫܬܚܪܬ ܘܒܥܝܢ ܠܢܦܫܝ
4 ਪਰ ਪਰਮੇਸ਼ੁਰ ਨੇ ਉਸ ਨੂੰ ਕੀ ਉੱਤਰ ਦਿੱਤਾ? ਮੈਂ ਆਪਣੇ ਲਈ ਸੱਤ ਹਜ਼ਾਰ ਮਨੁੱਖਾਂ ਨੂੰ ਰੱਖ ਛੱਡਿਆ ਹੈ ਜਿਨ੍ਹਾਂ ਨੇ ਬਆਲ ਦੇ ਅੱਗੇ ਗੋਡੇ ਨਹੀਂ ਟੇਕੇ।
ܘܐܬܐܡܪ ܠܗ ܒܓܠܝܢܐ ܕܗܐ ܫܒܩܬ ܠܢܦܫܝ ܫܒܥܐ ܐܠܦܝܢ ܓܒܪܝܢ ܐܝܠܝܢ ܕܥܠ ܒܘܪܟܝܗܘܢ ܠܐ ܒܪܟܘ ܘܠܐ ܤܓܕܘ ܠܒܥܠܐ
5 ਇਸੇ ਤਰ੍ਹਾਂ ਹੁਣ ਵੀ ਕਿਰਪਾ ਨਾਲ ਚੁਣੇ ਹੋਏ ਕਿੰਨੇ ਹੀ ਲੋਕ ਬਾਕੀ ਹਨ।
ܗܟܢܐ ܐܦ ܒܗܢܐ ܙܒܢܐ ܫܪܟܢܐ ܗܘ ܐܫܬܚܪ ܒܓܒܝܬܐ ܕܛܝܒܘܬܐ
6 ਪਰ ਇਹ ਜੋ ਕਿਰਪਾ ਤੋਂ ਹੋਇਆ ਤਾਂ ਫੇਰ ਕਰਮਾਂ ਤੋਂ ਨਹੀਂ। ਨਹੀਂ ਤਾਂ ਕਿਰਪਾ ਫੇਰ ਕਿਰਪਾ ਨਾ ਰਹੀ।
ܐܢ ܕܝܢ ܒܛܝܒܘܬܐ ܠܐ ܗܘܐ ܡܢ ܥܒܕܐ ܘܐܢ ܠܐ ܛܝܒܘܬܐ ܠܐ ܐܝܬܝܗ ܛܝܒܘܬܐ ܐܢ ܕܝܢ ܒܥܒܕܐ ܠܐ ܗܘܐ ܡܢ ܛܝܒܘܬܐ ܘܐܢ ܠܐ ܥܒܕܐ ܠܐ ܐܝܬܘܗܝ ܥܒܕܐ
7 ਤਾਂ ਫੇਰ ਕੀ ਨਤੀਜਾ ਨਿੱਕਲਿਆ? ਇਹ ਕਿ ਜਿਸ ਗੱਲ ਦੀ ਇਸਰਾਏਲ ਖ਼ੋਜ ਵਿੱਚ ਸੀ, ਸੋ ਉਹ ਨੂੰ ਨਾ ਲੱਭੀ ਪਰ ਚੁਣਿਆਂ ਹੋਇਆਂ ਨੂੰ ਲੱਭੀ ਹੈ, ਅਤੇ ਬਾਕੀ ਦੇ ਲੋਕਾਂ ਦੇ ਮਨ ਪੱਥਰ ਕੀਤੇ ਗਏ।
ܡܢܐ ܗܟܝܠ ܗܝ ܕܒܥܐ ܗܘܐ ܐܝܤܪܝܠ ܠܐ ܐܫܟܚ ܓܒܝܬܐ ܕܝܢ ܐܫܟܚܬ ܫܪܟܗܘܢ ܕܝܢ ܐܬܥܘܪܘ ܒܠܒܗܘܢ
8 ਜਿਵੇਂ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਨੇ ਅੱਜ ਦੇ ਦਿਨ ਤੱਕ ਉਹਨਾਂ ਨੂੰ ਸੁਸਤ ਤਬੀਅਤ ਦਿੱਤੀ, ਅਤੇ ਉਨ੍ਹਾ ਨੂੰ ਅਜਿਹੀਆਂ ਅੱਖਾਂ ਦਿੱਤੀਆਂ ਜੋ ਨਾ ਵੇਖਣ ਅਤੇ ਅਜਿਹੇ ਕੰਨ ਦਿੱਤੇ ਜੋ ਨਾ ਸੁਣਨ।
ܐܝܟܢܐ ܕܟܬܝܒ ܕܝܗܒ ܠܗܘܢ ܐܠܗܐ ܪܘܚܐ ܡܕܥܪܢܝܬܐ ܘܥܝܢܐ ܕܠܐ ܢܒܚܪܘܢ ܒܗܝܢ ܘܐܕܢܐ ܕܠܐ ܢܫܡܥܘܢ ܥܕܡܐ ܠܝܘܡܐ ܕܝܘܡܢܐ
9 ਅਤੇ ਦਾਊਦ ਕਹਿੰਦਾ ਹੈ, ਉਹਨਾਂ ਦੀ ਮੇਜ਼ ਉਨ੍ਹਾਂ ਲਈ ਫ਼ਾਹੀ ਅਤੇ ਫੰਦਾ, ਠੋਕਰ ਅਤੇ ਸਜ਼ਾ ਦਾ ਕਾਰਨ ਬਣ ਜਾਵੇ।
ܘܕܘܝܕ ܬܘܒ ܐܡܪ ܢܗܘܐ ܦܬܘܪܗܘܢ ܩܕܡܝܗܘܢ ܠܦܚܐ ܘܦܘܪܥܢܗܘܢ ܠܬܘܩܠܬܐ
10 ੧੦ ਉਨ੍ਹਾਂ ਦੀਆਂ ਅੱਖਾਂ ਉੱਤੇ ਹਨ੍ਹੇਰਾ ਛਾ ਜਾਵੇ ਤਾਂ ਜੋ ਉਹ ਨਾ ਵੇਖਣ, ਅਤੇ ਉਹਨਾਂ ਦੀ ਕਮਰ ਸਦਾ ਤੱਕ ਝੁਕਾਈ ਰੱਖ!
ܢܚܫܟܢ ܥܝܢܝܗܘܢ ܕܠܐ ܢܚܙܘܢ ܘܚܨܗܘܢ ܒܟܠܙܒܢ ܢܗܘܐ ܟܦܝܦ
11 ੧੧ ਸੋ ਮੈਂ ਆਖਦਾ ਹਾਂ, ਭਲਾ ਉਹਨਾਂ ਨੇ ਇਸ ਲਈ ਠੋਕਰ ਖਾਧੀ ਕਿ ਡਿੱਗ ਪੈਣ? ਕਦੇ ਨਹੀਂ! ਸਗੋਂ ਉਹਨਾਂ ਦੀ ਭੁੱਲ ਦੇ ਕਾਰਨ ਪਰਾਈਆਂ ਕੌਮਾਂ ਨੂੰ ਮੁਕਤੀ ਪ੍ਰਾਪਤ ਹੋਈ ਕਿ ਉਹਨਾਂ ਦੀ ਅਣਖ ਨੂੰ ਜਗਾਵੇ।
ܐܡܪ ܐܢܐ ܕܝܢ ܕܠܡܐ ܐܬܬܩܠܘ ܐܝܟ ܕܢܦܠܘܢ ܚܤ ܐܠܐ ܒܬܘܩܠܬܗܘܢ ܕܝܠܗܘܢ ܗܘܘ ܚܝܐ ܠܥܡܡܐ ܠܛܢܢܗܘܢ
12 ੧੨ ਜੇ ਉਹਨਾਂ ਦੀ ਭੁੱਲ ਸੰਸਾਰ ਦਾ ਧਨ ਅਤੇ ਉਹਨਾਂ ਦਾ ਘਾਟਾ, ਪਰਾਈਆਂ ਕੌਮਾਂ ਦੇ ਲਈ ਧਨ ਦਾ ਕਾਰਨ ਹੋਇਆ ਤਾਂ ਉਹਨਾਂ ਦੀ ਭਰਪੂਰੀ ਕੀ ਕੁਝ ਨਾ ਹੋਵੇਗੀ।
ܘܐܢ ܬܘܩܠܬܗܘܢ ܗܘܬ ܥܘܬܪܐ ܠܥܠܡܐ ܘܚܝܒܘܬܗܘܢ ܥܘܬܪܐ ܠܥܡܡܐ ܟܡܐ ܗܟܝܠ ܫܘܡܠܝܗܘܢ
13 ੧੩ ਮੈਂ ਗ਼ੈਰ-ਕੌਮ ਵਾਲਿਆਂ ਨਾਲ ਬੋਲਦਾ ਹਾਂ। ਅਤੇ ਮੈਂ ਜੋ ਪਰਾਈਆਂ ਕੌਮਾਂ ਦਾ ਰਸੂਲ ਹਾਂ, ਮੈਂ ਆਪਣੀ ਸੇਵਾ ਦੀ ਵਡਿਆਈ ਕਰਦਾ ਹਾਂ।
ܠܟܘܢ ܕܝܢ ܐܡܪ ܐܢܐ ܠܥܡܡܐ ܐܢܐ ܕܐܝܬܝ ܫܠܝܚܐ ܕܥܡܡܐ ܠܬܫܡܫܬܝ ܡܫܒܚ ܐܢܐ
14 ੧੪ ਜੋ ਮੈਂ ਕਿਵੇਂ ਆਪਣੀ ਕੌਮ ਨੂੰ ਅਣਖੀ ਬਣਾਂਵਾ ਅਤੇ ਉਹਨਾਂ ਵਿੱਚੋਂ ਕਈਆਂ ਨੂੰ ਬਚਾਂਵਾ।
ܕܠܡܐ ܐܛܢ ܠܒܢܝ ܒܤܪܝ ܘܐܚܐ ܐܢܫܝܢ ܡܢܗܘܢ
15 ੧੫ ਕਿਉਂਕਿ ਜੇ ਉਹਨਾਂ ਦਾ ਰੱਦਣਾ ਸੰਸਾਰ ਦਾ ਮੇਲ-ਮਿਲਾਪ ਹੋਇਆ ਤਾਂ ਉਹਨਾਂ ਦਾ ਕਬੂਲ ਕੀਤਾ ਜਾਣਾ ਮੁਰਦਿਆਂ ਵਿੱਚੋਂ ਜੀ ਉੱਠਣ ਤੋਂ ਬਿਨ੍ਹਾਂ ਹੋਰ ਕੀ ਹੋਵੇਗਾ।
ܐܢ ܓܝܪ ܡܤܬܠܝܢܘܬܗܘܢ ܬܪܥܘܬܐ ܠܥܠܡܐ ܗܘܬ ܟܡܐ ܗܟܝܠ ܦܘܢܝܗܘܢ ܐܠܐ ܚܝܐ ܕܡܢ ܒܝܬ ܡܝܬܐ
16 ੧੬ ਅਤੇ ਜੇ ਪਹਿਲਾ ਪੇੜਾ ਪਵਿੱਤਰ ਹੈ ਤਾਂ ਸਾਰਾ ਆਟਾ ਵੀ ਪਵਿੱਤਰ ਹੋਵੇਗਾ ਅਤੇ ਜੇ ਜੜ੍ਹ ਪਵਿੱਤਰ ਹੈ ਤਾਂ ਟਹਿਣੀਆਂ ਵੀ ਪਵਿੱਤਰ ਹੋਣਗੀਆਂ।
ܘܐܢ ܕܝܢ ܪܫܝܬܐ ܩܕܝܫܐ ܐܦ ܓܒܝܠܬܐ ܘܐܢ ܥܩܪܐ ܩܕܝܫ ܗܘ ܐܦ ܤܘܟܐ
17 ੧੭ ਪਰ ਜੇ ਟਹਿਣੀਆਂ ਵਿੱਚੋਂ ਕੁਝ ਟਹਿਣੀਆਂ ਤੋੜੀਆਂ ਗਈਆਂ ਅਤੇ ਤੂੰ ਜੋ ਜੰਗਲੀ ਜ਼ੈਤੂਨ ਸੀ, ਉਹਨਾਂ ਦੀ ਥਾਂ ਪੇਉਂਦ ਕੀਤਾ ਗਿਆ, ਅਤੇ ਜ਼ੈਤੂਨ ਦੀ ਜੜ੍ਹ ਦੇ ਰਸ ਦਾ ਸਾਂਝੀ ਹੋਇਆ ਹੈਂ।
ܘܐܢ ܡܢ ܤܘܟܐ ܐܬܦܫܚ ܘܐܢܬ ܕܙܝܬܐ ܐܢܬ ܕܒܪܐ ܐܬܛܥܡܬ ܒܕܘܟܝܬܗܝܢ ܘܗܘܝܬ ܫܘܬܦܐ ܠܥܩܪܗ ܘܠܫܘܡܢܗ ܕܙܝܬܐ
18 ੧੮ ਤਾਂ ਉਨ੍ਹਾਂ ਟਹਿਣੀਆਂ ਉੱਤੇ ਘਮੰਡ ਨਾ ਕਰ ਅਤੇ ਭਾਵੇਂ ਤੂੰ ਘਮੰਡ ਕਰੇਂ ਤਾਂ ਵੀ ਤੂੰ ਜੜ੍ਹ ਨੂੰ ਨਹੀਂ ਸੰਭਾਲਦਾ ਪਰ ਜੜ੍ਹ ਤੈਨੂੰ ਸੰਭਾਲਦੀ ਹੈ।
ܠܐ ܬܫܬܒܗܪ ܥܠ ܤܘܟܐ ܐܢ ܕܝܢ ܡܫܬܒܗܪ ܐܢܬ ܠܐ ܗܘܐ ܐܢܬ ܫܩܝܠ ܠܗ ܠܥܩܪܐ ܐܠܐ ܗܘ ܥܩܪܐ ܫܩܝܠ ܠܟ
19 ੧੯ ਫੇਰ ਤੂੰ ਇਹ ਆਖੇਂਗਾ, ਕਿ ਟਹਿਣੀਆਂ ਇਸ ਲਈ ਤੋੜੀਆਂ ਗਈਆਂ ਜੋ ਮੈਂ ਪੇਉਂਦ ਕੀਤਾ ਜਾਂਵਾਂ।
ܘܟܒܪ ܬܐܡܪ ܕܤܘܟܐ ܕܐܬܦܫܚ ܕܐܢܐ ܒܕܘܟܝܬܗܝܢ ܐܬܛܥܡ
20 ੨੦ ਅੱਛਾ, ਉਹ ਤਾਂ ਅਵਿਸ਼ਵਾਸ ਦੇ ਕਾਰਨ ਤੋੜੀਆਂ ਗਈਆਂ ਪਰ ਤੂੰ ਵਿਸ਼ਵਾਸ ਹੀ ਦੇ ਨਾਲ ਖਲੋਤਾ ਹੈਂ। ਇਸ ਲਈ ਅਭਮਾਨ ਨਾ ਕਰ ਸਗੋਂ ਡਰ।
ܫܦܝܪ ܗܠܝܢ ܡܛܠ ܕܠܐ ܗܝܡܢ ܐܬܦܫܚ ܐܢܬ ܕܝܢ ܒܗܝܡܢܘܬܐ ܩܡܬ ܠܐ ܬܬܪܝܡ ܒܪܥܝܢܟ ܐܠܐ ܕܚܠ
21 ੨੧ ਕਿਉਂਕਿ ਜਦੋਂ ਪਰਮੇਸ਼ੁਰ ਨੇ ਅਸਲੀ ਟਹਿਣੀਆਂ ਨੂੰ ਨਾ ਛੱਡਿਆ ਤਾਂ ਤੈਨੂੰ ਵੀ ਨਾ ਛੱਡੇਗਾ।
ܐܢ ܐܠܗܐ ܓܝܪ ܥܠ ܤܘܟܐ ܕܡܢ ܟܝܢܗܝܢ ܠܐ ܚܤ ܕܠܡܐ ܐܦܠܐ ܥܠܝܟ ܢܚܘܤ
22 ੨੨ ਸੋ ਪਰਮੇਸ਼ੁਰ ਦੀ ਦਿਆਲਗੀ ਅਤੇ ਸਖਤੀ ਨੂੰ ਵੇਖ। ਸਖਤੀ ਉਹਨਾਂ ਉੱਤੇ ਜਿਹੜੇ ਡਿੱਗ ਪਏ ਹਨ, ਪਰ ਪਰਮੇਸ਼ੁਰ ਦੀ ਦਿਆਲਗੀ ਤੇਰੇ ਉੱਤੇ ਜੇ ਤੂੰ ਉਹ ਦੀ ਦਿਆਲਗੀ ਵਿੱਚ ਟਿਕਿਆ ਰਹੇ। ਨਹੀਂ ਤਾਂ ਤੂੰ ਵੀ ਵੱਢਿਆ ਜਾਵੇਂਗਾ।
ܚܙܝ ܗܟܝܠ ܒܤܝܡܘܬܗ ܘܩܫܝܘܬܗ ܕܐܠܗܐ ܥܠ ܐܝܠܝܢ ܕܢܦܠܘ ܩܫܝܘܬܐ ܥܠܝܟ ܕܝܢ ܒܤܝܡܘܬܐ ܐܢ ܬܩܘܐ ܒܗ ܒܒܤܝܡܘܬܐ ܘܐܢ ܠܐ ܐܦ ܐܢܬ ܬܬܦܫܚ
23 ੨੩ ਅਤੇ ਉਹ ਵੀ ਜੇ ਅਵਿਸ਼ਵਾਸ ਵਿੱਚ ਟਿਕੇ ਨਾ ਰਹਿਣ ਤਾਂ ਪੇਉਂਦ ਕੀਤੇ ਜਾਣਗੇ, ਕਿਉਂ ਜੋ ਪਰਮੇਸ਼ੁਰ ਨੂੰ ਅਧਿਕਾਰ ਹੈ, ਕਿ ਉਨ੍ਹਾਂ ਨੂੰ ਫੇਰ ਪੇਉਂਦ ਕਰੇ।
ܘܗܢܘܢ ܐܢ ܠܐ ܢܩܘܘܢ ܒܚܤܝܪܘܬ ܗܝܡܢܘܬܗܘܢ ܐܦ ܗܢܘܢ ܢܬܛܥܡܘܢ ܡܫܟܚ ܓܝܪ ܐܠܗܐ ܕܬܘܒ ܢܛܥܡ ܐܢܘܢ
24 ੨੪ ਕਿਉਂਕਿ ਜੇ ਤੂੰ ਉਸ ਜ਼ੈਤੂਨ ਦੇ ਰੁੱਖ ਨਾਲੋਂ ਵੱਡਿਆ ਗਿਆ, ਜੋ ਅਸਲ ਵਿੱਚ ਜੰਗਲੀ ਹੈਂ, ਅਤੇ ਸੁਭਾਓ ਦੇ ਵਿਰੁੱਧ ਚੰਗੇ ਜ਼ੈਤੂਨ, ਦੇ ਰੁੱਖ ਵਿੱਚ ਪੇਉਂਦ ਕੀਤਾ ਗਿਆ, ਤਾਂ ਇਹ ਜੋ ਅਸਲੀ ਟਹਿਣੀਆਂ ਹਨ ਆਪਣੇ ਹੀ ਜ਼ੈਤੂਨ ਦੇ ਰੁੱਖ ਵਿੱਚ ਕਿੰਨ੍ਹਾਂ ਵੱਧ ਕੇ ਪੇਉਂਦ ਨਾ ਕੀਤੀਆਂ ਜਾਣਗੀਆਂ।
ܐܢ ܓܝܪ ܐܢܬ ܕܡܢ ܙܝܬܐ ܐܢܬ ܕܒܪܐ ܗܘ ܕܒܟܝܢܟ ܐܬܦܫܚܬ ܘܕܠܐ ܒܟܝܢܟ ܐܬܛܥܡܬ ܒܙܝܬܐ ܛܒܐ ܟܡܐ ܗܟܝܠ ܗܢܘܢ ܐܢ ܢܬܛܥܡܘܢ ܒܙܝܬܐ ܕܟܝܢܗܘܢ
25 ੨੫ ਹੁਣ ਹੇ ਭਰਾਵੋ, ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਆਪਣੀ ਜਾਂਚ ਵਿੱਚ ਸਿਆਣੇ ਬਣ ਬੈਠੋਂ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਸ ਭੇਤ ਤੋਂ ਅਣਜਾਣ ਨਾ ਰਹੋ, ਕਿਉਂ ਜੋ ਕੁਝ ਕਠੋਰਤਾ ਇਸਰਾਏਲ ਉੱਤੇ ਆਣ ਪਈ ਅਤੇ ਪਈ ਰਹੇਗੀ ਜਿੰਨਾਂ ਚਿਰ ਪਰਾਈਆਂ ਕੌਮਾਂ ਦੀ ਭਰਪੂਰੀ ਨਾ ਹੋ ਲਵੇ।
ܨܒܐ ܐܢܐ ܓܝܪ ܕܬܕܥܘܢ ܐܚܝ ܐܪܙܐ ܗܢܐ ܕܠܐ ܬܗܘܘܢ ܚܟܝܡܝܢ ܒܪܥܝܢ ܢܦܫܟܘܢ ܕܥܘܝܪܘܬ ܠܒܐ ܡܢ ܐܬܪ ܩܠܝܠ ܗܘܬ ܠܐܝܤܪܝܠ ܥܕܡܐ ܕܢܥܘܠ ܡܘܠܝܐ ܕܥܡܡܐ
26 ੨੬ ਅਤੇ ਇਸੇ ਤਰ੍ਹਾਂ ਇਸਰਾਏਲ ਬਚ ਜਾਵੇਗਾ ਜਿਵੇਂ ਲਿਖਿਆ ਹੋਇਆ ਹੈ, ਇਸਰਾਏਲ ਦਾ ਛੁਡਾਉਣ ਵਾਲਾ ਸੀਯੋਨ ਤੋਂ ਨਿੱਕਲੇਗਾ, ਉਹ ਯਾਕੂਬ ਵਿੱਚੋਂ ਅਭਗਤੀ ਨੂੰ ਦੂਰ ਕਰੇਗਾ,
ܘܗܝܕܝܢ ܟܠܗ ܐܝܤܪܝܠ ܢܚܐ ܐܝܟܢܐ ܕܟܬܝܒ ܕܢܐܬܐ ܡܢ ܨܗܝܘܢ ܦܪܘܩܐ ܘܢܗܦܟ ܥܘܠܐ ܡܢ ܝܥܩܘܒ
27 ੨੭ ਅਤੇ ਉਹਨਾਂ ਦੇ ਨਾਲ ਮੇਰਾ ਇਹ ਨੇਮ ਹੋਵੇਗਾ, ਜੋ ਮੈਂ ਉਹਨਾਂ ਦੇ ਪਾਪਾਂ ਨੂੰ ਦੂਰ ਕਰ ਦੇਵਾਂਗਾ।
ܘܗܝܕܝܢ ܬܗܘܐ ܠܗܘܢ ܕܝܬܩܐ ܗܝ ܕܡܢ ܠܘܬܝ ܡܐ ܕܫܒܩܬ ܠܗܘܢ ܚܛܗܝܗܘܢ
28 ੨੮ ਉਹ ਖੁਸ਼ਖਬਰੀ ਦੇ ਅਨੁਸਾਰ ਤਾਂ ਤੁਹਾਡੇ ਵੈਰੀ ਹਨ, ਪਰਮੇਸ਼ੁਰ ਦੀ ਚੋਣ ਦੇ ਅਨੁਸਾਰ ਬਾਪ ਦਾਦਿਆਂ ਦੇ ਕਾਰਨ ਤੁਹਾਡੇ ਪਿਆਰੇ ਹਨ।
ܒܐܘܢܓܠܝܘܢ ܕܝܢ ܒܥܠܕܒܒܐ ܐܢܘܢ ܡܛܠܬܟܘܢ ܘܒܓܒܝܘܬܐ ܚܒܝܒܝܢ ܐܢܘܢ ܡܛܠ ܐܒܗܬܐ
29 ੨੯ ਕਿਉਂ ਜੋ ਪਰਮੇਸ਼ੁਰ ਦੇ ਵਰਦਾਨ ਅਤੇ ਬੁਲਾਹਟ ਸਦਾ ਲਈ ਹੈ।
ܠܐ ܓܝܪ ܗܦܟܐ ܐܠܗܐ ܒܡܘܗܒܬܗ ܘܒܩܪܝܢܗ
30 ੩੦ ਜਿਸ ਪ੍ਰਕਾਰ ਤੁਸੀਂ ਪਹਿਲਾਂ ਪਰਮੇਸ਼ੁਰ ਦੇ ਅਣ-ਆਗਿਆਕਾਰ ਸੀ, ਪਰ ਹੁਣ ਉਨ੍ਹਾਂ ਦੀ ਅਣ-ਆਗਿਆਕਾਰੀ ਦੇ ਕਾਰਨ ਤੁਹਾਡੇ ਉੱਤੇ ਦਯਾ ਕੀਤੀ ਗਈ।
ܐܝܟܢܐ ܓܝܪ ܕܐܦ ܐܢܬܘܢ ܠܐ ܡܬܛܦܝܤܝܢ ܗܘܝܬܘܢ ܠܐܠܗܐ ܡܢ ܩܕܝܡ ܘܗܫܐ ܐܬܚܢܢܬܘܢ ܡܛܠ ܠܐ ܡܬܛܦܝܤܢܘܬܗܘܢ ܕܗܢܘܢ
31 ੩੧ ਇਸੇ ਪਰਕਾਰ ਹੁਣ ਇਹ ਵੀ ਅਣ-ਆਗਿਆਕਾਰ ਹੋਏ ਤਾਂ ਜੋ ਤੁਹਾਡੇ ਉੱਤੇ ਜੋ ਦਯਾ ਕੀਤੀ ਗਈ ਹੈ, ਇਸ ਕਰਕੇ ਉਹਨਾਂ ਉੱਤੇ ਵੀ ਦਯਾ ਕੀਤੀ ਜਾਵੇ।
ܗܟܢܐ ܐܦ ܗܠܝܢ ܠܐ ܐܬܛܦܝܤܘ ܗܫܐ ܠܪܚܡܐ ܕܥܠܝܟܘܢ ܕܐܦ ܥܠܝܗܘܢ ܢܗܘܘܢ ܪܚܡܐ
32 ੩੨ ਸੋ ਪਰਮੇਸ਼ੁਰ ਨੇ ਸਾਰਿਆਂ ਨੂੰ ਇੱਕ ਸੰਗ ਕਰਕੇ ਅਣ-ਆਗਿਆਕਾਰੀ ਦੇ ਬੰਧਨ ਵਿੱਚ ਜਾਣ ਦਿੱਤਾ ਤਾਂ ਜੋ ਉਹ ਸਭ ਦੇ ਉੱਤੇ ਦਯਾ ਕਰੇ। (eleēsē g1653)
ܚܒܫ ܓܝܪ ܐܠܗܐ ܠܟܠܢܫ ܒܠܐ ܡܬܛܦܝܤܢܘܬܐ ܕܥܠ ܟܠ ܐܢܫ ܢܪܚܡ (eleēsē g1653)
33 ੩੩ ਵਾਹ, ਪਰਮੇਸ਼ੁਰ ਦਾ ਧੰਨ ਅਤੇ ਬੁੱਧ ਅਤੇ ਗਿਆਨ ਕਿੰਨਾਂ ਡੂੰਘਾ ਹੈ! ਉਹ ਦੇ ਨਿਆਂ ਕਿੰਨੇ ਅਣ-ਦੇਖੇ ਹਨ ਅਤੇ ਉਹ ਦੇ ਮਾਰਗ ਕਿੰਨੇ ਦੁਰਲੱਭ ਹਨ!
ܐܘ ܥܘܡܩܐ ܕܥܘܬܪܐ ܘܚܟܡܬܐ ܘܡܕܥܐ ܕܐܠܗܐ ܕܐܢܫ ܠܐ ܡܫ ܕܝܢܘܗܝ ܘܐܘܪܚܬܗ ܠܐ ܡܬܥܩܒܢ
34 ੩੪ ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ, ਜਾ ਕੌਣ ਉਹ ਦਾ ਸਲਾਹਕਾਰ ਬਣਿਆ?
ܡܢܘ ܓܝܪ ܝܕܥ ܪܥܝܢܗ ܕܡܪܝܐ ܐܘ ܡܢܘ ܗܘܐ ܠܗ ܒܥܠ ܡܠܟܐ
35 ੩੫ ਜਾਂ ਕਿਸ ਨੇ ਉਹ ਨੂੰ ਪਹਿਲਾਂ ਕੁਝ ਦਿੱਤਾ, ਜਿਹ ਦਾ ਉਹ ਨੂੰ ਮੁੜ ਬਦਲਾ ਦਿੱਤਾ ਜਾਵੇ?।
ܘܡܢܘ ܩܕܡ ܝܗܒ ܠܗ ܘܟܢ ܢܤܒ ܡܢܗ
36 ੩੬ ਕਿਉਂ ਜੋ ਉਸ ਤੋਂ ਅਤੇ ਉਸੇ ਦੇ ਵਸੀਲੇ ਨਾਲ ਅਤੇ ਉਸੇ ਦੇ ਲਈ, ਸਾਰੀਆਂ ਵਸਤਾਂ ਹੋਈਆਂ ਹਨ। ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ। (aiōn g165)
ܡܛܠ ܕܟܠ ܡܢܗ ܘܟܠ ܒܗ ܘܟܠ ܒܐܝܕܗ ܕܠܗ ܬܫܒܚܢ ܘܒܘܪܟܢ ܠܥܠܡ ܥܠܡܝܢ ܐܡܝܢ (aiōn g165)

< ਰੋਮੀਆਂ ਨੂੰ 11 >