< ਰੋਮੀਆਂ ਨੂੰ 12 >
1 ੧ ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ।
Protož prosím vás, bratří, skrze milosrdenství Boží, abyste vydávali těla svá v obět živou, svatou, Bohu libou, rozumnou službu svou.
2 ੨ ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ। (aiōn )
A nepřipodobňujte se světu tomuto, ale proměňtež se obnovením mysli své, tak abyste zkusili, jaká by byla vůle Boží dobrá, libá a dokonalá. (aiōn )
3 ੩ ਮੈਂ ਤਾਂ ਉਸ ਕਿਰਪਾ ਤੋਂ ਜਿਹੜੀ ਮੈਨੂੰ ਦਾਨ ਹੋਈ ਤੁਹਾਡੇ ਵਿੱਚੋਂ ਹਰੇਕ ਨੂੰ ਕਹਿੰਦਾ ਹਾਂ, ਕਿ ਕੋਈ ਆਪਣੇ ਆਪ ਨੂੰ ਜਿੰਨਾਂ ਉਸ ਨੂੰ ਚਾਹੀਦਾ ਹੈ, ਉਸ ਨਾਲੋਂ ਵੱਧ ਨਾ ਸਮਝੇ ਪਰ ਜਿਵੇਂ ਪਰਮੇਸ਼ੁਰ ਨੇ ਮਿਣ ਕੇ ਹਰੇਕ ਨੂੰ ਵਿਸ਼ਵਾਸ ਵੰਡ ਦਿੱਤਾ ਹੈ, ਉਵੇਂ ਹੀ ਸੁਰਤ ਨਾਲ ਸਮਝੇ।
Neboť pravím (skrze milost, kteráž dána jest mi, ) každému, kdož jest mezi vámi, aby nesmyslil více, než sluší smysliti, ale aby smyslil v středmosti, tak jakž komu Bůh udělil míru víry.
4 ੪ ਜਿਵੇਂ ਇੱਕ ਸਰੀਰ ਵਿੱਚ ਬਹੁਤ ਸਾਰੇ ਅੰਗ ਹੁੰਦੇ ਹਨ, ਪਰ ਸਾਰਿਆਂ ਅੰਗਾਂ ਦਾ ਇੱਕੋ ਹੀ ਕੰਮ ਨਹੀਂ।
Nebo jakož v jednom těle mnohé oudy máme, ale nemají všickni oudové jednostejného díla,
5 ੫ ਉਸੇ ਤਰ੍ਹਾਂ ਅਸੀਂ ਵੀ ਜੋ ਬਹੁਤ ਸਾਰੇ ਹਾਂ ਮਸੀਹ ਵਿੱਚ ਮਿਲ ਕੇ ਇੱਕ ਸਰੀਰ ਹਾਂ ਅਤੇ ਇੱਕ ਦੂਜੇ ਦੇ ਅੰਗ ਹਾਂ।
Tak mnozí jedno tělo jsme v Kristu, a obzvláštně jedni druhých oudové.
6 ੬ ਸੋ ਸਾਨੂੰ ਉਸ ਕਿਰਪਾ ਦੇ ਅਨੁਸਾਰ ਜੋ ਸਾਨੂੰ ਦਾਨ ਹੋਈ ਵੱਖੋ-ਵੱਖ ਵਰਦਾਨ ਮਿਲੇ ਹਨ। ਫੇਰ ਜੇ ਕਿਸੇ ਨੂੰ ਭਵਿੱਖਬਾਣੀ ਦਾ ਵਰਦਾਨ ਮਿਲਿਆ ਹੋਵੇ ਤਾਂ ਉਹ ਆਪਣੇ ਵਿਸ਼ਵਾਸ ਦੇ ਅਨੁਸਾਰ ਭਵਿੱਖਬਾਣੀ ਕਰੇ।
Ale majíce obdarování rozdílná podlé milosti, kteráž dána jest nám, buďto proroctví, to ať se koná podlé pravidla víry;
7 ੭ ਅਤੇ ਜੇ ਸੇਵਾ ਕਰਨ ਦਾ ਦਾਨ ਮਿਲਿਆ ਹੋਵੇ ਤਾਂ ਉਹ ਸੇਵਾ ਕਰਨ ਵਿੱਚ ਲੱਗਿਆ ਰਹੇ, ਜੇ ਸਿਖਾਉਣ ਵਾਲਾ ਹੋਵੇ ਤਾਂ ਸਿਖਾਉਣ ਦੇ ਕੰਮ ਵਿੱਚ ਲੱਗਿਆ ਰਹੇ।
Buďto úřad, v přisluhování; buďto ten, kdož učí, v vyučování.
8 ੮ ਜੇ ਉਪਦੇਸ਼ਕ ਹੋਵੇ ਤਾਂ ਉਪਦੇਸ਼ ਕਰਨ ਵਿੱਚ ਲੱਗਿਆ ਰਹੇ, ਦਾਨ ਦੇਣ ਵਾਲਾ ਖੁੱਲ੍ਹੇ ਦਿਲ ਨਾਲ ਦੇਵੇ, ਅਗਵਾਈ ਕਰਨ ਵਾਲਾ ਉਤਸ਼ਾਹ ਨਾਲ ਅਗਵਾਈ ਕਰੇ, ਦਯਾ ਕਰਨ ਵਾਲਾ ਖੁਸ਼ੀ ਨਾਲ ਦਯਾ ਕਰੇ,
Též kdo napomíná, v napomínání; ten, kdo rozdává, v upřímnosti; kdož předložen jest, v pilnosti; kdo milosrdenství činí, čiň to s ochotností.
9 ੯ ਪਿਆਰ ਨਿਸ਼ਕਪਟ ਹੋਵੇ, ਬੁਰਿਆਈ ਤੋਂ ਨਫ਼ਰਤ ਕਰੋ, ਭਲਿਆਈ ਕਰਨ ਵਿੱਚ ਲੱਗੇ ਰਹੋ।
Milování buď bez pokrytství; v ošklivosti mějte zlé, připojeni jsouce k dobrému.
10 ੧੦ ਭਾਈਚਾਰੇ ਦੇ ਪਿਆਰ ਨਾਲ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਆਦਰ ਵਿੱਚ ਦੂਜੇ ਨੂੰ ਚੰਗਾ ਸਮਝੋ।
Láskou bratrskou jedni k druhým nakloněni jsouce, poctivostí se vespolek předcházejte,
11 ੧੧ ਮਿਹਨਤ ਕਰਨ ਵਿੱਚ ਢਿੱਲੇ ਨਾ ਹੋਵੋ, ਆਤਮਾ ਵਿੱਚ ਸਰਗਰਮ ਰਹੋ, ਪ੍ਰਭੂ ਦੀ ਸੇਵਾ ਕਰਿਆ ਕਰੋ।
V pracech neleniví, duchem vroucí, Pánu sloužíce,
12 ੧੨ ਆਸ ਵਿੱਚ ਅਨੰਦ ਅਤੇ ਬਿਪਤਾ ਵਿੱਚ ਧੀਰਜ ਕਰੋ, ਪ੍ਰਾਰਥਨਾ ਲਗਾਤਾਰ ਕਰਦੇ ਰਹੋ।
Nadějí se veselíce, v ssouženích trpěliví, na modlitbě ustaviční,
13 ੧੩ ਸੰਤਾਂ ਦੀਆਂ ਲੋੜਾਂ ਦੇ ਸਾਂਝੀ ਬਣੋ, ਪਰਾਹੁਣਚਾਰੀ ਕਰਨ ਵਿੱਚ ਲੱਗੇ ਰਹੋ।
V potřebách s svatými se zdělujíce, přívětivosti k hostem následujíce.
14 ੧੪ ਆਪਣੇ ਸਤਾਉਣ ਵਾਲਿਆ ਨੂੰ ਬਰਕਤ ਦਿਉ, ਅਸੀਸ ਦਿਉ, ਸਰਾਪ ਨਾ ਦਿਉ!
Dobrořečte protivníkům svým, dobrořečte a nezlořečte.
15 ੧੫ ਅਨੰਦ ਕਰਨ ਵਾਲਿਆਂ ਦੇ ਨਾਲ ਅਨੰਦ ਕਰੋ, ਰੋਣ ਵਾਲਿਆਂ ਦੇ ਨਾਲ ਰੋਵੋ।
Radujte s radujícími, a plačte s plačícími.
16 ੧੬ ਆਪਸ ਵਿੱਚ ਇੱਕ ਮਨ ਹੋਵੋ, ਉੱਚੀਆਂ ਗੱਲਾਂ ਉੱਤੇ ਮਨ ਨਾ ਲਾਉ ਪਰ ਨੀਵੀਆਂ ਨਾਲ ਮਿਲੇ ਰਹੋ, ਆਪਣੀ ਜਾਚ ਵਿੱਚ ਸਿਆਣੇ ਨਾ ਬਣ ਬੈਠੋ।
Buďte vespolek jednomyslní, ne vysoce o sobě smýšlejíce, ale k nízkým se nakloňujíce.
17 ੧੭ ਬੁਰਿਆਈ ਦੇ ਬਦਲੇ ਕਿਸੇ ਨਾਲ ਬੁਰਿਆਈ ਨਾ ਕਰੋ। ਜਿਹੜੀਆਂ ਗੱਲਾਂ ਸਾਰੇ ਮਨੁੱਖਾਂ ਦੇ ਭਾਣੇ ਚੰਗੀਆਂ ਹਨ ਉਹਨਾਂ ਤੇ ਧਿਆਨ ਰੱਖੋ।
Nebuďte opatrní sami u sebe. Žádnému zlého za zlé neodplacujte, opatrujíce dobré přede všemi lidmi,
18 ੧੮ ਜੇ ਹੋ ਸਕੇ ਤਾਂ ਆਪਣੀ ਵਾਹ ਲੱਗਦਿਆਂ ਸਾਰਿਆਂ ਮਨੁੱਖਾਂ ਦੇ ਨਾਲ ਮੇਲ-ਮਿਲਾਪ ਰੱਖੋ।
Jestliže jest možné, pokudž na vás jest, se všemi lidmi pokoj majíce,
19 ੧੯ ਹੇ ਪਿਆਰਿਓ, ਆਪਣਾ ਬਦਲਾ ਨਾ ਲਵੋ, ਪਰ ਕ੍ਰੋਧ ਨੂੰ ਜਾਣ ਦਿਉ ਕਿਉਂ ਜੋ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਕਹਿੰਦਾ ਹੈ, ਜੋ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ।
Ne sami sebe mstíce, nejmilejší, ale dejte místo hněvu; nebo psáno jest: Mně pomsta, já odplatím, praví Pán.
20 ੨੦ ਪਰ ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਖੁਆ, ਜੇ ਪਿਆਸਾ ਹੋਵੇ ਤਾਂ ਉਹ ਨੂੰ ਪਾਣੀ ਪਿਆ ਕਿਉਂ ਜੋ ਇਹ ਕਰਕੇ ਤੂੰ ਉਹ ਦੇ ਸਿਰ ਉੱਤੇ ਅੱਗ ਦੇ ਅੰਗਿਆਰਾਂ ਦਾ ਢੇਰ ਲਾਵੇਂਗਾ।
A protož lační-li nepřítel tvůj, nakrm jej, a žízní-li, dej mu píti. Nebo to učině, uhlí řeřavé shrneš na hlavu jeho.
21 ੨੧ ਬੁਰਿਆਈ ਤੋਂ ਨਾ ਹਾਰ ਸਗੋਂ ਭਲਿਆਈ ਨਾਲ ਬੁਰਿਆਈ ਨੂੰ ਜਿੱਤ ਲੈ।
Nedej se přemoci zlému, ale přemáhej v dobrém zlé.