< ਰੋਮੀਆਂ ਨੂੰ 14 >

1 ਜੋ ਵਿਸ਼ਵਾਸ ਵਿੱਚ ਕਮਜ਼ੋਰ ਹੈ, ਉਹ ਨੂੰ ਆਪਣੀ ਸੰਗਤ ਵਿੱਚ ਰਲਾ ਲਉ ਪਰ ਉਹ ਦੇ ਭਰਮਾਂ ਦੇ ਉੱਤੇ ਫ਼ੈਸਲੇ ਕਰਨ ਦੇ ਲਈ ਨਹੀਂ।
τον δε ασθενουντα τη πιστει προσλαμβανεσθε μη εις διακρισεις διαλογισμων
2 ਕਿਉਂਕਿ ਇੱਕ ਨੂੰ ਵਿਸ਼ਵਾਸ ਹੈ ਕਿ ਸਭ ਕੁਝ ਖਾਣਾ ਯੋਗ ਹੈ, ਪਰ ਜਿਹੜਾ ਵਿਸ਼ਵਾਸ ਵਿੱਚ ਕਮਜ਼ੋਰ ਹੈ ਉਹ ਸਾਗ ਪੱਤ ਹੀ ਖਾਂਦਾ ਹੈ।
ος μεν πιστευει φαγειν παντα ο δε ασθενων λαχανα εσθιει
3 ਜਿਹੜਾ ਖਾਣ ਵਾਲਾ ਹੈ ਉਹ ਨਾ ਖਾਣ ਵਾਲੇ ਨੂੰ ਤੁੱਛ ਨਾ ਜਾਣੇ ਅਤੇ ਜਿਹੜਾ ਨਾ ਖਾਣ ਵਾਲਾ ਹੈ ਉਹ ਖਾਣ ਵਾਲੇ ਉੱਤੇ ਦੋਸ਼ ਨਾ ਲਾਵੇ ਕਿਉਂ ਜੋ ਪਰਮੇਸ਼ੁਰ ਨੇ ਉਹ ਨੂੰ ਕਬੂਲ ਕਰ ਲਿਆ ਹੈ।
ο εσθιων τον μη εσθιοντα μη εξουθενειτω και ο μη εσθιων τον εσθιοντα μη κρινετω ο θεος γαρ αυτον προσελαβετο
4 ਤੂੰ ਦੂਜੇ ਦੇ ਸੇਵਕ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ? ਉਹ ਤਾਂ ਆਪਣੇ ਹੀ ਮਾਲਕ ਦੇ ਅੱਗੇ ਸਥਿਰ ਰਹਿੰਦਾ ਜਾਂ ਡਿੱਗ ਪੈਂਦਾ ਹੈ, ਪਰ ਉਹ ਸਥਿਰ ਰਹੇਗਾ ਕਿਉਂ ਜੋ ਪ੍ਰਭੂ ਉਸ ਨੂੰ ਸਥਿਰ ਰੱਖ ਸਕਦਾ ਹੈ।
συ τις ει ο κρινων αλλοτριον οικετην τω ιδιω κυριω στηκει η πιπτει σταθησεται δε δυνατος γαρ εστιν ο θεος στησαι αυτον
5 ਕੋਈ ਤਾਂ ਇੱਕ ਦਿਨ ਨੂੰ ਦੂਜੇ ਦਿਨ ਨਾਲੋਂ ਚੰਗਾ ਸਮਝਦਾ ਹੈ, ਅਤੇ ਕੋਈ ਜਣਾ ਸਾਰਿਆਂ ਦਿਨਾਂ ਨੂੰ ਇੱਕੋ ਜਿਹਾ ਸਮਝਦਾ ਹੈ। ਹਰ ਕੋਈ ਆਪੋ ਆਪਣੇ ਮਨ ਵਿੱਚ ਪੱਕਾ ਭਰੋਸਾ ਕਰ ਲਵੇ।
ος μεν κρινει ημεραν παρ ημεραν ος δε κρινει πασαν ημεραν εκαστος εν τω ιδιω νοι πληροφορεισθω
6 ਜਿਹੜਾ ਦਿਨ ਨੂੰ ਮੰਨਦਾ ਹੈ, ਉਹ ਪ੍ਰਭੂ ਦੇ ਲਈ ਮੰਨਦਾ ਹੈ ਅਤੇ ਜਿਹੜਾ ਖਾਂਦਾ ਹੈ ਉਹ ਪ੍ਰਭੂ ਦੇ ਲਈ ਖਾਂਦਾ ਹੈ ਕਿਉਂ ਜੋ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ, ਅਤੇ ਜਿਹੜਾ ਨਹੀਂ ਖਾਂਦਾ ਉਹ ਪ੍ਰਭੂ ਦੇ ਲਈ ਨਹੀਂ ਖਾਂਦਾ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ।
ο φρονων την ημεραν κυριω φρονει και ο μη φρονων την ημεραν κυριω ου φρονει και ο εσθιων κυριω εσθιει ευχαριστει γαρ τω θεω και ο μη εσθιων κυριω ουκ εσθιει και ευχαριστει τω θεω
7 ਸਾਡੇ ਵਿੱਚੋਂ ਤਾਂ ਕੋਈ ਆਪਣੇ ਲਈ ਨਹੀਂ ਜਿਉਂਦਾ, ਨਾ ਕੋਈ ਆਪਣੇ ਲਈ ਮਰਦਾ ਹੈ।
ουδεις γαρ ημων εαυτω ζη και ουδεις εαυτω αποθνησκει
8 ਇਸ ਲਈ ਜੇ ਅਸੀਂ ਜਿਉਂਦੇ ਹਾਂ ਤਾਂ ਪ੍ਰਭੂ ਦੇ ਲਈ ਜਿਉਂਦੇ ਹਾਂ ਅਤੇ ਜੇ ਅਸੀਂ ਮਰੀਏ ਤਾਂ ਪ੍ਰਭੂ ਦੇ ਲਈ ਮਰਦੇ ਹਾਂ। ਸੋ ਗੱਲ ਕਾਹਦੀ, ਭਾਵੇਂ ਅਸੀਂ ਜੀਵੀਏ ਜਾਂ ਮਰੀਏ ਪਰ ਹਾਂ ਅਸੀਂ ਪ੍ਰਭੂ ਦੇ ਹੀ।
εαν τε γαρ ζωμεν τω κυριω ζωμεν εαν τε αποθνησκωμεν τω κυριω αποθνησκομεν εαν τε ουν ζωμεν εαν τε αποθνησκωμεν του κυριου εσμεν
9 ਕਿਉਂ ਜੋ ਇਸੇ ਕਾਰਨ ਮਸੀਹ ਮਰਿਆ ਅਤੇ ਫੇਰ ਜੀ ਉੱਠਿਆ ਤਾਂ ਜੋ ਮੁਰਦਿਆਂ, ਨਾਲੇ ਜਿਉਂਦਿਆਂ ਦਾ ਪ੍ਰਭੂ ਹੋਵੇ।
εις τουτο γαρ χριστος και απεθανεν και ανεστη και εζησεν ινα και νεκρων και ζωντων κυριευση
10 ੧੦ ਪਰ ਤੂੰ ਆਪਣੇ ਭਰਾ ਉੱਤੇ ਕਿਉਂ ਦੋਸ਼ ਲਾਉਂਦਾ ਹੈਂ, ਜਾਂ ਫੇਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ? ਕਿਉਂ ਜੋ ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਸਿੰਘਾਸਣ ਦੇ ਸਾਹਮਣੇ ਖੜ੍ਹੇ ਹੋਵਾਂਗੇ।
συ δε τι κρινεις τον αδελφον σου η και συ τι εξουθενεις τον αδελφον σου παντες γαρ παραστησομεθα τω βηματι του χριστου
11 ੧੧ ਕਿਉਂ ਜੋ ਇਹ ਲਿਖਿਆ ਹੋਇਆ ਹੈ, ਪ੍ਰਭੂ ਕਹਿੰਦਾ ਹੈ, ਮੈਨੂੰ ਆਪਣੀ ਜੀਵਨ ਦੀ ਸਹੁੰ, ਕਿ ਹਰ ਇੱਕ ਗੋਡਾ ਮੇਰੇ ਅੱਗੇ ਝੁਕੇਗਾ, ਅਤੇ ਹਰ ਇੱਕ ਜ਼ੁਬਾਨ ਪਰਮੇਸ਼ੁਰ ਦੇ ਅੱਗੇ ਇਕਰਾਰ ਕਰੇਗੀ।
γεγραπται γαρ ζω εγω λεγει κυριος οτι εμοι καμψει παν γονυ και πασα γλωσσα εξομολογησεται τω θεω
12 ੧੨ ਸੋ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ।
αρα ουν εκαστος ημων περι εαυτου λογον δωσει τω θεω
13 ੧੩ ਇਸ ਲਈ ਅਸੀਂ ਇੱਕ ਦੂਜੇ ਉੱਤੇ ਅੱਗੇ ਤੋਂ ਕਦੇ ਦੋਸ਼ ਨਾ ਲਾਈਏ ਸਗੋਂ ਤੁਸੀਂ ਇਹ ਵਿਚਾਰੋ, ਕਿ ਠੇਡੇ ਜਾਂ ਠੋਕਰ ਵਾਲੀ ਚੀਜ਼ ਤੁਸੀਂ ਆਪਣੇ ਭਰਾ ਦੇ ਰਾਹ ਵਿੱਚ ਨਾ ਰੱਖੋ।
μηκετι ουν αλληλους κρινωμεν αλλα τουτο κρινατε μαλλον το μη τιθεναι προσκομμα τω αδελφω η σκανδαλον
14 ੧੪ ਮੈਂ ਜਾਣਦਾ ਹਾਂ ਅਤੇ ਪ੍ਰਭੂ ਯਿਸੂ ਤੋਂ ਮੈਨੂੰ ਵਿਸ਼ਵਾਸ ਹੋਈ ਹੈ, ਕਿ ਕੋਈ ਚੀਜ਼ ਆਪਣੇ ਆਪ ਤੋਂ ਅਸ਼ੁੱਧ ਨਹੀਂ ਪਰ ਜਿਹੜਾ ਕਿਸੇ ਚੀਜ਼ ਨੂੰ ਅਸ਼ੁੱਧ ਮੰਨਦਾ ਹੈ, ਉਹ ਉਸ ਦੇ ਲਈ ਅਸ਼ੁੱਧ ਹੈ।
οιδα και πεπεισμαι εν κυριω ιησου οτι ουδεν κοινον δι αυτου ει μη τω λογιζομενω τι κοινον ειναι εκεινω κοινον
15 ੧੫ ਜੇਕਰ ਤੇਰੇ ਭੋਜਨ ਦੇ ਕਾਰਨ ਤੇਰਾ ਭਰਾ ਦੁੱਖੀ ਹੁੰਦਾ ਹੈ, ਤਾਂ ਤੂੰ ਹਾਲੇ ਤੱਕ ਪਿਆਰ ਨਾਲ ਨਹੀਂ ਚੱਲਦਾ ਹੈਂ। ਜਿਹ ਦੇ ਲਈ ਮਸੀਹ ਮਰਿਆ ਤੂੰ ਭੋਜਨ ਦੇ ਲਈ ਉਹ ਦਾ ਨਾਸ ਨਾ ਕਰ।
ει δε δια βρωμα ο αδελφος σου λυπειται ουκετι κατα αγαπην περιπατεις μη τω βρωματι σου εκεινον απολλυε υπερ ου χριστος απεθανεν
16 ੧੬ ਸੋ ਹੁਣ ਤੁਹਾਡੀ ਭਲਿਆਈ ਦੀ ਬਦਨਾਮੀ ਨਾ ਕੀਤੀ ਜਾਵੇ।
μη βλασφημεισθω ουν υμων το αγαθον
17 ੧੭ ਕਿਉਂ ਜੋ ਪਰਮੇਸ਼ੁਰ ਦਾ ਰਾਜ ਖਾਣਾ ਪੀਣਾ ਨਹੀਂ ਸਗੋਂ ਪਵਿੱਤਰ ਆਤਮਾ ਵਿੱਚ ਸ਼ਾਂਤੀ ਅਤੇ ਅਨੰਦ ਹੈ।
ου γαρ εστιν η βασιλεια του θεου βρωσις και ποσις αλλα δικαιοσυνη και ειρηνη και χαρα εν πνευματι αγιω
18 ੧੮ ਅਤੇ ਜਿਹੜਾ ਇਸ ਤਰ੍ਹਾਂ ਨਾਲ ਮਸੀਹ ਦੀ ਸੇਵਾ ਕਰਦਾ ਹੈ, ਉਹ ਤਾਂ ਪਰਮੇਸ਼ੁਰ ਨੂੰ ਭਾਉਂਦਾ ਅਤੇ ਮਨੁੱਖਾਂ ਨੂੰ ਕਬੂਲ ਹੁੰਦਾ ਹੈ।
ο γαρ εν τουτοις δουλευων τω χριστω ευαρεστος τω θεω και δοκιμος τοις ανθρωποις
19 ੧੯ ਸੋ ਚੱਲੋ ਅਸੀਂ ਉਹਨਾਂ ਗੱਲਾਂ ਦਾ ਪਿੱਛਾ ਕਰੀਏ ਜਿਨ੍ਹਾਂ ਤੋਂ ਮਿਲਾਪ ਅਤੇ ਇੱਕ ਦੂਜੇ ਦੀ ਤਰੱਕੀ ਹੋਵੇ।
αρα ουν τα της ειρηνης διωκωμεν και τα της οικοδομης της εις αλληλους
20 ੨੦ ਭੋਜਨ ਦੇ ਕਾਰਨ ਪਰਮੇਸ਼ੁਰ ਦਾ ਕੰਮ ਨਾ ਵਿਗਾੜ। ਸਭ ਕੁਝ ਸ਼ੁੱਧ ਤਾਂ ਹੈ, ਪਰ ਉਸ ਮਨੁੱਖ ਦੇ ਲਈ ਬੁਰਾ ਹੈ ਜਿਹ ਦੇ ਖਾਣ ਤੋਂ ਠੋਕਰ ਲੱਗਦੀ ਹੈ।
μη ενεκεν βρωματος καταλυε το εργον του θεου παντα μεν καθαρα αλλα κακον τω ανθρωπω τω δια προσκομματος εσθιοντι
21 ੨੧ ਭਲੀ ਗੱਲ ਤਾਂ ਇਹ ਹੈ, ਕਿ ਨਾ ਤੂੰ ਮਾਸ ਖਾਵੇਂ ਅਤੇ ਨਾ ਤੂੰ ਸ਼ਰਾਬ ਪੀਵੇਂ ਅਤੇ ਨਾ ਕੋਈ ਇਹੋ ਜਿਹਾ ਕੰਮ ਕਰੇਂ ਜਿਸ ਤੋਂ ਤੇਰਾ ਭਰਾ ਠੋਕਰ ਖਾਵੇ।
καλον το μη φαγειν κρεα μηδε πιειν οινον μηδε εν ω ο αδελφος σου προσκοπτει η σκανδαλιζεται η ασθενει
22 ੨੨ ਤੇਰਾ ਜੋ ਵਿਸ਼ਵਾਸ ਹੈ, ਉਸ ਨੂੰ ਪਰਮੇਸ਼ੁਰ ਦੇ ਸਾਹਮਣੇ ਆਪਣੇ ਮਨ ਵਿੱਚ ਰੱਖ। ਧੰਨ ਉਹ ਜਿਹੜਾ ਉਸ ਕੰਮ ਵਿੱਚ ਜਿਹ ਨੂੰ ਉਹ ਠੀਕ ਸਮਝਦਾ ਹੈ ਆਪਣੇ ਆਪ ਨੂੰ ਦੋਸ਼ੀ ਨਹੀਂ ਠਹਿਰਾਉਂਦਾ।
συ πιστιν εχεις κατα σεαυτον εχε ενωπιον του θεου μακαριος ο μη κρινων εαυτον εν ω δοκιμαζει
23 ੨੩ ਪਰ ਜਿਹੜਾ ਭਰਮ ਕਰਦਾ ਹੈ ਜੇ ਉਹ ਖਾਵੇ ਤਾਂ ਦੋਸ਼ੀ ਹੋਇਆ ਇਸ ਲਈ ਜੋ ਵਿਸ਼ਵਾਸ ਕਰਕੇ ਨਹੀਂ ਖਾਂਦਾ ਹੈ ਅਤੇ ਜੋ ਕੁਝ ਵਿਸ਼ਵਾਸ ਨਾਲ ਨਹੀਂ ਹੁੰਦਾ ਹੈ ਸੋ ਪਾਪ ਹੈ।
ο δε διακρινομενος εαν φαγη κατακεκριται οτι ουκ εκ πιστεως παν δε ο ουκ εκ πιστεως αμαρτια εστιν

< ਰੋਮੀਆਂ ਨੂੰ 14 >